ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
December 29th, 11:30 am
'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਮਹਾਨ ਗਾਇਕ ਮੁਹੰਮਦ ਰਫੀ ਨੂੰ ਉਨ੍ਹਾਂ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਯਾਦ ਕੀਤਾ
December 24th, 07:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਗਾਇਕ ਮੁਹੰਮਦ ਰਫੀ ਸਾਹਬ ਨੂੰ ਉਨ੍ਹਾਂ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਯਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਟਿੱਪਣੀ ਕੀਤੀ ਕਿ ਮੁਹੰਮਦ ਰਫੀ ਸਾਹਬ ਸੰਗੀਤ ਦੀ ਪ੍ਰਤਿਭਾਸ਼ਾਲੀ ਸ਼ਖ਼ਸੀਅਤ (a musical genius) ਸਨ, ਜਿਨ੍ਹਾਂ ਦਾ ਸੱਭਿਆਚਾਰਕ ਪ੍ਰਭਾਵ ਅਤੇ ਪ੍ਰਭਾਵ ਪੀੜ੍ਹੀਆਂ ਤੱਕ ਰਿਹਾ।