ਪ੍ਰਧਾਨ ਮੰਤਰੀ 13-14 ਮਾਰਚ ਨੂੰ ਅਸਾਮ ਦਾ ਦੌਰਾ ਕਰਨਗੇ
March 12th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13-14 ਮਾਰਚ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਕੋਕਰਾਝਾਰ, ਗੁਹਾਟੀ ਅਤੇ ਸਿਲਚਰ ਵਿੱਚ 47,800 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ, ਭੂਮੀ ਪੂਜਨ ਕਰਨਗੇ ਅਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਲਾਂਗ ਤੋਂ ਲੋਕ ਸਭਾ ਮੈਂਬਰ ਡਾ. ਰਿੱਕੀ ਏ.ਜੇ. ਸਿੰਗਕੋਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ
February 20th, 09:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਲਾਂਗ ਤੋਂ ਲੋਕ ਸਭਾ ਮੈਂਬਰ ਡਾ. ਰਿੱਕੀ ਏ.ਜੇ. ਸਿੰਗਕੋਨ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ।ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਪੂਰਬੀ ਜੈਂਤੀਆ ਹਿੱਲਜ਼ ਵਿੱਚ ਵਾਪਰੇ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ
February 05th, 08:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਪੂਰਬੀ ਜੈਂਤੀਆ ਹਿੱਲਜ਼ ਵਿੱਚ ਵਾਪਰੇ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ ।ਮੇਘਾਲਿਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 29th, 08:27 pm
ਮੇਘਾਲਿਆ ਦੇ ਮੁੱਖ ਮੰਤਰੀ ਸ਼੍ਰੀ ਕੋਨਰਾਡ ਸੰਗਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਨਿਰੰਤਰ ਯਤਨ ਅਤੇ ਪ੍ਰਗਤੀ ਦੀ ਭਾਵਨਾ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ; ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਰਾਜ ਸਥਾਪਨਾ ਦਿਵਸ 'ਤੇ ਵੀ ਵਧਾਈਆਂ ਦਿੱਤੀਆਂ
January 21st, 09:28 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਿੰਨ ਉੱਤਰ-ਪੂਰਬੀ ਸੂਬਿਆਂ ਦੇ ਸਥਾਪਨਾ ਦਿਵਸ ਦੇ ਜਸ਼ਨ ਮਨਾਉਣ ਮੌਕੇ ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਰਾਜ ਸਥਾਪਨਾ ਦਿਵਸ 'ਤੇ ਰਾਜ ਦੇ ਵਾਸੀਆਂ ਨੂੰ ਵਧਾਈਆਂ ਦਿੱਤੀਆਂ
January 21st, 09:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ
January 21st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਮੇਘਾਲਿਆ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 03rd, 10:05 pm
ਮੇਘਾਲਿਆ ਦੇ ਰਾਜਪਾਲ, ਸ਼੍ਰੀ ਸੀ ਐੱਚ ਵਿਜੈਸ਼ੰਕਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 15th, 12:18 pm
ਝਾਰਖੰਡ ਦੇ ਮੁੱਖ ਮੰਤਰੀ, ਸ਼੍ਰੀ ਹੇਮੰਤ ਸੋਰੇਨ (Hemant Soren) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ
January 21st, 09:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਸਥਾਪਨਾ ਦਿਵਸ ‘ਤੇ ਰਾਜ ਦੀ ਜਨਤਾ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਰੀ ਭੋਈ ਦੀ ਰਹਿਣ ਵਾਲੀ ਸਿਲਮੇ ਮਰਾਕ ਨੂੰ ਕਿਹਾ, ਤੁਸੀਂ ਆਪਣੇ ਪਿੰਡ ਦੇ ਮੋਦੀ ਹੋ
January 18th, 03:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਇਸ ਸਮਾਗਮ ਵਿੱਚ ਦੇਸ਼ ਭਰ ਤੋਂ ਵਿਕਸਿਤ ਭਾਰਤ ਸੰਕਲਪ ਯਾਤਰਾ(Viksit Bharat Sankalp Yatra) ਦੇ ਹਜ਼ਾਰਾਂ ਲਾਭਾਰਥੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਏ।ਕੈਬਨਿਟ ਨੇ ਤ੍ਰਿਪੁਰਾ ਵਿੱਚ ਖੋਵਾਈ-ਹਰੀਨਾ ਸੜਕ ਦੇ 135 ਕਿਲੋਮੀਟਰ ਹਿੱਸੇ ਦੇ ਸੁਧਾਰ ਅਤੇ ਚੌੜਾ ਕਰਨ ਨੂੰ ਪ੍ਰਵਾਨਗੀ ਦਿੱਤੀ
December 27th, 08:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਤ੍ਰਿਪੁਰਾ ਰਾਜ ਵਿੱਚ 134.913 ਕਿਲੋਮੀਟਰ ਦੀ ਕੁੱਲ ਲੰਬਾਈ ਨੂੰ ਕਵਰ ਕਰਦੇ ਹੋਏ, ਐੱਨਐੱਚ-208 ਦੇ ਕਿਲੋਮੀਟਰ 101.300 (ਖੋਵਾਈ) ਤੋਂ ਕਿਲੋਮੀਟਰ 236.213 (ਹਰੀਨਾ) ਤੱਕ ਪੱਕੀ ਸੜਕ ਦੇ ਨਾਲ ਦੋ ਲੇਨ ਦੇ ਸੁਧਾਰ ਅਤੇ ਚੌੜਾ ਕਰਨ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।ਮੇਘਾਲਿਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 14th, 04:28 pm
ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੌਨਰਾਡ ਸੰਗਮਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਮੇਘਾਲਿਆ ਦੇ ਅਨਾਨਾਸ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਮਿਲਣ ਨਾਲ ਪ੍ਰਸੰਨਤਾ ਦਾ ਅਨੁਭਵ, ਇਸ ਦੇ ਉਹ ਹੱਕਦਾਰ ਭੀ ਹਨ: ਪ੍ਰਧਾਨ ਮੰਤਰੀ
August 19th, 11:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਦੇਖ ਕੇ ਪ੍ਰਸੰਨਤਾ ਹੋ ਰਹੀ ਹੈ ਕਿ ਮੇਘਾਲਿਆ ਦੇ ਅਨਾਨਾਸਾਂ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉਹ ਮਾਨਤਾ ਮਿਲ ਰਹੀ ਹੈ, ਜਿਸ ਦੇ ਉਹ ਹੱਕਦਾਰ ਹਨ।ਮੇਘਾਲਿਆ ਦੇ ਮੁੱਖ ਮੰਤਰੀ, ਰਾਜ ਵਿਧਾਨ ਸਭਾ ਦੇ ਸਪੀਕਰ ਅਤੇ ਮੇਘਾਲਿਆ ਸਰਕਾਰ ਦੇ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 08th, 04:30 pm
ਮੇਘਾਲਿਆ ਦੇ ਮੁੱਖ ਮੰਤਰੀ, ਸ਼੍ਰੀ ਕੇ ਸੰਗਮਾ, ਰਾਜ ਵਿਧਾਨ ਸਭਾ ਦੇ ਸਪੀਕਰ, ਸ਼੍ਰੀ ਥੌਮਸ ਏ. ਸੰਗਮਾ ਅਤੇ ਮੇਘਾਲਿਆ ਸਰਕਾਰ ਦੇ ਮੰਤਰੀਆਂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 29th, 12:22 pm
ਅਸਾਮ ਦੇ ਗਵਰਨਰ ਸ਼੍ਰੀਮਾਨ ਗੁਲਾਬ ਚੰਦ ਕਟਾਰੀਆ ਜੀ, ਮੁੱਖ ਮੰਤਰੀ ਭਾਈ ਹੇਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਸ਼ਵਿਨੀ ਵੈਸ਼ਣਵ ਜੀ, ਸਰਬਾਨੰਦ ਸੋਨੋਵਾਲ ਜੀ, ਰਾਮੇਸ਼ਵਰ ਤੇਲੀ ਜੀ, ਨਿਸ਼ੀਥ ਪ੍ਰਮਾਣਿਕ ਜੀ, ਜੌਨ ਬਾਰਲਾ ਜੀ, ਹੋਰ ਸਾਰੇ ਮੰਤਰੀਗਣ, ਸਾਂਸਦਗਣ, ਵਿਧਾਇਕ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋ,ਪ੍ਰਧਾਨ ਮੰਤਰੀ ਨੇ ਗੁਵਾਹਾਟੀ ਨੂੰ ਨਿਊ ਜਲਪਾਈਗੁੜੀ ਨਾਲ ਜੋੜਨ ਵਾਲੀ ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
May 29th, 12:21 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮਾਪਦੰਡ ਅਤੇ ਗਤੀਸ਼ੀਲਤਾ ਬੇਮਿਸਾਲ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ-ਪੂਰਬ ਵਿੱਚ ਪਹਿਲਾਂ ਦੇ ਮੁਕਾਬਲੇ, ਤਿੰਨ ਗੁਣਾ ਤੇਜ਼ੀ ਨਾਲ ਨਵੀਆਂ ਰੇਲਵੇ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਲਾਈਨਾਂ ਦਾ ਦੋਹਰੀਕਰਣ ਪਹਿਲਾਂ ਦੀ ਤੁਲਨਾ ਵਿੱਚ ਨੌ ਗੁਣਾ ਤੇਜ਼ੀ ਨਾਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਰੇਲਵੇ ਲਾਈਨਾਂ ਦੇ ਦੋਹਰੀਕਰਣ ਦਾ ਕੰਮ ਪਿਛਲੇ 9 ਵਰ੍ਹਿਆਂ ਵਿੱਚ ਸ਼ੁਰੂ ਹੋਇਆ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਬਹੁਤ ਤੇਜ਼ ਗਤੀ ਨਾਲ ਕੰਮ ਕਰ ਰਹੀ ਹੈ।