ਪ੍ਰਧਾਨ ਮੰਤਰੀ 7-8 ਮਾਰਚ ਨੂੰ ਕੇਂਦਰ-ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ

March 07th, 07:10 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7-8 ਮਾਰਚ ਨੂੰ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਅਤੇ ਗੁਜਰਾਤ ਦਾ ਦੌਰਾ ਕਰਨਗੇ। ਉਹ 7 ਮਾਰਚ ਨੂੰ ਸਿਲਵਾਸਾ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਨਮੋ ਹਸਪਤਾਲ (ਫੇਜ 1) ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 2:45 ਵਜੇ ਉਹ ਸਿਲਵਾਸਾ ਵਿੱਚ ਕੇਂਦਰ–ਸ਼ਾਸਿਤ ਪ੍ਰਦੇਸ਼ ਦੇ ਲਈ 2580 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਉਹ ਸੂਰਤ ਜਾਣਗੇ ਅਤੇ ਸ਼ਾਮ ਨੂੰ ਕਰੀਬ 5 ਵਜੇ ਫੂਡ ਸਕਿਓਰਿਟੀ ਸੈਚੁਰੇਸ਼ਨ ਕੈਂਪੇਨ ਦੀ ਸ਼ੁਰੂਆਤ ਕਰਨਗੇ। 8 ਮਾਰਚ ਨੂੰ ਪ੍ਰਧਾਨ ਮੰਤਰੀ ਨਵਸਾਰੀ ਜਾਣਗੇ ਅਤੇ ਸਵੇਰੇ ਕਰੀਬ 11:30 ਵਜੇ ਲਖਪਤੀ ਦੀਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਇੱਕ ਜਨਤਕ ਸਮਾਰੋਹ ਹੋਵੇਗਾ, ਜਿਸ ਵਿੱਚ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਜਾਵੇਗੀ।