ਫ਼ਰਾਂਸ ਦੇ ਐਵੀਅਨ ਵਿੱਚ ਆਯੋਜਿਤ ਜੀ-7 ਸਿਖ਼ਰ ਸੰਮੇਲਨ ਵਿੱਚ “ਨਵੀਆਂ ਭਾਗੀਦਾਰੀਆਂ ਦਾ ਨਿਰਮਾਣ ਅਤੇ ਅੰਤਰਰਾਸ਼ਟਰੀ ਇੱਕਜੁੱਟਤਾ ਦੀ ਮੁੜ ਸਥਾਪਨਾ” ਵਿਸ਼ੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 16th, 10:12 pm
ਪਿਛਲੀ ਸਦੀ ਵਿੱਚ ਮਨੁੱਖਤਾ ਨੂੰ ਦੋ ਵਿਸ਼ਵ ਯੁੱਧਾਂ ਵਿੱਚੋਂ ਲੰਘਣਾ ਪਿਆ। ਅਨੇਕਾਂ ਕੁਰਬਾਨੀਆਂ ਤੋਂ ਬਾਅਦ ਆਲਮੀ ਭਾਈਚਾਰੇ ਨੇ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਵੱਲ ਵਧਣ ਲਈ ਪ੍ਰਬੰਧ ਵਿਕਸਤ ਕੀਤੇ। ਇਨ੍ਹਾਂ ਪ੍ਰਬੰਧਾਂ ਦਾ ਮੂਲ ਵੀ ਭਰੋਸਾ ਹੀ ਸੀ।Prime Minister addresses the session on “Forging New Partnerships and Rebuilding International Solidarity” at G7 Summit in France
June 16th, 10:07 pm
Addressing the Outreach Session on “Forging New Partnerships and Rebuilding International Solidarity” at the G7 Summit in France, PM Modi emphasized that building trust, transparency and stronger international partnerships is essential in an interconnected world. He highlighted India’s “Humanity First” approach, called for greater global solidarity, and stressed the importance of dialogue, diplomacy and respect for international law in ensuring peace and stability.ਬੈਂਗਲੁਰੂ ਵਿੱਚ 'ਆਰਟ ਆਫ਼ ਲਿਵਿੰਗ' ਦੀ 45ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 11:05 am
ਅੱਜ ਦੀ ਇਹ ਸਵੇਰ ਇੱਕ ਵੱਖਰੀ ਹੀ ਅਨੁਭੂਤੀ ਲੈ ਕੇ ਆਈ ਹੈ। ਬੱਚਿਆਂ ਦੇ ਵੈਦਿਕ ਮੰਤਰਾਂ ਨਾਲ ਸਵਾਗਤ, ਭਗਵਾਨ ਸ਼੍ਰੀ ਗਣੇਸ਼ ਦੇ ਦਰਸ਼ਨ, ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਦੇ 70 ਸਾਲ ਅਤੇ ਆਰਟ ਆਫ਼ ਲਿਵਿੰਗ ਦੇ 45 ਸਾਲ, ਇਹ ਅਜਿਹੇ ਪਲ ਹਨ, ਜੋ ਹਮੇਸ਼ਾ ਮੇਰੀਆਂ ਯਾਦਾਂ ਵਿੱਚ ਰਹਿਣਗੇ। ਇਸ ਅਦਭੁਤ ਸਮਾਰੋਹ ਵਿੱਚ ਸੱਦਾ ਦੇਣ ਲਈ ਮੈਂ ਆਪ ਸਭ ਦਾ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੈਂਗਲੁਰੂ ਵਿੱਚ ਦਿ ਆਰਟ ਆਫ ਲਿਵਿੰਗ' ਦੇ 45ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਵਿੱਚ ਹਿੱਸਾ ਲਿਆ
May 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੈਂਗਲੁਰੂ ਵਿੱਚ 'ਦਿ ਆਰਟ ਆਫ ਲਿਵਿੰਗ' ਦੇ 45ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਵਿੱਚ ਹਿੱਸਾ ਲਿਆ। ਇਸ ਮੌਕੇ ਦੀ ਪਵਿੱਤਰਤਾ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵੈਦਿਕ ਮੰਤਰਾਂ ਨਾਲ ਬੱਚਿਆਂ ਵੱਲੋਂ ਕੀਤਾ ਗਿਆ ਸਵਾਗਤ, ਭਗਵਾਨ ਗਣੇਸ਼ ਦੇ ਦਰਸ਼ਨ, ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਦਾ 70ਵਾਂ ਸਾਲ ਅਤੇ ਆਰਟ ਆਫ ਲਿਵਿੰਗ ਦੇ 45ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਨੇ ਇਸ ਸਵੇਰ ਨੂੰ ਬਹੁਤ ਹੀ ਖ਼ਾਸ ਬਣਾ ਦਿੱਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਅਜਿਹੇ ਪਲ ਹਨ, ਜੋ ਮੇਰੀਆਂ ਯਾਦਾਂ ਵਿੱਚ ਹਮੇਸ਼ਾ ਬਣੇ ਰਹਿਣਗੇ।”ਕੇਂਦਰੀ ਕੈਬਨਿਟ ਨੇ ਜਲਵਾਯੂ ਪਰਿਵਰਤਨ ‘ਤੇ ਯੂਨਾਈਟਿਡ ਨੇਸ਼ਨਜ਼ ਫ੍ਰੇਮਵਰਕ ਕਨਵੈਂਸ਼ਨ ਨੂੰ ਸੂਚਿਤ ਕੀਤੇ ਜਾਣ ਵਾਲੇ ਭਾਰਤ ਦੇ ਰਾਸ਼ਟਰੀ ਪੱਧਰ ‘ਤੇ ਨਿਰਧਾਰਿਤ ਯੋਗਦਾਨ (2031-2035) ਨੂੰ ਮਨਜ਼ੂਰੀ ਦਿੱਤੀ
March 25th, 05:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਭਾਰਤ ਦੀ ਕਾਰਵਾਈ ਨੂੰ ਮਜ਼ਬੂਤੀ ਦੇਣ ਦੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, 2031 ਤੋਂ 2035 ਦੀ ਮਿਆਦ ਲਈ ਭਾਰਤ ਦੇ ਰਾਸ਼ਟਰੀ ਪੱਧਰ ‘ਤੇ ਨਿਰਧਾਰਿਤ ਯੋਗਦਾਨ (ਐੱਨਡੀਸੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜਲਵਾਯੂ ਪਰਿਵਰਤਨ ‘ਤੇ ਯੂਨਾਈਟਿਡ ਨੇਸ਼ਨਜ਼ ਫ੍ਰੇਮਵਰਕ ਕਨਵੈਂਸ਼ਨ (ਯੂਐੱਨਐੱਫਸੀਸੀਸੀ) ਅਤੇ ਇਸ ਦੇ ਪੈਰਿਸ ਸਮਝੌਤੇ ਦੇ ਤਹਿਤ ਦੇਸ਼ ਦੀਆਂ ਇੱਛਾਵਾਂ ਨੂੰ ਹੁਲਾਰਾ ਅਤੇ ਇਸ ਦੇ ਨਾਲ ਹੀ ਟਿਕਾਊ ਵਿਕਾਸ ਅਤੇ ਜਲਵਾਯੂ ਨਿਆਂ ਦੇ ਪ੍ਰਤੀ ਇਸ ਦੀ ਵਚਨਬੱਧਤਾ ਨੂੰ ਵੀ ਬਲ ਮਿਲੇਗਾ।ਨਵੀਂ ਦਿੱਲੀ ਵਿੱਚ ਆਯੋਜਿਤ ਪੋਂਗਲ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 14th, 11:00 am
ਅੱਜ ਪੋਂਗਲ ਇੱਕ ਗਲੋਬਲ ਤਿਉਹਾਰ ਬਣ ਚੁੱਕਿਆ ਹੈ। ਦੁਨੀਆ ਭਰ ਵਿੱਚ ਤਾਮਿਲ ਸਮੁਦਾਇ ਅਤੇ ਤਾਮਿਲ ਸਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕ ਇਸ ਨੂੰ ਉਤਸ਼ਾਹ ਨਾਲ ਮਨਾਉਂਦੇ ਹਨ, ਉਨ੍ਹਾਂ ਵਿੱਚੋਂ ਮੈਂ ਵੀ ਇੱਕ ਹਾਂ। ਇਸ ਖ਼ਾਸ ਤਿਉਹਾਰ ਨੂੰ ਤੁਹਾਡੇ ਸਾਰਿਆਂ ਦੇ ਨਾਲ ਮਨਾਉਣਾ ਮੇਰੇ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਸਾਡੇ ਤਾਮਿਲ ਜੀਵਨ ਵਿੱਚ ਪੋਂਗਲ ਇੱਕ ਖ਼ੁਸ਼ਨੁਮਾ ਅਹਿਸਾਸ ਦੀ ਤਰ੍ਹਾਂ ਹੈ, ਇਸ ਵਿੱਚ ਅੰਨਦਾਤਾ ਦੀ ਮਿਹਨਤ, ਧਰਤੀ ਅਤੇ ਸੂਰਜ ਦੇ ਪ੍ਰਤੀ ਸ਼ੁਕਰਗੁਜ਼ਾਰੀ ਦੀ ਭਾਵਨਾ ਹੈ, ਨਾਲ ਹੀ ਇਹ ਤਿਉਹਾਰ ਸਾਨੂੰ ਕੁਦਰਤ, ਪਰਿਵਾਰ ਅਤੇ ਸਮਾਜ ਵਿੱਚ ਸੰਤੁਲਨ ਬਣਾਉਣ ਦਾ ਰਸਤਾ ਦਿਖਾਉਂਦਾ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਹੜੀ, ਮਕਰ ਸੰਕ੍ਰਾਂਤੀ, ਮਾਘ ਬਿਹੂ ਅਤੇ ਹੋਰ ਤਿਉਹਾਰਾਂ ਬਾਰੇ ਉਤਸ਼ਾਹ ਹੈ। ਮੈਂ ਭਾਰਤ ਅਤੇ ਦੁਨੀਆ ਭਰ ਵਿੱਚ ਰਹਿਣ ਵਾਲੇ ਸਾਰੇ ਤਾਮਿਲ ਭਾਈ-ਭੈਣਾਂ ਨੂੰ ਪੋਂਗਲ ਦੀਆਂ ਅਤੇ ਸਾਰੇ ਤਿਉਹਾਰਾਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਪੋਂਗਲ ਦੇ ਸਮਾਗਮਾਂ ਨੂੰ ਸੰਬੋਧਨ ਕੀਤਾ
January 14th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਪੋਂਗਲ ਦੇ ਜਸ਼ਨਾਂ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਤਾਮਿਲ ਭਾਸ਼ਾ ਵਿੱਚ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, ਅੱਜ ਪੋਂਗਲ ਇੱਕ ਵਿਸ਼ਵ-ਵਿਆਪੀ ਤਿਉਹਾਰ ਬਣ ਗਿਆ ਹੈ, ਜਿਸਨੂੰ ਦੁਨੀਆ ਭਰ ਵਿੱਚ ਤਾਮਿਲ ਭਾਈਚਾਰੇ ਅਤੇ ਤਾਮਿਲ ਸਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕ ਉਤਸ਼ਾਹ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਵੀ ਉਨ੍ਹਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਕਿਹਾ ਕਿ ਇਸ ਖ਼ਾਸ ਤਿਉਹਾਰ ਨੂੰ ਸਭ ਦੇ ਨਾਲ ਮਨਾਉਣਾ ਉਨ੍ਹਾਂ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਾਮਿਲ ਜੀਵਨ ਵਿੱਚ ਪੋਂਗਲ ਇੱਕ ਖ਼ੁਸ਼ੀ ਭਰਿਆ ਅਹਿਸਾਸ ਹੈ, ਜੋ ਕਿਸਾਨਾਂ ਦੀ ਮਿਹਨਤ, ਧਰਤੀ ਅਤੇ ਸੂਰਜ ਪ੍ਰਤੀ ਸ਼ੁਕਰਗੁਜ਼ਾਰੀ ਦਾ ਪ੍ਰਤੀਕ ਹੈ, ਨਾਲ ਹੀ ਕੁਦਰਤ, ਪਰਿਵਾਰ ਅਤੇ ਸਮਾਜ ਵਿੱਚ ਸੰਤੁਲਨ ਵੱਲ ਮਾਰਗ-ਦਰਸ਼ਨ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਹੜੀ, ਮਕਰ ਸੰਕ੍ਰਾਂਤੀ, ਮਾਘ ਬਿਹੂ ਅਤੇ ਹੋਰ ਤਿਉਹਾਰਾਂ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਭਾਰਤ ਅਤੇ ਦੁਨੀਆ ਭਰ ਵਿੱਚ ਸਾਰੇ ਤਾਮਿਲ ਭਾਈਆਂ ਅਤੇ ਭੈਣਾਂ ਨੂੰ ਪੋਂਗਲ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਤਿਉਹਾਰਾਂ ਲਈ ਦਿਲੋਂ ਵਧਾਈ ਪ੍ਰਗਟ ਕੀਤੀ।ਨਵਾ ਰਾਏਪੁਰ ਵਿੱਚ ਸ਼ਾਂਤੀ ਸਿਖਰ- ਬ੍ਰਹਮ ਕੁਮਾਰੀਜ਼ ਮੈਡੀਟੇਸ਼ਨ ਸੈਂਟਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 11:15 am
ਵਿਕਸਿਤ ਭਾਰਤ ਦੀ ਇਸ ਮਹੱਤਵਪੂਰਨ ਯਾਤਰਾ ਵਿੱਚ ਬ੍ਰਹਮ-ਕੁਮਾਰੀਜ਼ ਵਰਗੀ ਸੰਸਥਾ ਦੀ ਬਹੁਤ ਵੱਡੀ ਭੂਮਿਕਾ ਹੈ। ਮੇਰੀ ਤਾਂ ਖ਼ੁਸ਼ਕਿਸਮਤੀ ਰਹੀ ਹੈ ਕਿ, ਮੈਂ ਦਹਾਕਿਆਂ ਤੋਂ ਤੁਹਾਡੇ ਸਾਰਿਆਂ ਨਾਲ ਜੁੜਿਆ ਹੋਇਆ ਹਾਂ। ਮੈਂ ਇੱਥੇ ਮਹਿਮਾਨ ਨਹੀਂ ਹਾਂ; ਮੈਂ ਤੁਹਾਡਾ ਹੀ ਹਾਂ। ਮੈਂ ਇਸ ਅਧਿਆਤਮਿਕ ਅੰਦੋਲਨ ਨੂੰ ਬੋਹੜ ਦੇ ਰੁੱਖ ਵਾਂਗ ਫੈਲਦੇ ਦੇਖਿਆ ਹੈ। 2011 ਵਿੱਚ ਅਹਿਮਦਾਬਾਦ ਵਿੱਚ ਫਿਊਚਰ ਆਫ਼ ਪਾਵਰ, ਉਹ ਪ੍ਰੋਗਰਾਮ, 2012 ਵਿੱਚ ਸੰਸਥਾ ਦੀ ਸਥਾਪਨਾ ਦੇ 75ਵੀਂ ਵਰ੍ਹੇਗੰਢ, 2013 ਵਿੱਚ ਪ੍ਰਯਾਗਰਾਜ ਦਾ ਪ੍ਰੋਗਰਾਮ, ਆਬੂ ਜਾਣਾ ਹੋਵੇ ਜਾਂ ਗੁਜਰਾਤ ਵਿੱਚ ਪ੍ਰੋਗਰਾਮ ਵਿੱਚ ਜਾਣਾ ਹੋਵੇ, ਇਹ ਤਾਂ ਮੇਰੇ ਲਈ ਬਹੁਤ ਰੁਟੀਨ ਜਿਹਾ ਬਣ ਗਿਆ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਸ਼ਾਂਤੀ ਸ਼ਿਖਰ–ਮੈਡੀਟੇਸ਼ਨ ਸੈਂਟਰ ਦੇ ਉਦਘਾਟਨ ਮੌਕੇ ਬ੍ਰਹਮ-ਕੁਮਾਰੀਆਂ ਨੂੰ ਸੰਬੋਧਨ ਕੀਤਾ
November 01st, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਅਧਿਆਤਮਿਕ ਸਿੱਖਿਆ, ਸ਼ਾਂਤੀ ਅਤੇ ਧਿਆਨ ਦੇ ਆਧੁਨਿਕ ਕੇਂਦਰ ਸ਼ਾਂਤੀ ਸ਼ਿਖਰ ਦੇ ਉਦਘਾਟਨ ਮੌਕੇ ਬ੍ਰਹਮ-ਕੁਮਾਰੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ ਕਿਉਂਕਿ ਛੱਤੀਸਗੜ੍ਹ ਆਪਣੇ ਗਠਨ ਦੇ 25 ਸਾਲ ਪੂਰੇ ਕਰ ਰਿਹਾ ਹੈ। ਉਨ੍ਹਾਂ ਇਸ ਗੱਲ ਦਾ ਜ਼ਿਕਰ ਕੀਤਾ ਕਿ ਛੱਤੀਸਗੜ੍ਹ ਦੇ ਨਾਲ-ਨਾਲ, ਝਾਰਖੰਡ ਅਤੇ ਉੱਤਰਾਖੰਡ ਨੇ ਵੀ ਆਪਣੇ ਸਥਾਪਨਾ ਦੇ 25 ਸਾਲ ਪੂਰੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਈ ਹੋਰ ਸੂਬਿਆਂ ਅੱਜ ਆਪਣਾ ਸਥਾਪਨਾ ਦਿਵਸ ਮਨਾ ਰਹੇ ਹਨ। ਸ਼੍ਰੀ ਮੋਦੀ ਨੇ ਇਨ੍ਹਾਂ ਸਾਰੇ ਸੂਬਿਆਂ ਦੇ ਨਿਵਾਸੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ਸੂਬਿਆਂ ਦੇ ਵਿਕਾਸ ਨਾਲ ਰਾਸ਼ਟਰ ਦੀ ਤਰੱਕੀ ਨੂੰ ਹੁਲਾਰਾ ਮਿਲਣ ਵਾਲੇ ਮਾਰਗ-ਦਰਸ਼ਕ ਸਿਧਾਂਤ ਤੋਂ ਪ੍ਰੇਰਿਤ ਹੋ ਕੇ ਅਸੀਂ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਾਂ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ
October 31st, 06:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰੋਹਿਣੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਹੁਣੇ ਸੁਣੇ ਗਏ ਮੰਤਰਾਂ ਦੀ ਊਰਜਾ ਹਾਲੇ ਵੀ ਹਰ ਕੋਈ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਜਦੋਂ ਵੀ ਉਹ ਇਸ ਸਮੂਹ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਬ੍ਰਹਮ ਅਤੇ ਅਸਧਾਰਨ ਭਾਵਨਾ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਨੇ ਇਸ ਭਾਵਨਾ ਦਾ ਸਿਹਰਾ ਸਵਾਮੀ ਦਯਾਨੰਦ ਜੀ ਦੇ ਆਸ਼ੀਰਵਾਦ ਨੂੰ ਦਿੱਤਾ। ਪ੍ਰਧਾਨ ਮੰਤਰੀ ਨੇ ਸਵਾਮੀ ਦਯਾਨੰਦ ਜੀ ਦੇ ਆਦਰਸ਼ਾਂ ਪ੍ਰਤੀ ਆਪਣੀ ਡੂੰਘੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਮੌਜੂਦ ਸਾਰੇ ਵਿਚਾਰਕਾਂ ਨਾਲ ਆਪਣੇ ਦਹਾਕਿਆਂ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਉਨ੍ਹਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਉਨ੍ਹਾਂ ਨੂੰ ਮਿਲਦੇ ਹਨ ਅਤੇ ਗੱਲਬਾਤ ਕਰਦੇ ਹਨ ਤਾਂ ਉਹ ਇੱਕ ਖ਼ਾਸ ਊਰਜਾ ਅਤੇ ਵਿਲੱਖਣ ਪ੍ਰੇਰਨਾ ਨਾਲ ਭਰ ਜਾਂਦੇ ਹਨ।ਅਗਲੇ ਦਹਾਕੇ ਲਈ ਭਾਰਤ-ਜਾਪਾਨ ਸੰਯੁਕਤ ਦ੍ਰਿਸ਼ਟੀਕੋਣ : ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਅੱਠ ਸੂਤਰੀ ਦਿਸ਼ਾਵਾਂ
August 29th, 07:11 pm
ਭਾਰਤ ਅਤੇ ਜਾਪਾਨ, ਦੋ ਦੇਸ਼ ਜੋ ਵਿਧੀ ਦੇ ਸ਼ਾਸਨ ‘ਤੇ ਅਧਾਰਿਤ ਇੱਕ ਸੁਤੰਤਰ, ਖੁੱਲ੍ਹੇ, ਸ਼ਾਂਤੀਪੂਰਨ, ਸਮ੍ਰਿੱਧ ਅਤੇ ਦਬਾਅ-ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੰਯੁਕਤ ਦ੍ਰਿਸ਼ਟੀਕੋਣ ਰੱਖਦੇ ਹਨ, ਦੋ ਅਰਥਵਿਵਸਥਾਵਾਂ ਜਿਨ੍ਹਾਂ ਦੇ ਕੋਲ ਪੂਰਕ ਸੰਸਾਧਨ ਸੰਪੰਨਤਾ, ਤਕਨੀਕੀ ਸਮਰੱਥਾਵਾਂ ਅਤੇ ਲਾਗਤ ਮੁਕਾਬਲੇਬਾਜ਼ੀ ਹੈ ਅਤੇ ਦੋ ਦੇਸ਼ ਜਿਨ੍ਹਾਂ ਦੇ ਕੋਲ ਮੈਤਰੀ ਅਤੇ ਆਪਸੀ ਸਦਭਾਵਨਾ ਦੀ ਲੰਬੀ ਪਰੰਪਰਾ ਹੈ, ਅਗਲੇ ਦਹਾਕੇ ਵਿੱਚ ਆਪਣੇ ਦੇਸ਼ਾਂ ਅਤੇ ਵਿਸ਼ਵ ਵਿੱਚ ਹੋਣ ਵਾਲੇ ਪਰਿਵਰਤਨਾਂ ਅਤੇ ਮੌਕਿਆਂ ਦਾ ਸੰਯੁਕਤ ਤੌਰ ‘ਤੇ ਲਾਭ ਉਠਾਉਣ, ਸਾਡੇ ਸਬੰਧਿਤ ਘਰੇਲੂ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨ ਅਤੇ ਸਾਡੇ ਦੇਸ਼ਾਂ ਅਤੇ ਅਗਲੀ ਪੀੜ੍ਹੀ ਦੇ ਲੋਕਾਂ ਨੂੰ ਪਹਿਲਾਂ ਤੋਂ ਕਿਤੇ ਵੱਧ ਕਰੀਬ ਲਿਆਉਣ ਦੀ ਆਪਣੀ ਅਭਿਲਾਸ਼ਾ ਵਿਅਕਤ ਕਰਦੇ ਹਨ।ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 07:00 pm
ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ (Kartavya Bhavan) ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ
August 06th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ-3 (Kartavya Bhavan-3) ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਕ੍ਰਾਂਤੀ ਦਾ ਅਗਸਤ ਮਹੀਨਾ 15 ਅਗਸਤ ਤੋਂ ਪਹਿਲੇ ਇੱਕ ਹੋਰ ਇਤਿਹਾਸਕ ਮਹੱਤਵਪੂਰਨ ਉਪਲਬਧੀ ਲੈ ਕੇ ਆਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਇੱਕ ਤੋਂ ਬਾਅਦ ਇੱਕ ਆਧੁਨਿਕ ਭਾਰਤ ਦੇ ਨਿਰਮਾਣ ਨਾਲ ਜੁੜੀਆਂ ਪ੍ਰਮੁੱਖ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਨਵੀਂ ਦਿੱਲੀ ਦਾ ਉਲੇਖ ਕਰਦੇ ਹੋਏ, ਹਾਲ ਦੇ ਇਨਫ੍ਰਾਸਟ੍ਰਕਚਰਲ ਲੈਂਡਮਾਰਕਸ: ਕਰਤਵਯ ਪਥ, ਨਵੇਂ ਸੰਸਦ ਭਵਨ, ਨਵੇਂ ਰੱਖਿਆ ਦਫ਼ਤਰ ਕੰਪਲੈਕਸ, ਭਾਰਤ ਮੰਡਪਮ, ਯਸ਼ੋਭੂਮੀ, ਸ਼ਹੀਦਾਂ ਨੂੰ ਸਮਰਪਿਤ ਰਾਸ਼ਟਰੀ ਯੁੱਧ ਸਮਾਰਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪ੍ਰਤਿਮਾ ਅਤੇ ਹੁਣ ਕਰਤਵਯ ਭਵਨ ਨੂੰ ਸੂਚੀਬੱਧ ਕੀਤਾ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਕੇਵਲ ਨਵੀਆਂ ਇਮਾਰਤਾਂ ਜਾਂ ਨਿਯਮਿਤ ਬੁਨਿਆਦੀ ਢਾਂਚੇ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ (Amrit Kaal) ਵਿੱਚ, ਵਿਕਸਿਤ ਭਾਰਤ ਨੂੰ ਆਕਾਰ ਦੇਣ ਵਾਲੀਆਂ ਨੀਤੀਆਂ ਇਨ੍ਹਾਂ ਹੀ ਢਾਂਚਿਆਂ ਵਿੱਚ ਤਿਆਰ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ, ਰਾਸ਼ਟਰ ਦੀ ਦਿਸ਼ਾ ਇਨ੍ਹਾਂ ਸੰਸਥਾਨਾਂ ਤੋਂ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਕਰਤਵਯ ਭਵਨ ਦੇ ਉਦਘਾਟਨ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀ ਅਤੇ ਇਸ ਦੇ ਨਿਰਮਾਣ ਵਿੱਚ ਲਗੇ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (Shramjeevis) ਦਾ ਵੀ ਆਭਾਰ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ ‘ਤੇ 17ਵੇਂ ਬ੍ਰਿਕਸ ਸਮਿਟ ਸੈਸ਼ਨ ਨੂੰ ਸੰਬੋਧਨ ਕੀਤਾ
July 07th, 11:38 pm
ਪ੍ਰਧਾਨ ਮੰਤਰੀ ਨੇ ਅੱਜ ‘ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ’ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਸੈਸ਼ਨ ਵਿੱਚ ਬ੍ਰਿਕਸ ਦੇ ਮੈਂਬਰਾਂ, ਭਾਗੀਦਾਰ ਦੇਸ਼ਾਂ ਅਤੇ ਸੱਦੇ ਗਏ ਦੇਸ਼ਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਦੁਨੀਆ ਦੇ ਭਵਿੱਖ ਦੇ ਲਈ ਇਸ ਤਰ੍ਹਾਂ ਦੇ ਉੱਚ ਮਹੱਤਵ ਦੇ ਮੁੱਦਿਆਂ ‘ਤੇ ਸੈਸ਼ਨ ਦੇ ਆਯੋਜਨ ਦੇ ਲਈ ਬ੍ਰਾਜ਼ੀਲ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲਈ ਜਲਵਾਯੂ ਪਰਿਵਰਤਨ ਕੇਵਲ ਊਰਜਾ ਸਬੰਧੀ ਮੁੱਦਿਆਂ ਨੂੰ ਸੁਲਝਾਉਣ ਬਾਰੇ ਨਹੀਂ ਹੈ, ਬਲਕਿ ਇਹ ਪਰਿਵਰਤਨ ਜੀਵਨ ਅਤੇ ਕੁਦਰਤ ਦੇ ਦਰਮਿਆਨ ਸੰਤੁਲਨ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਭਾਰਤ ਕਲਾਇਮੇਟ ਜਸਟਿਸ ਨੂੰ ਇੱਕ ਨੈਤਿਕ ਜ਼ਿੰਮੇਦਾਰੀ ਦੇ ਰੂਪ ਵਿੱਚ ਦੇਖਦਾ ਹੈ ਜਿਸ ਨੂੰ ਉਸ ਨੂੰ ਪੂਰਾ ਕਰਨਾ ਚਾਹੀਦਾ ਹੈ। ਵਾਤਾਵਰਣ ਸਬੰਧੀ ਕਾਰਵਾਈ ਦੇ ਪ੍ਰਤੀ ਭਾਰਤ ਦੀ ਗਹਿਰੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਨੇ ਲੋਕਾਂ ਦੇ ਹਿਤ ਅਤੇ ਗ੍ਰਹਿ ਦੇ ਅਨੁਕੂਲ ਵਿਕਾਸ ਨੂੰ ਹੁਲਾਰਾ ਦੇਣ ਦੇ ਲਈ ਭਾਰਤ ਦੁਆਰਾ ਉਠਾਏ ਗਏ ਕਦਮਾਂ ਬਾਰੇ ਵਿਸਤਾਰ ਨਾਲ ਦੱਸਿਆ, ਜਿਵੇਂ ਕਿ ਅੰਤਰਰਾਸ਼ਟਰੀ ਸੌਰ ਗਠਬੰਧਨ, ਆਪਦਾ ਰੋਧੀ ਬੁਨਿਆਦਾ ਢਾਂਚਾ ਗਠਬੰਧਨ (ਸੀਡੀਆਰਆਈ), ਆਲਮੀ ਜੈਵ ਈਂਧਣ ਗਠਬੰਧਨ, ਇੰਟਰਨੈਸ਼ਨਲ ਬਿਗ ਕੈਟ ਅਲਾਇੰਸ, ਮਿਸ਼ਨ ਲਾਇਫ (Mission Life), ਏਕ ਪੇੜ ਮਾਂ ਕੇ ਨਾਮ ਆਦਿ।ਵਾਤਾਵਰਣ, COP-30 ਅਤੇ ਆਲਮੀ ਸਿਹਤ ‘ਤੇ ਬ੍ਰਿਕਸ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
July 07th, 11:13 pm
ਮੈਨੂੰ ਖੁਸ਼ੀ ਹੈ ਕਿ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਬ੍ਰਿਕਸ ਨੇ ਵਾਤਾਵਰਣ ਅਤੇ ਸਿਹਤ ਸੁਰੱਖਿਆ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਉੱਚ ਪ੍ਰਾਥਮਿਕਤਾ ਦਿੱਤੀ ਹੈ। ਇਹ ਵਿਸ਼ੇ ਨਾ ਕੇਵਲ ਆਪਸ ਵਿੱਚ ਜੁੜੇ ਹੋਏ ਹਨ, ਬਲਕਿ ਮਨੁੱਖਤਾ ਦੇ ਉੱਜਵਲ ਭਵਿੱਖ ਦੇ ਲਈ ਭੀ ਅਤਿਅੰਤ ਮਹੱਤਵਪੂਰਨ ਹਨ।ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ
July 03rd, 03:45 pm
ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ
July 03rd, 03:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਘਾਨਾ ਦੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ। ਐਸਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਸੰਸਦ ਦੇ ਸਪੀਕਰ, ਮਾਣਯੋਗ ਸ਼੍ਰੀ ਅਲਬਾਨ ਕਿੰਗਸਫੋਰਡ ਸੁਮਾਨਾ ਬਾਗਬਿਨ (Speaker of Parliament, Hon’ble Alban Kingsford Sumana Bagbin) ਦੁਆਰਾ ਬੁਲਾਏ ਗਏ ਇਸ ਸੈਸ਼ਨ ਵਿੱਚ ਦੋਹਾਂ ਦੇਸ਼ਾਂ ਦੇ ਸੰਸਦ ਮੈਂਬਰ, ਸਰਕਾਰੀ ਅਧਿਕਾਰੀ ਅਤੇ ਵਿਸ਼ਿਸ਼ਟ ਮਹਿਮਾਨ ਸ਼ਾਮਲ ਹੋਏ। ਇਹ ਸੰਬੋਧਨ ਭਾਰਤ-ਘਾਨਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ, ਜੋ ਦੋਹਾਂ ਦੇਸ਼ਾਂ ਨੂੰ ਇਕਜੁੱਟ ਕਰਨ ਵਾਲੇ ਪਰਸਪਰ ਸਨਮਾਨ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।ਊਰਜਾ ਸੁਰੱਖਿਆ ‘ਤੇ ਜੀ7 ਆਉਟਰੀਚ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:15 am
G-7 ਸਮਿਟ ਵਿੱਚ ਸੱਦੇ ਦੇ ਲਈ, ਅਤੇ ਸਾਡੇ ਸ਼ਾਨਦਾਰ ਸੁਆਗਤ ਦੇ ਲਈ ਮੈਂ ਪ੍ਰਧਾਨ ਮੰਤਰੀ ਕਾਰਨੀ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। G-7 ਸਮੂਹ ਦੇ ਪੰਜਾਹ ਵਰ੍ਹੇ ਪੂਰੇ ਹੋਣ ਦੇ ਇਤਿਹਾਸਿਕ ਅਵਸਰ ‘ਤੇ ਮੈਂ ਸਾਰੇ ਮਿੱਤਰਾਂ (ਦੋਸਤਾਂ) ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ7 ਆਉਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ
June 18th, 11:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਨਾਨਾਸਕਿਸ ਵਿੱਚ 7ਜੀ ਸਮਿਟ ਦੇ ਆਉਟਰੀਚ ਸੈਸ਼ਨ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ‘ਊਰਜਾ ਸੁਰੱਖਿਆ: ਬਦਲਦੀ ਦੁਨੀਆ ਵਿੱਚ ਪਹੁੰਚ ਅਤੇ ਸਮਰੱਥਾ ਯਕੀਨੀ ਬਣਾਉਣ ਲਈ ਵਿਵਿਧੀਕਰਣ, ਟੈਕਨੋਲੋਜੀ ਅਤੇ ਬੁਨਿਆਦੀ ਢਾਂਚਾ’ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਮਾਰਕ ਕਾਰਨੀ ਦਾ ਉਨ੍ਹਾਂ ਦੇ ਸੱਦੇ ਲਈ ਧੰਨਵਾਦ ਕੀਤਾ ਅਤੇ ਜੀ7 ਨੂੰ ਆਪਣੀ ਯਾਤਰਾ ਦੇ 50 ਵਰ੍ਹੇ ਪੂਰੇ ਹੋਣ ‘ਤੇ ਵਧਾਈ ਦਿੱਤੀ।ਨਵਕਾਰ ਮਹਾਮੰਤਰ ਦਿਵਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 09th, 08:15 am
ਮਨ ਸ਼ਾਂਤ ਹੈ, ਮਨ ਸਥਿਰ ਹੈ, ਸਿਰਫ਼ ਸ਼ਾਂਤੀ, ਇੱਕ ਅਦਭੁਤ ਅਨੁਭੂਤੀ ਹੈ, ਸ਼ਬਦਾਂ ਤੋਂ ਪਰੇ, ਸੋਚ ਤੋਂ ਭੀ ਪਰੇ, ਨਵਕਾਰ ਮਹਾਮੰਤਰ ਹੁਣ ਭੀ ਮਨ ਮਸਤਿਸ਼ਕ ਵਿੱਚ ਗੂੰਜ ਰਿਹਾ ਹੈ। ਨਮੋ ਅਰਿਹੰਤਾਣਂ॥ ਨਮੋ ਸਿੱਧਾਣੰ॥ ਨਮੋ ਆਯਰਿਯਾਣੰ ॥ ਨਮੋ ਉਵਜਝਾਯਾਣੰ ॥ ਨਮੋ ਲੋਏ ਸੱਵਸਾਹੂਣੰ॥ (नमो अरिहंताणं॥ नमो सिद्धाणं॥ नमो आयरियाणं॥ नमो उवज्झायाणं॥ नमो लोए सव्वसाहूणं॥) ਇੱਕ ਸਵਰ, ਇੱਕ ਪ੍ਰਵਾਹ, ਇੱਕ ਊਰਜਾ, ਨਾ ਕੋਈ ਉਤਰਾਅ, ਨਾ ਕੋਈ ਚੜਾਅ, ਬਸ ਸਥਿਰਤਾ, ਬਸ ਸਮਭਾਵ। ਇੱਕ ਐਸੀ ਚੇਤਨਾ, ਇੱਕ ਜੈਸੀ ਲੈ, ਇੱਕ ਜੈਸਾ ਪ੍ਰਕਾਸ਼ ਅੰਦਰ ਹੀ ਅੰਦਰ। ਮੈਂ ਨਵਕਾਰ ਮਹਾਮੰਤਰ ਦੀ ਇਸ ਅਧਿਆਤਮਿਕ ਸ਼ਕਤੀ ਨੂੰ ਹੁਣ ਭੀ ਆਪਣੇ ਅੰਦਰ ਅਨੁਭਵ ਕਰ ਰਿਹਾ ਹਾਂ। ਕੁਝ ਵਰ੍ਹੇ ਪਹਿਲੇ ਮੈਂ ਬੰਗਲੁਰੂ ਵਿੱਚ ਐਸੇ ਹੀ ਇੱਕ ਸਾਮੂਹਿਕ ਮੰਤਰਉਚਾਰ ਦਾ ਸਾਖੀ ਬਣਿਆ ਸੀ, ਅੱਜ ਉਹੀ ਅਨੁਭੂਤੀ ਹੋਈ ਅਤੇ ਉਤਨੀ ਹੀ ਗਹਿਰਾਈ ਵਿੱਚ। ਇਸ ਵਾਰ ਦੇਸ਼ ਵਿਦੇਸ਼ ਵਿੱਚ ਇਕੱਠਿਆਂ, ਇੱਕ ਹੀ ਚੇਤਨਾ ਨਾਲ ਜੁੜੇ ਲੱਖਾਂ ਕਰੋੜਾ ਪੁਣਯ ਆਤਮਾਵਾਂ, ਇਕੱਠਿਆਂ ਬੋਲੇ ਗਏ ਸ਼ਬਦ, ਇਕੱਠਿਆਂ ਜਾਗੀ ਊਰਜਾ, ਇਹ ਵਾਕਈ ਅਭੁਤਪੂਰਵ ਹੈ।