Cabinet approves Semicon 2.0 Government delivers on its commitment for a long term policy support to Semiconductors in India
July 15th, 04:30 pm
Aiming to further the Government's commitment to putting India on the global semiconductor map, the Union Cabinet, chaired by PM Modi, has approved Semicon 2.0 for the development of India's semiconductor design and manufacturing ecosystem. With a total budgetary outlay of Rs. 1,27,500 crore, Semicon 2.0 aims to holistically build the semiconductor ecosystem while supporting economic growth across all sectors.Significant moment in the India-United Kingdom partnership: PM Modi as India-UK CETA comes into force
July 15th, 12:58 pm
Quoting a post by Union Minister, Shri Piyush Goyal on the India-United Kingdom Comprehensive Economic and Trade Agreement (CETA) and the agreement on Social Security, Prime Minister Narendra Modi described it as a significant milestone in the India-UK partnership. Shri Modi said that the two agreements would further deepen the economic linkages between India and the United Kingdom and translate the shared ambition of both countries into tangible opportunities for their people.ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 03:22 pm
ਮੈਂ ਉਸ ਧਰਤੀ ਦੇ ਰਵਾਇਤੀ ਮਾਲਕਾਂ ਨੂੰ ਆਪਣਾ ਸਤਿਕਾਰ ਭੇਟ ਕਰਦਿਆਂ ਸ਼ੁਰੂਆਤ ਕਰਨਾ ਚਾਹੁੰਦਾ ਹਾਂ ਜਿੱਥੇ ਅਸੀਂ ਮਿਲ ਰਹੇ ਹਾਂ ਅਤੇ ਮੈਂ ਉਨ੍ਹਾਂ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੇ ਵਡੇਰਿਆਂ ਨੂੰ ਸਤਿਕਾਰ ਭੇਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
July 09th, 03:00 pm
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।India-Indonesia Joint Statement on the State Visit by Prime Minister of India to Indonesia
July 07th, 05:15 pm
At the invitation of Indonesian President Prabowo Subianto, PM Modi is on a State Visit to Indonesia from 6-8 July 2026. PM Modi's visit reflects the shared commitment of the two leaders to achieve a substantial upward trajectory in the India-Indonesia Comprehensive Strategic Partnership. The two leaders held discussions at Istana Merdeka in Jakarta, covering the full spectrum of bilateral relations.ਰਾਜਸਥਾਨ ਦੇ ਬਾਲੋਤਰਾ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 04th, 12:50 pm
ਗਰਮੀ ਦੇ ਇਸ ਮੌਸਮ ਵਿੱਚ ਥਾਂ-ਥਾਂ ਉੱਤੇ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠੇ ਹੋਣਾ, ਸਾਨੂੰ ਸਾਰਿਆਂ ਨੂੰ ਆਸ਼ੀਰਵਾਦ ਦੇਣਾ, ਇਹ ਦਰਸਾਉਂਦਾ ਹੈ ਕਿ ਭਾਜਪਾ ਸਰਕਾਰ ਦੀਆਂ ਕੋਸ਼ਿਸ਼ਾਂ ਉੱਤੇ ਤੁਹਾਡਾ ਵਿਸ਼ਵਾਸ ਕਿੰਨਾ ਬੁਲੰਦ ਹੈ। ਮੈਂ ਇਸ ਸਾਥ ਅਤੇ ਪਿਆਰ ਲਈ ਰਾਜਸਥਾਨ ਦੀ ਮਿੱਟੀ ਦਾ ਕਰਜ਼ਦਾਰ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
July 04th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਨ੍ਹਾਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਨਾਲ ਹੀ, ਭਾਰੀ ਇਕੱਠ ਨੂੰ ਦੇਖਦੇ ਹੋਏ, ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਮਿਲ-ਜੁਲ ਕੇ ਕੰਮ ਕਰਨ ਦਾ ਮਾਹੌਲ ਬਣਾਇਆ। ਅੱਤ ਦੀ ਗਰਮੀ ਦੀ ਪਰਵਾਹ ਕੀਤੇ ਬਿਨਾਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਭਾਰੀ ਭੀੜ ਨੂੰ ਮੌਜੂਦਾ ਸਰਕਾਰ ਦੇ ਕੰਮਕਾਜ 'ਤੇ ਲੋਕਾਂ ਦੀ ਜ਼ਬਰਦਸਤ ਮੋਹਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਇਸ ਅਥਾਹ ਸਮਰਥਨ ਲਈ ਮੈਂ ਰਾਜਸਥਾਨ ਦੀ ਧਰਤੀ ਦਾ ਕਰਜ਼ਦਾਰ ਹਾਂ; ਇਹ ਸਮਰਥਨ ਸਾਡੀ ਸਰਕਾਰ ਦੇ ਯਤਨਾਂ ਵਿੱਚ ਤੁਹਾਡੇ ਅਟੁੱਟ ਵਿਸ਼ਵਾਸ ਨੂੰ ਸਪਸ਼ਟ ਰੂਪ ਵਿੱਚ ਦਰਸਾਉਂਦਾ ਹੈ।16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦਾ ਸਾਂਝਾ ਬਿਆਨ
July 02nd, 10:22 pm
ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ’ਤੇ ਜਾਪਾਨ ਦੀ ਪ੍ਰਧਾਨ ਮੰਤਰੀ ਮਹਾਮਹਿਮ ਤਕਾਇਚੀ ਸਨਾਏ ਨੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਲਈ 1-3 ਜੁਲਾਈ, 2026 ਤੱਕ ਭਾਰਤ ਦਾ ਅਧਿਕਾਰਤ ਦੌਰਾ ਕੀਤਾ। ਪ੍ਰਧਾਨ ਮੰਤਰੀ ਤਕਾਇਚੀ ਨਾਲ ਇੱਕ ਉੱਚ-ਪੱਧਰੀ ਵਫ਼ਦ ਵੀ ਆਇਆ ਸੀ, ਜਿਸ ਵਿੱਚ ਸੀਨੀਅਰ ਅਧਿਕਾਰੀ, ਸੀਈਓ ਅਤੇ ਸਨਅਤਕਾਰ ਸ਼ਾਮਲ ਸਨ। ਪ੍ਰਧਾਨ ਮੰਤਰੀ ਤਕਾਇਚੀ ਦਾ ਇਹ ਪਹਿਲਾ ਅਧਿਕਾਰਤ ਭਾਰਤ ਦੌਰਾ ਸੀ।‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)
June 28th, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।ਕੋਲਕਾਤਾ ਵਿੱਚ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਦੇ ਤਿੰਨ-ਪੱਧਰੀ ਕਮਿਸ਼ਨਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 21st, 12:51 pm
ਅੱਜ ਦਾ ਦਿਨ ਕਈ ਮਾਅਨਿਆਂ ਵਿੱਚ ਖ਼ਾਸ ਹੈ। ਅੱਜ ਪੂਰੀ ਦੁਨੀਆ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਰਹੀ ਹੈ। ਮੈਨੂੰ ਖ਼ੁਸ਼ੀ ਹੈ ਕਿ ਇਸ ਮੌਕੇ 'ਤੇ ਮੈਨੂੰ ਬੰਗਾਲ ਦੀ ਇਸ ਮਹਾਨ ਧਰਤੀ ’ਤੇ ਆਉਣ ਦਾ ਮੌਕਾ ਮਿਲਿਆ। ਇਹ ਉਹ ਧਰਤੀ ਹੈ, ਜਿਸਨੇ ਭਾਰਤ ਦੇ ਵਿਚਾਰਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਜਿਸਨੇ ਭਾਰਤ ਦੇ ਪੁਨਰਜਾਗਰਣ ਨੂੰ ਗਤੀ ਦਿੱਤੀ ਹੈ, ਅਤੇ ਜਿਸਨੇ ਸਦੀਆਂ ਤੱਕ ਭਾਰਤ ਨੂੰ ਸਮੁੰਦਰ ਦੇ ਰਸਤੇ ਦੁਨੀਆ ਨਾਲ ਜੋੜਿਆ ਹੈ। ਅੱਜ ਇਸੇ ਧਰਤੀ 'ਤੇ ਆਤਮ-ਨਿਰਭਰ ਭਾਰਤ, ਸੁਰੱਖਿਅਤ ਭਾਰਤ ਅਤੇ ਵਿਕਸਿਤ ਭਾਰਤ ਨਾਲ ਜੁੜਿਆ ਇੱਕ ਅਹਿਮ ਸਮਾਗਮ ਹੋ ਰਿਹਾ ਹੈ। ਕੁਝ ਦੇਰ ਪਹਿਲਾਂ ਆਈਐੱਨਐੱਸ ਅਗਰੇ, ਆਈਐੱਨਐੱਸ ਦੂਨਾਗਿਰੀ ਅਤੇ ਆਈਐੱਨਐੱਸ ਸੰਸ਼ੋਧਕ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵੈਸੇ ਅੱਜ 21 ਜੂਨ ਨੂੰ ਵਰਲਡ ਹਾਈਡ੍ਰੋ-ਗ੍ਰਾਫੀਡੇ ਵਜੋਂ ਵੀ ਮਨਾਇਆ ਜਾਂਦਾ ਹੈ। ਅਤੇ ਇਹ ਬਹੁਤ ਹੀ ਧਿਆਨ ਦੇਣ ਯੋਗ ਸੰਯੋਗ ਹੈ, ਕਿ ਅੱਜ ਦੇ ਦਿਨ ਅਸੀਂ ਭਾਰਤ ਦਾ ਸਭ ਤੋਂ ਅਡਵਾਂਸਡ ਹਾਈਡ੍ਰੋ-ਗ੍ਰਾਫੀ ਜਹਾਜ਼ ਆਈਐੱਨਐੱਸ ਸੰਸ਼ੋਧਕ ਕਮਿਸ਼ਨ ਕੀਤਾ ਹੈ। ਮੈਂ ਭਾਰਤੀ ਜਲ ਸੈਨਾ ਨੂੰ, ਇਨ੍ਹਾਂ ਪ੍ਰਾਜੈਕਟਾਂ ਨਾਲ ਜੁੜੇ ਸਾਰੇ ਵਿਗਿਆਨੀਆਂ ਨੂੰ, ਇੰਜੀਨੀਅਰਾਂ ਨੂੰ, ਮਜ਼ਦੂਰਾਂ ਨੂੰ ਅਤੇ ਮੇਰੇ ਪਿਆਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ - ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗਰੇ ਦੀ ਸ਼ੁਰੂਆਤ ਕੀਤੀ
June 21st, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਸ਼ਿਆਮਾ ਪ੍ਰਸਾਦ ਮੁਖਰਜੀ ਬੰਦਰਗਾਹ 'ਤੇ ਸਵਦੇਸ਼ੀ ਤੌਰ 'ਤੇ ਡਿਜ਼ਾਈਨ ਕੀਤੇ ਅਤੇ ਬਣਾਏ ਗਏ ਤਿੰਨ ਜਲ ਸੈਨਾ ਜਹਾਜ਼ਾਂ – ਅਡਵਾਂਸਡ ਸਟੀਲਥ ਫ੍ਰਿਗੇਟ ਆਈਐੱਨਐੱਸ ਦੂਨਾਗਿਰੀ, ਸਰਵੇਖਣ ਜਹਾਜ਼ (ਵੱਡਾ) ਆਈਐੱਨਐੱਸ ਸੰਸ਼ੋਧਕ ਅਤੇ ਐਂਟੀ-ਸਬਮਰੀਨ ਖੋਖਲੇ ਪਾਣੀ ਦੇ ਜਹਾਜ਼ ਆਈਐੱਨਐੱਸ ਅਗਰੇ ਨੂੰ ਕਮਿਸ਼ਨ ਕੀਤਾ। ਇਨ੍ਹਾਂ ਜਹਾਜ਼ਾਂ ਦੇ ਸ਼ਾਮਿਲ ਹੋਣ ਨਾਲ ਦੇਸ਼ ਦੀ ਸੰਚਾਲਨ ਸਮਰੱਥਾ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ, ਸਮੁੰਦਰੀ ਖੇਤਰ ਦੀ ਜਾਗਰੂਕਤਾ ਵਧੇਗੀ ਅਤੇ ਭੂ-ਰਾਜਨੀਤਿਕ ਖ਼ਤਰਿਆਂ ਦੇ ਖ਼ਿਲਾਫ਼ ਤੱਟਵਰਤੀ ਜਲ ਖੇਤਰ ਦੀ ਸੁਰੱਖਿਆ ਮਜ਼ਬੂਤ ਹੋਵੇਗੀ। ਤਿੰਨੋਂ ਜਹਾਜ਼ਾਂ ਨੂੰ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ ਡਿਜ਼ਾਈਨ ਬਿਊਰੋ ਵੱਲੋਂ ਡਿਜ਼ਾਈਨ ਕੀਤਾ ਗਿਆ ਸੀ ਅਤੇ ਕੋਲਕਾਤਾ ਵਿੱਚ ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼ (ਜੀਆਰਐੱਸਈ) ਵੱਲੋਂ ਬਣਾਇਆ ਗਿਆ ਸੀ। ਇਸ ਵਿੱਚ 200 ਤੋਂ ਵੱਧ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਸਮੇਤ ਭਾਰਤੀ ਉਦਯੋਗਾਂ ਦੀ ਵਿਆਪਕ ਭਾਗੀਦਾਰੀ ਸੀ। 75 ਫ਼ੀਸਦੀ ਤੋਂ ਵੱਧ ਸਵਦੇਸ਼ੀ ਸਮੱਗਰੀ ਵਾਲੇ ਇਹ ਜਹਾਜ਼ ਆਤਮ-ਨਿਰਭਰਤਾ ਪ੍ਰਤੀ ਭਾਰਤ ਦੀ ਵਚਨਬੱਧਤਾ ਦਾ ਸਬੂਤ ਵੀ ਹਨ।ਪ੍ਰਧਾਨ ਮੰਤਰੀ ਨੇ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ ਨੂੰ ਦੁਵੱਲੇ ਸਬੰਧਾਂ ਲਈ ਇੱਕ ਇਤਿਹਾਸਕ ਮੀਲ ਪੱਥਰ ਦੱਸਿਆ
June 17th, 10:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ ’ਤੇ ਖ਼ੁਸ਼ੀ ਜ਼ਾਹਰ ਕੀਤੀ ਹੈ ਕਿ ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ 15 ਜੁਲਾਈ, 2026 ਤੋਂ ਲਾਗੂ ਹੋ ਜਾਵੇਗਾ।PM chairs 11th Governing Council Meeting of NITI Aayog
June 11th, 08:09 pm
While addressing the 11th Governing Council Meeting of NITI Aayog, PM Modi called for collective efforts by States and the Centre to achieve Viksit Bharat@2047. He also highlighted the importance of youth empowerment, women-led development, AI-driven growth, MSMEs, defence manufacturing and inclusive human development across the country.ਦਮਨ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ/ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 05th, 07:20 pm
ਜਿਵੇਂ ਤੁਸੀਂ ਇੱਥੇ ਇਕੱਠੇ ਹੋਏ ਹੋ, ਉਵੇਂ ਹੀ ਲਕਸ਼ਦੀਪ ਵਿੱਚ ਵੀ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀਡੀਓ ਰਾਹੀਂ ਸਾਡੇ ਨਾਲ ਜੁੜੇ ਹੋਏ ਹਨ, ਕਿਉਂਕਿ ਅੱਜ ਲਕਸ਼ਦੀਪ ਦੇ ਵਿਕਾਸ ਦੀ ਵੀ ਨਵੀਂ ਸ਼ੁਰੂਆਤ, ਨਵੇਂ ਪ੍ਰੋਜੈਕਟ, ਜੋ ਪੂਰੇ ਲਕਸ਼ਦੀਪ ਦੇ ਜੀਵਨ ਵਿੱਚ ਇੱਕ ਇਨਕਲਾਬੀ ਕੰਮ ਕਰਨ ਵਾਲਾ ਹੈ, ਉਸ ਲਈ ਵੀ ਕੁਝ ਯੋਜਨਾਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਨੀਂਹ ਪੱਥਰ ਰੱਖਿਆ
June 05th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਮਨ ਵਿੱਚ ਲਗਭਗ ₹2,970 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਸਥਾਨਕ ਨੇਤਾਵਾਂ ਅਤੇ ਨਾਗਰਿਕਾਂ ਦੀ ਵੱਡੀ ਗਿਣਤੀ ਵਿੱਚ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਕੀਤੀ। ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਗੌਰ ਕੀਤਾ ਕਿ ਕਿਵੇਂ ਪਹਿਲਾਂ ਦੇਖੀਆਂ ਚੀਜ਼ਾਂ ਹਕੀਕਤ ਵਿੱਚ ਬਦਲ ਗਈਆਂ ਹਨ; ਇਹ ਖੇਤਰ ਹੁਣ ਮਾਣ ਨਾਲ ਦੇਸ਼ ਦੀ ਵਿਭਿੰਨਤਾ ਅਤੇ ਜੀਵੰਤਤਾ ਨੂੰ ਪ੍ਰਦਰਸ਼ਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਦਮਨ ਮਿੰਨੀ ਇੰਡੀਆ ਦੀ ਇੱਕ ਜੀਵੰਤ ਮਿਸਾਲ ਬਣ ਗਿਆ ਹੈ, ਜਿੱਥੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦਾ ਨਿਵਾਸ ਪੂਰੇ ਦੇਸ਼ ਦੀ ਇੱਕ ਸੁੰਦਰ ਝਲਕ ਪੇਸ਼ ਕਰਦਾ ਹੈ।ਮਿਆਂਮਾਰ ਦੇ ਰਾਸ਼ਟਰਪਤੀ ਦੇ ਭਾਰਤ ਦੇ ਸਰਕਾਰੀ ਦੌਰੇ ਦੌਰਾਨ ਭਾਰਤ-ਮਿਆਂਮਾਰ ਦਾ ਸਾਂਝਾ ਬਿਆਨ
June 01st, 07:16 pm
ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ਉੱਤੇ ਮਿਆਂਮਾਰ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਯੂ ਮਿਨ ਆਂਗ ਹਲਾਈਂਗ 30 ਮਈ ਤੋਂ 3 ਜੂਨ, 2026 ਤੱਕ ਭਾਰਤ ਦੇ ਆਪਣੇ ਪਹਿਲੇ ਅਧਿਕਾਰਤ ਦੌਰੇ ’ਤੇ ਹਨ।ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 11th, 06:15 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਕੇਂਦਰੀ ਮੰਤਰੀ ਅਤੇ ਸੰਸਥਾਪਕ ਟਰਸਟੀ ਮਨਸੁਖ ਭਾਈ ਮਾਂਡਵੀਆ, ਸਰਦਾਰ ਧਾਮ ਦੇ ਪ੍ਰਧਾਨ ਗਾਗਜੀ ਭਾਈ ਸੁਤਾਰੀਆ ਜੀ, ਦੁਸ਼ਯੰਤ ਭਾਈ ਪਟੇਲ, ਪੰਕਜ ਭਾਈ ਪਟੇਲ, ਰਾਜ ਭਾਜਪਾ ਪ੍ਰਧਾਨ ਭਾਈ ਜਗਦੀਸ਼ ਵਿਸ਼ਵਕਰਮਾ, ਮੰਚ ‘ਤੇ ਮੌਜੂਦ ਗੁਜਰਾਤ ਸਰਕਾਰ ਦੇ ਸਾਰੇ ਮੰਤਰੀ, ਸਾਰੇ ਦਾਤਾ ਸ਼੍ਰੀ, ਟਰਸਟੀ ਸ਼੍ਰੀ, ਹੋਰ ਮਹਾਨੁਭਾਵ ਅਤੇ ਗੁਜਰਾਤ ਦੇ ਕੋਨੇ-ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ
May 11th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 03:45 pm
ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
May 10th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।