ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਜੀ20 ਲੀਡਰਸ ਸਮਿਟ ਵਿੱਚ ਹਿੱਸਾ ਲੈਣਗੇ

November 19th, 10:42 pm

ਪ੍ਰਧਾਨ ਮੰਤਰੀ ਮੋਦੀ 20ਵੇਂ ਜੀ20 ਲੀਡਰਸ ਸਮਿਟ ਵਿੱਚ ਸ਼ਾਮਲ ਹੋਣ ਲਈ 21-23 ਨਵੰਬਰ 2025 ਤੱਕ ਜੋਹਾਨਸਬਰਗ, ਦੱਖਣੀ ਅਫਰੀਕਾ ਦਾ ਦੌਰਾ ਕਰਨਗੇ। ਸੰਮੇਲਨ ਸੈਸ਼ਨਾਂ ਦੌਰਾਨ, ਪ੍ਰਧਾਨ ਮੰਤਰੀ ਜੀ20 ਏਜੰਡਾ ਦੇ ਮੁੱਖ ਮੁੱਦਿਆਂ 'ਤੇ ਭਾਰਤ ਦੇ ਦ੍ਰਿਸ਼ਟੀਕੋਣ ਪੇਸ਼ ਕਰਨਗੇ। ਸਮਿਟ ਦੇ ਦੌਰਾਨ, ਉਹ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਕਰਨਗੇ ਅਤੇ ਦੱਖਣੀ ਅਫਰੀਕਾ ਦੁਆਰਾ ਆਯੋਜਿਤ ਭਾਰਤ-ਬ੍ਰਾਜ਼ੀਲ-ਦੱਖਣੀ ਅਫਰੀਕਾ (IBSA) ਨੇਤਾਵਾਂ ਦੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।

ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

November 03rd, 11:00 am

ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ

November 03rd, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।

ਭਾਰਤ-ਯੂਕੇ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ

October 09th, 04:41 pm

ਮੌਜੂਦਾ ਆਲਮੀ ਅਸਥਿਰਤਾ ਵਿਚਾਲੇ ਇਹ ਵਰ੍ਹਾ ਭਾਰਤ-ਯੂਕੇ ਸਬੰਧਾਂ ਦੀ ਸਥਿਰਤਾ ਨੂੰ ਵਧਾਉਣ ਵਾਲਾ ਰਿਹਾ ਹੈ... ਬੇਮਿਸਾਲ ਰਿਹਾ ਹੈ। ਇਸ ਵਰ੍ਹੇ ਜੁਲਾਈ ਵਿੱਚ ਮੇਰੀ ਯੂਕੇ ਯਾਤਰਾ ਦੌਰਾਨ ਅਸੀਂ ਕੋਮਪ੍ਰੇਹੇਂਸਿਵ ਇਕਨਾਮਿਕ ਐਂਡ ਟਰੇਡ ਐਗਰੀਮੈਂਟ, ਸੀਟਾ (ਸੀਈਟੀਏ), ’ਤੇ ਦਸਤਖ਼ਤ ਕੀਤੇ ਸਨ। ਇਸ ਇਤਿਹਾਸਕ ਪ੍ਰਾਪਤੀ ਲਈ ਮੈਂ ਆਪਣੇ ਮਿੱਤਰ ਪ੍ਰਧਾਨ ਮੰਤਰੀ ਸਟਾਰਮਰ ਦੀ ਪ੍ਰਤੀਬੱਧਤਾ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਇੱਕ ਵਪਾਰਕ ਸਮਝੌਤਾ ਨਹੀਂ, ਸਗੋਂ ਵਿਸ਼ਵ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਵਿਚਕਾਰ ਸਾਂਝੀ ਤਰੱਕੀ, ਸਾਂਝੀ ਖ਼ੁਸ਼ਹਾਲੀ ਅਤੇ ਸਾਂਝੇ ਲੋਕਾਂ ਦਾ ਰੋਡਮੈਪ ਹੈ। ਮਾਰਕੀਟ ਪਹੁੰਚ ਦੇ ਨਾਲ-ਨਾਲ ਇਹ ਸਮਝੌਤਾ ਦੋਵਾਂ ਦੇਸ਼ਾਂ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਨੂੰ ਤਾਕਤ ਦੇਵੇਗਾ। ਇਸ ਨਾਲ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਖੁੱਲ੍ਹਣਗੇ।

ਨਤੀਜਿਆਂ ਦੀ ਸੂਚੀ: ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ

October 09th, 01:55 pm

ਭਾਰਤ-ਯੂਕੇ ਕਨੈਕਟੀਵਿਟੀ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ।

ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

October 09th, 11:25 am

ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਪਹਿਲੀ ਭਾਰਤ ਯਾਤਰਾ ’ਤੇ ਅੱਜ ਉਨ੍ਹਾਂ ਦਾ ਇੱਥੇ ਮੁੰਬਈ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।

ਯਸ਼ੋਭੂਮੀ, ਦਿੱਲੀ ਵਿਖੇ ਸੈਮੀਕੌਨ ਇੰਡੀਆ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

September 02nd, 10:40 am

ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ, ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਜੀ, ਸੈਮੀ ਦੇ ਪ੍ਰੈਜ਼ੀਡੈਂਟ ਅਜਿਤ ਮਨੋਚਾ ਜੀ, ਦੇਸ਼-ਵਿਦੇਸ਼ ਤੋਂ ਆਏ ਸੈਮੀਕੰਡਕਟਰ industry ਦੇ CEOs, ਅਤੇ ਉਨ੍ਹਾਂ ਦੇ ਸਹਿਯੋਗੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਮੌਜੂਦ ਸਾਡੇ ਮਹਿਮਾਨ, ਸਟਾਰਟ-ਅੱਪਸ ਨਾਲ ਜੁੜੇ ਉੱਦਮੀ, ਵੱਖ-ਵੱਖ ਪ੍ਰਦੇਸ਼ਾਂ ਤੋਂ ਆਏ ਮੇਰੇ ਯੁਵਾ ਵਿਦਿਆਰਥੀ ਸਾਥੀ, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੈਮੀਕੌਨ ਇੰਡੀਆ 2025 ਦਾ ਉਦਘਾਟਨ ਕੀਤਾ

September 02nd, 10:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਯਸ਼ੋਭੂਮੀ ਵਿੱਚ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਗਤੀ ਦੇਣ ਦੇ ਉਦੇਸ਼ ਨਾਲ ਆਯੋਜਿਤ “ਸੈਮੀਕੌਨ ਇੰਡੀਆ 2025” ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਦੇ ਸੈਮੀਕੰਡਕਟਰ ਉਦਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਸ਼ਿਰਕਤ ‘ਤੇ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਤੋਂ ਆਏ ਵਿਸ਼ੇਸ਼ ਮਹਿਮਾਨਾਂ, ਸਟਾਰਟਅੱਪਸ ਨਾਲ ਜੁੜੇ ਉਦਮੀਆਂ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਆਏ ਨੌਜਵਾਨ ਵਿਦਿਆਰਥੀਆਂ ਦਾ ਸੁਆਗਤ ਕੀਤਾ।

ਤੱਥ ਪੰਨਾ: ਭਾਰਤ-ਜਾਪਾਨ ਆਰਥਿਕ ਸੁਰੱਖਿਆ ਭਾਈਵਾਲੀ

August 29th, 08:12 pm

ਭਾਰਤ-ਜਾਪਾਨ ਦੀ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਹੈ, ਜੋ ਸਾਡੀਆਂ ਸਾਂਝੀਆਂ ਕਦਰਾਂ-ਕੀਮਤਾਂ ਅਤੇ ਆਪਸੀ ਸਤਿਕਾਰ 'ਤੇ ਟਿਕੀ ਹੋਈ ਹੈ ਅਤੇ ਇਹ ਦੋਵਾਂ ਦੇਸ਼ਾਂ ਦੀ ਸੁਰੱਖਿਆ ਅਤੇ ਖੁਸ਼ਹਾਲੀ ਨੂੰ ਵਧਾਉਣ ਲਈ ਮਹੱਤਵਪੂਰਨ ਹੈ। ਆਰਥਿਕ ਸੁਰੱਖਿਆ ਦੇ ਖੇਤਰ ਵਿੱਚ ਸਹਿਯੋਗ ਸਾਡੇ ਰਣਨੀਤਕ ਦ੍ਰਿਸ਼ਟੀਕੋਣ ਅਤੇ ਆਰਥਿਕ ਜ਼ਰੂਰਤਾਂ ਵਿੱਚ ਵਧ ਰਹੇ ਸੁਮੇਲ ਤੋਂ ਪੈਦਾ ਹੋਣ ਵਾਲੇ ਸਾਡੇ ਦੁਵੱਲੇ ਸਹਿਯੋਗ ਦਾ ਇੱਕ ਮੁੱਖ ਥੰਮ੍ਹ ਹੈ

ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬਿਲਿਟੀ ਪਹਿਲਕਦਮੀਆਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

August 26th, 11:00 am

ਗਣੇਸ਼ਉਤਸਵ ਦੇ ਇਸ ਉਲਾਸ ਵਿੱਚ ਅੱਜ ਭਾਰਤ ਦੀ 'ਮੇਕ ਇਨ ਇੰਡੀਆ' ਇਸ ਯਾਤਰਾ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ। ਇਹ Make in India, Make for the World ਸਾਡੇ ਇਸ ਟੀਚੇ ਵੱਲ ਇੱਕ ਵੱਡੀ ਛਾਲ ਹੈ। ਅੱਜ ਤੋਂ ਭਾਰਤ ਵਿੱਚ ਬਣੇ ਇਲੈਕਟ੍ਰਿਕ ਵਾਹਨ 100 ਦੇਸ਼ਾਂ ਨੂੰ ਐਕਸਪੋਰਟ ਕੀਤੇ ਜਾਣਗੇ। ਨਾਲ ਹੀ, ਅੱਜ Hybrid Battery Electrode Manufacturing ਵੀ ਸਟਾਰਟ ਹੋ ਰਹੀ ਹੈ। ਅੱਜ ਦਾ ਇਹ ਦਿਨ ਭਾਰਤ ਅਤੇ ਜਪਾਨ ਦੀ ਫਰੈਂਡਸ਼ਿਪ ਨੂੰ ਵੀ ਨਵਾਂ ਆਯਾਮ ਦੇ ਰਿਹਾ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ, ਜਪਾਨ ਨੂੰ, ਸੁਜ਼ੂਕੀ ਕੰਪਨੀ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇੱਕ ਤਰ੍ਹਾਂ ਨਾਲ thirteen, teen age ਦੀ ਸ਼ੁਰੂਆਤ ਹੁੰਦੀ ਹੈ, ਅਤੇ teen age ਖੰਭ ਫੈਲਾਉਣ ਦਾ ਕਾਲਖੰਡ ਹੁੰਦਾ ਹੈ। ਅਤੇ teen age ਵਿੱਚ ਬਹੁਤ ਸਾਰੇ ਸੁਪਨੇ ਉੱਭਰਦੇ ਹਨ। ਇੱਕ ਤਰ੍ਹਾਂ ਨਾਲ ਪੈਰ ਜ਼ਮੀਨ 'ਤੇ ਨਹੀਂ ਹੁੰਦੇ teen age ਵਿੱਚ। ਮੈਨੂੰ ਖੁਸ਼ੀ ਹੈ ਕਿ ਅੱਜ ਮਾਰੂਤੀ teen age ਵਿੱਚ enter ਕਰ ਰਿਹਾ ਹੈ। ਗੁਜਰਾਤ ਦੀ ਮਾਰੂਤੀ ਦਾ teen age ਵਿੱਚ ਪ੍ਰਵੇਸ਼, ਯਾਨੀ ਆਉਣ ਵਾਲੇ ਦਿਨਾਂ ਵਿੱਚ ਮਾਰੂਤੀ ਇੱਕ ਨਵੇਂ ਖੰਭ ਫੈਲਾਏਗਾ, ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਅੱਗੇ ਵਧੇਗਾ, ਅਜਿਹਾ ਮੇਰਾ ਪੂਰਾ ਵਿਸ਼ਵਾਸ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬੀਲਿਟੀ ਪਹਿਲਕਦਮੀ ਦਾ ਉਦਘਾਟਨ ਕੀਤਾ

August 26th, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਹੰਸਲਪੁਰ ਵਿਖੇ ਗ੍ਰੀਨ ਮੋਬੀਲਿਟੀ ਪਹਿਲ ਦਾ ਉਦਘਾਟਨ ਕੀਤਾ। ਇਹ ਗ੍ਰੀਨ ਐਨਰਜੀ ਦੇ ਖੇਤਰ ਵਿੱਚ ਆਤਮਨਿਰਭਰ ਬਣਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਗਣੇਸ਼ ਉਤਸਵ ਦੇ ਦਰਮਿਆਨ, ਭਾਰਤ ਦੀ 'ਮੇਕ ਇਨ ਇੰਡੀਆ' ਯਾਤਰਾ ਵਿੱਚ ਇੱਕ ਨਵਾਂ ਅਧਿਆਏ ਜੁੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ 'ਮੇਕ ਇਨ ਇੰਡੀਆ, ਮੇਕ ਫਾਰ ਦ ਵਰਲਡ' ਦੇ ਸਾਂਝੇ ਟੀਚੇ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਛਾਲ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਤੋਂ, ਭਾਰਤ ਵਿੱਚ ਬਣੇ ਇਲੈਕਟ੍ਰਿਕ ਵਾਹਨਾਂ ਦਾ ਨਿਰਯਾਤ 100 ਦੇਸ਼ਾਂ ਵਿੱਚ ਕੀਤਾ ਜਾਏਗਾ। ਉਨ੍ਹਾਂ ਨੇ ਦੇਸ਼ ਵਿੱਚ ਹਾਈਬ੍ਰਿਡ ਬੈਟਰੀ ਇਲੈਕਟ੍ਰੋਡ ਨਿਰਮਾਣ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ-ਜਾਪਾਨ ਮਿਤੱਰਤਾ ਨੂੰ ਇੱਕ ਨਵਾਂ ਆਯਾਮ ਦੇਵੇਗਾ। ਉਨ੍ਹਾਂ ਨੇ ਭਾਰਤ ਦੇ ਸਾਰੇ ਨਾਗਰਿਕਾਂ, ਜਾਪਾਨ ਅਤੇ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਨੂੰ ਹਾਰਦਿਕ ਵਧਾਈਆਂ ਦਿੱਤੀਆਂ।

ਆਤਮਨਿਰਭਰ ਭਾਰਤ : ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੀ ਨੀਂਹ

August 15th, 10:20 am

79ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੱਖਿਆ, ਟੈਕਨੋਲੋਜੀ, ਊਰਜਾ, ਪੁਲਾੜ ਅਤੇ ਮੈਨੂਫੈਕਚਰਿੰਗ ਦੇ ਖੇਤਰ ਵਿੱਚ ਹੋਈ ਭਾਰਤ ਦੀ ਪ੍ਰਗਤੀ ਦਾ ਹਵਾਲਾ ਦਿੰਦੇ ਹੋਏ, ਆਤਮਨਿਰਭਰ ਭਾਰਤ ਨੂੰ ਵਿਕਸਿਤ ਭਾਰਤ ਦੇ ਪ੍ਰਮੁੱਖ ਮੂਲ ਸਿਧਾਂਤਾਂ ਵਿੱਚੋਂ ਇੱਕ ਦੱਸਿਆ। ਅਪ੍ਰੇਸ਼ਨ ਸਿੰਦੂਰ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਰਣਨੀਤਕ ਖ਼ੁਦਮੁਖਤਿਆਰੀ ਅਤੇ ਸਵਦੇਸ਼ੀ ਸਮਰੱਥਾਵਾਂ, ਖ਼ਤਰਿਆਂ ਨਾਲ ਨਿਰਣਾਇਕ ਤੌਰ ‘ਤੇ ਨਜਿੱਠਣ, ਆਤਮਨਿਰਭਰਤਾ ਨੂੰ ਰਾਸ਼ਟਰੀ ਸ਼ਕਤੀ, ਸਨਮਾਨ ਅਤੇ 2047 ਤੱਕ ਵਿਕਸਿਤ ਭਾਰਤ ਦੀ ਯਾਤਰਾ ਦਾ ਅਧਾਰ ਬਣਾਉਣ ਦੇ ਲਈ ਬੇਹੱਦ ਅਹਿਮ ਹਨ।

ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ, ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਬਿਆਨ

July 02nd, 07:34 am

ਅੱਜ, ਮੈਂ 2 ਜੁਲਾਈ ਤੋਂ 9 ਜੁਲਾਈ 2025 ਤੱਕ ਪੰਜ ਦੇਸ਼ਾਂ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਦੀ ਯਾਤਰਾ ‘ਤੇ ਰਵਾਨਾ ਹੋ ਰਿਹਾ ਹਾਂ।

ਕੈਬਨਿਟ ਨੇ ਸੱਤ ਵਰ੍ਹਿਆਂ ਵਿੱਚ 34,300 ਕਰੋੜ ਰੁਪਏ ਦੇ ਖਰਚ ਦੇ ਨਾਲ ਹਰਿਤ ਟੈਕਨੋਲੋਜੀਆਂ ਦੇ ਲਈ ਅਹਿਮ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਸੰਸਾਧਨਾਂ ਦੇ ਲਈ ਇੱਕ ਮਜ਼ਬੂਤ ਵੈਲਿਊ ਚੇਨ ਦੇ ਨਿਰਮਾਣ ਲਈ ‘ ਨੈਸ਼ਨਲ ਕ੍ਰਿਟਿਕਲ ਮਿਨਰਲ ਮਿਸ਼ਨ’ ਨੂੰ ਮਨਜ਼ੂਰੀ ਦਿੱਤੀ

January 29th, 03:08 pm

ਆਤਮਨਿਰਭਰ ਭਾਰਤ ਪਹਿਲ (Atmanirbhar Bharat initiative) ਦੇ ਹਿੱਸੇ ਦੇ ਰੂਪ ਵਿੱਚ ਹੋਰ ਉੱਚ-ਤਕਨੀਕ ਨਾ ਸਬੰਧਿਤ ਉਦਯੋਗਾਂ, ਸਵੱਛ ਊਰਜਾ ਅਤੇ ਰੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਖਣਿਜਾਂ ਦੀ ਲਾਜ਼ਮੀ ਭੂਮਿਕਾ ਨੂੰ ਪਹਿਚਾਣਦੇ ਹੋਏ, ਭਾਰਤ ਸਰਕਾਰ ਨੇ ਮਹੱਤਵਪੂਰਨ ਖਣਿਜਾਂ ਦੇ ਖੇਤਰ ਵਿੱਚ ਵਿਭਿੰਨ ਚੁਣੌਤੀਆਂ ਨਾਲ ਨਜਿੱਠਣ ਦੇ ਲਈ ਪਿਛਲੇ ਦੋ ਵਰ੍ਹਿਆਂ ਦੇ ਦੌਰਾਨ ਕਈ ਪਹਿਲਾਂ (several initiatives) ਕੀਤੀਆਂ ਹਨ।