ਕੇਂਦਰੀ ਕੈਬਨਿਟ ਨੇ ਅਰੁਣਾਚਲ ਪ੍ਰਦੇਸ਼ ਦੇ ਅੰਜੌ (Anjaw) ਜ਼ਿਲ੍ਹੇ ਵਿੱਚ 1200 ਮੈਗਾਵਾਟ ਦੀ ਸਮਰੱਥਾ ਵਾਲੇ ਕਲਾਈ-।। ਹਾਈਡ੍ਰੋ ਇਲੈਕਟ੍ਰਿਕ ਪ੍ਰੋਜੈਕਟ ਦੇ ਨਿਰਮਾਣ ਲਈ ਨਿਵੇਸ਼ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ, ਪ੍ਰੋਜੈਕਟ ਦੀ ਅਨੁਮਾਨਿਤ ਲਾਗਤ 14,105.83 ਕਰੋੜ ਰੁਪਏ ਹੈ
April 08th, 04:28 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਕਲਾਈ-।। ਹਾਈਡ੍ਰੋ ਇਲੈਕਟ੍ਰਿਕ ਪ੍ਰੋਜੈਕਟ ਦੇ ਨਿਰਮਾਣ ਲਈ 14,105.83 ਕਰੋੜ ਦੇ ਨਿਵੇਸ਼ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰੋਜੈਕਟ ਦਾ ਨਿਰਮਾਣ ਅਰੁਣਾਚਲ ਪ੍ਰਦੇਸ਼ ਦੇ ਅੰਜੌ ਜ਼ਿਲ੍ਹੇ ਵਿੱਚ ਲੋਹਿਤ ਨਦੀ ‘ਤੇ ਕੀਤਾ ਜਾਵੇਗਾ, ਅਤੇ ਇਸ ਦੇ ਪੂਰਾ ਹੋਣ ਦੀ ਅਨੁਮਾਨਿਤ ਮਿਆਦ 78 ਮਹੀਨੇ ਹੈ।ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਵਿੱਚ ਮਹਿਲਾਵਾਂ ਪ੍ਰਮੁੱਖ ਭਾਗੀਦਾਰ ਹਨ
November 30th, 01:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan Mantri Mahila Kisan Drone Kendra) ਲਾਂਚ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਦੇਵਘਰ ਸਥਿਤ ਏਮਸ (AIIMS, Deoghar) ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ । ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਦਿੱਤੇ ਗਏ ਆਪਣੇ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਸ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ(Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਸਬੰਧੀ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ।