ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੀ ਸਰਕਾਰੀ ਯਾਤਰਾ
July 11th, 08:03 am
ਗੱਲਬਾਤ, ਤਾਲਮੇਲ, ਜਾਣਕਾਰੀ ਦੇ ਵਟਾਂਦਰੇ ਅਤੇ ਸਾਂਝੀਆਂ ਗਤੀਵਿਧੀਆਂ ਰਾਹੀਂ ਇੰਡੋ-ਪੈਸੀਫਿਕ ਵਿੱਚ ਸਮੁੰਦਰੀ ਸਹਿਯੋਗ ਵਧਾਉਣ ਲਈ ਢਾਂਚਾ ਸਥਾਪਤ ਕਰਦਾ ਹੈ।ਇੰਡੋਨੇਸ਼ੀਆ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
July 07th, 03:15 pm
ਅੱਜ ਸਵੇਰੇ ਮੈਨੂੰ ਇੰਡੋਨੇਸ਼ੀਆ ਦਾ ਸਰਬ-ਉੱਚ ਸਨਮਾਨ ਪਾਉਣ ਦਾ ਸੁਭਾਗ ਵੀ ਮਿਲਿਆ। ਮੈਂ ਕਰੋੜਾਂ ਭਾਰਤੀਆਂ ਪ੍ਰਤੀ ਇੰਡੋਨੇਸ਼ੀਆ ਦੇ ਲੋਕਾਂ ਦੇ ਪਿਆਰ ਨੂੰ, ਤਹਿ ਦਿਲੋਂ ਅਤੇ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ, ਸਾਡੇ ਦੋਵਾਂ ਦੇਸ਼ਾਂ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੈ, ਸਾਂਝੀ ਵਿਰਾਸਤ ਦਾ ਹੈ, ਅਤੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਹੈ। ਮੈਂ ਤੁਹਾਡੇ ਸਾਰੇ ਸਾਥੀਆਂ ਦਾ, ਰਾਸ਼ਟਰਪਤੀ ਪ੍ਰਬੋਵੋ ਜੀ ਦਾ, ਇੰਡੋਨੇਸ਼ੀਆ ਦੀ ਸਰਕਾਰ ਅਤੇ ਇੱਥੋਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੀ ਸੰਸਦ ਨੂੰ ਸੰਬੋਧਨ ਕੀਤਾ
July 07th, 03:00 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਗੌਰਵਮਈ ਮੌਜੂਦਗੀ ਅਤੇ ਸੰਸਦ ਦੀ ਸਪੀਕਰ ਮਹਾਂਮਹਿਮ ਕੁਮਾਰੀ ਪੁਆਨ ਮਹਾਰਾਨੀ ਦੇ ਨਿੱਘੇ ਸੱਦੇ ਅਤੇ ਭਾਰਤ-ਇੰਡੋਨੇਸ਼ੀਆ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸਾਰਥਕ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੇ 1.4 ਅਰਬ ਨਾਗਰਿਕਾਂ ਵੱਲੋਂ ਸੰਸਦ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਜਦੇ ਹੋਏ ਕਿਹਾ ਕਿ ਲੋਕਤੰਤਰ ਦੀ ਜਨਨੀ ਭਾਰਤ, ਇੰਡੋਨੇਸ਼ੀਆ ਨਾਲ ਲੋਕਤੰਤਰੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਦੋਵਾਂ ਦੇਸ਼ਾਂ ਦਰਮਿਆਨ ਡੂੰਘੇ ਸੱਭਿਅਤਾਵਾਦੀ ਅਤੇ ਸਮੁੰਦਰੀ ਸਬੰਧਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਹਿੰਦ ਮਹਾਸਾਗਰ ਵਿਚਾਰਾਂ, ਵਪਾਰ, ਸੱਭਿਆਚਾਰ ਅਤੇ ਆਸਥਾ ਦੇ ਆਦਾਨ-ਪ੍ਰਦਾਨ ਰਾਹੀਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਜੋੜਦਾ ਰਿਹਾ ਹੈ। ਉਨ੍ਹਾਂ ਨੇ 'ਵਸੁਧੈਵ ਕੁਟੁੰਬਕਮ' ਅਤੇ 'ਭਿੰਨੇਕਾ ਤੁੰਗਲ ਇਕਾ' (ਵਿਭਿੰਨਤਾ ਵਿੱਚ ਏਕਤਾ) ਦੇ ਸਾਂਝੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹੀ ਕਦਰਾਂ-ਕੀਮਤਾਂ ਅੱਜ ਵੀ ਦੋਵਾਂ ਦੇਸ਼ਾਂ ਦੀ ਭਾਈਵਾਲੀ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਂਝਾ ਇਤਿਹਾਸਕ ਸਫ਼ਰ, ਇੱਕੋ ਜਿਹੀਆਂ ਚੁਣੌਤੀਆਂ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਭਾਰਤ ਅਤੇ ਇੰਡੋਨੇਸ਼ੀਆ ਨੂੰ ਕੁਦਰਤੀ ਅਤੇ ਭਰੋਸੇਮੰਦ ਭਾਈਵਾਲ ਬਣਾਉਂਦੀਆਂ ਹਨ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਨਾਲ ਦੁਵੱਲੀ ਗੱਲਬਾਤ ਕੀਤੀ
June 14th, 08:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਜੂਨ, 2026 ਨੂੰ ਨੀਸ ਦੇ ਵਿਲਾ ਕੇਰਲਿਓਸ ਵਿੱਚ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਸਾਲ ਦੀ ਸ਼ੁਰੂਆਤ ਵਿੱਚ ਭਾਰਤ-ਫ਼ਰਾਂਸ ਸਬੰਧਾਂ ਨੂੰ ‘ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ’ ਦੇ ਪੱਧਰ ਤੱਕ ਵਧਾਉਣ ਤੋਂ ਬਾਅਦ ਦੋਵਾਂ ਆਗੂਆਂ ਦੀ ਇਹ ਪਹਿਲੀ ਬੈਠਕ ਸੀ।ਕੇਂਦਰੀ ਕੈਬਨਿਟ ਨੇ ਗੁਜਰਾਤ ਦੇ ਅਹਿਮਦਾਬਾਦ ਜ਼ਿਲ੍ਹੇ ਨੂੰ ਸ਼ਾਮਲ ਕਰਨ ਵਾਲੇ ਇੱਕ ਨਵੇਂ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਭਾਰਤ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 134 ਕਿਲੋਮੀਟਰ ਦਾ ਵਾਧਾ ਹੋਵੇਗਾ
May 13th, 03:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੀ ਲਗਭਗ 20,667 ਕਰੋੜ ਰੁਪਏ ਦੀ ਲਾਗਤ ਵਾਲੀ ਅਹਿਮਦਾਬਾਦ (ਸਰਖੇਜ-Sarkhej) –ਧੋਲੇਰਾ ਸੈਮੀ ਹਾਈ-ਸਪੀਡ ਡਬਲ ਲਾਈਨ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ। ਸਵਦੇਸ਼ੀ ਤੌਰ ‘ਤੇ ਵਿਕਸਿਤ ਤਕਨੀਕ ਨਾਲ ਤਿਆਰ ਭਾਰਤੀ ਰੇਲਵੇ ਦਾ ਇਹ ਪਹਿਲਾ ਸੈਮੀ ਹਾਈ-ਸਪੀਡ ਪ੍ਰੋਜੈਕਟ ਹੋਵੇਗਾ।ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦੌਰਾ: ਅਹਿਮ ਸਮਝੌਤਿਆਂ ਦੀ ਸੂਚੀ
February 26th, 07:41 pm
ਜ਼ਮੀਨ ਦਾ ਸਰਵੇਖਣ ਅਤੇ ਖੋਜ ਦੇ ਖੇਤਰ ਵਿੱਚ ਸਹਿਯੋਗ ਲਈ ਸਹਿਮਤੀ ਪੱਤਰਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।ਜਰਮਨ ਚਾਂਸਲਰ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
January 12th, 12:49 pm
ਅੱਜ ਸਵਾਮੀ ਵਿਵੇਕਾਨੰਦ ਜਯੰਤੀ ਦੇ ਦਿਨ ਚਾਂਸਲਰ ਮਰਜ਼ ਦਾ ਭਾਰਤ ਵਿੱਚ ਸਵਾਗਤ ਕਰਨਾ ਮੇਰੇ ਲਈ ਵਿਸ਼ੇਸ਼ ਪ੍ਰਸੰਨਤਾ ਦਾ ਵਿਸ਼ਾ ਹੈ। ਇਹ ਇੱਕ ਸੁਖਦ ਸੰਯੋਗ ਹੈ ਕਿ ਸਵਾਮੀ ਵਿਵੇਕਾਨੰਦ ਜੀ ਨੇ ਹੀ ਭਾਰਤ ਅਤੇ ਜਰਮਨੀ ਦੇ ਵਿਚ ਦਰਸ਼ਨ, ਗਿਆਨ ਅਤੇ ਆਤਮਾ ਦਾ ਸੇਤੁ ਬਣਾਇਆ ਸੀ। ਅੱਜ ਚਾਂਸਲਰ ਮਰਜ਼ ਦੀ ਇਹ ਯਾਤਰਾ ਉਸ ਸੇਤੁ ਨੂੰ ਨਵੀਂ ਊਰਜਾ, ਨਵਾਂ ਵਿਸ਼ਵਾਸ ਅਤੇ ਨਵਾਂ ਵਿਸਥਾਰ ਪ੍ਰਦਾਨ ਕਰ ਰਹੀ ਹੈ। ਚਾਂਸਲਰ ਦੇ ਰੂਪ ਵਿੱਚ ਇਹ ਉਨ੍ਹਾਂ ਦੀ ਭਾਰਤ ਹੀ ਨਹੀਂ, ਸਗੋਂ ਏਸ਼ੀਆ ਦੀ ਵੀ ਪਹਿਲੀ ਯਾਤਰਾ ਹੈ। ਇਹ ਇਸ ਗੱਲ ਦਾ ਸਸ਼ਕਤ ਪ੍ਰਮਾਣ ਹੈ ਕਿ ਉਹ ਭਾਰਤ ਨਾਲ ਸਬੰਧਾਂ ਨੂੰ ਕਿੰਨਾ ਡੂੰਘਾ ਮਹੱਤਵ ਦਿੰਦੇ ਹਨ। ਉਨ੍ਹਾਂ ਦਾ ਨਿੱਜੀ ਧਿਆਨ ਅਤੇ ਵਚਨਬੱਧਤਾ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਭਾਰਤ, ਜਰਮਨੀ ਨਾਲ ਆਪਣੀ ਦੋਸਤੀ ਅਤੇ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਪ੍ਰਤਿਬੱਧ ਹੈ। ਗੁਜਰਾਤ ਵਿੱਚ ਅਸੀਂ ਕਹਿੰਦੇ ਹਾਂ — ‘ਆਵਕਾਰੋ ਮਿੱਠੋ ਆਪਜੇ ਰੇ’, ਭਾਵ ਸਨੇਹ ਅਤੇ ਆਤਮਿਯਤਾ ਨਾਲ ਸਵਾਗਤ ਕਰਨਾ। ਇਸੇ ਭਾਵਨਾ ਨਾਲ ਅਸੀਂ ਚਾਂਸਲਰ ਮਰਜ਼ ਦਾ ਭਾਰਤ ਵਿੱਚ ਹਾਰਦਿਕ ਸਵਾਗਤ ਕਰਦੇ ਹਾਂ।ਕੱਛ ਅਤੇ ਸੌਰਾਸ਼ਟਰ ਖੇਤਰ ਲਈ ਆਯੋਜਿਤ ਵਾਈਬ੍ਰੈਂਟ ਗੁਜਰਾਤ ਰੀਜਨਲ ਕਾਨਫ਼ਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 11th, 02:45 pm
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਉਪ ਮੁੱਖ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਦੇ ਹੋਰ ਮੰਤਰੀ, ਸਾਂਸਦ ਅਤੇ ਵਿਧਾਇਕ, ਮਹਾਮਹਿਮ, ਉਦਯੋਗ ਜਗਤ ਦੇ ਨੁਮਾਇੰਦੇ, ਹੋਰ ਪਤਵੰਤੇ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ
January 11th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰਾਂ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ 2026 ਦੀ ਸ਼ੁਰੂਆਤ ਤੋਂ ਬਾਅਦ ਗੁਜਰਾਤ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਸਵੇਰੇ ਉਨ੍ਹਾਂ ਨੇ ਭਗਵਾਨ ਸੋਮਨਾਥ ਦੇ ਬ੍ਰਹਮ ਦਰਸ਼ਨ ਕੀਤੇ ਅਤੇ ਹੁਣ ਉਹ ਰਾਜਕੋਟ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਵਿਕਾਸ ਭੀ, ਵਿਰਾਸਤ ਭੀ ਦਾ ਮੰਤਰ ਜਗ੍ਹਾ ਗੂੰਜ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਦੁਨੀਆ ਭਰ ਤੋਂ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਆਏ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ
September 20th, 09:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਥਲ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸ਼੍ਰੀ ਮੋਦੀ ਨੇ ਕਿਹਾ, ਇੱਕ ਵਾਰ ਪੂਰਾ ਹੋਣ ਤੋਂ ਬਾਅਦ, ਇਹ ਦੁਨੀਆ ਦਾ ਸਭ ਤੋਂ ਵੱਡਾ ਮੈਰੀਟਾਈਮ ਮਿਊਜ਼ੀਅਮ ਹੋਵੇਗਾ। ਇਹ ਸੈਰ-ਸਪਾਟਾ, ਖੋਜ, ਸਿੱਖਿਆ ਅਤੇ ਹੁਨਰ ਵਿਕਾਸ ਦੇ ਕੇਂਦਰ ਵਜੋਂ ਸੇਵਾ ਨਿਭਾਉਂਦੇ ਹੋਏ ਭਾਰਤ ਦੀਆਂ ਪ੍ਰਾਚੀਨ ਸਮੁੰਦਰੀ ਪ੍ਰੰਪਰਾਵਾਂ ਨੂੰ ਪ੍ਰਦਰਸ਼ਿਤ ਕਰੇਗਾ।ਪ੍ਰਧਾਨ ਮੰਤਰੀ 20 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ
September 19th, 05:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ 'ਸਮੁੰਦਰ ਸੇ ਸਮ੍ਰਿੱਧੀ' ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਸਵੇਰੇ 10:30 ਵਜੇ ਭਾਵਨਗਰ ਵਿਖੇ 34,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਮੌਕੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਥਾਈਲੈਂਡ ਦੌਰਾ
April 03rd, 08:36 pm
ਥਾਈਲੈਂਡ ਦੇ ਡਿਜੀਟਲ ਅਰਥਵਿਵਸਥਾ ਅਤੇ ਸਮਾਜ ਮੰਤਰਾਲੇ (Ministry of Digital Economy and Society) ਅਤੇ ਭਾਰਤ ਸਰਕਾਰ ਦੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ(Ministry of Electronics and Information Technology) ਦੇ ਦਰਮਿਆਨ ਡਿਜੀਟਲ ਟੈਕਨੋਲੋਜੀਆਂ ਦੇ ਖੇਤਰ ਵਿੱਚ ਸਹਿਯੋਗ ‘ਤੇ ਸਹਿਮਤੀ ਪੱਤਰ।The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਥਲ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਦੇ ਨਿਰਮਾਣ ‘ਤੇ ਲਿੰਕਡਇਨ’ ‘ਤੇ ਪੋਸਟ ਲਿਖਿਆ
October 15th, 03:37 pm
ਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਿੰਕਡਇਨ ‘ਤੇ ਇੱਕ ਪੋਸਟ ਲਿਖ ਕੇ ਗੁਜਰਾਤ ਦੇ ਲੋਥਲ ਵਿੱਚ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਵਿਕਸਿਤ ਕਰਨ ਦੇ ਲਾਭਾਂ ਬਾਰੇ ਵਿਸਤਾਰ ਨਾਲ ਦੱਸਿਆ।ਕੈਬਨਿਟ ਨੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (ਐੱਨਐੱਮਐੱਚਸੀ), ਲੋਥਲ, ਗੁਜਰਾਤ ਦੇ ਵਿਕਾਸ ਨੂੰ ਪ੍ਰਵਾਨਗੀ ਦਿੱਤੀ
October 09th, 03:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਲੋਥਲ, ਗੁਜਰਾਤ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (ਐੱਨਐੱਮਐੱਚਸੀ) ਦੇ ਵਿਕਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ।ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 11:10 am
Global Maritime India Summit ਦੇ ਤੀਸਰੇ ਸੰਸਕਰਣ ਵਿੱਚ, ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ। ਇਸ ਤੋਂ ਪਹਿਲਾਂ ਜਦੋਂ ਅਸੀਂ 2021 ਵਿੱਚ ਮਿਲੇ ਸੀ, ਤਦ ਪੂਰੀ ਦੁਨੀਆ Corona ਦੀ ਅਨਿਸ਼ਚਿਤਤਾ ਨਾਲ ਘਿਰੀ ਹੋਈ ਸੀ। ਕੋਈ ਨਹੀਂ ਜਾਣਦਾ ਸੀ, ਕਿ Corona ਦੇ ਬਾਅਦ ਦਾ ਵਿਸ਼ਵ ਕਿਹੋ ਜਿਹਾ ਹੋਵੇਗਾ। ਲੇਕਿਨ ਅੱਜ ਦੁਨੀਆ ਵਿੱਚ ਇੱਕ ਨਵਾਂ world order ਆਕਾਰ ਲੈ ਰਿਹਾ ਹੈ ਅਤੇ ਇਸ ਬਦਲਦੇ ਹੋਏ world order ਵਿੱਚ ਪੂਰਾ ਵਿਸ਼ਵ ਭਾਰਤ ਦੇ ਵੱਲ ਨਵੀਆਂ ਆਕਾਂਖਿਆਵਾਂ ਨਾਲ ਦੇਖ ਰਿਹਾ ਹੈ। ਆਰਥਿਕ ਸੰਕਟ ਨਾਲ ਘਿਰੀ ਦੁਨੀਆ ਵਿੱਚ ਭਾਰਤ ਦੀ ਅਰਥਵਿਵਸਥਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ top 3 economic powers ਵਿੱਚੋਂ ਇੱਕ ਹੋਵੇਗਾ। ਅਸੀਂ ਸਾਰੇ ਜਾਣਦੇ ਹਾਂ ਕਿ ਦੁਨੀਆ ਦਾ maximum trade, sea routes ਨਾਲ ਹੀ ਹੁੰਦਾ ਹੈ। Post-Corona world ਵਿੱਚ ਅੱਜ ਦੁਨੀਆ ਨੂੰ ਵੀ reliable ਅਤੇ resilient supply chains ਦੀ ਜ਼ਰੂਰਤ ਹੈ। ਇਸ ਲਈ Global Maritime India Summit ਦਾ ਇਹ edition ਬਹੁਤ ਮਹੱਤਵਪੂਰਨ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ‘ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023’ ਦਾ ਉਦਘਾਟਨ ਕੀਤਾ
October 17th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਮੁੰਬਈ ਵਿੱਚ ਅੱਜ ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਦੀ ਤੀਸਰੇ ਸੰਸਕਰਣ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਵਿਜ਼ਨ 2047’ ਦਾ ਵੀ ਅਨਾਵਰਣ ਕੀਤਾ ਜੋ ਭਾਰਤੀ ਸਮੁੰਦਰੀ ਖੇਤਰ ਦੇ ਲਈ ਨੀਲੀ ਅਰਥਵਿਵਸਥਾ ਦੀ ਮੂਲ ਯੋਜਨਾ (ਬਲੂਪ੍ਰਿੰਟ) ਹੈ। ਇਸ ਭਵਿੱਖਵਾਦੀ ਯੋਜਨਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ 23,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਭਾਰਤੀ ਸਮੁੰਦਰੀ ਨੀਲੀ ਅਰਥਵਿਵਸਥਾ ਦੇ ਲਈ ‘ਅੰਮ੍ਰਿਤ ਕਾਲ ਵਿਜ਼ਨ 2047’ ਨਾਲ ਜੁੜੇ ਹਨ। ਇਹ ਸਮਿਟ ਦੇਸ਼ ਦੇ ਸਮੁੰਦਰੀ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਇੱਕ ਉਤਕ੍ਰਿਸ਼ਟ ਮੰਚ ਹੈ।We stamped out terrorism in the last eight years with resolute actions: PM Modi in Jamnagar
November 28th, 02:15 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.