ਪ੍ਰਧਾਨ ਮੰਤਰੀ ਨੇ ਸੇਸ਼ੇਲਸ ਦੀ ਆਜ਼ਾਦੀ ਦੀ 50ਵੀਂ ਵਰ੍ਹੇਗੰਢ ਦੇ ਸਮਾਗਮ ਵਿੱਚ ਹਿੱਸਾ ਲਿਆ

June 29th, 08:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਸੇਸ਼ੇਲਸ ਦੀ ਆਜ਼ਾਦੀ ਦੀ 50ਵੀਂ ਵਰ੍ਹੇਗੰਢ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੇਸ਼ੇਲਸ ਦੇ ਰਾਸ਼ਟਰਪਤੀ ਡਾ. ਪੈਟਰਿਕ ਹਰਮਿਨੀ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਸ਼੍ਰੀ ਮੋਦੀ ਸੇਸ਼ੇਲਸ ਦੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 28th, 08:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਹੇ ਦੇ ਵਿਕਟੋਰੀਆ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਡਾਕਟਰ ਨਵੀਨਚੰਦਰ ਰਾਮਗੁਲਾਮ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੁਲਾਕਾਤ ਸੇਸ਼ੇਲਸ ਦੇ ‘ਗੋਲਡਨ ਜੁਬਲੀ ਨੈਸ਼ਨਲ ਡੇਅ’ ਸਮਾਗਮ ਦੌਰਾਨ ਹੋਈ। ਨਵੰਬਰ 2024 ਵਿੱਚ ਪ੍ਰਧਾਨ ਮੰਤਰੀ ਰਾਮਗੁਲਾਮ ਦੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਉਨ੍ਹਾਂ ਨਾਲ ਇਹ ਚੌਥੀ ਮੁਲਾਕਾਤ ਹੈ।

ਪ੍ਰਧਾਨ ਮੰਤਰੀ ਦੀ ਸੇਸ਼ੇਲਸ ਦੀ ਸਰਕਾਰੀ ਯਾਤਰਾ

June 28th, 08:30 pm

27 ਤੋਂ 29 ਜੂਨ, 2026 ਤੱਕ ਸੇਸ਼ੇਲਸ ਦੀ ਆਪਣੀ ਸਰਕਾਰੀ ਯਾਤਰਾ ਦੇ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸੇਸ਼ੇਲਸ ਦੇ ਰਾਸ਼ਟਰਪਤੀ ਮਹਾਮਹਿਮ ਡਾ. ਪੈਟ੍ਰਿਕ ਹਰਮੀਨੀ ਨੇ ਅੱਜ ਮਾਹੇ ਟਾਪੂ ਦੇ ਵਿਕਟੋਰੀਆ ਸਥਿਤ ਸਟੇਟ ਹਾਊਸ ਵਿੱਚ ਅਧਿਕਾਰਤ ਗੱਲਬਾਤ ਕੀਤੀ।

ਸਿੱਟਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਸੇਸ਼ੇਲਸ ਦਾ ਸਰਕਾਰੀ ਦੌਰਾ

June 28th, 08:17 pm

ਸੇਸ਼ੇਲਸ ਸਰਕਾਰ ਨੂੰ ਇੱਕ ਤੇਜ਼ ਰਫ਼ਤਾਰ ਗਸ਼ਤ ਵਾਹਨ ਦਾ ਤੋਹਫ਼ਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ

June 28th, 05:00 pm

ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।

ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ

June 28th, 02:02 pm

ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।

ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਪਹੁੰਚੇ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ

June 27th, 03:30 pm

ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਪਹੁੰਚੇ ਅਤੇ ਹਵਾਈ ਅੱਡੇ 'ਤੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰਵਾਇਤੀ ਨ੍ਰਿਤ ਵਾਲੀ ਇੱਕ ਵਿਸ਼ੇਸ਼ ਸੱਭਿਆਚਾਰਕ ਪੇਸ਼ਕਾਰੀ ਵੀ ਕੀਤੀ ਗਈ। ਇਹ ਯਾਤਰਾ ਭਾਰਤ-ਸੇਸ਼ੇਲਸ ਦੀ ਨੇੜਲੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਨੂੰ ਉਜਾਗਰ ਕਰਦੀ ਹੈ, ਜਿਸ ਦਾ ਧਿਆਨ ਸਾਰੇ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਕੇਂਦ੍ਰਿਤ ਹੈ। ਇਸ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਮੋਦੀ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਨੂੰ ਹੋਰ ਵਧਾਉਣ ਲਈ ਸੇਸ਼ੇਲਸ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ।