ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 04:00 pm
ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵੋਟਰ ਦਿਵਸ 'ਤੇ ਨਾਗਰਿਕਾਂ ਨੂੰ ਵਧਾਈ ਦਿੱਤੀ
January 25th, 10:24 am
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਿਨ ਰਾਸ਼ਟਰ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਨੂੰ ਹੋਰ ਗੂੜ੍ਹਾ ਕਰਨ ਦਾ ਮੌਕਾ ਹੈ। ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਨਾਲ ਜੁੜੇ ਉਨ੍ਹਾਂ ਸਾਰੇ ਲੋਕਾਂ ਦੀ ਤਾਰੀਫ਼ ਕੀਤੀ, ਜਿਨ੍ਹਾਂ ਨੇ ਭਾਰਤ ਦੀਆਂ ਲੋਕਤੰਤਰੀ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਯਤਨ ਕੀਤੇ ਹਨ।ਪ੍ਰਧਾਨ ਮੰਤਰੀ 20-21 ਜੂਨ ਨੂੰ ਬਿਹਾਰ, ਓਡੀਸ਼ਾ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ
June 19th, 05:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20-21 ਜੂਨ ਨੂੰ ਬਿਹਾਰ, ਓਡੀਸ਼ਾ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ। 20 ਜੂਨ ਨੂੰ ਉਹ ਬਿਹਾਰ ਦੇ ਸੀਵਾਨ ਦਾ ਦੌਰਾ ਕਰਨਗੇ ਅਤੇ ਦੁਪਹਿਰ ਕਰੀਬ 12 ਵਜੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਮਨ ਕੀ ਬਾਤ ਦੀ 120ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (30.03.2025)
March 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ, ਇਸ ਸ਼ੁਭ ਦਿਨ 'ਤੇ, ਮੈਨੂੰ ਤੁਹਾਡੇ ਨਾਲ 'ਮਨ ਕੀ ਬਾਤ' ਸਾਂਝੀ ਕਰਨ ਦਾ ਮੌਕਾ ਮਿਲਿਆ ਹੈ। ਅੱਜ ਚੈਤ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਾਰੀਖ ਹੈ। ਅੱਜ ਤੋਂ ਚੈਤ ਦੇ ਨਵਰਾਤ੍ਰਿਆਂ ਦੀ ਸ਼ੁਰੂਆਤ ਹੋ ਰਹੀ ਹੈ। ਭਾਰਤੀ ਨਵਾਂ ਸਾਲ ਵੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਵਿਕਰਮ ਸੰਵਤ 2082 ਸ਼ੁਰੂ ਹੋ ਰਿਹਾ ਹੈ। ਇਸ ਸਮੇਂ ਮੇਰੇ ਸਾਹਮਣੇ ਤੁਹਾਡੀਆਂ ਬਹੁਤ ਸਾਰੀਆਂ ਚਿੱਠੀਆਂ ਪਈਆਂ ਹਨ। ਕੁਝ ਬਿਹਾਰ ਤੋਂ ਹਨ, ਕੁਝ ਬੰਗਾਲ ਤੋਂ ਹਨ, ਕੁਝ ਤਮਿਲ ਨਾਡੂ ਤੋਂ ਹਨ, ਕੁਝ ਗੁਜਰਾਤ ਤੋਂ ਹਨ। ਇਨ੍ਹਾਂ ਵਿੱਚ ਲੋਕਾਂ ਨੇ ਆਪਣੇ ਵਿਚਾਰ ਬਹੁਤ ਹੀ ਦਿਲਚਸਪ ਢੰਗ ਨਾਲ ਲਿਖੇ ਹਨ। ਕਈ ਚਿੱਠੀਆਂ ਵਿੱਚ ਸ਼ੁਭਕਾਮਨਾਵਾਂ ਅਤੇ ਵਧਾਈ ਸੰਦੇਸ਼ ਵੀ ਹੁੰਦੇ ਹਨ। ਪਰ ਅੱਜ ਮੇਰਾ ਮਨ ਕਰਦਾ ਹੈ ਕਿ ਮੈਂ ਤੁਹਾਡੇ ਨਾਲ ਕੁਝ ਸੰਦੇਸ਼ ਸਾਂਝੇ ਕਰਾਂ –Governance is not a platform for nautanki: PM slams AAP-da after BJP sweeps Delhi
February 08th, 07:00 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.PM Modi addresses BJP Karyakartas at Party Headquarters after historic victory in Delhi
February 08th, 06:30 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।ਦਿੱਲੀ ਵਿੱਚ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਰੈਲੀ (NCC Rally) ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸੰਜੈ ਸੇਠ ਜੀ, ਸੀਡੀਐੱਸ- ਜਨਰਲ ਅਨਿਲ ਚੌਹਾਨ ਜੀ, ਤਿੰਨੋਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ ਸ਼੍ਰੀ, ਡੀਜੀ ਐੱਨਸੀਸੀ, ਹੋਰ ਮਹਿਮਾਨ ਅਤੇ NCC ਦੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਸ਼ਿਕ ਐੱਨਸੀਸੀ ਪੀਐੱਮ ਰੈਲੀ (NCC PM Rally) ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਵਾਰਸ਼ਿਕ ਰਾਸ਼ਟਰੀ ਕੈਡਿਟ ਕੋਰ (ਐੱਨਸੀਸੀ-NCC) ਪੀਐੱਮ ਰੈਲੀ (PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਅਵਲੋਕਨ ਕੀਤਾ ਅਤੇ ਬਿਹਤਰੀਨ ਕੈਡਿਟ ਪੁਰਸਕਾਰ (Best Cadet Awards) ਪ੍ਰਦਾਨ ਕੀਤੇ। ਐੱਨਸੀਸੀ ਦਿਵਸ (NCC Day) ਦੇ ਅਵਸਰ ‘ਤੇ ਉਪਸਥਿਤ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 18 ਮਿੱਤਰ ਦੇਸ਼ਾਂ ਦੇ ਲਗਭਗ 150 ਕੈਡਿਟ ਇੱਥੇ ਉਪਸਥਿਤ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਮੇਰਾ ਯੁਵਾ ਭਾਰਤ (ਮਾਈ ਭਾਰਤ) ਪੋਰਟਲ (Mera Yuva Bharat (MY Bharat) portal) ਦੇ ਜ਼ਰੀਏ ਵਰਚੁਅਲੀ ਜੁੜਨ ਵਾਲੇ ਦੇਸ਼ ਭਰ ਦੇ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ।ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 25th, 03:30 pm
ਸਰ ਅੱਜ ਤੁਹਾਨੂੰ ਦੇਖ ਕੇ ਮੇਰਾ ਸੁਪਨਾ ਪੂਰਾ ਹੋ ਗਿਆ।(Sir, after seeing you today my dream has come true.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਸੀਸੀ ਕੈਡਿਟਾਂ , ਐੱਨਐੱਨਐੱਸ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ
January 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ (24 ਜਨਵਰੀ, 2025) ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਆਗਾਮੀ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਬਣਨ ਵਾਲੇ ਐੱਨਸੀਸੀ ਕੈਡਿਟਾਂ, ਐੱਨਐੱਸਐੱਸ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦੇ ਦੌਰਾਨ, ਕਈ ਪ੍ਰਤੀਭਾਗੀਆਂ ਨੇ ਪ੍ਰਧਾਨ ਮੰਤਰੀ ਨਾਲ ਵਿਅਕਤੀਗਤ ਤੌਰ ‘ਤੇ ਮਿਲਣ ‘ਤੇ ਆਪਣੀ ਖੁਸ਼ੀ ਵਿਅਕਤ ਕੀਤੀ, ਇਸ ‘ਤੇ ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ ਕਿ “ਇਹ ਭਾਰਤੀ ਲੋਕਤੰਤਰ ਦੀ ਤਾਕਤ ਨੂੰ ਦਿਖਾਉਂਦਾ ਹੈ।”ਪ੍ਰਧਾਨ ਮੰਤਰੀ ਨੇ ਐੱਨਸੀਸੀ ਦੇ ਕੈਡਿਟਾਂ, ਐੱਨਐੱਸਐੱਸ ਦੇ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ
January 24th, 08:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਆਗਾਮੀ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਬਣਨ ਵਾਲੇ ਐੱਨਸੀਸੀ ਦੇ ਕੈਡਿਟਾਂ, ਐੱਨਐੱਸਐੱਸ ਦੇ ਵਲੰਟੀਅਰਾਂ, ਕਬਾਇਲੀ ਮਹਿਮਾਨਾਂ ਅਤੇ ਝਾਂਕੀਆਂ ਦੇ ਕਲਾਕਾਰਾਂ ਨਾਲ ਗੱਲਬਾਤ ਕੀਤੀ। ਇਸ ਗੱਲਬਾਤ ਦੇ ਬਾਅਦ ਭਾਰਤ ਦੀ ਸਮ੍ਰਿੱਧ ਸੰਸਕ੍ਰਿਤੀ ਅਤੇ ਵਿਵਿਧਤਾ ਨੂੰ ਦਰਸਾਉਂਦੀਆਂ ਜੀਵੰਤ ਸੱਭਿਆਚਾਰਕ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ ਗਿਆ।ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
January 23rd, 11:30 am
ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦੀ ਜਨਮ ਜਯੰਤੀ (ਜਨਮ ਵਰ੍ਹੇਗੰਢ) ਦੇ ਇਸ ਪਾਵਨ ਅਵਸਰ ‘ਤੇ ਪੂਰਾ ਦੇਸ਼ ਸ਼ਰਧਾਪੂਰਵਕ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਮੈਂ ਨੇਤਾ ਜੀ ਸੁਭਾਸ਼ ਬਾਬੂ ਨੂੰ ਸ਼ਰਧਾਪੂਰਵਕ ਨਮਨ ਕਰਦਾ ਹਾਂ। ਇਸ ਵਰ੍ਹੇ ਦੇ ਪਰਾਕ੍ਰਮ ਦਿਵਸ ਦਾ ਭਵਯ (ਸ਼ਾਨਦਾਰ) ਉਤਸਵ ਨੇਤਾ ਜੀ ਦੀ ਜਨਮ ਭੂਮੀ ‘ਤੇ ਹੋ ਰਿਹਾ ਹੈ। ਮੈਂ ਉੜੀਸਾ ਦੀ ਜਨਤਾ ਨੂੰ, ਉੜੀਸਾ ਦੀ ਸਰਕਾਰ ਨੂੰ ਇਸ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਕਟਕ ਵਿੱਚ ਨੇਤਾ ਜੀ ਦੇ ਜੀਵਨ ਨਾਲ ਜੁੜੀ ਇੱਕ ਵਿਸ਼ਾਲ ਪ੍ਰਦਰਸ਼ਨੀ ਭੀ ਲਗਾਈ ਗਈ ਹੈ। ਇਸ ਪ੍ਰਦਰਸ਼ਨੀ ਵਿੱਚ ਨੇਤਾ ਜੀ ਦੇ ਜੀਵਨ ਨਾਲ ਜੁੜੀਆਂ ਅਨੇਕ ਵਿਰਾਸਤਾਂ ਨੂੰ ਇਕੱਠਿਆਂ ਸਹੇਜਿਆ ਗਿਆ ਹੈ। ਕਈ ਚਿੱਤਰਕਾਰਾਂ ਨੇ ਕੈਨਵਾਸ ‘ਤੇ ਨੇਤਾ ਜੀ ਦੇ ਜੀਵਨ ਪ੍ਰਸੰਗ ਦੀਆਂ ਤਸਵੀਰਾਂ ਉਕੇਰੀਆਂ ਹਨ। ਇਨ੍ਹਾਂ ਸਭ ਦੇ ਨਾਲ ਨੇਤਾ ਜੀ ‘ਤੇ ਅਧਾਰਿਤ ਕਈ ਪੁਸਤਕਾਂ ਨੂੰ ਭੀ ਇਕੱਠਾ ਕੀਤਾ ਗਿਆ ਹੈ। ਨੇਤਾ ਜੀ ਦੀ ਜੀਵਨ ਯਾਤਰਾ ਦੀ ਇਹ ਸਾਰੀ ਵਿਰਾਸਤ ਮੇਰੇ ਯੁਵਾ ਭਾਰਤ ਮਾਈ ਭਾਰਤ ਨੂੰ ਇੱਕ ਨਵੀਂ ਊਰਜਾ ਦੇਵੇਗੀ।ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
January 23rd, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਦੇ ਅਵਸਰ ‘ਤੇ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਨੇਤਾਜੀ ਦੀ ਜਯੰਤੀ ਨੂੰ ਪਰਾਕ੍ਰਮ ਦਿਵਸ (Parakram Diwas) ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਆਦਰਪੂਰਵਕ ਯਾਦ ਕਰ ਰਿਹਾ ਹੈ। ਨੇਤਾਜੀ ਸੁਭਾਸ਼ ਬੋਸ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਰ੍ਹੇ ਪਰਾਕ੍ਰਮ ਦਿਵਸ ਦਾ ਭਵਯ (ਸ਼ਾਨਦਾਰ) ਸਮਾਰੋਹ ਉਨ੍ਹਾਂ ਦੇ ਜਨਮ ਸਥਾਨ ਓਡੀਸ਼ਾ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਅਵਸਰ ‘ਤੇ ਓਡੀਸ਼ਾ ਦੇ ਲੋਕਾਂ ਅਤੇ ਉੱਥੋਂ ਦੀ ਸਰਕਾਰ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਓਡੀਸ਼ਾ ਦੇ ਕਟਕ ਵਿੱਚ ਨੇਤਾਜੀ ਦੇ ਜੀਵਨ ਦੀ ਵਿਰਾਸਤ ‘ਤੇ ਅਧਾਰਿਤ ਇੱਕ ਵਿਸ਼ਾਲ ਪ੍ਰਦਰਸ਼ਨੀ ਲਗਾਈ ਗਈ ਹੈ। ਉਨ੍ਹਾਂ ਨੇ ਇਹ ਭੀ ਦੱਸਿਆ ਕਿ ਕਈ ਕਲਾਕਾਰਾਂ ਨੇ ਨੇਤਾਜੀ ਦੇ ਜੀਵਨ ਨਾਲ ਜੁੜੀਆਂ ਘਟਨਾਵਾਂ ਨੂੰ ਕੈਨਵਾਸ ‘ਤੇ ਉਕੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ‘ਤੇ ਅਧਾਰਿਤ ਕਈ ਪੁਸਤਕਾਂ ਭੀ ਇਕੱਤਰਿਤ ਕੀਤੀਆਂ ਗਈਆਂ ਹਨ। ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਨੇਤਾਜੀ ਦੀ ਜੀਵਨ ਯਾਤਰਾ ਦੀਆਂ ਇਹ ਸਾਰੀਆਂ ਵਿਰਾਸਤਾਂ ਮੇਰੇ ਯੁਵਾ ਭਾਰਤ (Meri Yuva Bharat or MY Bharat) ਨੂੰ ਇੱਕ ਨਵੀਂ ਊਰਜਾ ਦੇਣਗੀਆਂ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।ਪ੍ਰਧਾਨ ਮੰਤਰੀ 26 ਦਸੰਬਰ ਨੂੰ ਨਵੀਂ ਦਿੱਲੀ ਵਿੱਚ ਵੀਰ ਬਾਲ ਦਿਵਸ (Veer Baal Diwas) ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ
December 25th, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਦਸੰਬਰ 2024 ਨੂੰ ਦੁਪਹਿਰ ਕਰੀਬ 12 ਵਜੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਬੱਚਿਆਂ ਨੂੰ ਦੇਸ਼ ਦੇ ਭਵਿੱਖ ਦੀ ਨੀਂਹ ਦੇ ਰੂਪ ਵਿੱਚ ਸਨਮਾਨਿਤ ਕਰਨ ਵਾਲੇ ਇੱਕ ਰਾਸ਼ਟਰਵਿਆਪੀ ਸਮਾਰੋਹ, ‘ਵੀਰ ਬਾਲ ਦਿਵਸ’(Veer Baal Diwas) ਵਿੱਚ ਸ਼ਾਮਲ ਹੋਣਗੇ। ਇਸ ਅਵਸਰ ‘ਤੇ, ਉਹ ਇਕੱਠ ਨੂੰ ਸੰਬੋਧਨ ਭੀ ਕਰਨਗੇ।