ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

November 15th, 03:15 pm

ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ

November 15th, 03:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।

ਓਡੀਸ਼ਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

July 12th, 02:31 pm

ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਝੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਓਡੀਸ਼ਾ ਰਾਜ ਸਰਕਾਰ ਦਾ ਇੱਕ ਵਰ੍ਹਾ ਪੂਰੇ ਹੋਣ ਦੇ ਅਵਸਰ 'ਤੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 20th, 04:16 pm

ਓਡੀਸ਼ਾ ਦੇ ਰਾਜਪਾਲ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਸ਼ਾ ਦੇ ਉਪ-ਮੁਖ ਮੰਤਰੀ ਕਨਕ ਵਰਧਨ ਸਿੰਘ ਦੇਵ ਜੀ, ਪ੍ਰਵਾਤੀ ਪਰੀਦਾ ਜੀ, ਰਾਜ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਓਡੀਸ਼ਾ ਦੇ ਮੇਰੇ ਸਾਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

June 20th, 04:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਵਨੇਸ਼ਵਰ ਵਿਖੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ। ਓਡੀਸ਼ਾ ਦੇ ਸੰਪੂਰਨ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਨੇ ਪੀਣ ਵਾਲੇ ਪਾਣੀ, ਸਿੰਚਾਈ, ਖੇਤੀਬਾੜੀ ਬੁਨਿਆਦੀ ਢਾਂਚਾ, ਸਿਹਤ ਬੁਨਿਆਦੀ ਢਾਂਚਾ, ਪੇਂਡੂ ਸੜਕਾਂ ਅਤੇ ਪੁਲਾਂ, ਰਾਸ਼ਟਰੀ ਰਾਜਮਾਰਗਾਂ ਦੇ ਭਾਗਾਂ ਅਤੇ ਇੱਕ ਨਵੀਂ ਰੇਲਵੇ ਲਾਈਨ ਸਮੇਤ ਮਹੱਤਵਪੂਰਨ ਖੇਤਰਾਂ ਨੂੰ ਕਵਰ ਕਰਨ ਵਾਲੇ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ।

ਓਡੀਸ਼ਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

May 24th, 08:45 pm

ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਝੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

January 09th, 10:15 am

ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ

January 09th, 10:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।

ਓਡੀਸ਼ਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

December 23rd, 05:50 pm

ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਂਝੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ

June 12th, 09:46 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮੋਹਨ ਚਰਨ ਮਾਝੀ (Mohan Charan Majhi) ਨੂੰ ਓਡੀਸ਼ਾ ਦੇ ਮੁੱਖ ਮੰਤਰੀ ਵਜੋਂ ਸਹੁੰ ਲੈਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸ਼੍ਰੀ ਕਨਕ ਵਰਧਨ ਸਿੰਘ ਦੇਵ (Shri Kanak Vardhan Singh Deo) ਅਤੇ ਪ੍ਰਾਵਤੀ ਪਰਿਦਾ (Smt. Pravati Parida) ਨੂੰ ਵੀ ਉਪ-ਮੁੱਖ ਮੰਤਰੀ ਪਦ ਦੀ ਸਹੁੰ ਲੈਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।