Viveka Smaraka inspires us to dedicate ourselves to a higher purpose: PM Modi in Mysuru, Karnataka
August 01st, 04:53 pm
PM Modi today inaugurated Viveka Smaraka in Mysuru, Karnataka. Speaking on the occasion, he appreciated the city for its consistent ranking among the nation's cleanest urban centers. He credited the youth with propelling the nation to possess the fastest-growing economy, the third-largest startup ecosystem and the second-largest mobile manufacturing capacity globally. The PM called upon the current generation to take on the ultimate responsibility of realizing Swami Vivekananda's grand vision for the nation.PM Modi inaugurates the Swami Vivekananda Cultural Youth Centre - Viveka Smaraka at Mysuru, Karnataka
August 01st, 04:00 pm
PM Modi today inaugurated Viveka Smaraka in Mysuru, Karnataka. Speaking on the occasion, he appreciated the city for its consistent ranking among the nation's cleanest urban centers. He credited the youth with propelling the nation to possess the fastest-growing economy, the third-largest startup ecosystem and the second-largest mobile manufacturing capacity globally. The PM called upon the current generation to take on the ultimate responsibility of realizing Swami Vivekananda's grand vision for the nation.ਕੈਬਨਿਟ ਨੇ ਮੋਬਾਈਲ ਫੋਨ ਨਿਰਮਾਣ ਯੋਜਨਾ (ਐੱਮਪੀਐੱਮਐੱਸ) ਨੂੰ ਮਨਜ਼ੂਰੀ ਦਿੱਤੀ
July 15th, 04:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ 62,500 ਕਰੋੜ ਰੁਪਏ (62,500 ਕਰੋੜ ਰੁਪਏ ਮਾਤਰ) ਦੇ ਬਜਟ ਖਰਚ ਨਾਲ ਮੋਬਾਈਲ ਫੋਨ ਨਿਰਮਾਣ ਯੋਜਨਾ (ਐੱਮਪੀਐੱਮਐੱਸ) ਨੂੰ ਮਨਜ਼ੂਰੀ ਦੇ ਦਿੱਤਾ ਹੈ।ਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 03:22 pm
ਮੈਂ ਉਸ ਧਰਤੀ ਦੇ ਰਵਾਇਤੀ ਮਾਲਕਾਂ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਸ਼ੁਰੂਆਤ ਕਰਨਾ ਚਾਹੁੰਦਾ ਹਾਂ ਜਿੱਥੇ ਅਸੀਂ ਮਿਲ ਰਹੇ ਹਾਂ ਅਤੇ ਮੈਂ ਉਨ੍ਹਾਂ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੇ ਵਡੇਰਿਆਂ ਨੂੰ ਸਤਿਕਾਰ ਭੇਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 09th, 03:00 pm
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਓਐੱਸਏਟੀ ਸਹੂਲਤ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 04th, 05:15 pm
ਕੀ ਹਾਲ ਹੈ, ਸਭ ਠੀਕ-ਠਾਕ ਹੋ? ਗੁਜਰਾਤ ਦੇ ਹਰਮਨ-ਪਿਆਰੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ, ਊਰਜਾਵਾਨ ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਮੈਂਬਰ ਅਤੇ ਵਿਧਾਇਕ ਸਾਹਿਬਾਨ, ਸੀਜੀ ਪਾਵਰ ਦੇ ਚੇਅਰਮੈਨ ਵੇਲਾਇਨ ਸੁਬੱਈਆ ਜੀ, ਰੇਨੇਸਾਸ ਇਲੈਕਟ੍ਰਾਨਿਕਸ ਦੀ ਪ੍ਰੈਜ਼ੀਡੈਂਟ ਮਾਲਿਨੀ ਜੀ, ਸੀਜੀ ਸੈਮੀ ਦੇ ਚੇਅਰਮੈਨ ਗਿਰੀਸ਼ ਜੀ, ਇੱਥੇ ਮੌਜੂਦ ਹੋਰ ਸਾਰੇ ਉਦਯੋਗ ਜਗਤ ਦੇ ਆਗੂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ
July 04th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਨੰਦ ਵਿੱਚ ਸੀਜੀ ਸੈਮੀ ਆਊਟਸੋਰਸਡ ਸੈਮੀਕੰਡਕਟਰ ਅਸੈਂਬਲੀ ਐਂਡ ਟੈਸਟ (ਓਐੱਸਏਟੀ) ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਉਦਘਾਟਨ ਨੂੰ ਆਪਣੇ ਟੀਚਿਆਂ ਪ੍ਰਤੀ ਦੇਸ਼ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਦੱਸਿਆ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਬਿਨਾਂ ਕਿਸੇ ਝਿਜਕ ਦੇ ਆਪਣੇ ਦ੍ਰਿੜ੍ਹ ਇਰਾਦਿਆਂ ਨੂੰ ਲਗਾਤਾਰ ਜ਼ਮੀਨੀ ਪੱਧਰ ’ਤੇ ਉਤਾਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਦਾ ਇਹ ਸਮਾਗਮ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਜੋ ਵੀ ਸੰਕਲਪ ਲੈਂਦਾ ਹੈ, ਉਸ ਨੂੰ ਪੂਰੀ ਦ੍ਰਿੜ੍ਹਤਾ ਨਾਲ ਪੂਰਾ ਕਰਦਾ ਹੈ।ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
June 18th, 11:41 pm
ਅੱਜ ਮੈਂ ਅਜਿਹੇ ਸਮੇਂ ਵਿੱਚ ਫ਼ਰਾਂਸ ਆਇਆ ਹਾਂ ਜਦੋਂ ਕੁਝ ਹੀ ਦਿਨ ਪਹਿਲਾਂ ਸਾਡੀ ਸਰਕਾਰ ਦੇ 12 ਸਾਲ ਪੂਰੇ ਹੋਏ ਹਨ। ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਲਗਾਤਾਰ 12 ਸਾਲ ਤੱਕ ਦੇਸ਼ ਦੀ ਸੇਵਾ ਕਰਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਖ਼ੁਸ਼ਕਿਸਮਤੀ ਰਹੀ ਹੈ। ਇਹ ਭਾਰਤ ਦੇ ਲੋਕਤੰਤਰ ਦੀ ਤਾਕਤ ਹੈ, ਜਿਸਨੇ ਇੱਕ ਚਾਹ ਵਾਲੇ ਨੂੰ ਇੱਥੇ ਤੱਕ ਪਹੁੰਚਾ ਦਿੱਤਾ।ਪ੍ਰਧਾਨ ਮੰਤਰੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
June 18th, 09:30 pm
ਪ੍ਰਧਾਨ ਮੰਤਰੀ ਨੇ 18 ਜੂਨ, 2026 ਨੂੰ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ, ਜੋ ਆਪਣੀ ਮਾਤ-ਭੂਮੀ ਪ੍ਰਤੀ ਪ੍ਰਵਾਸੀ ਭਾਰਤੀਆਂ ਦੀ ਡੂੰਘੀ ਰੁਚੀ ਨੂੰ ਦਰਸਾਉਂਦਾ ਹੈ।The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਵੀਡੀਓ ਕਾਨਫਰੰਸਿੰਗ ਰਾਹੀਂ ਇੰਡੀਆ ਚਿੱਪ ਲਿਮਿਟੇਡ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 21st, 05:30 pm
ਅੱਜ ਭਾਰਤ, ਵਿਕਸਿਤ ਹੋਣ ਦੇ ਟੀਚੇ ’ਤੇ ਬਹੁਤ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਂ ਲਾਲ ਕਿਲ੍ਹੇ ਤੋਂ ਵੀ ਕਿਹਾ ਹੈ- ਭਾਰਤ ਕੋਲ ਰੁਕਣ ਦਾ, ਹੌਲੀ ਹੋਣ ਦਾ ਸਮਾਂ ਨਹੀਂ ਹੈ। ਸਾਲ 2026 ਦੀ ਸ਼ੁਰੂਆਤ ਤੋਂ ਹੀ ਭਾਰਤ ਨੇ ਆਪਣੀ ਤਰੱਕੀ ਹੋਰ ਤੇਜ਼ ਕਰ ਦਿੱਤੀ ਹੈ। 12 ਜਨਵਰੀ ਨੂੰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਨਾਲ ਦੇਸ਼ ਦੇ ਲੱਖਾਂ ਨੌਜਵਾਨ ਜੁੜੇ, 16 ਜਨਵਰੀ ਨੂੰ ਅਸੀਂ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ, ਭਾਰਤ ਦੀ ਸਟਾਰਟ-ਅੱਪ ਕ੍ਰਾਂਤੀ ਨੂੰ ਨਵੀਂ ਊਰਜਾ ਦਿੱਤੀ। ਜਨਵਰੀ ਵਿੱਚ ਹੀ ਹੋਏ ਭਾਰਤ ਊਰਜਾ ਸੰਮੇਲਨ ਵਿੱਚ ਭਾਰਤ ਨੇ ਆਪਣੀ ਸਮਰੱਥਾ ਨਾਲ ਦੁਨੀਆ ਦਾ ਧਿਆਨ ਖਿੱਚਿਆ। ਫਿਰ ਵਿਕਸਿਤ ਭਾਰਤ ਨੂੰ ਨਵੀਂ ਰਫ਼ਤਾਰ ਦੇਣ ਵਾਲਾ ਬਜਟ ਆਇਆ ਅਤੇ ਹੁਣ ਇਹ ਹਫ਼ਤਾ ਵੀ ਭਾਰਤ ਲਈ ਇਤਿਹਾਸਕ ਸਿੱਧ ਹੋ ਰਿਹਾ ਹੈ। ਗਲੋਬਲ ਏਆਈ ਪ੍ਰਭਾਵ ਸੰਮੇਲਨ ਵਿੱਚ, ਕਈ ਦੇਸ਼ਾਂ ਦੇ ਰਾਜ ਦੇ ਮੁਖੀ ਅਤੇ ਤਕਨਾਲੋਜੀ ਜਗਤ ਦੇ ਦਿੱਗਜ, ਸਾਰੇ ਦਿੱਲੀ ਵਿੱਚ ਇਕੱਠੇ ਹੋਏ। ਇਸ ਸੰਮੇਲਨ ਵਿੱਚ ਦੁਨੀਆ ਨੇ ਭਾਰਤ ਦੀ ਏਆਈ ਸਮਰੱਥਾ ਨੂੰ ਦੇਖਿਆ, ਸਾਡੇ ਦ੍ਰਿਸ਼ਟੀਕੋਣ ਨੂੰ ਸਮਝਿਆ ਅਤੇ ਇਸ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ
February 21st, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰ ਪ੍ਰਦੇਸ਼ ਵਿੱਚ ਐੱਚਸੀਐੱਲ-ਫੌਕਸਕੌਨ ਸੈਮੀਕੰਡਕਟਰ ਯੂਨਿਟ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲਿਆ। ਇਹ ਸਮਾਗਮ ਭਾਰਤ ਦੇ ਗਲੋਬਲ ਸੈਮੀਕੰਡਕਟਰ ਹੱਬ ਬਣਨ ਦੀ ਯਾਤਰਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਹੈ, ਜਿਸ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਗਲੋਬਲ ਏਆਈ ਇੰਪੈਕਟ ਸਮਿਟ ਤੋਂ ਤੁਰੰਤ ਬਾਅਦ ਆਯੋਜਿਤ ਕੀਤਾ ਗਿਆ ਹੈ।ਕੱਛ ਅਤੇ ਸੌਰਾਸ਼ਟਰ ਖੇਤਰ ਲਈ ਆਯੋਜਿਤ ਵਾਈਬ੍ਰੈਂਟ ਗੁਜਰਾਤ ਰੀਜਨਲ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 02:45 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਹੋਰ ਮੰਤਰੀ, ਸਾਂਸਦ ਅਤੇ ਵਿਧਾਇਕ, ਮਹਾਮਹਿਮ, ਉਦਯੋਗ ਜਗਤ ਦੇ ਨੁਮਾਇੰਦੇ, ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ
January 11th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ 2026 ਦੀ ਸ਼ੁਰੂਆਤ ਤੋਂ ਬਾਅਦ ਗੁਜਰਾਤ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਸਵੇਰੇ ਉਨ੍ਹਾਂ ਨੇ ਭਗਵਾਨ ਸੋਮਨਾਥ ਦੇ ਬ੍ਰਹਮ ਦਰਸ਼ਨ ਕੀਤੇ ਅਤੇ ਹੁਣ ਉਹ ਰਾਜਕੋਟ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਵਿਕਾਸ ਭੀ, ਵਿਰਾਸਤ ਭੀ ਦਾ ਮੰਤਰ ਜਗ੍ਹਾ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਦੁਨੀਆ ਭਰ ਤੋਂ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਆਏ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 25th, 06:16 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕ-ਪ੍ਰਸਿੱਧ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਲਖਨਊ ਦੇ ਸਾਂਸਦ, ਰੱਖਿਆ ਮੰਤਰੀ ਰਾਜਨਾਥ ਸਿੰਘ ਜੀ, ਯੂਪੀ ਭਾਜਪਾ ਦੇ ਪ੍ਰਧਾਨ ਅਤੇ ਕੇਂਦਰ ਵਿੱਚ ਮੰਤਰੀ ਪ੍ਰੀਸ਼ਦ ਦੇ ਮੇਰੇ ਸਾਥੀ ਸ਼੍ਰੀਮਾਨ ਪੰਕਜ ਚੌਧਰੀ ਜੀ, ਸੂਬਾ ਸਰਕਾਰ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ ਜੀ, ਮੌਜੂਦ ਹੋਰ ਮੰਤਰੀ, ਲੋਕਾਂ ਦੇ ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ,