ਪੱਛਮ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ‘ਤੇ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 24th, 02:05 pm
ਪੱਛਮ ਏਸ਼ੀਆ ਵਿੱਚ ਚੱਲ ਰਹੀ ਜੰਗ ਅਤੇ ਉਸ ਤੋਂ ਬਣੀਆਂ ਪਰਿਸਥਿਤੀਆਂ ਤੋਂ ਅਸੀਂ ਸਾਰੇ ਜਾਣੂ ਹਾਂ। ਮੈਂ ਅੱਜ ਸੰਸਦ ਦੇ ਉੱਚ ਸਦਨ ਦੇ ਸਾਹਮਣੇ ਅਤੇ ਦੇਸ਼ ਵਾਸੀਆਂ ਦੇ ਸਾਹਮਣੇ ਇਨ੍ਹਾਂ ਗੰਭੀਰ ਪਰਿਸਥਿਤੀਆਂ 'ਤੇ ਸਰਕਾਰ ਦਾ ਪੱਖ ਸਾਂਝਾ ਕਰਨ ਲਈ ਹਾਜ਼ਰ ਹੋਇਆ ਹਾਂ। ਪੱਛਮ ਏਸ਼ੀਆ ਵਿੱਚ ਚੱਲ ਰਹੀ ਇਸ ਜੰਗ ਨੂੰ ਤਿੰਨ ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਇਸ ਜੰਗ ਨੇ ਪੂਰੇ ਵਿਸ਼ਵ ਵਿੱਚ ਗੰਭੀਰ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਭਾਰਤ ਲਈ ਵੀ ਇਹ ਸਥਿਤੀ ਚਿੰਤਾਜਨਕ ਹੈ। ਇਸ ਜੰਗ ਨਾਲ ਸਾਡੇ ਵਪਾਰ ਦੇ ਰਸਤੇ ਪ੍ਰਭਾਵਿਤ ਹੋ ਰਹੇ ਹਨ। ਇਸ ਨਾਲ ਪੈਟਰੋਲ, ਡੀਜ਼ਲ, ਗੈਸ ਅਤੇ ਫਰਟੀਲਾਈਜ਼ਰ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਨਿਯਮਤ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਖਾੜੀ ਦੇਸ਼ਾਂ ਵਿੱਚ ਕਰੀਬ ਇੱਕ ਕਰੋੜ ਭਾਰਤੀ ਰਹਿੰਦੇ ਹਨ, ਉੱਥੇ ਕੰਮ ਕਰਦੇ ਹਨ। ਉਨ੍ਹਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਵੀ ਭਾਰਤ ਲਈ ਬਹੁਤ ਵੱਡੀ ਚਿੰਤਾ ਹੈ। ਹੋਰਮੁਜ਼ ਸਟ੍ਰੇਟ ਵਿੱਚ ਦੁਨੀਆ ਦੇ ਕਈ ਜਹਾਜ਼ ਫਸੇ ਹੋਏ ਹਨ, ਉਨ੍ਹਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਭਾਰਤੀ ਕਰੂ ਮੈਂਬਰ ਹਨ। ਇਹ ਵੀ ਭਾਰਤ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਹਾਲਾਤ ਵਿੱਚ ਜ਼ਰੂਰੀ ਹੈ ਕਿ ਭਾਰਤ ਦੀ ਸੰਸਦ ਦੇ ਇਸ ਉੱਚ ਸਦਨ ਤੋਂ ਸ਼ਾਂਤੀ ਅਤੇ ਸੰਵਾਦ ਦੀ ਇਕਜੁੱਟ ਆਵਾਜ਼ ਪੂਰੇ ਵਿਸ਼ਵ ਵਿੱਚ ਜਾਵੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਟਕਰਾਅ ਦੀ ਸਥਿਤੀ 'ਤੇ ਰਾਜ ਸਭਾ ਨੂੰ ਸੰਬੋਧਨ ਕੀਤਾ
March 24th, 02:00 pm
ਮੈਂ ਦੇਸ਼ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਭਰੋਸਾ ਦਿਲਾਉਣਾ ਚਾਹੁੰਦਾ ਹਾਂ ਕਿ ਸਰਕਾਰ ਹਰ ਚੁਣੌਤੀ ਦੇ ਹੱਲ ਲਈ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਪ੍ਰਧਾਨ ਮੰਤਰੀਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
March 02nd, 11:40 am
ਸਾਡੀ ਪਹਿਲੀ ਬੈਠਕ ਤੋਂ ਹੀ ਸਾਡੇ ਸਬੰਧਾਂ ਵਿੱਚ ਇੱਕ ਨਵੀਂ ਊਰਜਾ, ਆਪਸੀ ਵਿਸ਼ਵਾਸ ਅਤੇ ਸਕਾਰਾਤਮਿਕ ਆਈ ਹੈ। ਸਹਿਯੋਗ ਦੇ ਹਰ ਖੇਤਰ ਵਿੱਚ ਵਧ ਰਹੀ ਗਤੀ ਦਾ ਸਿਹਰਾ ਮੈਂ ਆਪਣੇ ਦੋਸਤ ਪ੍ਰਧਾਨ ਮੰਤਰੀ ਕਾਰਨੀ ਨੂੰ ਦਿੰਦਾ ਹਾਂ।ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 21st, 12:30 pm
ਜਿਸ ਨੇੜਤਾ ਅਤੇ ਗਰਮਜੋਸ਼ੀ ਨਾਲ ਤੁਸੀਂ ਪਿਛਲੇ ਸਾਲ ਬ੍ਰਾਜ਼ੀਲ ਵਿੱਚ ਮੇਰਾ ਸਵਾਗਤ ਕੀਤਾ ਸੀ, ਅੱਜ ਉਸੇ ਭਾਵ ਨਾਲ ਭਾਰਤ ਵਿੱਚ ਤੁਹਾਡਾ ਸਵਾਗਤ ਕਰਦਾ ਹਾਂ ਅਤੇ ਇਹ ਮੇਰੇ ਲਈ ਵਿਸ਼ੇਸ਼ ਸੰਤੁਸ਼ਟੀ ਦਾ ਵਿਸ਼ਾ ਹੈ। ਭਾਰਤ ਅਤੇ ਬ੍ਰਾਜ਼ੀਲ ਸਬੰਧਾਂ ਨੂੰ ਰਾਸ਼ਟਰਪਤੀ ਲੂਲਾ ਦੇ ਦ੍ਰਿਸ਼ਟੀਕੋਣ ਅਤੇ ਪ੍ਰੇਰਨਾਦਾਇਕ ਅਗਵਾਈ ਦਾ ਲੰਬੇ ਸਮੇਂ ਤੋਂ ਲਾਭ ਮਿਲਦਾ ਰਿਹਾ ਹੈ।ਰੂਸ ਦੇ ਰਾਸ਼ਟਰਪਤੀ ਨਾਲ ਸਾਂਝੀ ਪ੍ਰੈੱਸ ਵਾਰਤਾ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈਸ ਬਿਆਨ ਦਾ ਪੰਜਾਬੀ ਅਨੁਵਾਦ
December 05th, 02:00 pm
ਅੱਜ ਭਾਰਤ ਅਤੇ ਰੂਸ ਦੇ 23ਵੇਂ ਸਿਖ਼ਰ ਸੰਮੇਲਨ ਵਿੱਚ ਰਾਸ਼ਟਰਪਤੀ ਪੁਤਿਨ ਦਾ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਉਨ੍ਹਾਂ ਦੀ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਸਾਡੇ ਦੁਵੱਲੇ ਸਬੰਧ ਕਈ ਇਤਿਹਾਸਕ milestones ਦੇ ਦੌਰ 'ਚੋਂ ਗੁਜ਼ਰ ਰਹੇ ਹਨ। ਠੀਕ 25 ਸਾਲ ਪਹਿਲਾਂ ਰਾਸ਼ਟਰਪਤੀ ਪੁਤਿਨ ਨੇ ਸਾਡੀ Strategic Partnership ਦੀ ਨੀਂਹ ਰੱਖੀ ਸੀ। 15 ਸਾਲ ਪਹਿਲਾਂ 2010 ਵਿੱਚ ਸਾਡੀ ਭਾਈਵਾਲੀ ਨੂੰ “Special and Privileged Strategic Partnership” ਦਾ ਦਰਜਾ ਮਿਲਿਆ।PM Modi’s remarks during the joint press meet with Russian President Vladimir Putin
December 05th, 01:50 pm
PM Modi addressed the joint press meet with President Putin, highlighting the strong and time-tested India-Russia partnership. He said the relationship has remained steady like the Pole Star through global challenges. PM Modi announced new steps to boost economic cooperation, connectivity, energy security, cultural ties and people-to-people linkages. He reaffirmed India’s commitment to peace in Ukraine and emphasised the need for global unity in the fight against terrorism.ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 3
November 23rd, 04:05 pm
ਜਿਵੇਂ-ਜਿਵੇਂ ਟੈਕਨਾਲੋਜੀ ਅੱਗੇ ਵਧ ਰਹੀ ਹੈ, ਮੌਕੇ ਅਤੇ ਸਰੋਤ, ਦੋਵੇਂ ਕੁਝ ਕੁ ਹੀ ਹੱਥਾਂ ਵਿੱਚ ਕੇਂਦ੍ਰਿਤ ਹੋ ਰਹੇ ਹਨ। ਦੁਨੀਆਂ ਵਿੱਚ ਕ੍ਰਿਟਿਕਲ ਟੈਕਨਾਲੋਜੀ ’ਤੇ ਸੰਘਰਸ਼ ਵਧ ਰਿਹਾ ਹੈ। ਇਹ ਮਨੁੱਖਤਾ ਦੇ ਲਈ ਤਾਂ ਚਿੰਤਾ ਦਾ ਵਿਸ਼ਾ ਹੈ, ਨਾਲ ਹੀ ਇਹ ਇਨੋਵੇਸ਼ਨ ਦੇ ਰਾਹ ਵਿੱਚ ਵੀ ਰੁਕਾਵਟ ਹੈ। ਇਸ ਦੇ ਹੱਲ ਲਈ ਸਾਨੂੰ ਆਪਣੀ ਸੋਚ ਵਿੱਚ ਬੁਨਿਆਦੀ ਬਦਲਾਅ ਲਿਆਉਣਾ ਹੋਵੇਗਾ।ਪ੍ਰਧਾਨ ਮੰਤਰੀ ਨੇ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ” ਵਿਸ਼ੇ ’ਤੇ ਜੀ-20 ਦੇ ਸੈਸ਼ਨ ਨੂੰ ਸੰਬੋਧਨ ਕੀਤਾ
November 23rd, 04:02 pm
ਪ੍ਰਧਾਨ ਮੰਤਰੀ ਨੇ ਅੱਜ ਜੀ-20 ਸਿਖਰ ਸੰਮੇਲਨ ਦੇ ਤੀਜੇ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੈਸ਼ਨ ਦਾ ਵਿਸ਼ਾ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ - ਮਹੱਤਵਪੂਰਨ ਖਣਿਜ; ਉੱਤਮ ਕਾਰਜ; ਆਰਟੀਫਿਸ਼ਲ ਇੰਟੈਲੀਜੈਂਸ” ਸੀ। ਪ੍ਰਧਾਨ ਮੰਤਰੀ ਨੇ ਮਹੱਤਵਪੂਰਨ ਟੈਕਨਾਲੋਜੀ ਨੂੰ ਹੁਲਾਰਾ ਦੇਣ ਦੇ ਤਰੀਕੇ ਵਿੱਚ ਮੌਲਿਕ ਬਦਲਾਅ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਨਾਲੋਜੀ ਦੀ ਅਜਿਹੀ ਵਰਤੋਂ ‘ਵਿੱਤ-ਕੇਂਦਰਿਤ’ ਹੋਣ ਦੀ ਬਜਾਏ ‘ਮਨੁੱਖ-ਕੇਂਦਰਿਤ’, ‘ਰਾਸ਼ਟਰੀ’ ਦੀ ਬਜਾਏ ‘ਵਿਸ਼ਵ-ਵਿਆਪੀ’ ਅਤੇ ‘ਖ਼ਾਸ ਮਾਡਲ’ ਦੀ ਬਜਾਏ ‘ਓਪਨ ਸੋਰਸ’ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਇਸ ਦ੍ਰਿਸ਼ਟੀਕੋਣ ਨੂੰ ਭਾਰਤ ਦੇ ਤਕਨੀਕੀ ਈਕੋਸਿਸਟਮ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਜ਼ਿਕਰਯੋਗ ਲਾਭ ਹੋਏ ਹਨ, ਭਾਵੇਂ ਉਹ ਪੁਲਾੜ ਨਾਲ ਜੁੜੇ ਕੰਮ ਹੋਣ, ਏਆਈ ਜਾਂ ਡਿਜੀਟਲ ਭੁਗਤਾਨ ਹੋਣ, ਜਿੱਥੇ ਭਾਰਤ ਦੁਨੀਆ ਵਿੱਚ ਮੋਹਰੀ ਹੈ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 23rd, 02:18 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੀ-20 ਸਿਖਰ ਸੰਮੇਲਨ ਦੌਰਾਨ ਜੋਹੈੱਨਸਬਰਗ ਵਿੱਚ ਦੱਖਣੀ ਅਫ਼ਰੀਕਾ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਸਿਰਿਲ ਰਾਮਾਫੋਸਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਾਫੋਸਾ ਦਾ ਉਨ੍ਹਾਂ ਦੀ ਨਿੱਘੀ ਮਹਿਮਾਨਨਿਵਾਜ਼ੀ ਅਤੇ ਸਿਖਰ ਸੰਮੇਲਨ ਦੇ ਸਫ਼ਲ ਆਯੋਜਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਨਵੀਂ ਦਿੱਲੀ ਜੀ-20 ਸਿਖਰ ਸੰਮੇਲਨ ਵਿੱਚ ਲਏ ਗਏ ਫ਼ੈਸਲਿਆਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ’ਤੇ ਅਮਲ ਕਰਨ ਲਈ ਦੱਖਣੀ ਅਫ਼ਰੀਕਾ ਦੇ ਜੀ-20 ਯਤਨਾਂ ਦੀ ਸ਼ਲਾਘਾ ਕੀਤੀ।ਜੀ20 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 2
November 22nd, 09:57 pm
ਕੁਦਰਤੀ ਆਫ਼ਤਾਂ ਮਨੁੱਖਤਾ ਲਈ ਲਗਾਤਾਰ ਇੱਕ ਵੱਡੀ ਚੁਨੌਤੀ ਬਣੀਆਂ ਹੋਈਆਂ ਹਨ। ਇਸ ਸਾਲ ਵੀ, ਇਨ੍ਹਾਂ ਨੇ ਵਿਸ਼ਵ ਦੀ ਇੱਕ ਵੱਡੀ ਅਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਇਹ ਘਟਨਾਵਾਂ ਸਪਸ਼ਟ ਤੌਰ ’ਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਦੀ ਲੋੜ ਨੂੰ ਦਰਸਾਉਂਦੀਆਂ ਹਨ ਤਾਂ ਕਿ ਆਫ਼ਤਾਂ ਨਾਲ ਨਜਿੱਠਣ ਅਤੇ ਉਨ੍ਹਾਂ ਲਈ ਤਿਆਰੀ ਅਸਰਦਾਰ ਬਣ ਸਕੇ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ
November 22nd, 09:35 pm
ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।Joint statement by the Government of India, the Government of Australia and the Government of Canada
November 22nd, 09:21 pm
India, Australia, and Canada have agreed to enter into a new trilateral partnership: the Australia-Canada-India Technology and Innovation (ACITI) Partnership. The three sides agreed to strengthen their ambition in cooperation on critical and emerging technologies. The Partnership will also examine the development and mass adoption of artificial intelligence to improve citizens' lives.ਪ੍ਰਧਾਨ ਮੰਤਰੀ ਨੇ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:43 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਐਂਥਨੀ ਅਲਬਨੀਜ਼ ਨੇ ਅੱਜ ਜੋਹੈੱਨਸਬਰਗ , ਦੱਖਣੀ ਅਫ਼ਰੀਕਾ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ 2020 ਵਿੱਚ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਲਿਜਾਣ ਤੋਂ ਬਾਅਦ, ਪਿਛਲੇ ਪੰਜ ਸਾਲਾਂ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਆਪਸੀ ਸਹਿਯੋਗ ਵਿੱਚ ਆਈ ਮਜ਼ਬੂਤੀ ਅਤੇ ਵਿਸਤਾਰ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਅਲਬਨੀਜ਼ ਨੇ ਭਾਰਤ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ 'ਤੇ ਸੰਵੇਦਨਾ ਅਤੇ ਇੱਕਜੁੱਟਤਾ ਪ੍ਰਗਟ ਕੀਤੀ। ਦੋਵਾਂ ਨੇਤਾਵਾਂ ਨੇ ਅੱਤਵਾਦ ਵਿਰੁੱਧ ਵਿਸ਼ਵ-ਵਿਆਪੀ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।ਕੈਬਨਿਟ ਨੇ ਗ੍ਰੀਨ ਐਨਰਜੀ ਲਈ ਮਹੱਤਵਪੂਰਨ ਗ੍ਰੇਫਾਇਟ, ਸੀਜ਼ੀਅਮ, ਰੂਬੀਡਿਅਮ ਅਤੇ ਜ਼ਿਰਕੋਨਿਯਮ ਖਣਿਜਾਂ ਦੀਆਂ ਰੌਇਲਟੀ ਦਰਾਂ ਨੂੰ ਯੁਕਤੀਸੰਗਤ ਬਣਾਉਣ ਲਈ ਮਨਜ਼ੂਰੀ ਦਿੱਤੀ
November 12th, 08:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ, ਕੇਂਦਰੀ ਕੈਬਨਿਟ ਨੇ ਅੱਜ ਦੀ ਬੈਠਕ ਵਿੱਚ ਸੀਜ਼ੀਅਮ, ਗ੍ਰੇਫਾਇਟ, ਰੂਬੀਡਿਅਮ ਅਤੇ ਜ਼ਿਰਕੋਨਿਯਮ ਦੀਆਂ ਰੌਇਲਟੀ ਦਰਾਂ ਨੂੰ ਹੇਠ ਲਿਖੇ ਅਨੁਸਾਰ ਨਿਰਧਾਰਿਤ/ਸੋਧਣ ਦੀ ਮਨਜ਼ੂਰੀ ਦੇ ਦਿੱਤੀ ਹੈ:ਮੰਗੋਲੀਆ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
October 14th, 01:15 pm
ਛੇ ਵਰ੍ਹਿਆਂ ਬਾਅਦ ਮੰਗੋਲੀਆ ਦੇ ਰਾਸ਼ਟਰਪਤੀ ਦਾ ਭਾਰਤ ਆਉਣਾ ਆਪਣੇ ਆਪ ਵਿੱਚ ਇੱਕ ਬਹੁਤ ਖ਼ਾਸ ਮੌਕਾ ਹੈ। ਅਤੇ ਇਹ ਦੌਰਾ ਓਦੋਂ ਹੋ ਰਿਹਾ ਹੈ ਜਦੋਂ ਭਾਰਤ ਅਤੇ ਮੰਗੋਲੀਆ ਆਪਣੇ ਕੂਟਨੀਤਕ ਸਬੰਧਾਂ ਦੇ 70 ਸਾਲ ਅਤੇ ਰਣਨੀਤਕ ਸਾਂਝੇਦਾਰੀ ਦੇ 10 ਸਾਲ ਮਨਾ ਰਹੇ ਹਨ। ਇਸ ਮੌਕੇ ’ਤੇ ਅੱਜ ਅਸੀਂ ਸਾਂਝੀ ਡਾਕ ਟਿਕਟ ਜਾਰੀ ਕੀਤੀ ਹੈ, ਜੋ ਸਾਡੀ ਸਾਂਝੀ ਵਿਰਾਸਤ, ਵਿਭਿੰਨਤਾ ਅਤੇ ਡੂੰਘੇ ਸੱਭਿਅਤਾ ਸਬੰਧਾਂ ਦਾ ਪ੍ਰਤੀਕ ਹੈ।ਕੇਂਦਰੀ ਕੈਬਨਿਟ ਨੇ ਦੇਸ਼ ਵਿੱਚ ਮਹੱਤਵਪੂਰਨ ਖਣਿਜ ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਲਈ 1,500 ਕਰੋੜ ਰੁਪਏ ਦੀ ਪ੍ਰੋਤਸਾਹਨ ਯੋਜਨਾ ਨੂੰ ਪ੍ਰਵਾਨਗੀ ਦਿੱਤੀ
September 03rd, 07:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਦੇਸ਼ ਵਿੱਚ ਮਹੱਤਵਪੂਰਨ ਖਣਿਜਾਂ ਨੂੰ ਸੈਕੰਡਰੀ ਸਰੋਤਾਂ ਤੋਂ ਵੱਖ ਕਰਨ ਅਤੇ ਉਤਪਾਦਨ ਲਈ ਰੀਸਾਈਕਲਿੰਗ ਸਮਰੱਥਾ ਵਿਕਸਿਤ ਕਰਨ ਲਈ 1,500 ਕਰੋੜ ਰੁਪਏ ਦੀ ਪ੍ਰੋਤਸਾਹਨ ਯੋਜਨਾ ਨੂੰ ਪ੍ਰਵਾਨਗੀ ਦਿੱਤੀ।ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬਿਲਿਟੀ ਪਹਿਲਕਦਮੀਆਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 11:00 am
ਗਣੇਸ਼ਉਤਸਵ ਦੇ ਇਸ ਉਲਾਸ ਵਿੱਚ ਅੱਜ ਭਾਰਤ ਦੀ 'ਮੇਕ ਇਨ ਇੰਡੀਆ' ਇਸ ਯਾਤਰਾ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ। ਇਹ Make in India, Make for the World ਸਾਡੇ ਇਸ ਟੀਚੇ ਵੱਲ ਇੱਕ ਵੱਡੀ ਛਾਲ ਹੈ। ਅੱਜ ਤੋਂ ਭਾਰਤ ਵਿੱਚ ਬਣੇ ਇਲੈਕਟ੍ਰਿਕ ਵਾਹਨ 100 ਦੇਸ਼ਾਂ ਨੂੰ ਐਕਸਪੋਰਟ ਕੀਤੇ ਜਾਣਗੇ। ਨਾਲ ਹੀ, ਅੱਜ Hybrid Battery Electrode Manufacturing ਵੀ ਸਟਾਰਟ ਹੋ ਰਹੀ ਹੈ। ਅੱਜ ਦਾ ਇਹ ਦਿਨ ਭਾਰਤ ਅਤੇ ਜਪਾਨ ਦੀ ਫਰੈਂਡਸ਼ਿਪ ਨੂੰ ਵੀ ਨਵਾਂ ਆਯਾਮ ਦੇ ਰਿਹਾ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ, ਜਪਾਨ ਨੂੰ, ਸੁਜ਼ੂਕੀ ਕੰਪਨੀ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇੱਕ ਤਰ੍ਹਾਂ ਨਾਲ thirteen, teen age ਦੀ ਸ਼ੁਰੂਆਤ ਹੁੰਦੀ ਹੈ, ਅਤੇ teen age ਖੰਭ ਫੈਲਾਉਣ ਦਾ ਕਾਲਖੰਡ ਹੁੰਦਾ ਹੈ। ਅਤੇ teen age ਵਿੱਚ ਬਹੁਤ ਸਾਰੇ ਸੁਪਨੇ ਉੱਭਰਦੇ ਹਨ। ਇੱਕ ਤਰ੍ਹਾਂ ਨਾਲ ਪੈਰ ਜ਼ਮੀਨ 'ਤੇ ਨਹੀਂ ਹੁੰਦੇ teen age ਵਿੱਚ। ਮੈਨੂੰ ਖੁਸ਼ੀ ਹੈ ਕਿ ਅੱਜ ਮਾਰੂਤੀ teen age ਵਿੱਚ enter ਕਰ ਰਿਹਾ ਹੈ। ਗੁਜਰਾਤ ਦੀ ਮਾਰੂਤੀ ਦਾ teen age ਵਿੱਚ ਪ੍ਰਵੇਸ਼, ਯਾਨੀ ਆਉਣ ਵਾਲੇ ਦਿਨਾਂ ਵਿੱਚ ਮਾਰੂਤੀ ਇੱਕ ਨਵੇਂ ਖੰਭ ਫੈਲਾਏਗਾ, ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਅੱਗੇ ਵਧੇਗਾ, ਅਜਿਹਾ ਮੇਰਾ ਪੂਰਾ ਵਿਸ਼ਵਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬੀਲਿਟੀ ਪਹਿਲਕਦਮੀ ਦਾ ਉਦਘਾਟਨ ਕੀਤਾ
August 26th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬੀਲਿਟੀ ਪਹਿਲ ਦਾ ਉਦਘਾਟਨ ਕੀਤਾ। ਇਹ ਗ੍ਰੀਨ ਐਨਰਜੀ ਦੇ ਖੇਤਰ ਵਿੱਚ ਆਤਮਨਿਰਭਰ ਬਣਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਗਣੇਸ਼ ਉਤਸਵ ਦੇ ਦਰਮਿਆਨ, ਭਾਰਤ ਦੀ 'ਮੇਕ ਇਨ ਇੰਡੀਆ' ਯਾਤਰਾ ਵਿੱਚ ਇੱਕ ਨਵਾਂ ਅਧਿਆਏ ਜੁੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ 'ਮੇਕ ਇਨ ਇੰਡੀਆ, ਮੇਕ ਫਾਰ ਦ ਵਰਲਡ' ਦੇ ਸਾਂਝੇ ਟੀਚੇ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਛਾਲ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਤੋਂ, ਭਾਰਤ ਵਿੱਚ ਬਣੇ ਇਲੈਕਟ੍ਰਿਕ ਵਾਹਨਾਂ ਦਾ ਨਿਰਯਾਤ 100 ਦੇਸ਼ਾਂ ਵਿੱਚ ਕੀਤਾ ਜਾਏਗਾ। ਉਨ੍ਹਾਂ ਨੇ ਦੇਸ਼ ਵਿੱਚ ਹਾਈਬ੍ਰਿਡ ਬੈਟਰੀ ਇਲੈਕਟ੍ਰੋਡ ਨਿਰਮਾਣ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ-ਜਾਪਾਨ ਮਿਤੱਰਤਾ ਨੂੰ ਇੱਕ ਨਵਾਂ ਆਯਾਮ ਦੇਵੇਗਾ। ਉਨ੍ਹਾਂ ਨੇ ਭਾਰਤ ਦੇ ਸਾਰੇ ਨਾਗਰਿਕਾਂ, ਜਾਪਾਨ ਅਤੇ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਨੂੰ ਹਾਰਦਿਕ ਵਧਾਈਆਂ ਦਿੱਤੀਆਂ।79ਵੇਂ ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 03:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲੇ ਦੀ ਫ਼ਸੀਲ ਤੋਂ 79ਵੇਂ ਸੁਤੰਤਰਤਾ ਦਿਵਸ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ ਲਾਲ ਕਿਲੇ ਤੋਂ ਸਭ ਤੋਂ ਲੰਬਾ ਅਤੇ ਸਭ ਤੋਂ ਨਿਰਣਾਇਕ ਭਾਸ਼ਣ ਸੀ, ਜੋ 103 ਮਿੰਟ ਚਲਿਆ, ਜਿਸ ਵਿੱਚ 2047 ਤੱਕ ਵਿਕਸਿਤ ਭਾਰਤ ਲਈ ਇੱਕ ਸਾਹਸਿਕ ਰੋਡਮੈਪ ਤਿਆਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦਾ ਸੰਬੋਧਨ ਆਤਮਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ 'ਤੇ ਕੇਂਦ੍ਰਿਤ ਸੀ, ਜਿਸ ਵਿੱਚ ਦੂਸਰਿਆਂ 'ਤੇ ਇੱਕ ਨਿਰਭਰ ਰਾਸ਼ਟਰ ਦੇ ਆਲਮੀ ਰੂਪ ਤੋਂ ਇੱਕ ਆਤਮ-ਵਿਸ਼ਵਾਸੀ, ਤਕਨੀਕੀ ਤੌਰ 'ਤੇ ਉੱਨਤ ਅਤੇ ਆਰਥਿਕ ਤੌਰ 'ਤੇ ਲਚੀਲੇ ਦੇਸ਼ ਬਣਨ ਦੀ ਭਾਰਤ ਦੀ ਯਾਤਰਾ 'ਤੇ ਪ੍ਰਕਾਸ਼ ਪਾਇਆ ਗਿਆ।79ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਆਜ਼ਾਦੀ ਦਾ ਇਹ ਮਹਾਪੁਰਬ 140 ਕਰੋੜ ਸੰਕਲਪਾਂ ਦਾ ਪੁਰਬ ਹੈ। ਆਜ਼ਾਦੀ ਦਾ ਇਹ ਪੁਰਬ ਸਮੂਹਿਕ ਸਿੱਧੀਆਂ ਦਾ, ਗੌਰਵ ਦਾ ਪਲ ਹੈ ਅਤੇ ਹਿਰਦਾ ਉਮੰਗ ਨਾਲ ਭਰਿਆ ਹੋਇਆ ਹੈ। ਦੇਸ਼ ਏਕਤਾ ਦੀ ਭਾਵਨਾ ਨੂੰ ਨਿਰੰਤਰ ਮਜ਼ਬੂਤੀ ਦੇ ਰਿਹਾ ਹੈ। 140 ਕਰੋੜ ਦੇਸ਼ਵਾਸੀ ਅੱਜ ਤਿਰੰਗੇ ਦੇ ਰੰਗ ਵਿੱਚ ਰੰਗੇ ਹੋਏ ਹਨ। ਹਰ ਘਰ ਤਿਰੰਗਾ, ਭਾਰਤ ਦੇ ਹਰ ਕੋਣੇ ਤੋਂ, ਚਾਹੇ ਰੇਗਿਸਤਾਨ ਹੋਵੇ, ਜਾਂ ਹਿਮਾਲਿਆ ਦੀਆਂ ਚੋਟੀਆਂ, ਸਮੁੰਦਰ ਦੇ ਤਟ ਹੋਣ ਜਾਂ ਸੰਘਣੀ ਅਬਾਦੀ ਵਾਲੇ ਖੇਤਰ, ਹਰ ਤਰਫ਼ ਤੋਂ ਇੱਕ ਹੀ ਗੂੰਜ ਹੈ, ਇੱਕ ਹੀ ਜੈਕਾਰਾ ਹੈ, ਸਾਡੇ ਪ੍ਰਾਣ ਤੋਂ ਵੀ ਪਿਆਰੀ ਮਾਤਭੂਮੀ ਦਾ ਜੈਗਾਨ ਹੈ।