ਉੱਤਰਾਖੰਡ ਦੇ ਹਰਸਿਲ ਵਿਖੇ ਵਿੰਟਰ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ

March 06th, 02:07 pm

ਇੱਥੋਂ ਦੇ ਊਰਜਾਵਾਨ ਮੁੱਖ ਮੰਤਰੀ, ਮੇਰੇ ਛੋਟੇ ਭਰਾ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਸ਼੍ਰੀ ਅਜੈ ਟਮਟਾ ਜੀ, ਰਾਜ ਦੇ ਮੰਤਰੀ ਸਤਪਾਲ ਮਹਾਰਾਜ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਮਹੇਂਦਰ ਭੱਟ ਜੀ, ਸੰਸਦ ਵਿੱਚ ਮੇਰੇ ਸਾਥੀ ਮਾਲਾ ਰਾਜਯ ਲਕਸ਼ਮੀ ਜੀ, ਵਿਧਾਇਕ ਸੁਰੇਸ਼ ਚੌਹਾਨ ਜੀ, ਸਾਰੇ ਪਤਵੰਤੇ ਲੋਕ, ਭਰਾਵੋ ਅਤੇ ਭੈਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਤਰਾਖੰਡ ਦੇ ਹਰਸ਼ਿਲ ਵਿੱਚ ਸਰਦੀਆਂ ਦੇ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕੀਤਾ

March 06th, 11:17 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਹਰਸ਼ਿਲ ਵਿੱਚ ਟ੍ਰੈਕ ਅਤੇ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਸਰਦੀ ਰੁੱਤ ਟੂਰਿਜ਼ਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਮੁਖਵਾ ਵਿੱਚ ਮਾਂ ਗੰਗਾ ਦੇ ਸ਼ੀਤਕਾਲੀਨ ਗੱਦੀ ਸਥਲ ‘ਤੇ ਪੂਜਾ ਅਰਚਨਾ ਅਤੇ ਦਰਸ਼ਨ ਵੀ ਕੀਤੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਮਾਣਾ ਪਿੰਡ ਵਿੱਚ ਹੋਈ ਦੁਖਦਾਈ ਘਟਨਾ ‘ਤੇ ਗਹਿਰਾ ਦੁਖ ਵਿਅਕਤ ਕੀਤਾ ਅਤੇ ਦੁਰਘਟਨਾ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੇਸ਼ ਦੇ ਲੋਕ ਇਕਜੁੱਟਤਾ ਦੇ ਨਾਲ ਖੜ੍ਹੇ ਹਨ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਕਾਫੀ ਤਾਕਤ ਮਿਲੀ ਹੈ।

ਪ੍ਰਧਾਨ ਮੰਤਰੀ 6 ਮਾਰਚ ਨੂੰ ਉਤਰਾਖੰਡ ਦਾ ਦੌਰਾ ਕਰਨਗੇ

March 05th, 11:18 am

ਉੱਤਰਾਖੰਡ ਸਰਕਾਰ ਨੇ ਇਸ ਸਾਲ ਸਰਦ ਰੁੱਤ ਟੂਰਿਜ਼ਮ ਪ੍ਰੋਗਰਾਮ ਸ਼ੁਰੂ ਕੀਤਾ ਹੈ। ਹਜ਼ਾਰਾਂ ਸ਼ਰਧਾਲੂ ਪਹਿਲਾਂ ਹੀ ਗੰਗੋਤਰੀ, ਯਮੁਨੋਤਰੀ, ਕੇਦਰਾਨਾਥ ਅਤੇ ਬਦਰੀਨਾਥ ਦੇ ਸਰਤ ਰੱਤ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਧਾਰਮਿਕ ਟੂਰਿਜ਼ਮ ਨੂੰ ਹੁਲਾਰਾ ਦੇਣਾ ਅਤੇ ਸਥਾਨਕ ਅਰਥਵਿਵਸਥਾ, ਹੋਮਸਟੇਅ ਸਮੇਤ ਟੂਰਿਜ਼ਮ ਕਾਰੋਬਾਰ ਨੂੰ ਹੁਲਾਰਾ ਦੇਣਾ ਹੈ।