ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 3
November 23rd, 04:05 pm
ਜਿਵੇਂ-ਜਿਵੇਂ ਟੈਕਨਾਲੋਜੀ ਅੱਗੇ ਵਧ ਰਹੀ ਹੈ, ਮੌਕੇ ਅਤੇ ਸਰੋਤ, ਦੋਵੇਂ ਕੁਝ ਕੁ ਹੀ ਹੱਥਾਂ ਵਿੱਚ ਕੇਂਦ੍ਰਿਤ ਹੋ ਰਹੇ ਹਨ। ਦੁਨੀਆਂ ਵਿੱਚ ਕ੍ਰਿਟਿਕਲ ਟੈਕਨਾਲੋਜੀ ’ਤੇ ਸੰਘਰਸ਼ ਵਧ ਰਿਹਾ ਹੈ। ਇਹ ਮਨੁੱਖਤਾ ਦੇ ਲਈ ਤਾਂ ਚਿੰਤਾ ਦਾ ਵਿਸ਼ਾ ਹੈ, ਨਾਲ ਹੀ ਇਹ ਇਨੋਵੇਸ਼ਨ ਦੇ ਰਾਹ ਵਿੱਚ ਵੀ ਰੁਕਾਵਟ ਹੈ। ਇਸ ਦੇ ਹੱਲ ਲਈ ਸਾਨੂੰ ਆਪਣੀ ਸੋਚ ਵਿੱਚ ਬੁਨਿਆਦੀ ਬਦਲਾਅ ਲਿਆਉਣਾ ਹੋਵੇਗਾ।ਪ੍ਰਧਾਨ ਮੰਤਰੀ ਨੇ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ” ਵਿਸ਼ੇ ’ਤੇ ਜੀ-20 ਦੇ ਸੈਸ਼ਨ ਨੂੰ ਸੰਬੋਧਨ ਕੀਤਾ
November 23rd, 04:02 pm
ਪ੍ਰਧਾਨ ਮੰਤਰੀ ਨੇ ਅੱਜ ਜੀ-20 ਸਿਖਰ ਸੰਮੇਲਨ ਦੇ ਤੀਜੇ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੈਸ਼ਨ ਦਾ ਵਿਸ਼ਾ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ - ਮਹੱਤਵਪੂਰਨ ਖਣਿਜ; ਉੱਤਮ ਕਾਰਜ; ਆਰਟੀਫਿਸ਼ਲ ਇੰਟੈਲੀਜੈਂਸ” ਸੀ। ਪ੍ਰਧਾਨ ਮੰਤਰੀ ਨੇ ਮਹੱਤਵਪੂਰਨ ਟੈਕਨਾਲੋਜੀ ਨੂੰ ਹੁਲਾਰਾ ਦੇਣ ਦੇ ਤਰੀਕੇ ਵਿੱਚ ਮੌਲਿਕ ਬਦਲਾਅ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਨਾਲੋਜੀ ਦੀ ਅਜਿਹੀ ਵਰਤੋਂ ‘ਵਿੱਤ-ਕੇਂਦਰਿਤ’ ਹੋਣ ਦੀ ਬਜਾਏ ‘ਮਨੁੱਖ-ਕੇਂਦਰਿਤ’, ‘ਰਾਸ਼ਟਰੀ’ ਦੀ ਬਜਾਏ ‘ਵਿਸ਼ਵ-ਵਿਆਪੀ’ ਅਤੇ ‘ਖ਼ਾਸ ਮਾਡਲ’ ਦੀ ਬਜਾਏ ‘ਓਪਨ ਸੋਰਸ’ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਇਸ ਦ੍ਰਿਸ਼ਟੀਕੋਣ ਨੂੰ ਭਾਰਤ ਦੇ ਤਕਨੀਕੀ ਈਕੋਸਿਸਟਮ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਜ਼ਿਕਰਯੋਗ ਲਾਭ ਹੋਏ ਹਨ, ਭਾਵੇਂ ਉਹ ਪੁਲਾੜ ਨਾਲ ਜੁੜੇ ਕੰਮ ਹੋਣ, ਏਆਈ ਜਾਂ ਡਿਜੀਟਲ ਭੁਗਤਾਨ ਹੋਣ, ਜਿੱਥੇ ਭਾਰਤ ਦੁਨੀਆ ਵਿੱਚ ਮੋਹਰੀ ਹੈ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 23rd, 02:18 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੀ-20 ਸਿਖਰ ਸੰਮੇਲਨ ਦੌਰਾਨ ਜੋਹੈੱਨਸਬਰਗ ਵਿੱਚ ਦੱਖਣੀ ਅਫ਼ਰੀਕਾ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਸਿਰਿਲ ਰਾਮਾਫੋਸਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਾਫੋਸਾ ਦਾ ਉਨ੍ਹਾਂ ਦੀ ਨਿੱਘੀ ਮਹਿਮਾਨਨਿਵਾਜ਼ੀ ਅਤੇ ਸਿਖਰ ਸੰਮੇਲਨ ਦੇ ਸਫ਼ਲ ਆਯੋਜਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਨਵੀਂ ਦਿੱਲੀ ਜੀ-20 ਸਿਖਰ ਸੰਮੇਲਨ ਵਿੱਚ ਲਏ ਗਏ ਫ਼ੈਸਲਿਆਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ’ਤੇ ਅਮਲ ਕਰਨ ਲਈ ਦੱਖਣੀ ਅਫ਼ਰੀਕਾ ਦੇ ਜੀ-20 ਯਤਨਾਂ ਦੀ ਸ਼ਲਾਘਾ ਕੀਤੀ।ਆਈਬੀਐੱਸਏ ਆਗੂਆਂ ਦੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
November 23rd, 12:45 pm
“ਜੋਹੈੱਨਸ-ਬਰਗ” ਜਿਹੇ ਜੀਵਿਤ ਖ਼ੂਬਸੂਰਤ ਸ਼ਹਿਰ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲੈਣਾ ਮੇਰੇ ਲਈ ਬੇਹੱਦ ਖ਼ੁਸ਼ੀ ਦਾ ਵਿਸ਼ਾ ਹੈ। ਇਸ ਪਹਿਲ ਲਈ ਮੈਂ ਇਬਸਾ ਦੇ ਚੇਅਰ, ਰਾਸ਼ਟਰਪਤੀ ਲੂਲਾ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਰਾਸ਼ਟਰਪਤੀ ਰਾਮਾਫੋਸਾ ਨੂੰ ਮਹਿਮਾਨਨਿਵਾਜ਼ੀ ਅਤੇ ਸਤਿਕਾਰ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲਿਆ
November 23rd, 12:30 pm
ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਨੂੰ ਸਮੇਂ ਅਨੁਕੂਲ ਦਸਦੇ ਹੋਏ ਕਿਹਾ ਕਿ ਇਹ ਮੀਟਿੰਗ ਅਫ਼ਰੀਕੀ ਧਰਤੀ 'ਤੇ ਪਹਿਲੇ ਜੀ20 ਸਿਖਰ ਸੰਮੇਲਨ ਦੇ ਨਾਲ ਹੋਈ ਅਤੇ ਗਲੋਬਲ ਸਾਊਥ ਦੇਸ਼ਾਂ ਵਿੱਚ ਲਗਾਤਾਰ ਚਾਰ ਜੀ20 ਪ੍ਰਧਾਨਗੀਆਂ ਦੀ ਸਮਾਪਤੀ ਨੂੰ ਚਿੰਨ੍ਹਤ ਕਰਦੀ ਹੈ, ਜਿਨ੍ਹਾਂ ਵਿੱਚੋਂ ਆਖਰੀ ਤਿੰਨ ਆਈਬੀਐੱਸਏ ਦੇ ਮੈਂਬਰ ਦੇਸ਼ਾਂ ਨੇ ਕੀਤੀਆਂ ਸਨ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਮਨੁੱਖ-ਕੇਂਦ੍ਰਿਤ ਵਿਕਾਸ, ਬਹੁਪੱਖੀ ਸੁਧਾਰ ਅਤੇ ਟਿਕਾਊ ਵਿਕਾਸ 'ਤੇ ਕੇਂਦ੍ਰਿਤ ਕਈ ਅਹਿਮ ਪਹਿਲਕਦਮੀਆਂ ਹੋਈਆਂ ਹਨ।ਜੀ20 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 2
November 22nd, 09:57 pm
ਕੁਦਰਤੀ ਆਫ਼ਤਾਂ ਮਨੁੱਖਤਾ ਲਈ ਲਗਾਤਾਰ ਇੱਕ ਵੱਡੀ ਚੁਨੌਤੀ ਬਣੀਆਂ ਹੋਈਆਂ ਹਨ। ਇਸ ਸਾਲ ਵੀ, ਇਨ੍ਹਾਂ ਨੇ ਵਿਸ਼ਵ ਦੀ ਇੱਕ ਵੱਡੀ ਅਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਇਹ ਘਟਨਾਵਾਂ ਸਪਸ਼ਟ ਤੌਰ ’ਤੇ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕਰਨ ਦੀ ਲੋੜ ਨੂੰ ਦਰਸਾਉਂਦੀਆਂ ਹਨ ਤਾਂ ਕਿ ਆਫ਼ਤਾਂ ਨਾਲ ਨਜਿੱਠਣ ਅਤੇ ਉਨ੍ਹਾਂ ਲਈ ਤਿਆਰੀ ਅਸਰਦਾਰ ਬਣ ਸਕੇ।ਜੀ20 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 1
November 22nd, 09:36 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਰਾਮਾਫੋਸਾ ਨੂੰ ਜੀ20 ਸਿਖਰ ਸੰਮੇਲਨ ਦੇ ਸ਼ਾਨਦਾਰ ਆਯੋਜਨ ਅਤੇ ਸਫ਼ਲ ਪ੍ਰਧਾਨਗੀ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ
November 22nd, 09:35 pm
ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।Joint statement by the Government of India, the Government of Australia and the Government of Canada
November 22nd, 09:21 pm
India, Australia, and Canada have agreed to enter into a new trilateral partnership: the Australia-Canada-India Technology and Innovation (ACITI) Partnership. The three sides agreed to strengthen their ambition in cooperation on critical and emerging technologies. The Partnership will also examine the development and mass adoption of artificial intelligence to improve citizens' lives.ਪ੍ਰਧਾਨ ਮੰਤਰੀ ਨੇ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:43 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਐਂਥਨੀ ਅਲਬਨੀਜ਼ ਨੇ ਅੱਜ ਜੋਹੈੱਨਸਬਰਗ , ਦੱਖਣੀ ਅਫ਼ਰੀਕਾ ਵਿੱਚ ਜੀ20 ਆਗੂਆਂ ਦੇ ਸਿਖਰ ਸੰਮੇਲਨ ਦੌਰਾਨ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ 2020 ਵਿੱਚ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਲਿਜਾਣ ਤੋਂ ਬਾਅਦ, ਪਿਛਲੇ ਪੰਜ ਸਾਲਾਂ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਆਪਸੀ ਸਹਿਯੋਗ ਵਿੱਚ ਆਈ ਮਜ਼ਬੂਤੀ ਅਤੇ ਵਿਸਤਾਰ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਅਲਬਨੀਜ਼ ਨੇ ਭਾਰਤ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ 'ਤੇ ਸੰਵੇਦਨਾ ਅਤੇ ਇੱਕਜੁੱਟਤਾ ਪ੍ਰਗਟ ਕੀਤੀ। ਦੋਵਾਂ ਨੇਤਾਵਾਂ ਨੇ ਅੱਤਵਾਦ ਵਿਰੁੱਧ ਵਿਸ਼ਵ-ਵਿਆਪੀ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।ਪ੍ਰਧਾਨ ਮੰਤਰੀ ਜੀ20 ਸਮਿਟ ਵਿੱਚ ਹਿੱਸਾ ਲੈਣ ਲਈ ਦੱਖਣੀ ਅਫ਼ਰੀਕਾ ਦੇ ਜੌਹੈੱਨਬਰਗ ਪਹੁੰਚੇ
November 21st, 06:25 pm
ਪ੍ਰਧਾਨ ਮੰਤਰੀ ਮੋਦੀ ਥੋੜ੍ਹੀ ਦੇਰ ਪਹਿਲਾਂ ਦੱਖਣੀ ਅਫ਼ਰੀਕਾ ਦੇ ਜੌਹੈੱਨਬਰਗ ਪਹੁੰਚੇ ਸਨ। ਪ੍ਰਧਾਨ ਮੰਤਰੀ 20ਵੇਂ ਲੀਡਰਸ ਸਮਿਟ ਵਿੱਚ ਸ਼ਾਮਲ ਹੋਣਗੇ। ਸਮਿਟ ਦੌਰਾਨ, ਉਹ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਵੀ ਕਰਨਗੇ ਅਤੇ ਭਾਰਤ-ਬ੍ਰਾਜ਼ੀਲ-ਦੱਖਣੀ ਅਫ਼ਰੀਕਾ (IBSA) ਨੇਤਾਵਾਂ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਜੀ20 ਲੀਡਰਸ ਸਮਿਟ ਵਿੱਚ ਹਿੱਸਾ ਲੈਣਗੇ
November 19th, 10:42 pm
ਪ੍ਰਧਾਨ ਮੰਤਰੀ ਮੋਦੀ 20ਵੇਂ ਜੀ20 ਲੀਡਰਸ ਸਮਿਟ ਵਿੱਚ ਸ਼ਾਮਲ ਹੋਣ ਲਈ 21-23 ਨਵੰਬਰ 2025 ਤੱਕ ਜੋਹਾਨਸਬਰਗ, ਦੱਖਣੀ ਅਫਰੀਕਾ ਦਾ ਦੌਰਾ ਕਰਨਗੇ। ਸੰਮੇਲਨ ਸੈਸ਼ਨਾਂ ਦੌਰਾਨ, ਪ੍ਰਧਾਨ ਮੰਤਰੀ ਜੀ20 ਏਜੰਡਾ ਦੇ ਮੁੱਖ ਮੁੱਦਿਆਂ 'ਤੇ ਭਾਰਤ ਦੇ ਦ੍ਰਿਸ਼ਟੀਕੋਣ ਪੇਸ਼ ਕਰਨਗੇ। ਸਮਿਟ ਦੇ ਦੌਰਾਨ, ਉਹ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਕਰਨਗੇ ਅਤੇ ਦੱਖਣੀ ਅਫਰੀਕਾ ਦੁਆਰਾ ਆਯੋਜਿਤ ਭਾਰਤ-ਬ੍ਰਾਜ਼ੀਲ-ਦੱਖਣੀ ਅਫਰੀਕਾ (IBSA) ਨੇਤਾਵਾਂ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਦੀ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਭਾਗੀਦਾਰੀ
August 25th, 12:12 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 24 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ (BRICS-Africa Outreach and BRICS Plus Dialogue) ਵਿੱਚ ਹਿੱਸਾ ਲਿਆ।ਦੱਖਣ ਅਫਰੀਕਾ ਦੀ ਅਕੈਡਮੀ ਆਵ੍ ਸਾਇੰਸ ਦੇ ਪ੍ਰਸਿੱਧ ਉਤਪਤੀ ਵਿਗਿਆਨੀ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਡਾ: ਹਿਮਲਾ ਸੂਡਯਾਲ (Dr. Himla Soodyall) ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ
August 24th, 11:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇੰਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ ਪ੍ਰਸਿੱਧ ਉਤਪਤੀ ਵਿਗਿਆਨੀ ਅਤੇ ਦੱਖਣੀ ਅਫਰੀਕਾ ਦੀ ਅਕੈਡਮੀ ਆਵ੍ ਸਾਇੰਸ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਡਾ: ਹਿਮਲਾ ਸੂਡਯਾਲ (Dr. Himla Soodyall) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਪ੍ਰਸਿੱਧ ਰਾਕਟ ਸਾਇੰਟਿਸਟ ਅਤੇ ਗੈਲੇਕਟਿਕ ਐਨਰਜੀ ਵੈਂਚਰਸ ਦੇ ਸੰਸਥਾਪਕ ਸ਼੍ਰੀ ਸਿਯਾਬੁਲੇਲਾ ਜੁਜ਼ਾ (Mr. Siyabulela Xuza) ਦੇ ਨਾਲ ਬੈਠਕ
August 24th, 11:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ ਪ੍ਰਸਿੱਧ ਰਾਕਟ ਸਾਇੰਟਿਸਟ ਅਤੇ ਗੈਲੇਕਟਿਕ ਐਨਰਜੀ ਵੈਂਚਰਸ (Galactic Energy Ventures) ਦੇ ਸੰਸਥਾਪਕ ਅਤੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸਿਯਾਬੁਲੇਲਾ ਜੁਜ਼ਾ (Mr. Siyabulela Xuza) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਇਥੋਪੀਆ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਬੈਠਕ
August 24th, 11:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ(15th BRICS Summit) ਦੇ ਮੌਕੇ ‘ਤੇ ਇਥੋਪੀਆ ਗਣਰਾਜ ਦੇ ਪ੍ਰਧਾਨ ਮੰਤਰੀ, ਮਹਾਮਹਿਮ ਡਾ. ਅਬੀਯ ਅਹਿਮਦ ਅਲੀ (Dr. Abiy Ahmed Ali) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਸੇਨੇਗਲ ਗਣਰਾਜ ਦੇ ਰਾਸ਼ਟਰਪਤੀ ਨਾਲ ਬੈਠਕ ਕੀਤੀ
August 24th, 11:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ (15th BRICS Summit) ਦੇ ਮੌਕੇ ’ਤੇ ਸੇਨੇਗਲ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ, ਸ਼੍ਰੀ ਮੈਕੀ ਸਾਲ (H.E. Mr. Macky Sall) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਦੀ ਇਰਾਨ ਇਸਲਾਮਿਕ ਗਣਰਾਜ ਦੇ ਰਾਸ਼ਟਰਪਤੀ ਦੇ ਨਾਲ ਬੈਠਕ
August 24th, 11:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15ਵੇਂ ਬ੍ਰਿਕਸ ਸਮਿਟ (15th BRICS Summit) ਦੇ ਅਵਸਰ ’ਤੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ ਇਰਾਨ ਇਸਲਾਮਿਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਡਾ. ਸੈੱਯਦ ਇਬ੍ਰਾਹਿਮ ਰਾਇਸੀ (H.E. Dr Seyyed Ebrahim Raisi) ਨਾਲ ਮੁਲਾਕਾਤ ਕੀਤੀ।ਬ੍ਰਿਕਸ-ਅਫਰੀਕਾ ਆਊਟਰੀਚ ਅਤੇ ਬ੍ਰਿਕਸ ਪਲੱਸ ਡਾਇਲੌਗ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ
August 24th, 02:38 pm
ਅਫਰੀਕਾ ਦੀ ਭੂਮੀ ‘ਤੇ ਆਪ ਸਾਰੇ ਮਿੱਤਰਾਂ ਦੇ ਦਰਮਿਆਨ ਉਪਸਥਿਤ ਹੋ ਕੇ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ।ਬ੍ਰਿਕਸ ਦੇ ਵਿਸਤਾਰ 'ਤੇ ਪ੍ਰਧਾਨ ਮੰਤਰੀ ਦਾ ਬਿਆਨ
August 24th, 01:32 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ, ਮੇਰੇ ਮਿੱਤਰ ਰਾਮਾਫੋਸਾ ਜੀ ਨੂੰ ਇਸ ਬ੍ਰਿਕਸ (BRICS) ਸਮਿਟ ਦੇ ਸਫ਼ਲ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ, ਉਨ੍ਹਾਂ ਦਾ ਅਭਿਨੰਦਨ ਕਰਦਾ ਹਾਂ।