Gen Z & Gen Alpha will lead India to the goal of a Viksit Bharat: PM Modi
December 26th, 01:30 pm
While addressing the national programme marking ‘Veer Baal Diwas’ in New Delhi, PM Modi stated that the Sahibzades broke the boundaries of age and stage and stood like a rock against the cruel Mughal empire. The PM highlighted that the courage and ideals of Mata Gujri, Shri Guru Gobind Singh Ji, and the four Sahibzades continue to give strength to every Indian. He added that India will demonstrate complete liberation from the colonial mindset by 2035.PM Modi addresses Veer Baal Diwas programme in New Delhi
December 26th, 01:00 pm
While addressing the national programme marking ‘Veer Baal Diwas’ in New Delhi, PM Modi stated that the Sahibzades broke the boundaries of age and stage and stood like a rock against the cruel Mughal empire. The PM highlighted that the courage and ideals of Mata Gujri, Shri Guru Gobind Singh Ji, and the four Sahibzades continue to give strength to every Indian. He added that India will demonstrate complete liberation from the colonial mindset by 2035.“Maitri Parv” celebrates the friendship between India and Oman: PM Modi during community programme in Muscat
December 18th, 12:32 pm
While addressing a large gathering of members of the Indian community in Muscat, PM Modi remarked that co-existence and cooperation have been hallmarks of the Indian diaspora. He noted that over the last 11 years, India has witnessed transformational changes across perse fields. He reaffirmed India’s deep commitment to the welfare of the diaspora and invited students to participate in ISRO’s YUVIKA programme.ਪ੍ਰਧਾਨ ਮੰਤਰੀ ਨੇ ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
December 18th, 12:31 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵੱਲੋਂ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਬਹੁਤ ਹੀ ਨਿੱਘੇ ਅਤੇ ਸ਼ਾਨਦਾਰ ਸਵਾਗਤ ਲਈ ਉਨ੍ਹਾਂ ਨੂੰ ਧੰਨਵਾਦ ਦਿੱਤਾ। ਉਨ੍ਹਾਂ ਕਿਹਾ ਕਿ ਉਹ ਓਮਾਨ ਵਿੱਚ ਵਸੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਮਿਲ ਕੇ ਬਹੁਤ ਖ਼ੁਸ਼ ਹਨ ਅਤੇ ਕਿਹਾ ਕਿ ਵਿਭਿੰਨਤਾ ਭਾਰਤੀ ਸਭਿਆਚਾਰ ਦੀ ਨੀਂਹ ਹੈ - ਇੱਕ ਅਜਿਹਾ ਮੁੱਲ ਜੋ ਉਨ੍ਹਾਂ ਨੂੰ ਕਿਸੇ ਵੀ ਸਮਾਜ ਵਿੱਚ, ਜਿਸ ਦਾ ਉਹ ਹਿੱਸਾ ਬਣਦੇ ਹਨ, ਆਸਾਨੀ ਨਾਲ ਘੁਲਣ-ਮਿਲਣ ਵਿੱਚ ਮਦਦ ਕਰਦਾ ਹੈ। ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਮਿਲਣ ਵਾਲੇ ਸਨਮਾਨ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਸਹਿ-ਹੋਂਦ ਸਹਿਯੋਗ ਭਾਰਤੀ ਪ੍ਰਵਾਸੀਆਂ ਦੀ ਪਛਾਣ ਰਹੇ ਹਨ।ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 03rd, 11:00 am
ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ
November 03rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।NDA freed Bihar from Naxalism and Maoist terror — now you can live and vote fearlessly: PM Modi in Begusarai
October 24th, 12:09 pm
Addressing a massive public rally in Begusarai, PM Modi stated, On one side, there is the NDA, an alliance with mature leadership, and on the other, there is the 'Maha Lathbandhan'. He highlighted that nearly 90% of purchases in the country are of Swadeshi products, benefiting small businesses. The PM remarked that the NDA has freed Bihar from Naxalism and Maoist terror, and that every vote of the people of Bihar will help build a peaceful, prosperous state.We’re connecting Bihar’s heritage with employment, creating new opportunities for youth: PM Modi in Samastipur
October 24th, 12:04 pm
Ahead of the Bihar Assembly elections, PM Modi kickstarted the NDA’s campaign by addressing a grand public meeting in Samastipur, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM said, “It is only due to his blessings that people like us, who come from humble and backward families, are able to stand on this stage today.”PM Modi addresses enthusiastic crowds in Bihar’s Samastipur and Begusarai
October 24th, 12:00 pm
Ahead of the Bihar Assembly elections, PM Modi kickstarted the NDA’s campaign by addressing massive gatherings in Samastipur and Begusarai, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM remarked, “It is only due to his blessings that people like us, who come from humble and backward families, are able to stand on this stage today.”ਪ੍ਰਧਾਨ ਮੰਤਰੀ 4 ਅਕਤੂਬਰ ਨੂੰ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ।
October 03rd, 03:54 pm
ਨੌਜਵਾਨਾਂ ਦੇ ਵਿਕਾਸ ਲਈ ਇੱਕ ਇਤਿਹਾਸਕ ਪਹਿਲਕਦਮੀ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਸਵੇਰੇ 11 ਵਜੇ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ-ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ, ਜਿਸ ਨਾਲ ਦੇਸ਼ ਭਰ ਵਿੱਚ ਸਿੱਖਿਆ, ਹੁਨਰ ਅਤੇ ਉੱਦਮਤਾ ਨੂੰ ਇੱਕ ਫ਼ੈਸਲਾਕੁੰਨ ਹੁਲਾਰਾ ਮਿਲੇਗਾ। ਇਸ ਪ੍ਰੋਗਰਾਮ ਵਿੱਚ ਕੌਸ਼ਲ ਦੀਕਸ਼ਾਂਤ ਸਮਾਰੋਹ ਵੀ ਹੋਵੇਗਾ, ਜੋ ਕਿ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਰਾਸ਼ਟਰੀ ਹੁਨਰ ਕਨਵੋਕੇਸ਼ਨ ਦਾ ਚੌਥਾ ਸੰਸਕਰਣ ਹੈ, ਜਿਸ ਵਿੱਚ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਅਧੀਨ ਉਦਯੋਗਿਕ ਸਿਖਲਾਈ ਅਦਾਰਿਆਂ ਦੇ 46 ਆਲ ਇੰਡੀਆ ਟੌਪਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਅਸਾਮ ਦੇ ਗੋਲਾਘਾਟ ਵਿੱਚ ਪੌਲੀਪ੍ਰੋਪਾਇਲੀਨ ਪਲਾਂਟ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 14th, 03:30 pm
ਭਾਰਤ ਮਾਤਾ ਕੀ ਜੈ! ਅਸਾਮ ਦੇ ਲੋਕਪ੍ਰਿਯ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਹਰਦੀਪ ਸਿੰਘ ਪੁਰੀ ਜੀ, ਅਸਾਮ ਸਰਕਾਰ ਦੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੋਲਾਘਾਟ ਵਿੱਚ ਬਾਇਓਇਥੇਨੌਲ ਪਲਾਂਟ ਦਾ ਉਦਘਾਟਨ ਕੀਤਾ, ਪੌਲੀਪ੍ਰੋਪਾਇਲੀਨ ਯੂਨਿਟ ਦੀ ਨੀਂਹ ਰੱਖੀ
September 14th, 03:00 pm
ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਜੈਵਿਕ ਈਂਧਣ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੋਲਾਘਾਟ ਵਿਖੇ ਨੁਮਾਲੀਗੜ੍ਹ ਰਿਫਾਇਨਰੀ ਲਿਮਿਟੇਡ (ਐੱਨਆਰਐੱਲ) ਵਿਖੇ ਅਸਾਮ ਬਾਇਓਇਥੇਨੌਲ ਪਲਾਂਟ ਦਾ ਉਦਘਾਟਨ ਕੀਤਾ ਅਤੇ ਪੌਲੀਪ੍ਰੋਪਾਇਲੀਨ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਅਤੇ ਅਸਾਮ ਦੇ ਲੋਕਾਂ ਨੂੰ ਸ਼ਰੋਦੀਆ ਦੁਰਗਾ ਪੂਜਾ ਦੇ ਮੌਕੇ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮਹਾਨ ਅਧਿਆਤਮਿਕ ਸ਼ਖਸੀਅਤ ਸ੍ਰੀਮੰਤ ਸ਼ੰਕਰਦੇਵ ਦੀ ਜਨਮ ਵਰ੍ਹੇਗੰਢ ਦੀ ਮਹੱਤਤਾ ਨੂੰ ਸਵੀਕਾਰ ਕੀਤਾ ਅਤੇ ਸਤਿਕਾਰਯੋਗ ਗੁਰੂਜਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਕੈਬਨਿਟ ਨੇ 4200 ਰੁਪਏ ਦੇ ਖਰਚ ਨਾਲ ਬਹੁ-ਅਨੁਸ਼ਾਸਨੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿੱਚ ਖੋਜ ਸੁਧਾਰ (MERITE-ਮੈਰਿਟ) ਸਕੀਮ ਦੇ ਲਈ ਬਜਟ ਸਹਾਇਤਾ ਨੂੰ ਮਨਜ਼ੂਰੀ ਦਿੱਤੀ
August 08th, 04:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ 175 ਇੰਜੀਨੀਅਰਿੰਗ ਸੰਸਥਾਵਾਂ ਅਤੇ 100 ਪੌਲੀਟੈਕਨਿਕਸ ਸਹਿਤ ਤਕਨੀਕੀ 275 ਸੰਸਥਾਵਾਂ ਵਿੱਚ 'ਤਕਨੀਕੀ ਸਿੱਖਿਆ ਵਿੱਚ ਬਹੁ-ਅਨੁਸ਼ਾਸਨੀ ਸਿੱਖਿਆ ਅਤੇ ਖੋਜ ਸੁਧਾਰ' (Multidisciplinary Education and Research improvement in Technical Education (MERITE-ਮੈਰਿਟ) ਸਕੀਮ ਦੇ ਲਾਗੂਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ-2020 (ਐੱਨਈਪੀ/NEP -2020) ਦੇ ਅਨੁਰੂਪ ਦਖਲਅੰਦਾਜ਼ੀਆਂ ਨੂੰ ਲਾਗੂ ਕਰਕੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਕਨੀਕੀ ਸਿੱਖਿਆ ਦੀ ਗੁਣਵੱਤਾ, ਸਮਾਨਤਾ ਅਤੇ ਸ਼ਾਸਨ ਵਿੱਚ ਸੁਧਾਰ ਕਰਨਾ ਹੈ।ਸ੍ਰੀ ਨਾਰਾਇਣ ਗੁਰੂ ਅਤੇ ਗਾਂਧੀ ਜੀ ਦਰਮਿਆਨ ਗੱਲਬਾਤ ਦੀ ਸ਼ਤਾਬਦੀ ਸਮਾਰੋਹ ਬੈਠਕ ਵਿੱਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 24th, 11:30 am
ਬ੍ਰਹਮਰਿਸ਼ੀ ਸਵਾਮੀ ਸੱਚਿਦਾਨੰਦ ਜੀ, ਸ਼੍ਰੀਮਠ ਸਵਾਮੀ ਸ਼ੁਭੰਗਾ-ਨੰਦਾ ਜੀ, ਸਵਾਮੀ ਸ਼ਾਰਦਾਨੰਦ ਜੀ, ਸਾਰੇ ਪੂਜਯ ਸੰਤਗਣ, ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਜੌਰਜ ਕੁਰੀਅਨ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀ ਅਡੂਰ ਪ੍ਰਕਾਸ਼ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 24th, 11:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਹ ਸਥਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਇੱਕ ਇਤਿਹਾਸਕ ਘਟਨਾ ਸੀ ਜਿਸ ਨੇ ਸਾਡੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ, ਆਜ਼ਾਦੀ ਦੇ ਉਦੇਸ਼ਾਂ ਨੂੰ ਠੋਸ ਅਰਥ ਦਿੱਤਾ ਅਤੇ ਇੱਕ ਸੁਤੰਤਰ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ 100 ਸਾਲ ਪਹਿਲਾਂ ਹੋਈ ਮੁਲਾਕਾਤ ਅੱਜ ਵੀ ਪ੍ਰੇਰਨਾਦਾਇਕ ਅਤੇ ਪ੍ਰਾਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ ਅਤੇ ਵਿਕਸਿਤ ਭਾਰਤ ਦੇ ਸਮੂਹਿਕ ਟੀਚਿਆਂ ਦੇ ਲਈ ਊਰਜਾ ਦੇ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਕੰਮ ਕਰ ਰਹੀ ਹੈ। ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਸ਼੍ਰੀ ਨਾਰਾਇਣ ਗੁਰੂ ਦੇ ਚਰਨਾਂ ਵਿੱਚ ਪ੍ਰਣਾਮ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਯੁਗਮ ਕਨਕਲੇਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 29th, 11:01 am
ਅੱਜ ਇਥੇ ਸਰਕਾਰ, ਅਕੇਡਮੀਆ, ਸਾਇੰਸ ਅਤੇ ਰਿਸਰਚ ਨਾਲ ਜੁੜੇ ਭਿੰਨ-ਭਿੰਨ ਖੇਤਰ ਦੇ ਲੋਕ, ਇੰਨੀ ਵੱਡੀ ਸੰਖਿਆ ਵਿੱਚ ਮੌਜੂਦ ਹਨ। ਇਹ ਇਕਜੁੱਟਤਾ, ਇਹ confluence, ਇਸੇ ਨੂੰ ਯੁਗਮ ਕਹਿੰਦੇ ਹਨ। ਇੱਕ ਅਜਿਹਾ ਯੁਗਮ, ਜਿਸ ਵਿੱਚ ਵਿਕਸਿਤ ਭਾਰਤ ਦੇ, future tech ਨਾਲ ਜੁੜੇ stakeholders ਇੱਕਠੇ ਜੁੜੇ ਹਨ, ਇੱਕ ਸਾਥ ਜੁੜੇ ਹਨ। ਮੈਨੂੰ ਵਿਸ਼ਵਾਸ਼ ਹੈ, ਭਾਰਤ ਦੀ ਇਨੋਵੇਸ਼ਨ ਕਪੈਸਿਟੀ ਅਤੇ Deep-tech ਵਿੱਚ ਭਾਰਤ ਦੀ ਭੂਮਿਕਾ ਨੂੰ ਵਧਾਉਣ ਦੇ ਲਈ ਅਸੀਂ ਜੋ ਯਤਨ ਕਰ ਰਹੇ ਹਾਂ, ਉਸ ਨੂੰ ਇਸ ਆਯੋਜਨ ਨਾਲ ਹੋਰ ਬਲ ਮਿਲੇਗਾ। ਅੱਜ IIT ਕਾਨਪੁਰ ਅਤੇ IIT ਬੰਬੇ ਵਿੱਚ AI, ਇੰਟੈਲੀਜੈਂਸ ਸਿਸਟਮ, ਅਤੇ ਬਾਇਓ ਸਾਇੰਸ ਬਾਇਓਟੈਕਨੋਲੋਜੀ ਹੈਲਥ ਐਂਡ ਮੈਡੀਸਨ ਦੇ ਸੁਪਰ ਹੱਬਸ ਦੀ ਸ਼ੁਰੂਆਤ ਹੋ ਰਹੀ ਹੈ। ਅੱਜ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਵੀ ਸ਼ੁਰੂਆਤ ਹੋਈ ਹੈ। ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਨਾਲ ਮਿਲ ਕੇ ਰਿਸਰਚ ਨੂੰ ਅੱਗੇ ਵਧਾਉਣ ਦਾ ਸੰਕਲਪ ਵੀ ਕੀਤਾ ਗਿਆ ਹੈ। ਮੈਂ ਇਸ ਯਤਨ ਲਈ ਵਾਧਵਾਨੀ ਫਾਊਂਡੇਸ਼ਨ ਨੂੰ, ਸਾਡੀਆਂ IITs ਨੂੰ, ਅਤੇ ਦੂਸਰੇ ਸਾਰੇ ਸਟੇਕਹੋਲਡਰਸ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਵਿਸ਼ੇਸ਼ ਤੌਰ 'ਤੇ, ਮੈਂ ਮੇਰੇ ਮਿੱਤਰ ਰੋਮੇਸ਼ ਵਾਧਵਾਨੀ ਜੀ ਦੀ ਸਰਾਹਨਾ ਕਰਦਾ ਹਾਂ। ਤੁਹਾਡੀ dedication ਅਤੇ ਸਰਗਰਮੀ ਨਾਲ ਪ੍ਰਾਈਵੇਟ ਅਤੇ ਪਬਲਿਕ ਸੈਕਟਰ ਨੇ ਮਿਲ ਕੇ ਦੇਸ਼ ਦੀ ਸਿੱਖਿਆ ਵਿਵਸਥਾ ਵਿੱਚ ਕਈ ਸਕਰਾਤਮਕ ਬਦਲਾਅ ਕੀਤੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੁਗਮ (YUGM -ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ
April 29th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਯੁਗਮ (ਵਾਈਯੂਜੀਐੱਮ) ਇਨੋਵੇਸ਼ਨ ਕਨਕਲੇਵ ਨੂੰ ਸੰਬੋਧਨ ਕੀਤਾ। ਇਸ ਮੌਕੇ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ, ਸਿੱਖਿਆ ਸ਼ਾਸਤਰੀਆਂ, ਵਿਗਿਆਨ ਅਤੇ ਖੋਜ ਪੇਸ਼ੇਵਰਾਂ ਦੇ ਮਹੱਤਵਪੂਰਨ ਇਕੱਠ ਨੂੰ ਉਜਾਗਰ ਕੀਤਾ, ਅਤੇ ਇੱਕ ਯੁਗਮ ਦੇ ਰੂਪ ਵਿੱਚ ਹਿਤਧਾਰਕਾਂ ਦੇ ਸੰਗਮ 'ਤੇ ਜ਼ੋਰ ਦਿੱਤਾ - ਜੋ ਇੱਕ ਸਹਿਯੋਗ ਹੈ ਜਿਸ ਦਾ ਮਕਸਦ ਵਿਕਸਿਤ ਭਾਰਤ ਲਈ ਭਵਿੱਖ ਦੀਆਂ ਤਕਨੀਕਾਂ ਨੂੰ ਅੱਗੇ ਵਧਾਉਣਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਸਮਾਗਮ ਰਾਹੀਂ ਭਾਰਤ ਦੀ ਨਵੀਨਤਾ ਸਮਰੱਥਾ ਅਤੇ ਡੂੰਘੀ-ਤਕਨੀਕ ਵਿੱਚ ਇਸ ਦੀ ਭੂਮਿਕਾ ਨੂੰ ਵਧਾਉਣ ਦੇ ਯਤਨਾਂ ਨੂੰ ਗਤੀ ਮਿਲੇਗੀ। ਉਨ੍ਹਾਂ ਨੇ ਆਈਆਈਟੀ ਕਾਨਪੁਰ ਅਤੇ ਆਈਆਈਟੀ ਬੌਂਬੇ ਵਿਖੇ ਸੁਪਰ ਹੱਬਸ ਦੇ ਉਦਘਾਟਨ 'ਤੇ ਟਿੱਪਣੀ ਕੀਤੀ, ਜੋ ਏਆਈ, ਬੁੱਧੀਮਾਨ ਪ੍ਰਣਾਲੀਆਂ ਅਤੇ ਬਾਇਓਸਾਇੰਸ, ਬਾਇਓਟੈਕਨੋਲੋਜੀ, ਸਿਹਤ ਅਤੇ ਦਵਾਈਆਂ 'ਤੇ ਕੇਂਦ੍ਰਿਤ ਹਨ। ਉਨ੍ਹਾਂ ਨੇ ਵਾਧਵਾਨੀ ਇਨੋਵੇਸ਼ਨ ਨੈੱਟਵਰਕ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ, ਜੋ ਨੈਸ਼ਨਲ ਰਿਸਰਚ ਫਾਊਂਡੇਸ਼ਨ ਦੇ ਸਹਿਯੋਗ ਨਾਲ ਖੋਜ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਪ੍ਰਧਾਨ ਮੰਤਰੀ ਨੇ ਵਾਧਵਾਨੀ ਫਾਊਂਡੇਸ਼ਨ, ਆਈਆਈਟੀਜ਼ ਅਤੇ ਇਨ੍ਹਾਂ ਪਹਿਲਕਦਮੀਆਂ ਵਿੱਚ ਸ਼ਾਮਲ ਸਾਰੇ ਹਿਤਧਾਰਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਨਿਜੀ ਅਤੇ ਜਨਤਕ ਖੇਤਰਾਂ ਦਰਮਿਆਨ ਸਹਿਯੋਗ ਰਾਹੀਂ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਸਕਾਰਾਤਮਕ ਤਬਦੀਲੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਸਰਗਰਮ ਭੂਮਿਕਾ ਲਈ ਸ਼੍ਰੀ ਰੋਮੇਸ਼ ਵਾਧਵਾਨੀ ਦੀ ਖ਼ਾਸ ਤੌਰ 'ਤੇ ਪ੍ਰਸ਼ੰਸਾ ਵੀ ਕੀਤੀ।ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
April 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅੱਜ ਜਦੋਂ ਮੈਂ ਤੁਹਾਡੇ ਨਾਲ ‘ਮਨ ਕੀ ਬਾਤ’ ਕਰ ਰਿਹਾ ਹਾਂ ਤਾਂ ਮਨ ਵਿੱਚ ਡੂੰਘੀ ਪੀੜ ਹੈ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਈ ਅੱਤਵਾਦੀ ਹਮਲੇ ਨੇ ਦੇਸ਼ ਦੇ ਹਰ ਨਾਗਰਿਕ ਨੂੰ ਦੁੱਖ ਪਹੁੰਚਾਇਆ ਹੈ। ਪੀੜ੍ਹਤ ਪਰਿਵਾਰਾਂ ਦੇ ਪ੍ਰਤੀ ਹਰ ਭਾਰਤੀ ਦੇ ਮਨ ਵਿੱਚ ਡੂੰਘੀ ਸੰਵੇਦਨਾ ਹੈ। ਭਾਵੇਂ ਉਹ ਕਿਸੇ ਵੀ ਰਾਜ ਦਾ ਹੋਵੇ, ਉਹ ਕੋਈ ਵੀ ਭਾਸ਼ਾ ਬੋਲਦਾ ਹੋਵੇ, ਲੇਕਿਨ ਉਹ ਉਨ੍ਹਾਂ ਲੋਕਾਂ ਦੇ ਦਰਦ ਨੂੰ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਨੂੰ ਅਹਿਸਾਸ ਹੈ ਕਿ ਹਰ ਭਾਰਤੀ ਦਾ ਖੂਨ ਅੱਤਵਾਦੀ ਹਮਲੇ ਦੀਆਂ ਤਸਵੀਰਾਂ ਨੂੰ ਵੇਖ ਕੇ ਖੌਲ ਰਿਹਾ ਹੈ। ਪਹਿਲਗਾਮ ਵਿੱਚ ਹੋਇਆ ਇਹ ਹਮਲਾ ਅੱਤਵਾਦ ਨੂੰ ਸ਼ੈਅ ਦੇਣ ਵਾਲਿਆਂ ਦੀ ਨਿਰਾਸ਼ਾ ਨੂੰ ਦਿਖਾਉਂਦਾ ਹੈ, ਉਨ੍ਹਾਂ ਦੀ ਬੁਜ਼ਦਿਲੀ ਨੂੰ ਦਰਸਾਉਂਦਾ ਹੈ। ਅਜਿਹੇ ਸਮੇਂ ਵਿੱਚ ਜਦੋਂ ਕਸ਼ਮੀਰ ਵਿੱਚ ਸ਼ਾਂਤੀ ਹੋ ਰਹੀ ਸੀ, ਸਕੂਲਾਂ-ਕਾਲਜਾਂ ਵਿੱਚ ਇੱਕ vibrancy ਸੀ, ਨਿਰਮਾਣ ਕਾਰਜਾਂ ਵਿੱਚ ਅਨੋਖੀ ਗਤੀ ਆਈ ਸੀ, ਲੋਕਤੰਤਰ ਮਜ਼ਬੂਤ ਹੋ ਰਿਹਾ ਸੀ, ਸੈਲਾਨੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋ ਰਿਹਾ ਸੀ, ਲੋਕਾਂ ਦੀ ਕਮਾਈ ਵਧ ਰਹੀ ਸੀ, ਨੌਜਵਾਨਾਂ ਦੇ ਲਈ ਨਵੇਂ ਮੌਕੇ ਤਿਆਰ ਹੋ ਰਹੇ ਸਨ। ਦੇਸ਼ ਦੇ ਦੁਸ਼ਮਣਾਂ ਨੂੰ, ਜੰਮੂ-ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਰਾਸ ਨਹੀਂ ਆਇਆ। ਅੱਤਵਾਦੀ ਅਤੇ ਅੱਤਵਾਦ ਦੇ ਆਕਾ ਚਾਹੁੰਦੇ ਹਨ ਕਿ ਕਸ਼ਮੀਰ ਫਿਰ ਤੋਂ ਤਬਾਹ ਹੋ ਜਾਵੇ, ਇਸ ਲਈ ਇੰਨੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਅੱਤਵਾਦ ਦੇ ਖਿਲਾਫ ਇਸ ਯੁੱਧ ਵਿੱਚ ਦੇਸ਼ ਦੀ ਏਕਤਾ, 140 ਕਰੋੜ ਭਾਰਤੀਆਂ ਦੀ ਇੱਕਜੁੱਟਤਾ, ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਹੀ ਏਕਤਾ ਅੱਤਵਾਦ ਦੇ ਖਿਲਾਫ ਸਾਡੀ ਫੈਸਲਾਕੁੰਨ ਲੜਾਈ ਦਾ ਅਧਾਰ ਹੈ। ਅਸੀਂ ਦੇਸ਼ ਦੇ ਸਾਹਮਣੇ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਆਪਣੇ ਸੰਕਲਪਾਂ ਨੂੰ ਮਜ਼ਬੂਤ ਕਰਨਾ ਹੈ। ਅਸੀਂ ਇੱਕ ਰਾਸ਼ਟਰ ਦੇ ਰੂਪ ਵਿੱਚ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨਾ ਹੈ। ਅੱਜ ਦੁਨੀਆ ਵੇਖ ਰਹੀ ਹੈ, ਇਸ ਅੱਤਵਾਦੀ ਹਮਲੇ ਤੋਂ ਬਾਅਦ ਪੂਰਾ ਦੇਸ਼ ਇੱਕ ਸੁਰ ਵਿੱਚ ਬੋਲ ਰਿਹਾ ਹੈ।