ਕੈਬਨਿਟ ਨੇ ਤੇਲੰਗਾਨਾ ਵਿੱਚ ਰਾਸ਼ਟਰੀ ਰਾਜਮਾਰਗ (ਐੱਨਐੱਚ)-63 ਦੇ ਆਰਮੂਰ-ਜਗਤਿਆਲ- ਮੰਚੇਰੀਅਲ ਸੈਕਸ਼ਨ ਨੂੰ ਹਾਈਬ੍ਰਿਡ ਐਨੂਇਟੀ ਮਾਡਲ (ਐੱਚਐੱਮ) ਦੇ ਤਹਿਤ ਅਤੇ ਰਾਸ਼ਟਰੀ ਰਾਜਮਾਰਗ (ਐੱਨਐੱਚ)-563 ਦੇ ਜਗਤਿਆਲ-ਕਰੀਮਨਗਰ ਸੈਕਸ਼ਨ ਨੂੰ ਬਿਲਡ- ਓਪਰੇਟ-ਟ੍ਰਾਂਸਫਰ (ਟੋਲ) [ਬੀਓਟੀ (ਟੋਲ)] ਦੇ ਤਹਿਤ 4 ਲੇਨ ਮਿਆਰ ਤੱਕ ਚੌੜਾ ਕਰਨ ਦੀ ਮਨਜ਼ੂਰੀ ਦਿੱਤੀ; ਪ੍ਰੋਜੈਕਟ ਦੀ ਕੁੱਲ ਲੰਬਾਈ 190.76 ਕਿਲੋਮੀਟਰ ਅਤੇ ਲਾਗਤ 7597.16 ਕਰੋੜ ਰੁਪਏ ਹੈ

June 03rd, 03:26 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲੇ ‘ਤੇ ਕੇਂਦਰੀ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਰਾਜਮਾਰਗ (ਐੱਨਐੱਚ) -63 ਦੇ ਮੌਜੂਦਾ ਆਰਮੂਰ-ਜਗਤਿਆਲ-ਮੰਚੇਰੀਅਲ ਸੈਕਸ਼ਨ ਨੂੰ ਹਾਈਬ੍ਰਿਡ ਐਨੂਇਟੀ ਮਾਡਲ (ਐੱਚਐੱਮ) ਦੇ ਤਹਿਤ ਅਤੇ ਰਾਸ਼ਟਰੀ ਰਾਜਮਾਰਗ (ਐੱਨਐੱਚ)-563 ਦੇ ਜਗਤਿਆਲ-ਕਰੀਮਨਗਰ ਸੈਕਸ਼ਨ ਨੂੰ ਬਿਲਡ-ਓਪਰੇਟ-ਟ੍ਰਾਂਸਫਰ (ਟੋਲ) [ਬੀਓਟੀ (ਟੋਲ)] ਦੇ ਤਹਿਤ ਤਿੰਨ ਵਰਕ ਪੈਕੇਜਾਂ ਦੇ ਤਹਿਤ ਚਾਰ-ਲੇਨ ਮਿਆਰ ਤੱਕ ਚੌੜਾ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਸੈਕਸ਼ਨਾਂ ਦੀ ਕੁੱਲ ਲੰਬਾਈ 190.76 ਕਿਲੋਮੀਟਰ ਅਤੇ ਕੁੱਲ ਪੂੰਜੀਗਤ ਲਾਗਤ 7597.16 ਕਰੋੜ ਰੁਪਏ ਹੈ।

ਹੈਦਰਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

May 10th, 03:45 pm

ਤੇਲੰਗਾਨਾ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਜੀ, ਸੂਬੇ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈਡੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਜੀ ਕਿਸ਼ਨ ਰੈਡੀ, ਬੰਡੀ ਸੰਜੇ ਕੁਮਾਰ, ਸੰਸਦ ਵਿੱਚ ਮੇਰੇ ਸਾਥੀ ਕੋਂਡਾ ਵਿਸ਼ਵੇਸ਼ਵਰ ਰੈਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ

May 10th, 03:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਲਗਭਗ 9,400 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਹੈਦਰਾਬਾਦ ਦੀ ਬਦਲਦੀ ਅਤੇ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਤੇਲੰਗਾਨਾ ਅਤੇ ਪੂਰੇ ਦੇਸ਼ ਵਿੱਚ ਤੇਜ਼ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਇਸ ਖੇਤਰ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਕਈ ਵੱਡੇ ਪੱਧਰ ਦੇ ਪ੍ਰੋਜੈਕਟ ਕਿਸ ਤਰ੍ਹਾਂ ਤੇਲੰਗਾਨਾ ਨੂੰ ਪ੍ਰਮੁੱਖ ਨਿਰਮਾਣ ਕੇਂਦਰ ਵਜੋਂ ਸਥਾਪਿਤ ਕਰਨਗੇ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਹਜ਼ਾਰਾਂ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ ਹੀ ਖੇਤਰੀ ਸੰਪਰਕ ਸੁਵਿਧਾ ਵੀ ਮਜ਼ਬੂਤ ​​ਹੋਵੇਗੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪ੍ਰੋਜੈਕਟਾਂ ਲਈ ਤੇਲੰਗਾਨਾ ਦੇ ਲੋਕਾਂ ਨੂੰ ਵਧਾਈ ਦਿੱਤੀ।

ਗੰਗਟੋਕ ਵਿੱਚ ਸਿੱਕਮ ਦੇ 50ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੇ ਸਮਾਪਤੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

April 28th, 10:25 am

ਸਿੱਕਮ ਦੇ ਰਾਜਪਾਲ ਸ੍ਰੀ ਓਮ ਮਾਥੁਰ ਜੀ, ਇੱਥੋਂ ਦੇ ਹਰਮਨ-ਪਿਆਰੇ, ਊਰਜਾਵਾਨ ਨੌਜਵਾਨ ਅਤੇ ਮੇਰੇ ਪਰਮ ਮਿੱਤਰ ਸ੍ਰੀ ਪ੍ਰੇਮ ਸਿੰਘ ਤਮਾਂਗ ਜੀ, ਸੰਸਦ ਵਿੱਚ ਮੇਰੇ ਸਾਥੀ ਸ੍ਰੀ ਦੋਰਜੀ ਸ਼ੇਰਿੰਗ ਲੇਪਚਾ ਜੀ, ਡਾ. ਇੰਦਰ ਹਾਂਗ ਸੁੱਬਾ ਜੀ, ਸ੍ਰੀ ਦਿਲੀ ਰਾਮ ਥਾਪਾ ਜੀ ਅਤੇ ਸਿੱਕਮ ਦੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿੱਕਮ ਦੇ ਗੰਗਟੋਕ ਵਿੱਚ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਸਮਾਗਮ ਦੇ ਸਮਾਪਤੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

April 28th, 10:15 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਗੰਗਟੋਕ ਵਿੱਚ ਇੱਕ ਸ਼ਾਨਦਾਰ ਜਸ਼ਨ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ 30 ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸ਼ੁਰੂਆਤ ਦੇ ਨਾਲ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਦਿਵਸ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

LDF and UDF have looted Keralam for decades through a tacit understanding: PM Modi in Palakkad, Keralam

March 29th, 03:00 pm

Prime Minister Narendra Modi today addressed a massive public gathering in Palakkad, highlighting the growing momentum for change in Keralam and expressing confidence in the rising support for the BJP-led NDA in the state. “I can clearly see a different atmosphere in the state this time. Keralam is sending a message of change,” he said.

PM Modi’s speech sparks massive enthusiasm in Palakkad, Keralam

March 29th, 02:45 pm

Prime Minister Narendra Modi today addressed a massive public gathering in Palakkad, highlighting the growing momentum for change in Keralam and expressing confidence in the rising support for the BJP-led NDA in the state. “I can clearly see a different atmosphere in the state this time. Keralam is sending a message of change,” he said.

ਮੰਤਰੀ ਮੰਡਲ ਨੇ ਉੱਤਰ ਪ੍ਰਦੇਸ਼ ਵਿੱਚ 6969.04 ਕਰੋੜ ਰੁਪਏ ਦੀ ਲਾਗਤ ਨਾਲ ਹਾਈਬ੍ਰਿਡ ਐਨੂਇਟੀ ਮੋਡ 'ਤੇ ਬਾਰਾਬੰਕੀ ਤੋਂ ਬਹਿਰਾਈਚ ਤੱਕ (101.515 ਕਿਲੋਮੀਟਰ) ਦੀ 4-ਲੇਨ ਐਕਸੈੱਸ –ਕੰਟਰੋਲਡ ਨੈਸ਼ਨਲ ਹਾਈਵੇਅ -927 ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ

March 18th, 04:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ 6969.04 ਕਰੋੜ ਰੁਪਏ ਦੀ ਲਾਗਤ ਨਾਲ ਉੱਤਰ ਪ੍ਰਦੇਸ਼ ਵਿੱਚ ਬਾਰਾਬੰਕੀ ਤੋਂ ਬਹਿਰਾਈਚ (101.515 ਕਿਲੋਮੀਟਰ) ਤੱਕ 4-ਲੇਨ ਐਕਸੈੱਸ-ਕੰਟਰੋਲਡ ਨੈਸ਼ਨਲ ਹਾਈਵੇਅ-927 ਦੇ ਨਿਰਮਾਣ ਨੂੰ ਹਾਈਬ੍ਰਿਡ ਐਨੂਇਟੀ ਮੋਡ (HAM) 'ਤੇ ਮਨਜ਼ੂਰੀ ਦੇ ਦਿੱਤੀ ਹੈ।

ਅਸਾਮ ਦੇ ਸਿਲਚਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

March 14th, 11:10 am

ਸੱਭਿਆਚਾਰ, ਹੌਸਲੇ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦੇ ਤੁਸੀਂ ਸਾਰੇ ਪਰਿਵਾਰਕ ਮੈਂਬਰਾਂ ਵਿਚਾਲੇ ਆਉਣਾ ਬਹੁਤ ਹੀ ਖ਼ਾਸ ਤਜਰਬਾ ਹੁੰਦਾ ਹੈ। ਸਿਲਚਰ ਨੂੰ ਤਾਂ ਬਰਾਕ ਘਾਟੀ ਦਾ ਮੁੱਖ ਦੁਆਰ (ਗੇਟਵੇਅ) ਕਿਹਾ ਜਾਂਦਾ ਹੈ। ਇਹ ਉਹ ਥਾਂ ਹੈ ਜਿੱਥੇ ਇਤਿਹਾਸ, ਭਾਸ਼ਾ, ਸੱਭਿਆਚਾਰ ਅਤੇ ਉੱਦਮ ਨੇ ਮਿਲ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇੱਥੇ ਬੰਗਾਲੀ ਬੋਲੀ ਜਾਂਦੀ ਹੈ, ਅਸਾਮੀ ਦੀ ਗੂੰਜ ਸੁਣਾਈ ਦਿੰਦੀ ਹੈ ਅਤੇ ਹੋਰ ਕਬਾਇਲੀ ਪਰੰਪਰਾਵਾਂ ਵੀ ਵੱਧਦੀਆਂ-ਫੁੱਲਦੀਆਂ ਹਨ। ਇੱਥੇ ਇੰਨੀ ਵੰਨ-ਸੁਵੰਨਤਾ ਨੂੰ ਆਪਣੀ ਤਾਕਤ ਬਣਾ ਕੇ ਤੁਸੀਂ ਸਾਰੇ ਭਾਈਚਾਰੇ ਨਾਲ, ਪਿਆਰ ਨਾਲ, ਇਸ ਪੂਰੇ ਖੇਤਰ ਦਾ ਵਿਕਾਸ ਕਰ ਰਹੇ ਹੋ। ਇਹ ਬਰਾਕ ਘਾਟੀ ਦੀ ਬਹੁਤ ਵੱਡੀ ਸਮਰੱਥਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸਿਲਚਰ ਵਿੱਚ 23,550 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

March 14th, 10:45 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਸਿਲਚਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੱਭਿਆਚਾਰ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦਾ ਦੌਰਾ ਕਰਨਾ ਉਨ੍ਹਾਂ ਲਈ ਹਮੇਸ਼ਾ ਇੱਕ ਖ਼ਾਸ ਤਜਰਬਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਲਚਰ ਇਸ ਘਾਟੀ ਦਾ ਮੁੱਖ ਦੁਆਰ ਹੈ, ਜਿੱਥੇ ਇਤਿਹਾਸ ਅਤੇ ਭਾਸ਼ਾ ਦਾ ਸੁਮੇਲ ਇੱਕ ਵਿਲੱਖਣ ਖੇਤਰੀ ਪਛਾਣ ਬਣਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਖੇਤਰ ਦੀ ਤਾਕਤ ਇਸ ਦੀ ਵਿਭਿੰਨਤਾ (ਵੰਨ-ਸੁਵੰਨਤਾ) ਵਿੱਚ ਹੈ, ਜਿੱਥੇ ਬੰਗਾਲੀ, ਅਸਾਮੀ ਅਤੇ ਆਦਿਵਾਸੀ ਪਰੰਪਰਾਵਾਂ ਆਪਸੀ ਪਿਆਰ ਨਾਲ ਵੱਧ-ਫੁੱਲ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਬਰਾਕ ਘਾਟੀ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਪੂੰਜੀ ਹੈ, ਜੋ ਇੱਥੋਂ ਦੇ ਨਾਗਰਿਕਾਂ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਵਧਾਉਂਦੀ ਹੈ।

ਤਾਮਿਲਨਾਡੂ ਦੇ ਮਦੁਰਾਈ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 01st, 03:30 pm

ਮੈਂ ਪਵਿੱਤਰ ਅਤੇ ਇਤਿਹਾਸਕ ਸ਼ਹਿਰ ਮਦੁਰਾਈ ਵਿੱਚ ਆ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਮੈਂ ਮੀਨਾਕਸ਼ੀ ਅੰਮਨ ਅਤੇ ਭਗਵਾਨ ਸੁੰਦਰੇਸ਼ਵਰ ਨੂੰ ਨਮਨ ਕਰਦਾ ਹਾਂ। ਅੱਜ ਦਾ ਪ੍ਰੋਗਰਾਮ ਤਾਮਿਲਨਾਡੂ ਦੀ ਵਿਕਾਸ ਯਾਤਰਾ ਵਿੱਚ ਇੱਕ ਮਾਣਮੱਤੇ ਅਧਿਆਏ ਦਾ ਪ੍ਰਤੀਕ ਹੈ। ਅਸੀਂ ਚਾਰ ਹਜ਼ਾਰ ਚਾਰ ਸੌ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਹੈ। ਇਹ ਪ੍ਰੋਜੈਕਟ ਸੰਪਰਕ ਵਿੱਚ ਸੁਧਾਰ ਲਿਆਉਣਗੇ, ਅਰਥਚਾਰੇ ਨੂੰ ਹੁਲਾਰਾ ਦੇਣਗੇ, ਰੁਜ਼ਗਾਰ ਪੈਦਾ ਕਰਨਗੇ ਅਤੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦੇਣਗੇ। ਇਸ ਨਾਲ ਕਿਸਾਨਾਂ ਨੂੰ ਬਾਜ਼ਾਰਾਂ ਤੱਕ ਪਹੁੰਚਣ ਲਈ ਬਿਹਤਰ ਸੜਕਾਂ ਦੀ ਸਹੂਲਤ ਮਿਲੇਗੀ ਅਤੇ ਤੀਰਥ ਯਾਤਰੀਆਂ ਤੇ ਸੈਲਾਨੀਆਂ ਨੂੰ ਯਾਤਰਾ ਕਰਨ ਵਿੱਚ ਆਸਾਨੀ ਹੋਵੇਗੀ। ਨਾਲ ਹੀ ਕਾਰੋਬਾਰਾਂ ਲਈ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦਾ ਨਿਰਮਾਣ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਦੁਰਾਈ ਵਿੱਚ 4,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ

March 01st, 03:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਮਦੁਰਾਈ ਵਿੱਚ 4,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਮਦੁਰਾਈ ਦੀ ਪਾਵਨ ਧਰਤੀ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਤਮਿਲਨਾਡੂ ਦੀ ਵਿਕਾਸ ਯਾਤਰਾ ਵਿੱਚ ਇੱਕ ਗੌਰਵਮਈ ਅਧਿਆਏ ਵਜੋਂ ਦਰਜ ਹੋ ਗਿਆ ਹੈ। ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਰਾਜ ਵਿੱਚ ਸੰਪਰਕ ਦਾ ਕਾਇਆ-ਕਲਪ ਕਰਨਾ, ਅਰਥਚਾਰੇ ਨੂੰ ਗਤੀ ਦੇਣਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਆਪਕ ਮੌਕੇ ਪੈਦਾ ਕਰਦੇ ਹੋਏ ਲੱਖਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਤਰੀਨ ਬੁਨਿਆਦੀ ਢਾਂਚੇ ਦਾ ਨਿਰਮਾਣ ਮੂਲ ਰੂਪ ਵਿੱਚ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਦਾ ਮਾਧਿਅਮ ਹੈ। ਸ਼੍ਰੀ ਮੋਦੀ ਨੇ ਕਿਹਾ ਕਿ, ਇਨ੍ਹਾਂ ਵਿਕਾਸ ਕਾਰਜਾਂ ਦਾ ਅਰਥ ਹੈ—ਕਿਸਾਨਾਂ ਲਈ ਬਾਜ਼ਾਰਾਂ ਤੱਕ ਪਹੁੰਚਣ ਲਈ ਬਿਹਤਰ ਸੜਕਾਂ, ਤੀਰਥ ਯਾਤਰੀਆਂ ਅਤੇ ਸੈਲਾਨੀਆਂ ਲਈ ਆਸਾਨ ਯਾਤਰਾ ਅਤੇ ਕਾਰੋਬਾਰਾਂ ਲਈ ਤੇਜ਼ ਆਵਾਜਾਈ ਦੀ ਸਹੂਲਤ।

ਪੁਡੂਚੇਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 01st, 12:00 pm

ਪੁਡੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਾਮੀ, ਕੇਂਦਰੀ ਮੰਤਰੀ ਪ੍ਰੀਸ਼ਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਮਨਸੁਖ ਮਾਂਡਵੀਆ, ਪੁਡੂਚੇਰੀ ਦੇ ਉਪ ਰਾਜਪਾਲ ਸ਼੍ਰੀ ਕੇ. ਕੈਲਾਸਨਾਥਨ, ਰਾਜ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਆਰ. ਸੇਲਵਮ, ਗ੍ਰਹਿ ਮੰਤਰੀ ਸ਼੍ਰੀ ਏ. ਨਮਾਸਿਵਾਯਮ, ਹੋਰ ਨੇਤਾ, ਮੇਰੇ ਪਿਆਰੇ ਪੁਡੂਚੇਰੀ ਦੀਆਂ ਭੈਣਾਂ ਅਤੇ ਭਰਾਵੋ, ਵਣੱਕਮ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ

March 01st, 11:45 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਗਤੀਸ਼ੀਲਤਾ ਵਰਗੇ ਮੁੱਖ ਖੇਤਰਾਂ ’ਤੇ ਕੇਂਦ੍ਰਿਤ ਹਨ।

ਕੈਬਨਿਟ ਨੇ ਅਸਾਮ ਵਿੱਚ ਬ੍ਰਹਮਪੁੱਤਰ ਨਦੀ ਦੇ ਹੇਠਾਂ ਦੋ ਲੇਨ ਵਾਲੀ ਟਵਿਨ ਟਿਊਬ ਟੀਬੀਐੱਮ ਸੜਕ ਅੰਡਰਵਾਟਰ ਸੁਰੰਗ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ, ਜਿਸ ਦੀ ਕੁੱਲ ਲੰਬਾਈ 33.7 ਕਿਲੋਮੀਟਰ ਹੈ

February 14th, 12:56 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲੇ ਬਾਰੇ ਕੈਬਨਿਟ ਕਮੇਟੀ ਨੇ ਕੱਲ੍ਹ ਐੱਨਐੱਚ-15 'ਤੇ ਗੋਹਪੁਰ ਤੋਂ 715 ਸੈਕਸ਼ਨ 'ਤੇ ਨੁਮਾਲੀਗੜ੍ਹ ਤੱਕ 4-ਮਾਰਗੀ ਐਕਸੈਸ-ਕੰਟਰੋਲਡ ਗ੍ਰੀਨਫੀਲਡ ਕਨੈਕਟੀਵਿਟੀ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਬ੍ਰਹਮਪੁੱਤਰ ਨਦੀ ਦੇ ਹੇਠਾਂ 15.79 ਕਿਲੋਮੀਟਰ ਸੜਕ-ਕਮ-ਰੇਲ ਸੁਰੰਗ ਸ਼ਾਮਲ ਹੈ ਜੋ ਅਸਾਮ ਵਿੱਚ ਇੰਜੀਨੀਅਰਿੰਗ ਖਰੀਦ ਨਿਰਮਾਣ (ਈਪੀਸੀ) 'ਤੇ 18,662 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ ਵਿਕਸਿਤ ਕੀਤੀ ਜਾਵੇਗੀ।