ਵੀਡੀਓ ਕਾਨਫ਼ਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 24th, 11:20 am
ਇਸ ਵਾਰ ਰੌਸ਼ਨੀ ਦਾ ਤਿਉਹਾਰ ਦੀਵਾਲੀ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਦੇ ਦਰਮਿਆਨ ਪੱਕੀ ਨੌਕਰੀ ਲਈ ਨਿਯੁਕਤੀ ਪੱਤਰ ਮਿਲਣਾ, ਭਾਵ ਤਿਉਹਾਰਾਂ ਦਾ ਜਸ਼ਨ ਅਤੇ ਸਫਲਤਾ ਦੀ ਦੁੱਗਣੀ ਖ਼ੁਸ਼ੀ, ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀ ਹੈ। ਮੈਂ ਮਹਿਸੂਸ ਕਰ ਸਕਦਾ ਹਾਂ, ਆਪ ਸਭ ਦੇ ਪਰਿਵਾਰ ਵਿੱਚ ਕਿੰਨੀ ਖ਼ੁਸ਼ੀ ਹੋਵੇਗੀ। ਮੈਂ ਤੁਹਾਨੂੰ ਸਭ ਨੂੰ ਅਤੇ ਤੁਹਾਡੇ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਜ਼ਿੰਦਗੀ ਦੀ ਇਸ ਨਵੀਂ ਸ਼ੁਰੂਆਤ ਲਈ ਮੈਂ ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
October 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਇਸ ਸਾਲ ਦਾ ਰੌਸ਼ਨੀ ਦਾ ਤਿਉਹਾਰ ਦੀਵਾਲੀ, ਹਰ ਕਿਸੇ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਵਿਚਾਲੇ ਸਥਾਈ ਨੌਕਰੀਆਂ ਲਈ ਨਿਯੁਕਤੀ ਪੱਤਰ ਮਿਲਣ ਨਾਲ ਤਿਉਹਾਰ ਦੀ ਖ਼ੁਸ਼ੀ ਅਤੇ ਰੁਜ਼ਗਾਰ ਦੀ ਸਫਲਤਾ- ਦੋਵਾਂ ਦੀ ਖ਼ੁਸ਼ੀ ਮਿਲਦੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51,000 ਤੋਂ ਵੱਧ ਨੌਜਵਾਨਾਂ ਨੂੰ ਹਾਸਲ ਹੋਈ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਾਲ ਮਿਲਣ ਵਾਲੀ ਅਥਾਹ ਖ਼ੁਸ਼ੀ ਬਾਰੇ ਗੱਲ ਕੀਤੀ ਅਤੇ ਨਿਯੁਕਤੀ ਪਾਉਣ ਵਾਲੇ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਦੀ ਇਸ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪਰਿਣਾਮਾਂ ਦੀ ਸੂਚੀ: ਮੌਰੀਸ਼ਸ ਦੇ ਪ੍ਰਧਾਨ ਮੰਤਰੀ ਦੀ ਭਾਰਤ ਦੀ ਸਰਕਾਰੀ ਯਾਤਰਾ
September 11th, 02:10 pm
ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨੋਲੋਜੀ ਵਿਭਾਗ ਅਤੇ ਮੌਰੀਸ਼ਸ ਦੇ ਤੀਸਰੀ ਸਿੱਖਿਆ, ਵਿਗਿਆਨ ਅਤੇ ਖੋਜ ਮੰਤਰਾਲੇ ਦਰਮਿਆਨ ਵਿਗਿਆਨ ਅਤੇ ਟੈਕਨੋਲੋਜੀ ਦੇ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ ਪੱਤਰਮੌਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
September 11th, 12:30 pm
ਸਾਡੀ ਸੰਸਕ੍ਰਿਤੀ ਅਤੇ ਸੰਸਕਾਰ, ਸਦੀਆਂ ਪਹਿਲਾਂ ਭਾਰਤ ਤੋਂ ਮੌਰੀਸ਼ਸ ਪਹੁੰਚੇ, ਅਤੇ ਉੱਥੋਂ ਦੀ ਜੀਵਨ-ਧਾਰਾ ਵਿੱਚ ਰਚ-ਬਸ ਗਏ। ਕਾਸ਼ੀ ਵਿੱਚ ਮਾਂ ਗੰਗਾ ਦੇ ਅਵਿਰਲ ਪ੍ਰਵਾਹ ਦੀ ਤਰ੍ਹਾਂ, ਭਾਰਤੀ ਸੱਭਿਆਚਾਰ ਦਾ ਟਿਕਾਊ ਪ੍ਰਵਾਹ ਮੌਰੀਸ਼ਸ ਨੂੰ ਸਮ੍ਰਿੱਧ ਕਰਦਾ ਰਿਹਾ ਹੈ। ਅਤੇ ਅੱਜ, ਜਦੋਂ ਅਸੀਂ ਮੌਰੀਸ਼ਸ ਦੇ ਦੋਸਤਾਂ ਦਾ ਸੁਆਗਤ ਕਾਸ਼ੀ ਵਿੱਚ ਕਰ ਰਹੇ ਹਾਂ, ਇਹ ਸਿਰਫ਼ ਰਸਮੀ ਨਹੀਂ, ਸਗੋਂ ਇੱਕ ਆਤਮਿਕ ਮਿਲਣ ਹੈ। ਇਸ ਲਈ ਮੈਂ ਮਾਣ ਨਾਲ ਕਹਿੰਦਾ ਹਾਂ ਕਿ ਭਾਰਤ ਅਤੇ ਮੌਰੀਸ਼ਸ ਸਿਰਫ਼ partners ਨਹੀਂ, ਸਗੋਂ ਇੱਕ ਪਰਿਵਾਰ ਹਨ।ਕਰਨਾਟਕ ਦੇ ਬੰਗਲੁਰੂ ਵਿੱਚ ਵਿਭਿੰਨ ਮੈਟਰੋ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 10th, 01:30 pm
ਕਰਨਾਟਕ ਦੇ ਗਵਰਨਰਰ ਸ਼੍ਰੀ ਥਾਵਰ ਚੰਦ ਗਹਿਲੋਤ ਜੀ, ਮੁੱਖ ਮੰਤਰੀ ਸਿੱਧਾਰਮਈਆ ਜੀ, ਕੇਂਦਰ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਖੱਟਰ ਜੀ, ਐੱਚ.ਡੀ. ਕੁਮਾਰਸਵਾਮੀ ਜੀ, ਅਸ਼ਵਿਨੀ ਵੈਸ਼ਣਵ ਜੀ, ਵੀ. ਸੋਮੰਨਾ ਜੀ, ਸੁਸ਼੍ਰੀ ਸ਼ੋਭਾ ਜੀ, ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਜੀ, ਕਰਨਾਟਕ ਸਰਕਾਰ ਦੇ ਮੰਤਰੀ ਬੀ. ਸੁਰੇਸ਼ ਜੀ, ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ ਜੀ, ਸਾਂਸਦ ਤੇਜਸਵੀ ਸੂਰਯਾ ਜੀ, ਡਾਕਟਰ ਮੰਜੂਨਾਥ ਜੀ, MLA ਵਿਜੈਂਦਰ ਯੇਡਿਯੁਰੱਪਾ ਜੀ, ਅਤੇ ਕਰਨਾਟਕ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 22,800 ਕਰੋੜ ਰੁਪਏ ਦੇ ਮੈਟਰੋ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
August 10th, 01:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 7,160 ਕਰੋੜ ਰੁਪਏ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਦੀ ਯੈਲੋ ਲਾਇਨ (Yellow Line of Bangalore Metro) ਦਾ ਉਦਘਾਟਨ ਅਤੇ 15,160 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਫੇਜ਼-3 ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਬੰਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ (KSR Railway Station) ‘ਤੇ ਤਿੰਨ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ (Vande Bharat Express trains) ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਰਨਾਟਕ ਦੀ ਧਰਤੀ ‘ਤੇ ਕਦਮ ਰੱਖਦੇ ਹੀ ਉਨ੍ਹਾਂ ਨੂੰ ਇੱਕ ਅਲੱਗ ਆਤਮੀਅਤਾ ਦਾ ਅਹਿਸਾਸ ਹੋਇਆ। ਕਰਨਾਟਕ ਦਾ ਸਮ੍ਰਿੱਧ ਸੱਭਿਆਚਾਰ, ਇੱਥੋਂ ਦੇ ਲੋਕਾਂ ਦੇ ਸਨੇਹ ਅਤੇ ਹਿਰਦੇ ਨੂੰ ਗਹਿਰਾਈ ਨਾਲ ਛੂਹ ਲੈਣ ਵਾਲੀ ਕੰਨੜ ਭਾਸ਼ਾ ਦੀ ਮਧੁਰਤਾ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਬੰਗਲੁਰੂ ਦੀ ਅਧਿਸ਼ਠਾਤਰੀ ਦੇਵੀ ਅੰਨੰਮਾ ਥਾਯੀ (Bengaluru’s presiding deity, Annamma Thayi) ਦੇ ਚਰਨਾਂ ਵਿੱਚ ਸ਼ਰਧਾ ਸੁਮਨ ਅਰਪਿਤ ਕੀਤੇ। ਇਹ ਯਾਦ ਕਰਦੇ ਹੋਏ ਕਿ ਸਦੀਆਂ ਪਹਿਲੇ, ਨਾਦਪ੍ਰਭੁ ਕੇਂਪੇਗੌੜਾ (Nadaprabhu Kempegowda) ਨੇ ਬੰਗਲੁਰੂ ਸ਼ਹਿਰ ਦੀ ਨੀਂਹ ਰੱਖੀ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਪੇਗੌੜਾ (Kempegowda) ਨੇ ਇੱਕ ਐਸੇ ਸ਼ਹਿਰ ਦੀ ਕਲਪਨਾ ਕੀਤੀ ਸੀ ਜੋ ਪਰੰਪਰਾਵਾਂ ਨਾਲ ਓਤਪ੍ਰੋਤ ਹੋਵੇ ਅਤੇ ਉੱਨਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹੇ। ਪ੍ਰਧਾਨ ਮੰਤਰੀ ਨੇ ਕਿਹਾ, “ਬੰਗਲੁਰੂ ਨੇ ਹਮੇਸ਼ਾ ਉਸ ਭਾਵਨਾ ਨੂੰ ਜੀਵਿਆ ਹੈ ਅਤੇ ਉਸ ਨੂੰ ਸੰਜੋਇਆ ਹੈ ਅਤੇ ਅੱਜ, ਬੰਗਲੁਰੂ ਉਸੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ।”ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 07:00 pm
ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ (Kartavya Bhavan) ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ
August 06th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ-3 (Kartavya Bhavan-3) ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਕ੍ਰਾਂਤੀ ਦਾ ਅਗਸਤ ਮਹੀਨਾ 15 ਅਗਸਤ ਤੋਂ ਪਹਿਲੇ ਇੱਕ ਹੋਰ ਇਤਿਹਾਸਕ ਮਹੱਤਵਪੂਰਨ ਉਪਲਬਧੀ ਲੈ ਕੇ ਆਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਇੱਕ ਤੋਂ ਬਾਅਦ ਇੱਕ ਆਧੁਨਿਕ ਭਾਰਤ ਦੇ ਨਿਰਮਾਣ ਨਾਲ ਜੁੜੀਆਂ ਪ੍ਰਮੁੱਖ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਨਵੀਂ ਦਿੱਲੀ ਦਾ ਉਲੇਖ ਕਰਦੇ ਹੋਏ, ਹਾਲ ਦੇ ਇਨਫ੍ਰਾਸਟ੍ਰਕਚਰਲ ਲੈਂਡਮਾਰਕਸ: ਕਰਤਵਯ ਪਥ, ਨਵੇਂ ਸੰਸਦ ਭਵਨ, ਨਵੇਂ ਰੱਖਿਆ ਦਫ਼ਤਰ ਕੰਪਲੈਕਸ, ਭਾਰਤ ਮੰਡਪਮ, ਯਸ਼ੋਭੂਮੀ, ਸ਼ਹੀਦਾਂ ਨੂੰ ਸਮਰਪਿਤ ਰਾਸ਼ਟਰੀ ਯੁੱਧ ਸਮਾਰਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪ੍ਰਤਿਮਾ ਅਤੇ ਹੁਣ ਕਰਤਵਯ ਭਵਨ ਨੂੰ ਸੂਚੀਬੱਧ ਕੀਤਾ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਕੇਵਲ ਨਵੀਆਂ ਇਮਾਰਤਾਂ ਜਾਂ ਨਿਯਮਿਤ ਬੁਨਿਆਦੀ ਢਾਂਚੇ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ (Amrit Kaal) ਵਿੱਚ, ਵਿਕਸਿਤ ਭਾਰਤ ਨੂੰ ਆਕਾਰ ਦੇਣ ਵਾਲੀਆਂ ਨੀਤੀਆਂ ਇਨ੍ਹਾਂ ਹੀ ਢਾਂਚਿਆਂ ਵਿੱਚ ਤਿਆਰ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ, ਰਾਸ਼ਟਰ ਦੀ ਦਿਸ਼ਾ ਇਨ੍ਹਾਂ ਸੰਸਥਾਨਾਂ ਤੋਂ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਕਰਤਵਯ ਭਵਨ ਦੇ ਉਦਘਾਟਨ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀ ਅਤੇ ਇਸ ਦੇ ਨਿਰਮਾਣ ਵਿੱਚ ਲਗੇ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (Shramjeevis) ਦਾ ਵੀ ਆਭਾਰ ਵਿਅਕਤ ਕੀਤਾ।ਪ੍ਰਧਾਨ ਮੰਤਰੀ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 12 ਜੁਲਾਈ, 2025 ਨੂੰ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
July 11th, 11:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਜੁਲਾਈ, 2025 ਨੂੰ ਸਵੇਰੇ ਲਗਭਗ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ 51,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਅਵਸਰ ‘ਤੇ ਉਹ ਨਿਯੁਕਤ ਲੋਕਾਂ ਨੂੰ ਸੰਬੋਧਨ ਵੀ ਕਰਨਗੇ।ਰੋਜ਼ਗਾਰ ਮੇਲੇ ਦੇ ਤਹਿਤ 51,000 ਤੋਂ ਵੱਧ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
April 26th, 11:23 am
ਅੱਜ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ 51,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇ ਪੱਤਰ ਦਿੱਤੇ ਗਏ ਹਨ। ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤੁਹਾਡੀ ਨੌਜਵਾਨਾਂ ਦੀ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੋਈ ਹੈ। ਤੁਹਾਡੀ ਜ਼ਿੰਮੇਦਾਰੀ ਦੇਸ਼ ਦੇ ਆਰਥਿਕ ਤੰਤਰ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਵਿੱਚ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੀ ਹੈ, ਤੁਹਾਡੀ ਜ਼ਿੰਮੇਦਾਰੀ ਸ਼੍ਰਮਿਕਾਂ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਉਣ ਦੀ ਹੈ। ਆਪਣੇ ਕੰਮਾਂ ਨੂੰ ਤੁਸੀਂ ਜਿੰਨੀ ਇਮਾਨਦਾਰੀ ਨਾਲ ਪੂਰਾ ਕਰੋਗੇ, ਉਸ ਦਾ ਉੰਨਾ ਹੀ ਸਕਾਰਾਤਮਕ ਪ੍ਰਭਾਵ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਨਜ਼ਰ ਆਵੇਗਾ। ਮੈਨੂੰ ਵਿਸ਼ਵਾਸ ਹੈ, ਤੁਸੀਂ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਓਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।17ਵੇਂ ਸਿਵਲ ਸੇਵਾਵਾਂ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 21st, 11:30 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਸ਼ਕਤੀਕਾਂਤ ਦਾਸ ਜੀ, ਡਾ. ਸੋਮਨਾਥਨ ਜੀ, ਹੋਰ ਸੀਨੀਅਰ ਅਧਿਕਾਰੀਗਣ, ਦੇਸ਼ ਭਰ ਤੋਂ ਜੁੜੇ ਸਿਵਿਲ ਸਰਵਿਸਿਜ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17ਵੇਂ ਸਿਵਿਲ ਸਰਵਿਸਿਜ਼ ਡੇਅ ਨੂੰ ਸੰਬੋਧਨ ਕੀਤਾ
April 21st, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 17ਵੇਂ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਿਵਿਲ ਸਰਵੈਂਟਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਭੇਂਟ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਿਵਿਲ ਸਰਵਸਿਜ਼ ਡੇਅ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਸ ਸਾਲ ਦੇ ਜਸ਼ਨ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਸਾਲ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਨਮ ਵਰ੍ਹੇਗੰਢ ਹੈ। 21 ਅਪ੍ਰੈਲ, 1947 ਨੂੰ ਸਰਦਾਰ ਪਟੇਲ ਦੇ ਇਤਿਹਾਸਕ ਬਿਆਨ ਨੂੰ ਯਾਦ ਕਰਦੇ ਹੋਏ ਪੀਐੱਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਸਿਵਿਲ ਸਰਵੈਂਟਸ ਨੂੰ 'ਭਾਰਤ ਦਾ ਸਟੀਲ ਫਰੇਮ' ਕਿਹਾ ਸੀ, ਸ਼੍ਰੀ ਮੋਦੀ ਨੇ ਨੌਕਰਸ਼ਾਹੀ ਪ੍ਰਤੀ ਪਟੇਲ ਦੇ ਨਜ਼ਰੀਏ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੋ ਅਨੁਸ਼ਾਸਨ, ਇਮਾਨਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹਨ ਅਤੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਨੇ ਭਾਰਤ ਦੇ ਵਿਕਸਿਤ ਭਾਰਤ ਬਣਨ ਦੇ ਸੰਕਲਪ ਦੇ ਸੰਦਰਭ ਵਿੱਚ ਸਰਦਾਰ ਪਟੇਲ ਦੇ ਆਦਰਸ਼ਾਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਅਤੇ ਸਰਦਾਰ ਪਟੇਲ ਦੇ ਦ੍ਰਿਸ਼ਟੀਕੋਣ ਅਤੇ ਵਿਰਾਸਤ ਨੂੰ ਦਿਲੋਂ ਸ਼ਰਧਾਂਜਲੀ ਦਿੱਤੀ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 11:00 am
ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
December 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।ਪ੍ਰਧਾਨ ਮੰਤਰੀ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 23 ਦਸੰਬਰ ਨੂੰ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਲਈ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
December 22nd, 09:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਦਸੰਬਰ ਨੂੰ ਸਵੇਰੇ ਕਰੀਬ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵਨਿਯੁਕਤ ਰਿਕਰੂਟਾਂ ਦੇ ਲਈ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ। ਇਸ ਅਵਸਰ ‘ਤੇ ਉਹ ਉਪਸਥਿਤ ਲੋਕਾਂ ਨੂੰ ਸੰਬੋਧਨ ਭੀ ਕਰਨਗੇ।ਪ੍ਰਧਾਨ ਮੰਤਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
December 13th, 12:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਅਤੇ 15 ਦਸੰਬਰ 2024 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਚੌਥੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਸਾਂਝੇਦਾਰੀ ਨੂੰ ਹੋਰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੋਵੇਗਾ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।ਪ੍ਰਧਾਨ ਮੰਤਰੀ ਨੇ ‘ਕਰਮਯੋਗੀ ਸਪਤਾਹ’- ਨੈਸ਼ਨਲ ਲਰਨਿੰਗ ਵੀਕ ਲਾਂਚ ਕੀਤਾ
October 19th, 06:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿੱਚ ‘ਕਰਮਯੋਗੀ ਸਪਤਾਹ’- ਨੈਸ਼ਨਲ ਲਰਨਿੰਗ ਵੀਕ (‘Karmayogi Saptah’ - National Learning Week) ਲਾਂਚ ਕੀਤਾ।