ਪ੍ਰਧਾਨ ਮੰਤਰੀ ਨੇ ਐੱਸਸੀਓ ਸਮਿਟ ਦੇ ਅਵਸਰ ‘ਤੇ ਮਿਆਂਮਾਰ ਦੇ ਰਾਜ ਸੁਰੱਖਿਆ ਅਤੇ ਸ਼ਾਂਤੀ ਕਮਿਸ਼ਨ ਦੇ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ (Sr. Gen. Min Aung Hlaing) ਨਾਲ ਮੁਲਾਕਾਤ ਕੀਤੀ
August 31st, 04:50 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਆਪਣੀ ਪੜੋਸੀ ਪ੍ਰਥਮ, ਐਕਟ ਈਸਟ ਅਤੇ ਹਿੰਦ-ਪ੍ਰਸ਼ਾਂਤ ਨੀਤੀਆਂ ਦੇ ਤਹਿਤ ਮਿਆਂਮਾਰ ਦੇ ਨਾਲ ਆਪਣੇ ਸਬੰਧਾਂ ਨੂੰ ਮਹੱਤਵ ਦਿੰਦਾ ਹੈ। ਦੋਨੋਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਾਝੇਦਾਰੀ, ਰੱਖਿਆ ਅਤੇ ਸੁਰੱਖਿਆ, ਸੀਮਾ ਪ੍ਰਬੰਧਨ ਅਤੇ ਸੀਮਾ ਵਪਾਰ ਸਹਿਤ ਦੁਵੱਲੇ ਸਹਿਯੋਗ ਦੇ ਵਿਭਿੰਨ ਪਹਿਲੂਆਂ ‘ਤੇ ਭਾਵੀ ਦ੍ਰਿਸ਼ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਾਰੀ ਕਨੈਕਟੀਵਿਟੀ ਪ੍ਰੋਜੈਕਟਾਂ ਦੀ ਪ੍ਰਗਤੀ ਦੋਨੋਂ ਦੇਸ਼ਾਂ ਦੇ ਲੋਕਾਂ ਦੇ ਵਿੱਚ ਬਿਹਤਰ ਸੰਪਰਕ ਨੂੰ ਪ੍ਰੇਰਿਤ ਕਰੇਗੀ, ਨਾਲ ਹੀ ਭਾਰਤ ਦੀ ਐਕਟ ਈਸਟ ਨੀਤੀ ਦੇ ਅਨੁਰੂਪ ਖੇਤਰੀ ਸਹਿਯੋਗ ਅਤੇ ਏਕੀਕਰਣ ਨੂੰ ਵੀ ਹੁਲਾਰਾ ਦੇਵੇਗੀ।ਪ੍ਰਧਾਨ ਮੰਤਰੀ ਨੇ ਬੈਂਕਾਕ ਵਿੱਚ ਬਿਮਸਟੈੱਕ ਸਮਿਟ ਦੇ ਦੌਰਾਨ ਮਿਆਂਮਾਰ ਦੇ ਸਟੇਟ ਐਡਮਿਨਿਸਟ੍ਰੇਸ਼ਨ ਕੌਂਸਲ ਦੇ ਚੇਅਰਮੈਨ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ ਨਾਲ ਮੁਲਾਕਾਤ ਕੀਤੀ
April 04th, 09:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਂਕਾਕ ਵਿੱਚ ਬਿਮਸਟੈੱਕ ਸਮਿਟ (BIMSTEC Summit) ਦੇ ਦੌਰਾਨ ਮਿਆਂਮਾਰ ਦੇ ਪ੍ਰਧਾਨ ਮੰਤਰੀ ਅਤੇ ਸਟੇਟ ਐਡਮਿਨਿਸਟ੍ਰੇਸ਼ਨ ਕੌਂਸਲ ਦੇ ਚੇਅਰਮੈਨ, ਸੀਨੀਅਰ ਜਨਰਲ ਮਿਨ ਆਂਗ ਹਲਾਇੰਗ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਭੁਚਾਲ ਤਰਾਸਦੀ ਦੇ ਦਰਮਿਆਨ ਮਿਆਂਮਾਰ ਦੇ ਸੀਨੀਅਰ ਜਨਰਲ ਮਹਾਮਹਿਮ ਮਿਨ ਆਂਗ ਹਲਾਇੰਗ ਨਾਲ ਬਾਤ ਕੀਤੀ
March 29th, 01:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਚਾਲ ਤਰਾਸਦੀ ਦੇ ਦਰਮਿਆਨ ਮਿਆਂਮਾਰ ਦੇ ਸੀਨੀਅਰ ਜਨਰਲ ਮਹਾਮਹਿਮ ਮਿਨ ਆਂਗ ਹਲਾਇੰਗ ਨਾਲ ਬਾਤ ਕੀਤੀ। ਪ੍ਰਧਾਨ ਮੰਤਰੀ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਮਿਆਂਮਾਰ ਦੇ ਨਾਲ ਇਕਜੁੱਟਤਾ ਨਾਲ ਖੜ੍ਹੇ ਰਹਿਣ ਦੇ ਲਈ ਇੱਕ ਕਰੀਬੀ ਮਿੱਤਰ ਅਤੇ ਪੜੌਸੀ ਦੇਸ਼ ਦੇ ਰੂਪ ਵਿੱਚ ਭਾਰਤ ਦੀ ਦ੍ਰਿੜ੍ਹ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਇਸ ਆਪਦਾ ਨਾਲ ਨਿਪਟਣ ਦੇ ਲਈ, ਭਾਰਤ ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਤਤਕਾਲ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਲਈ ਅਪਰੇਸ਼ਨ ਬ੍ਰਹਮਾ (Operation Brahma) ਦੀ ਸ਼ੁਰੂਆਤ ਕੀਤੀ ਹੈ।