ਪ੍ਰਧਾਨ ਮੰਤਰੀ 28 ਮਾਰਚ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
March 26th, 09:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਮਾਰਚ 2026 ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਤਕਰੀਬਨ 11:30 ਵਜੇ ਉਹ ਗੌਤਮ ਬੁੱਧ ਨਗਰ ਵਿੱਚ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਮੁਆਇਨਾ ਕਰਨਗੇ। ਇਸ ਤੋਂ ਬਾਅਦ ਦੁਪਹਿਰ ਲਗਭਗ 12 ਵਜੇ ਪ੍ਰਧਾਨ ਮੰਤਰੀ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨਗੇ ਅਤੇ ਇਸ ਮੌਕੇ 'ਤੇ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।