ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

October 31st, 07:00 pm

ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।

ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

October 31st, 09:00 am

ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ

October 31st, 08:44 am

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਗੁਜਰਾਤ ਦੇ ਭੁਜ ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

May 26th, 05:00 pm

ਮੁਜ੍ਝਾ ਸ਼ਰਦ ਜਾ ਸੰਤਰੀ ਏੜਾ ਕੱਛੀ ਮਾਡੂ ਕੀ ਆਯੋਂ? ਆਊਂ ਕੱਛਜਾ ਸਪੂਤ ਏੜਾ ਕ੍ਰਾਂਤੀ ਗੁਰੂ ਸ਼ਿਆਮਜੀ ਕ੍ਰਿਸ਼ਨ ਵਰਮਾ ਕੇ ਘਣੇ-ਘਣੇ ਨਮਨ ਕਰਿਯਾਂ ਤੋ। ਅਈਂ ਮੜੇ ਕੱਛੀ ਭਾ ਭੇਣੁ ਕੇ ਮੁਜ੍ਝਾ ਝਝਾ ਝਝਾ ਰਾਮ ਰਾਮ। (मुज्झा शरद जा संतरी एड़ा कच्छी माडू की आयों ? आऊँ कच्छजा सपूत एड़ा क्रांति गुरू श्यामजी कृष्ण वर्मा के घणे-घणे नमन करियां तो। अईं मड़े कच्छी भा भेणु के मुज्झा झझा झझा राम राम। Why have I come to the land of Kutch, the land of Sharad and the brave Kachchhi people? I offer my heartfelt salutations to the great son of Kutch and revolutionary hero, Shyamji Krishna Varma. And to all my Kachchhi brothers and sisters, I greet you warmly with ‘Ram Ram’ from the bottom of my heart.)

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਜ਼ਿਆਦਾ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

May 26th, 04:45 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਅਵਸਰ 'ਤੇ, ਉਪਸਥਿਤ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕੱਛ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ੇਸ਼ ਤੌਰ 'ਤੇ ਮਹਾਨ ਸੁਤੰਤਰਤਾ ਸੈਨਾਨੀ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ (Shri Shyamji Krishna Varma) ਸਹਿਤ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਦੇ ਪ੍ਰਤੀ ਗਹਿਰਾ ਸਨਮਾਨ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਲਚੀਲੇਪਣ ਅਤੇ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਕੱਛ ਦੇ ਬੇਟਿਆਂ ਅਤੇ ਬੇਟੀਆਂ ਦੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ।

ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 24th, 12:00 pm

ਆਪਣੀ ਗੱਲ ਸ਼ੁਰੂ ਕਰਨ ਤੋਂ ਪਹਿਲਾਂ ਮੈਂ ਆਪ ਸਭ ਨੂੰ ਇੱਕ ਤਾਕੀਦ ਕਰਨਾ ਚਾਹੁੰਦਾ ਹਾਂ, ਤੁਸੀ ਜਿੱਥੇ ਹੋ ਉੱਥੇ, ਆਪਣੇ ਸਥਾਨ ‘ਤੇ ਬੈਠੇ ਰਹਿ ਕਰਕੇ ਹੀ, ਖੜ੍ਹੇ ਹੋਣ ਦੀ ਜ਼ਰੂਰਤ ਨਹੀਂ ਹੈ, ਬੈਠ ਕੇ ਹੀ 22 ਤਾਰੀਖ ਨੂੰ ਜਿਨ੍ਹਾਂ ਪਰਿਵਾਰਜਨਾਂ ਨੂੰ ਅਸੀਂ ਗੁਆਇਆ ਹੈ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਪਲ ਅਸੀਂ ਆਪਣੇ ਸਥਾਨ ‘ਤੇ ਬੈਠ ਕਰਕੇ ਹੀ, ਮੌਨ ਵਰਤ ਕਰਕੇ ਆਪਣੇ-ਆਪਣੇ ਈਸ਼ਟ ਦੇਵ ਨੂੰ ਯਾਦ ਕਰਦੇ ਹੋਏ, ਉਨ੍ਹਾਂ ਸਾਰੀਆਂ ਨੂੰ ਸ਼ਰਧਾਂਜਲੀ ਦੇਵਾਂਗੇ, ਉਸ ਤੋਂ ਬਾਅਦ ਮੈਂ ਅੱਜ ਆਪਣੀ ਗੱਲ ਸ਼ੁਰੂ ਕਰਾਂਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

April 24th, 11:50 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੂੰ 22 ਅਪ੍ਰੈਲ, 2025 ਨੂੰ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਮੌਨ ਰੱਖਣ ਅਤੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਪੂਰਾ ਦੇਸ਼ ਮਿਥਿਲਾ ਅਤੇ ਬਿਹਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਵਿਕਾਸ ਦੇ ਉਦੇਸ਼ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਿਜਲੀ, ਰੇਲਵੇ ਅਤੇ ਇਨਫ੍ਰਾਸਟ੍ਰਕਚਰ ਦੇ ਖੇਤਰ ਵਿੱਚ ਇਹ ਪਹਿਲਾਂ ਬਿਹਾਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੀਆਂ । ਉਨ੍ਹਾਂ ਨੇ ਮਹਾਨ ਕਵੀ ਅਤੇ ਰਾਸ਼ਟਰੀ ਪ੍ਰਤੀਕ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ

April 23rd, 06:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਮਧੂਬਨੀ ਜਾਣਗੇ ਅਤੇ ਸਵੇਰੇ ਕਰੀਬ 11:45 ਵਜੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ 'ਤੇ ਆਯੋਜਿਤ ਸਮਾਗਮ ਵਿੱਚ ਹਿੱਸਾ ਲੈਣਗੇ। ਉਹ 13,480 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਸ ਮੌਕੇ ‘ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਵੀ ਕਰਨਗੇ।

ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

April 06th, 02:00 pm

ਤਮਿਲ ਨਾਡੂ ਦੇ ਰਾਜਪਾਲ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਡਾਕਟਰ ਐੱਲ ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ ਗਣ, ਸਾਂਸਦ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

April 06th, 01:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਨੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਰੇਲ ਅਤੇ ਸੜਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲੇ, ਉਨ੍ਹਾਂ ਨੇ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸੀ ਬਰਿਜ (vertical lift sea bridge)- ਨਵੇਂ ਪੰਬਨ ਰੇਲ ਬਰਿਜ (Pamban Rail Bridge) ਦਾ ਉਦਘਾਟਨ ਕੀਤਾ ਅਤੇ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾਈ ਅਤੇ ਪੁਲ਼ ਦਾ ਸੰਚਾਲਨ ਦੇਖਿਆ। ਉਨ੍ਹਾਂ ਨੇ ਰਾਮੇਸ਼ਵਰਮ ਵਿੱਚ ਰਾਮਨਾਥਸੁਆਮੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ (darshan and pooja) ਭੀ ਕੀਤੀ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸ਼੍ਰੀ ਰਾਮ ਨੌਮੀ ਦਾ ਪਾਵਨ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਅਯੁੱਧਿਆ ਵਿੱਚ ਸ਼ਾਨਦਾਰ ਰਾਮ ਮੰਦਿਰ (magnificent Ram Mandir in Ayodhya) ਵਿੱਚ ਸੂਰਜ ਦੀਆਂ ਦਿੱਬ ਕਿਰਨਾਂ ਨੇ ਰਾਮਲਲਾ ਨੂੰ ਸ਼ਾਨਦਾਰ ਤਿਲਕ (grand tilak) ਨਾਲ ਸੁਸ਼ੋਭਿਤ ਕੀਤਾ। ਉਨ੍ਹਾਂ ਨੇ ਕਿਹਾ, “ਭਗਵਾਨ ਸ਼੍ਰੀ ਰਾਮ ਦਾ ਜੀਵਨ ਅਤੇ ਉਨ੍ਹਾਂ ਦੇ ਸ਼ਾਸਨਕਾਲ ਤੋਂ ਮਿਲੀ ਸੁਸ਼ਾਸਨ ਨੂੰ ਪ੍ਰੇਰਣਾ ਦੇ ਲਈ ਮਹੱਤਵਪੂਰਨ ਅਧਾਰ ਦਾ ਕੰਮ ਕਰਦੀ ਹੈ।” ਉਨ੍ਹਾਂ ਨੇ ਕਿਹਾ ਕਿ ਤਮਿਲ ਨਾਡੂ ਦੇ ਸੰਗਮ ਯੁਗ ਦੇ ਸਾਹਿਤ (Tamil Nadu's Sangam-era literature) ਵਿੱਚ ਭੀ ਭਗਵਾਨ ਸ਼੍ਰੀ ਰਾਮ (Lord Shri Ram) ਦਾ ਉਲੇਖ ਹੈ, ਉਨ੍ਹਾਂ ਨੇ ਰਾਮੇਸ਼ਵਰਮ ਦੀ ਪਵਿੱਤਰ ਧਰਤੀ ਤੋਂ ਸ਼੍ਰੀ ਰਾਮ ਨੌਮੀ ਦੇ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ

February 04th, 07:00 pm

ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।

ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ

February 04th, 06:55 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।

ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਦੀ ਸਵਾਰੀ ਦੌਰਾਨ ਵਿਦਿਆਰਥੀਆਂ ਅਤੇ ਟ੍ਰੇਨ ਲੋਕੋ ਪਾਇਲਟਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ

January 05th, 08:50 pm

जिद है, जिद है एक सूर्य उगाना है, अम्बर से ऊँचा जाना है

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਮੋ ਭਾਰਤ ਟ੍ਰੇਨ ਵਿੱਚ ਵਿਦਿਆਰਥੀਆਂ ਅਤੇ ਲੋਕੋ ਪਾਇਲਟਾਂ ਦੇ ਨਾਲ ਗੱਲਬਾਤ ਕੀਤੀ

January 05th, 08:48 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਦੀ ਯਾਤਰਾ ਕੀਤੀ। ਆਪਣੀ ਯਾਤਰਾ ਦੌਰਾਨ ਉਨ੍ਹਾਂ ਨੇ ਯੁਵਾ ਮਿੱਤਰਾਂ ਨਾਲ ਗਰਮਜੋਸ਼ੀ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਕਈ ਚਿੱਤਰਾਂ ਅਤੇ ਕਲਾਕ੍ਰਿਤੀਆਂ ਦਾ ਤੋਹਫੇ ਦਿੱਤੇ।