ਪ੍ਰਧਾਨ ਮੰਤਰੀ 27 ਸਤੰਬਰ ਨੂੰ ਓਡੀਸ਼ਾ ਦਾ ਦੌਰਾ ਕਰਨਗੇ
September 26th, 09:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਸਤੰਬਰ ਨੂੰ ਓਡੀਸ਼ਾ ਦਾ ਦੌਰਾ ਕਰਨਗੇ। ਸਵੇਰੇ ਕਰੀਬ 11:30 ਵਜੇ, ਉਹ ਝਾਰਸੁਗੁੜਾ ਵਿੱਚ 60,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਇਸ ਮੌਕੇ ਉਹ ਇੱਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ। ਇਹ ਪ੍ਰੋਜੈਕਟ ਦੂਰਸੰਚਾਰ, ਰੇਲਵੇ, ਉੱਚ ਸਿੱਖਿਆ, ਸਿਹਤ ਸੇਵਾ, ਕੌਸ਼ਲ ਵਿਕਾਸ, ਗ੍ਰਾਮੀਣ ਆਵਾਸ ਖੇਤਰਾਂ ਸਮੇਤ ਹੋਰ ਕਈ ਖੇਤਰਾਂ ਨਾਲ ਸਬੰਧਤ ਹਨ।ਕੈਬਨਿਟ ਨੇ 4200 ਰੁਪਏ ਦੇ ਖਰਚ ਨਾਲ ਬਹੁ-ਅਨੁਸ਼ਾਸਨੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿੱਚ ਖੋਜ ਸੁਧਾਰ (MERITE-ਮੈਰਿਟ) ਸਕੀਮ ਦੇ ਲਈ ਬਜਟ ਸਹਾਇਤਾ ਨੂੰ ਮਨਜ਼ੂਰੀ ਦਿੱਤੀ
August 08th, 04:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ 175 ਇੰਜੀਨੀਅਰਿੰਗ ਸੰਸਥਾਵਾਂ ਅਤੇ 100 ਪੌਲੀਟੈਕਨਿਕਸ ਸਹਿਤ ਤਕਨੀਕੀ 275 ਸੰਸਥਾਵਾਂ ਵਿੱਚ 'ਤਕਨੀਕੀ ਸਿੱਖਿਆ ਵਿੱਚ ਬਹੁ-ਅਨੁਸ਼ਾਸਨੀ ਸਿੱਖਿਆ ਅਤੇ ਖੋਜ ਸੁਧਾਰ' (Multidisciplinary Education and Research improvement in Technical Education (MERITE-ਮੈਰਿਟ) ਸਕੀਮ ਦੇ ਲਾਗੂਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ-2020 (ਐੱਨਈਪੀ/NEP -2020) ਦੇ ਅਨੁਰੂਪ ਦਖਲਅੰਦਾਜ਼ੀਆਂ ਨੂੰ ਲਾਗੂ ਕਰਕੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਕਨੀਕੀ ਸਿੱਖਿਆ ਦੀ ਗੁਣਵੱਤਾ, ਸਮਾਨਤਾ ਅਤੇ ਸ਼ਾਸਨ ਵਿੱਚ ਸੁਧਾਰ ਕਰਨਾ ਹੈ।