“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 06th, 10:21 am
ਵਿਦਿਆਰਥੀ- ਮੈਂ ਸਾਨਵੀ ਆਚਾਰੀਆ, ਤੁਹਾਡੇ ਹੀ ਰਾਜ ਭਾਵ ਗੁਜਰਾਤ ਤੋਂ ਹਾਂ। ਮੇਰਾ ਪਹਿਲਾ ਸਵਾਲ ਇਹ ਹੈ ਕਿ ਮਾਤਾ-ਪਿਤਾ ਵੀ ਸਾਡੀ ਚਿੰਤਾ ਕਰਦੇ ਹਨ, ਅਧਿਆਪਕ ਵੀ ਸਾਨੂੰ ਸਪੋਰਟ ਕਰਦੇ ਹਨ। ਪਰ ਮੁਸ਼ਕਿਲ ਓਦੋਂ ਆ ਜਾਂਦੀ ਹੈ ਜਦੋਂ ਟੀਚਰਸ ਸਾਨੂੰ ਪੜ੍ਹਾਈ ਦਾ ਇੱਕ ਵੱਖਰਾ ਤਰੀਕਾ ਦੱਸਦੇ ਹਨ। ਮਾਤਾ-ਪਿਤਾ ਇੱਕ ਵੱਖ ਤਰ੍ਹਾਂ ਨਾਲ ਬੋਲਦੇ ਹਨ ਕਿ ਇਸ ਤਰੀਕੇ ਨਾਲ ਪੜ੍ਹੋ ਅਤੇ ਬੱਚਿਆਂ ਵਿੱਚ ਤਾਂ ਵੱਖਰਾ ਟ੍ਰੈਂਡ ਹੀ ਚੱਲ ਰਿਹਾ ਹੁੰਦਾ ਹੈ, ਤਾਂ ਉਸ ਸਮੇਂ ਅਸੀਂ ਉਲਝ ਜਾਂਦੇ ਹਾਂ ਕਿ ਕਿਹੜਾ ਤਰੀਕਾ ਸਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਪ੍ਰੀਕਸ਼ਾ ਪੇ ਚਰਚਾ 2026' ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 06th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪ੍ਰੀਕਸ਼ਾ ਪੇ ਚਰਚਾ' (ਪੀਪੀਸੀ) ਦੇ 9ਵੇਂ ਐਡੀਸ਼ਨ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਦਿੱਲੀ ਵਿਖੇ ਆਪਣੇ ਨਿਵਾਸ ਸਥਾਨ 'ਤੇ ਐਗਜ਼ਾਮ ਵਾਰੀਅਰਜ਼ (ਪ੍ਰੀਖਿਆ ਯੋਧਿਆਂ) ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ।ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਿਕਸ਼ਾਪਤਰੀ ਦਵਿਸ਼ਤਾਬਦੀ ਮਹੋਤਸਵ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
January 23rd, 02:12 pm
ਅੱਜ ਅਸੀਂ ਸਾਰੇ ਵਿਸ਼ੇਸ਼ ਮੌਕੇ ਦੇ ਗਵਾਹ ਬਣ ਰਹੇ ਹਾਂ। ਭਗਵਾਨ ਸਵਾਮੀ ਨਾਰਾਇਣ ਦੀ ਸ਼ਿਕਸ਼ਾਪਤਰੀ ਦੇ 200 ਸਾਲ, ਦਵਿਸ਼ਤਾਬਦੀ ਸਮਾਗਮ ਦਾ ਇਹ ਮੌਕਾ, ਸਾਡਾ ਸਾਰਿਆਂ ਦਾ ਸੁਭਾਗ ਹੈ ਕਿ ਇਸ ਪਾਵਨ ਤਿਉਹਾਰ ਦੇ ਅਸੀਂ ਸਾਰੇ ਸਹਿਭਾਗੀ ਬਣ ਰਹੇ ਹਾਂ। ਇਸ ਪੁੰਨ ਕਾਲ ਵਿੱਚ, ਮੈਂ ਤੁਹਾਡੇ ਸਾਰੇ ਸੰਤਾਂ ਨੂੰ ਨਮਨ ਕਰਦਾ ਹਾਂ। ਮੈਂ ਭਗਵਾਨ ਸਵਾਮੀ ਨਾਰਾਇਣ ਦੇ ਕਰੋੜਾਂ ਪੈਰੋਕਾਰਾਂ ਨੂੰ ਦਵਿਸ਼ਤਾਬਦੀ ਮਹੋਤਸਵ ਦੀ ਵਧਾਈ ਦਿੰਦਾ ਹਾਂ।PM Modi addresses the Shikshapatri Dwishatabdi Mahotsav
January 23rd, 02:00 pm
PM Modi shared his remarks during the Shikshapatri Dwishatabdi Mahotsav, marking 200 years of Bhagwan Swaminarayan’s Shikshapatri. He said that through the Shikshapatri, Bhagwan Swaminarayan provided invaluable guidance for life, and today his followers are running numerous campaigns dedicated to society, the nation and humanity. The PM also urged all enlightened organizations to extend greater cooperation in the Gyan Bharatam Mission.ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 08th, 12:30 pm
ਮੈਂ ਤੁਹਾਡਾ ਅਤੇ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਅਸੀਂ ਇਸ ਮਹੱਤਵਪੂਰਨ ਮੌਕੇ 'ਤੇ ਇੱਕ ਸਮੂਹਿਕ ਚਰਚਾ ਦਾ ਰਾਹ ਚੁਣਿਆ ਹੈ, ਜਿਸ ਮੰਤਰ ਨੇ, ਜਿਸ ਨਾਅਰੇ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਨੂੰ ਊਰਜਾ ਦਿੱਤੀ ਸੀ, ਪ੍ਰੇਰਨਾ ਦਿੱਤੀ ਸੀ, ਕੁਰਬਾਨੀ ਅਤੇ ਤਪੱਸਿਆ ਦਾ ਰਾਹ ਦਿਖਾਇਆ ਸੀ, ਉਸ ਵੰਦੇ ਮਾਤਰਮ ਨੂੰ ਮੁੜ ਯਾਦ ਕਰਨਾ, ਇਸ ਸਦਨ ਵਿੱਚ ਸਾਡਾ ਸਭ ਦਾ ਇਹ ਬਹੁਤ ਵੱਡਾ ਸੁਭਾਗ ਹੈ। ਅਤੇ ਸਾਡੇ ਲਈ ਮਾਣ ਦੀ ਗੱਲ ਹੈ ਕਿ ਵੰਦੇ ਮਾਤਰਮ ਦੇ 150 ਸਾਲ, ਅਸੀਂ ਇਸ ਇਤਿਹਾਸਕ ਮੌਕੇ ਦੇ ਗਵਾਹ ਬਣ ਰਹੇ ਹਾਂ। ਇੱਕ ਅਜਿਹਾ ਸਮਾਂ ਜੋ ਸਾਡੇ ਸਾਹਮਣੇ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਨੂੰ ਆਪਣੇ ਸਾਹਮਣੇ ਲੈ ਕੇ ਆਉਂਦਾ ਹੈ। ਇਹ ਚਰਚਾ ਸਦਨ ਦੀ ਵਚਨਬੱਧਤਾ ਨੂੰ ਤਾਂ ਪ੍ਰਗਟ ਕਰੇਗੀ ਹੀ, ਪਰ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਵੀ, ਦਰ ਪੀੜ੍ਹੀ ਦੇ ਲਈ ਵੀ ਇਹ ਸਿੱਖਿਆ ਦਾ ਸਰੋਤ ਬਣ ਸਕਦੀ ਹੈ, ਜੇਕਰ ਅਸੀਂ ਸਾਰੇ ਮਿਲ ਕੇ ਇਸ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਤਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ ਬਾਰੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ
December 08th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲਾਂ 'ਤੇ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮਹੱਤਵਪੂਰਨ ਮੌਕੇ 'ਤੇ ਸਮੂਹਿਕ ਚਰਚਾ ਦਾ ਰਸਤਾ ਚੁਣਨ ਲਈ ਸਦਨ ਦੇ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ, ਉਹ ਮੰਤਰ ਅਤੇ ਸੱਦਾ ਹੈ, ਜਿਸ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਊਰਜਾਵਾਨ ਅਤੇ ਪ੍ਰੇਰਿਤ ਕੀਤਾ, ਬਲੀਦਾਨ ਅਤੇ ਤਪੱਸਿਆ ਦਾ ਰਸਤਾ ਦਿਖਾਇਆ ਅਤੇ ਇਹ ਸਦਨ ਵਿੱਚ ਮੌਜੂਦ ਸਾਰਿਆਂ ਲਈ ਇੱਕ ਸਨਮਾਨ ਦੀ ਗੱਲ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਮਾਣ ਦੀ ਗੱਲ ਹੈ ਕਿ ਦੇਸ਼ ਵੰਦੇ ਮਾਤਰਮ ਦੇ 150 ਸਾਲਾਂ ਦੇ ਇਤਿਹਾਸਕ ਮੌਕੇ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਇਤਿਹਾਸ ਦੀਆਂ ਅਣਗਿਣਤ ਘਟਨਾਵਾਂ ਸਾਡੇ ਸਾਹਮਣੇ ਲਿਆਉਂਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਚਰਚਾ ਨਾ ਸਿਰਫ਼ ਸਦਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਖਿਆ ਦੇ ਸਰੋਤ ਵਜੋਂ ਵੀ ਕੰਮ ਕਰ ਸਕਦੀ ਹੈ, ਜੇਕਰ ਸਾਰੇ ਸਮੂਹਿਕ ਤੌਰ 'ਤੇ ਇਸ ਦੀ ਚੰਗੀ ਵਰਤੋ ਕਰਦੇ ਹਨ।ਰਾਜ ਸਭਾ ਦੇ ਸਭਾਪਤੀ ਥਿਰੂ ਸੀ ਪੀ ਰਾਧਾਕ੍ਰਿਸ਼ਨਨ ਦੇ ਸਵਾਗਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 01st, 11:15 am
ਸਰਦ ਰੁੱਤ ਦਾ ਇਜਲਾਸ ਸ਼ੁਰੂ ਹੋ ਰਿਹਾ ਹੈ। ਅਤੇ ਅੱਜ ਸਦਨ ਦੇ ਅਸੀਂ ਸਾਰੇ ਮਾਣਯੋਗ ਮੈਂਬਰਾਂ ਲਈ ਇਹ ਮਾਣ ਦਾ ਪਲ ਹੈ। ਤੁਹਾਡਾ ਸਵਾਗਤ ਕਰਨਾ ਅਤੇ ਤੁਹਾਡੀ ਅਗਵਾਈ ਹੇਠ ਸਦਨ ਰਾਹੀਂ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਅਹਿਮ ਵਿਸ਼ਿਆਂ 'ਤੇ ਚਰਚਾ, ਅਹਿਮ ਫੈਸਲੇ ਅਤੇ ਉਸ ਵਿੱਚ ਤੁਹਾਡੀ ਬੇਸ਼ਕੀਮਤੀ ਅਗਵਾਈ ਇੱਕ ਬਹੁਤ ਵੱਡਾ ਮੌਕਾ ਸਾਡੇ ਸਾਰਿਆਂ ਲਈ ਹੈ। ਮੈਂ ਸਦਨ ਵੱਲੋਂ, ਮੇਰੇ ਵੱਲੋਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਤੁਹਾਡਾ ਸਵਾਗਤ ਕਰਦਾ ਹਾਂ ਅਤੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਅਤੇ ਮੈਂ ਭਰੋਸਾ ਵੀ ਦਿੰਦਾ ਹਾਂ ਕਿ ਸਾਰੇ ਇਸ ਸਦਨ ਵਿੱਚ ਬੈਠੇ ਹੋਏ ਮਾਣਯੋਗ ਮੈਂਬਰ, ਇਹ ਉੱਚ ਸਦਨ ਦੀ ਸ਼ਾਨ ਨੂੰ ਸਾਂਭਦੇ ਹੋਏ, ਤੁਹਾਡੀ ਸ਼ਾਨ ਦੀ ਵੀ ਚਿੰਤਾ ਕਰਨਗੇ, ਮਰਿਆਦਾ ਰੱਖਣਗੇ। ਇਹ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ।ਰਾਜ ਸਭਾ ਦੇ ਚੇਅਰਮੈਨ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਨਮਾਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਬਿਆਨ
December 01st, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਪਹਿਲੀ ਵਾਰ ਰਾਜ ਸਭਾ ਦੀ ਪ੍ਰਧਾਨਗੀ ਕਰਨ ’ਤੇ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਦਿਨ ਨੂੰ ਰਾਜ ਸਭਾ ਦੇ ਸਾਰੇ ਮਾਣਯੋਗ ਮੈਂਬਰਾਂ ਲਈ ਮਾਣ ਵਾਲਾ ਪਲ ਦੱਸਿਆ। ਚੇਅਰਮੈਨ ਦਾ ਨਿੱਘਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ, ਇਸ ਸਦਨ ਅਤੇ ਆਪਣੀ ਤਰਫ਼ੋਂ, ਮੈਂ ਤੁਹਾਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਤੁਹਾਨੂੰ ਇਹ ਵੀ ਭਰੋਸਾ ਦਿਵਾਉਂਦਾ ਹਾਂ ਕਿ ਇਸ ਉੱਚ ਸਦਨ ਦੇ ਸਾਰੇ ਮਾਣਯੋਗ ਮੈਂਬਰ ਹਮੇਸ਼ਾ ਇਸ ਮਹਾਨ ਸੰਸਥਾ ਦੀ ਸ਼ਾਨ ਨੂੰ ਬਰਕਰਾਰ ਰੱਖਣਗੇ ਅਤੇ ਆਪਣੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਚੌਕਸ ਰਹਿਣਗੇ। ਇਹ ਮੇਰਾ ਤੁਹਾਨੂੰ ਪੱਕਾ ਭਰੋਸਾ ਹੈ।ਆਈਸੀਸੀ ਮਹਿਲਾ ਵਿਸ਼ਵ ਕੱਪ ਚੈਂਪੀਅਨਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
November 06th, 10:15 am
ਮਾਣਯੋਗ ਪ੍ਰਧਾਨ ਮੰਤਰੀ ਬਹੁਤ-ਬਹੁਤ ਧੰਨਵਾਦ। ਸਾਨੂੰ ਇੱਥੇ ਆ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਸਿਰਫ਼ ਇੱਕ ਕੈਂਪੇਨ ਬਾਰੇ ਦੱਸਣਾ ਚਾਹਾਂਗਾ, ਜੋ ਇਨ੍ਹਾਂ ਕੁੜੀਆਂ ਨੇ ਕਮਾਲ ਕਰ ਦਿੱਤਾ ਹੈ। ਦੇਸ਼ ਦੀਆਂ ਬੇਟੀਆਂ ਨੇ ਕਮਾਲ ਕਰ ਦਿੱਤਾ ਹੈ। ਪਿਛਲੇ ਦੋ ਸਾਲਾਂ ਤੋਂ ਇਹ ਲੱਗੀਆਂ ਹੋਈਆਂ ਸਨ ਸਰ, ਇਨ੍ਹਾਂ ਨੇ ਬੇਹੱਦ ਮਿਹਨਤ ਕੀਤੀ ਹੈ। ਹਰ ਪ੍ਰੈਕਟਿਸ ਸੈਸ਼ਨ ਓਨੀ ਹੀ ਤੀਬਰਤਾ ਨਾਲ ਖੇਡਿਆ, ਹਰ ਵਾਰ ਗਰਾਊਂਡ ਵਿੱਚ ਓਨੀ ਹੀ ਊਰਜਾ ਨਾਲ ਉੱਤਰੀਆਂ ਅਤੇ ਮੈਂ ਕਹਾਂਗਾ ਕਿ ਇਨ੍ਹਾਂ ਦੀ ਮਿਹਨਤ ਰੰਗ ਲਿਆਈ।ਪ੍ਰਧਾਨ ਮੰਤਰੀ ਨੇ ਆਈਸੀਸੀ ਮਹਿਲਾ ਵਿਸ਼ਵ ਕੱਪ 2025 ਦੀਆਂ ਚੈਂਪੀਅਨਾਂ ਨਾਲ ਗੱਲਬਾਤ ਕੀਤੀ
November 06th, 10:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕੱਲ੍ਹ ਨਵੀਂ ਦਿੱਲੀ ਦੇ 7, ਲੋਕ ਕਲਿਆਣ ਮਾਰਗ ਵਿਖੇ ਆਈਸੀਸੀ ਮਹਿਲਾ ਵਿਸ਼ਵ ਕੱਪ 2025 ਦੀਆਂ ਜੇਤੂ ਖਿਡਾਰਨਾਂ ਨਾਲ ਗੱਲਬਾਤ ਕੀਤੀ। ਭਾਰਤੀ ਟੀਮ ਨੇ ਐਤਵਾਰ 2 ਨਵੰਬਰ, 2025 ਨੂੰ ਫਾਈਨਲ ਵਿੱਚ ਦੱਖਣੀ ਅਫਰੀਕਾ ਵਿਰੁੱਧ ਜਿੱਤ ਹਾਸਲ ਕੀਤੀ ਸੀ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਇਹ ਇੱਕ ਬਹੁਤ ਮਹੱਤਵਪੂਰਨ ਦਿਨ ਹੈ, ਕਿਉਂਕਿ ਇਹ ਦੇਵ ਦੀਵਾਲੀ ਅਤੇ ਗੁਰਪੁਰਬ ਦੋਵਾਂ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਨੇ ਮੌਜੂਦ ਸਾਰਿਆਂ ਨੂੰ ਆਪਣੇ ਵੱਲੋਂ ਵਧਾਈਆਂ ਵੀ ਦਿੱਤੀਆਂ।