ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਦੌਰਾਨ “ਇੰਸ਼ੋਰਿੰਗ ਏ ਸੇਫ, ਰੈਪਿਡ ਐਂਡ ਐਫੀਸ਼ੀਐਂਟ ਰੋਲ ਆਊਟ ਆਫ਼ ਆਰਟੀਫੀਸ਼ੀਅਲ ਇੰਟੈਲੀਜੈਂਸ” ਵਿਸ਼ੇ ’ਤੇ ਆਯੋਜਿਤ ਸੈਸ਼ਨ ਨੂੰ ਸੰਬੋਧਨ ਕੀਤਾ

June 18th, 05:01 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਵਿੱਚ “ਇੰਸ਼ੋਰਿੰਗ ਏ ਸੇਫ, ਰੈਪਿਡ ਐਂਡ ਐਫੀਸ਼ੀਐਂਟ ਰੋਲ ਆਊਟ ਆਫ਼ ਆਰਟੀਫੀਸ਼ੀਅਲ ਇੰਟੈਲੀਜੈਂਸ” ਵਿਸ਼ੇ ’ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿਖੇ ਜੀ-7 ਸਿਖਰ ਸੰਮੇਲਨ ਵਿੱਚ "ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ" ਵਿਸ਼ੇ 'ਤੇ ਸੈਸ਼ਨ ਨੂੰ ਸੰਬੋਧਨ ਕੀਤਾ

June 18th, 05:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਵਿੱਚ ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ ਵਿਸ਼ੇ 'ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।

ਪ੍ਰਧਾਨ ਮੰਤਰੀ ਨੇ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ ਨੂੰ ਦੁਵੱਲੇ ਸਬੰਧਾਂ ਲਈ ਇੱਕ ਇਤਿਹਾਸਕ ਮੀਲ ਪੱਥਰ ਦੱਸਿਆ

June 17th, 10:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ ’ਤੇ ਖ਼ੁਸ਼ੀ ਜ਼ਾਹਰ ਕੀਤੀ ਹੈ ਕਿ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ 15 ਜੁਲਾਈ, 2026 ਤੋਂ ਲਾਗੂ ਹੋ ਜਾਵੇਗਾ।

ਜੀ-7 ਸਿਖ਼ਰ ਸੰਮੇਲਨ ਦੇ “ਸੁਰੱਖਿਅਤ, ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਏਆਈ ਦੇ ਵਿਸਥਾਰ ਨੂੰ ਯਕੀਨੀ ਬਣਾਉਣਾ” ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 17th, 09:20 pm

ਮੈਂ ਇਸ ਮਹੱਤਵਪੂਰਨ ਵਿਸ਼ੇ ਨੂੰ ਸਾਡੀ ਚਰਚਾ ਦਾ ਹਿੱਸਾ ਬਣਾਉਣ ਲਈ ਆਪਣੇ ਦੋਸਤ ਰਾਸ਼ਟਰਪਤੀ ਮੈਕਰੌਂ ਦਾ ਸ਼ੁਕਰੀਆ ਅਦਾ ਕਰਦਾ ਹਾਂ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਮਸਨੂਈ ਬੁੱਧੀ ਮਨੁੱਖ ਵਲੋਂ ਵਿਕਸਤ ਕੀਤੀਆਂ ਗਈਆਂ ਸਭ ਤੋਂ ਪਰਿਵਰਤਨਕਾਰੀ ਤਕਨਾਲੋਜੀਆਂ ਵਿੱਚੋਂ ਇੱਕ ਹੈ।

ਜੀ-7 ਸਮਿਟ ਦੇ ਨਾਲ-ਨਾਲ ਪ੍ਰਧਾਨ ਮੰਤਰੀ ਦੀ ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਮੀਟਿੰਗ

June 17th, 06:43 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਵੀਅਨ ਵਿੱਚ ਆਯੋਜਿਤ ਜੀ-7 ਸਮਿਟ ਦੇ ਨਾਲ-ਨਾਲ ਯੂਰਪੀਅਨ ਕੌਂਸਲ ਦੇ ਪ੍ਰਧਾਨ ਮਾਣਯੋਗ ਸ਼੍ਰੀ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਮਾਣਯੋਗ ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੇਨ ਨਾਲ ਦੁਵੱਲੀ ਮੀਟਿੰਗ ਕੀਤੀ।

ਜੀ7 ਸਮਿਟ ਦੇ ਆਊਟਰੀਚ ਸੈਸ਼ਨ ਦੌਰਾਨ ‘ਰਿਵਾਈਵਿੰਗ ਏ ਬੈਲੈਂਸਡ, ਸ਼ੇਅਰਡ ਐਂਡ ਸਸਟੇਨੇਬਲ ਇਕਨੌਮਿਕ ਗ੍ਰੋਥ ਫਾਰ ਆਲ’ ਵਿਸ਼ੇ ਉੱਤੇ ਪ੍ਰਧਾਨ ਮੰਤਰੀ ਦਾ ਬਿਆਨ

June 17th, 06:07 pm

ਮੈਨੂੰ ਖ਼ੁਸ਼ੀ ਹੈ ਕਿ ਫ਼ਰਾਂਸ ਦੀ ਜੀ7 ਪ੍ਰਧਾਨਗੀ ਵਿੱਚ ਸਾਂਝੇ ਅਤੇ ਟਿਕਾਊ ਵਿਕਾਸ ਉੱਤੇ ਖਾਸ ਜ਼ੋਰ ਦਿੱਤਾ ਗਿਆ ਹੈ। ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਕਈ ਬੇਯਕੀਨੀਆਂ ਵਿੱਚੋਂ ਲੰਘ ਰਹੀ ਹੈ, ਇਸ ਮੰਚ ਤੋਂ ਨਿਕਲਣ ਵਾਲਾ ਸੁਨੇਹਾ ਪੂਰੀ ਮਨੁੱਖਤਾ ਲਈ ਬਹੁਤ ਅਹਿਮੀਅਤ ਰੱਖਦਾ ਹੈ।

ਪ੍ਰਧਾਨ ਮੰਤਰੀ ਦੀ ਜੀ-7 ਸਿਖਰ ਸੰਮੇਲਨ ਦੌਰਾਨ ਏਵੀਅਨ ਵਿੱਚ ਜਰਮਨੀ ਗਣਰਾਜ ਦੇ ਚਾਂਸਲਰ ਨਾਲ ਮੁਲਾਕਾਤ

June 17th, 05:34 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਜਰਮਨੀ ਗਣਰਾਜ ਦੇ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ ਮੁਲਾਕਾਤ ਕੀਤੀ। ਇਸ ਸਾਲ ਦੋਵਾਂ ਆਗੂਆਂ ਵਿਚਾਲੇ ਇਹ ਦੂਜੀ ਮੁਲਾਕਾਤ ਹੈ।

ਫ਼ਰਾਂਸ ਦੇ ਐਵੀਅਨ ਵਿੱਚ ਆਯੋਜਿਤ ਜੀ-7 ਸਿਖ਼ਰ ਸੰਮੇਲਨ ਵਿੱਚ “ਨਵੀਆਂ ਭਾਗੀਦਾਰੀਆਂ ਦਾ ਨਿਰਮਾਣ ਅਤੇ ਅੰਤਰਰਾਸ਼ਟਰੀ ਇੱਕਜੁੱਟਤਾ ਦੀ ਮੁੜ ਸਥਾਪਨਾ” ਵਿਸ਼ੇ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 16th, 10:12 pm

ਪਿਛਲੀ ਸਦੀ ਵਿੱਚ ਮਨੁੱਖਤਾ ਨੂੰ ਦੋ ਵਿਸ਼ਵ ਯੁੱਧਾਂ ਵਿੱਚੋਂ ਲੰਘਣਾ ਪਿਆ। ਅਨੇਕਾਂ ਕੁਰਬਾਨੀਆਂ ਤੋਂ ਬਾਅਦ ਆਲਮੀ ਭਾਈਚਾਰੇ ਨੇ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਵੱਲ ਵਧਣ ਲਈ ਪ੍ਰਬੰਧ ਵਿਕਸਤ ਕੀਤੇ। ਇਨ੍ਹਾਂ ਪ੍ਰਬੰਧਾਂ ਦਾ ਮੂਲ ਵੀ ਭਰੋਸਾ ਹੀ ਸੀ।

Prime Minister addresses the session on “Forging New Partnerships and Rebuilding International Solidarity” at G7 Summit in France

June 16th, 10:07 pm

Addressing the Outreach Session on “Forging New Partnerships and Rebuilding International Solidarity” at the G7 Summit in France, PM Modi emphasized that building trust, transparency and stronger international partnerships is essential in an interconnected world. He highlighted India’s “Humanity First” approach, called for greater global solidarity, and stressed the importance of dialogue, diplomacy and respect for international law in ensuring peace and stability.

ਭਾਰਤ-ਫ਼ਰਾਂਸ ਇਨੋਵੇਸ਼ਨ ਰੋਡਮੈਪ 2030

June 15th, 05:42 am

17 ਫਰਵਰੀ, 2026 ਨੂੰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਦੁਵੱਲੇ ਸਬੰਧਾਂ ਨੂੰ 'ਵਿਸ਼ੇਸ਼ ਆਲਮੀ ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਉੱਚਾ ਚੁੱਕਿਆ ਸੀ। ਉਨ੍ਹਾਂ ਨੇ ਸਾਂਝੇ ਤੌਰ 'ਤੇ 'ਭਾਰਤ-ਫ਼ਰਾਂਸ ਇਨੋਵੇਸ਼ਨ ਸਾਲ 2026' ਦਾ ਉਦਘਾਟਨ ਕੀਤਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ), ਇਨੋਵੇਸ਼ਨ, ਖੋਜ, ਤਕਨਾਲੋਜੀ, ਡਿਜੀਟਲ ਤਕਨੀਕ ਅਤੇ ਸਾਈਬਰ ਸਪੇਸ, ਸਿਹਤ, ਸੱਭਿਆਚਾਰ, ਅਰਥ-ਵਿਵਸਥਾ, ਵਿੱਦਿਅਕ ਸਬੰਧਾਂ ਅਤੇ ਲੋਕਾਂ ਵਿਚਾਲੇ ਆਪਸੀ ਤਾਲਮੇਲ ਵਰਗੇ ਖੇਤਰਾਂ ਵਿੱਚ ਸਹਿਯੋਗ ਨੂੰ ਵਿਆਪਕ ਅਤੇ ਵਿਭਿੰਨ ਬਣਾਉਣ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਦਾ ਫ਼ਰਾਂਸ ਦੌਰਾ: ਨਤੀਜਿਆਂ ਦੀ ਸੂਚੀ

June 14th, 09:32 pm

ਭਾਰਤ-ਫ਼ਰਾਂਸ ਇਨੋਵੇਸ਼ਨ ਰੋਡਮੈਪ 2030 ਨੂੰ ਅਪਣਾਉਣਾ

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਨਾਲ ਦੁਵੱਲੀ ਗੱਲਬਾਤ ਕੀਤੀ

June 14th, 08:37 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਜੂਨ, 2026 ਨੂੰ ਨੀਸ ਦੇ ਵਿਲਾ ਕੇਰਲਿਓਸ ਵਿੱਚ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਸਾਲ ਦੀ ਸ਼ੁਰੂਆਤ ਵਿੱਚ ਭਾਰਤ-ਫ਼ਰਾਂਸ ਸਬੰਧਾਂ ਨੂੰ ‘ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ’ ਦੇ ਪੱਧਰ ਤੱਕ ਵਧਾਉਣ ਤੋਂ ਬਾਅਦ ਦੋਵਾਂ ਆਗੂਆਂ ਦੀ ਇਹ ਪਹਿਲੀ ਬੈਠਕ ਸੀ।

ਫ਼ਰਾਂਸ ਵਿੱਚ ‘ਭਾਰਤ ਇਨੋਵੇਟਸ 2026’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

June 14th, 04:36 pm

ਅਤੇ ਇਸੇ ਰਿਸ਼ਤੇ ਦੀ ਨੀਂਹ ਉੱਤੇ, ਪਿਛਲੇ ਸਾਲਾਂ ਵਿੱਚ ਅਸੀਂ ਮਿਲ ਕੇ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਨਵੇਂ ਵਿਚਾਰਾਂ ਨੂੰ ਦਿਸ਼ਾ ਦਿੱਤੀ ਹੈ ਅਤੇ ਆਲਮੀ ਚੁਣੌਤੀਆਂ ਦੇ ਹੱਲ ਲੱਭਣ ਦਾ ਪੂਰਾ ਯਤਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ

June 14th, 03:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੂਅਲ ਮੈਕਰੌਂ ਨੇ ਅੱਜ ਪੈਲੇਸ ਡੇਸ ਐਕਸਪੋਜ਼ੀਸ਼ਨਜ਼, ਨੀਸ ਵਿੱਚ ਸਾਂਝੇ ਤੌਰ 'ਤੇ ਭਾਰਤ ਇਨੋਵੇਟਸ 2026 ਦਾ ਉਦਘਾਟਨ ਕੀਤਾ। 'ਭਾਰਤ ਇਨੋਵੇਟਸ' ਤਿੰਨ ਦਿਨਾਂ ਦਾ ਇੱਕ ਪ੍ਰੋਗਰਾਮ ਹੈ, ਜੋ ਭਾਰਤੀ ਡੀਪ-ਟੈੱਕ ਸਟਾਰਟਅੱਪਸ, ਇਨੋਵੇਟਰਸ, ਖੋਜਾਰਥੀਆਂ ਅਤੇ ਇਨਵੈਸਟਰਸ ਨੂੰ ਗਲੋਬਲ ਇਨੋਵੇਸ਼ਨ ਫੰਡਸ ਅਤੇ ਫੁੱਟਪ੍ਰਿੰਟਸ ਵਾਲੇ ਲੋਕਾਂ ਨਾਲ ਇੱਕ ਮੰਚ ’ਤੇ ਲਿਆਉਂਦਾ ਹੈ। ਇਹ ਵਿਸ਼ਵ ਪੱਧਰ 'ਤੇ ਭਾਰਤ ਦੀ ਬਿਹਤਰੀਨ ਡੀਪ ਟੈਕਨੋਲੋਜੀ ਨੂੰ ਪ੍ਰਦਰਸ਼ਿਤ ਕਰਦਾ ਹੈ, ਜਿਸ ਵਿੱਚ ਵਿਸ਼ਵ ਮਹੱਤਵ ਦੇ 13 ਅਹਿਮ ਟੈਕਨੋਲੋਜੀ ਖੇਤਰਾਂ ਵਿੱਚ 120 ਕ੍ਰਾਂਤੀਕਾਰੀ ਸਟਾਰਟਅੱਪਸ ਅਤੇ 20 ਤੋਂ ਵੱਧ ਬਿਹਤਰੀਨ ਅਦਾਰੇ ਸ਼ਾਮਲ ਹਨ। ਇਸ ਪ੍ਰੋਗਰਾਮ ਵਿੱਚ ਦੁਨੀਆ ਭਰ ਦੇ 350 ਤੋਂ ਵੱਧ ਪ੍ਰਮੁੱਖ ਨਿਵੇਸ਼ਕ ਅਤੇ ਵੈਂਚਰ ਕੈਪੀਟਲਿਸਟ ਵੀ ਹਿੱਸਾ ਲੈ ਰਹੇ ਹਨ।

ਪ੍ਰਧਾਨ ਮੰਤਰੀ ਮੋਦੀ ਫਰਾਂਸ ਪਹੁੰਚੇ

June 13th, 11:19 pm

ਪ੍ਰਧਾਨ ਮੰਤਰੀ ਮੋਦੀ ਆਪਣੇ ਦੌਰੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਦੇ ਹੀ ਫਰਾਂਸ ਦੇ ਨਾਇਸ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਅਤੇ ਵਿਸ਼ੇਸ਼ ਸਵਾਗਤ ਕੀਤਾ ਗਿਆ, ਜੋ ਕਿ ਭਾਰਤ ਅਤੇ ਫਰਾਂਸ ਵਿਚਕਾਰ ਮਜ਼ਬੂਤ ਅਤੇ ਸਥਾਈ ਸਬੰਧਾਂ ਨੂੰ ਦਰਸਾਉਂਦਾ ਹੈ। ਇਹ ਦੌਰਾ ਭਾਰਤ-ਫਰਾਂਸ ਦੀ ਵਧਦੀ ਭਾਈਵਾਲੀ ਅਤੇ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਾਂਝੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।

ਪ੍ਰਧਾਨ ਮੰਤਰੀ ਦਾ ਫ਼ਰਾਂਸ ਅਤੇ ਸਲੋਵਾਕੀਆ ਦੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ

June 13th, 10:03 am

ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਅਤੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਦੇ ਸੱਦੇ ’ਤੇ, ਮੈਂ 13 ਤੋਂ 18 ਜੂਨ, 2026 ਤੱਕ ਫ਼ਰਾਂਸ ਅਤੇ ਸਲੋਵਾਕ ਗਣਰਾਜ ਦੀ ਯਾਤਰਾ ਕਰਾਂਗਾ।

PM Modi and President of France jointly visit ITER facility

February 12th, 05:32 pm

PM Modi and President Emmanuel Macron visited the ITER facility in Cadarache, the first such visit by any Head of State or Government. They praised ITER’s progress in fusion energy and India’s key contributions through scientists and industries like L&T, Inox India, and TCS, highlighting India's commitment to advancing global clean energy research.

PM Modi and President of France jointly inaugurate the Consulate General of India in Marseille

February 12th, 05:29 pm

PM Modi and President Emmanuel Macron inaugurated the Consulate General of India in Marseille. The new Consulate will boost economic, cultural, and people-to-people connections across four French regions. PM Modi deeply appreciated President Macron’s special gesture, as both leaders received a warm welcome from the Indian diaspora.

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਮਜ਼ਾਰਗਿਊਜ਼ ਯੁੱਧ ਸਮਾਧੀ ਸਥਲ ‘ਤੇ ਗਏ

February 12th, 04:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੂਅਲ ਮੈਕ੍ਰੋਂ ਅੱਜ ਸੁਬ੍ਹਾ ਮਾਰਸਿਲੇ ਵਿੱਚ ਮਜ਼ਾਰਗਿਊਜ਼ ਯੁੱਧ ਸਮਾਧੀ ਸਥਲ ‘ਤੇ ਗਏ ਅਤੇ ਪਹਿਲੇ ਅਤੇ ਦੂਸਰੇ ਵਿਸ਼ਵ ਯੁੱਧ ਦੇ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਦੋਹਾਂ ਨੇਤਾਵਾਂ ਨੇ ਸ਼ਹੀਦਾਂ ਦੇ ਬਲੀਦਾਨ ਨੂੰ ਸਨਮਾਨ ਦੇਣ ਦੇ ਲਈ ਉੱਥੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ।

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਦੁਵੱਲੀ ਵਾਰਤਾ ਕੀਤੀ

February 12th, 03:24 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੂਅਲ ਮੈਕ੍ਰੋਂ ਨੇ ਕੱਲ੍ਹ ਫਰਾਂਸੀਸੀ ਰਾਸ਼ਟਰਪਤੀ ਦੇ ਏਅਰਕ੍ਰਾਫਟ ਵਿੱਚ ਪੈਰਿਸ ਤੋਂ ਮਾਰਸਿਲੇ ਤੱਕ ਹਵਾਈ ਯਾਤਰਾ ਕੀਤੀ। ਇਹ ਹਵਾਈ ਯਾਤਰਾ ਦੋਹਾਂ ਲੀਡਰਾਂ ਦੇ ਦਰਮਿਆਨ ਵਿਅਕਤੀਗਤ ਤਾਲਮੇਲ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਦੁਵੱਲੇ ਸਬੰਧਾਂ ਅਤੇ ਪ੍ਰਮੁੱਖ ਆਲਮੀ ਅਤੇ ਖੇਤਰੀ ਮੁੱਦਿਆਂ ਦੇ ਸੰਪੂਰਨ ਆਯਾਮ ‘ਤੇ ਚਰਚਾ ਕੀਤੀ। ਮਾਰਸਿਲੇ ਪਹੁੰਚਣ ਦੇ ਬਾਅਦ ਵਫ਼ਦ ਪੱਧਰ ਦੀ ਵਾਰਤਾ ਹੋਈ। ਦੋਹਾਂ ਲੀਡਰਾਂ ਨੇ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ (India-France Strategic Partnership) ਦੇ ਪ੍ਰਤੀ ਆਪਣੀ ਮਜ਼ਬੂਤ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ, ਜੋ ਕਿ ਪਿਛਲੇ 25 ਵਰ੍ਹਿਆਂ ਵਿੱਚ ਨਿਰੰਤਰ ਇੱਕ ਬਹੁ-ਆਯਾਮੀ ਸਬੰਧ (multifaceted relationship) ਦੇ ਰੂਪ ਵਿੱਚ ਵਿਕਸਿਤ ਹੋਈ ਹੈ।⁠