ਅਸਾਮ ਦੇ ਨਾਮਰੂਪ ਵਿੱਚ ਯੂਰੀਆ ਪਲਾਂਟ ਦੇ ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 21st, 04:25 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਜੀ, ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਅਤੇ ਇੱਥੋਂ ਦੇ ਤੁਹਾਡੇ ਪ੍ਰਤੀਨਿਧੀ, ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ, ਵਿਧਾਇਕ, ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ, ਸਾਨੂੰ ਸਾਰਿਆਂ ਨੂੰ ਅਸ਼ੀਰਵਾਦ ਦੇਣ ਲਈ ਆਏ ਹੋਏ, ਮੇਰੇ ਸਾਰੇ ਭਾਈਓ ਅਤੇ ਭੈਣੋ, ਜਿੰਨੇ ਲੋਕ ਪੰਡਾਲ ਵਿੱਚ ਹਨ, ਉਸ ਤੋਂ ਜ਼ਿਆਦਾ ਲੋਕ ਮੈਨੂੰ ਉੱਥੇ ਬਾਹਰ ਦਿਖ ਰਹੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
December 21st, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੇ ਨਾਮਰੂਪ ਵਿੱਚ ਅਸਾਮ ਵੈਲੀ ਫਰਟੀਲਾਈਜ਼ਰ ਐਂਡ ਕੈਮੀਕਲਜ਼ ਲਿਮਟਿਡ ਦੇ ਅਮੋਨੀਆ-ਯੂਰੀਆ ਖਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਚਾਓਲੁੰਗ ਸੁਖਾਪਾ ਅਤੇ ਮਹਾਵੀਰ ਲਛਿਤ ਬੋਰਫੁਕਨ ਵਰਗੇ ਮਹਾਨ ਨਾਇਕਾਂ ਦੀ ਧਰਤੀ ਹੈ। ਉਨ੍ਹਾਂ ਨੇ ਭੀਮਬਰ ਦਿਓਰੀ, ਸ਼ਹੀਦ ਕੁਸ਼ਲ ਕੁੰਵਰ, ਮੋਰਨ ਰਾਜਾ ਬੋਦੂਸਾ, ਮਾਲਤੀ ਮੇਮ, ਇੰਦਰਾ ਮੀਰੀ, ਸਵਰਗਦੇਵ ਸਰਬਾਨੰਦ ਸਿੰਘ ਅਤੇ ਵੀਰ ਸਤੀ ਸਾਧਨੀ ਦੇ ਯੋਗਦਾਨ ਨੂੰ ਉਭਾਰਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਜਾਨੀ ਅਸਾਮ ਦੀ ਪਵਿੱਤਰ ਧਰਤੀ, ਇਸ ਬਹਾਦਰੀ ਅਤੇ ਕੁਰਬਾਨੀ ਦੀ ਮਹਾਨ ਧਰਤੀ ਨੂੰ ਨਮਨ ਕਰਦੇ ਹਨ।ਕੋਇੰਬਟੂਰ, ਤਾਮਿਲਨਾਡੂ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 19th, 07:01 pm
ਮੰਚ 'ਤੇ ਬਿਰਾਜਮਾਨ ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਐੱਲ ਮੁਰੂਗਨ ਜੀ, ਤਾਮਿਲਨਾਡੂ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾਕਟਰ ਕੇ. ਰਾਮਾਸਾਮੀ ਜੀ, ਵੱਖ-ਵੱਖ ਖੇਤੀ ਸੰਗਠਨਾਂ ਤੋਂ ਆਏ ਸਾਰੇ ਪਤਵੰਤੇ ਸੱਜਣੋ, ਬਾਕੀ ਹਾਜ਼ਰੀਨ ਮੇਰੇ ਪਿਆਰੇ ਕਿਸਾਨ ਭਰਾਵੋ ਤੇ ਭੈਣੋ ਅਤੇ ਦੇਸ਼ ਭਰ ਵਿੱਚ ਡਿਜੀਟਲ ਤਕਨੀਕ ਦੇ ਜ਼ਰੀਏ ਜੁੜੇ ਲੱਖਾਂ ਕਿਸਾਨਾਂ ਨੂੰ ਮੈਂ ਇੱਥੋਂ ਵਣੱਕਮ ਕਹਿੰਦਾ ਹਾਂ, ਨਮਸਕਾਰ ਕਹਿੰਦਾ ਹਾਂ ਅਤੇ ਸਭ ਤੋਂ ਪਹਿਲਾਂ ਮੈਂ ਤੁਹਾਡੇ ਅਤੇ ਦੇਸ਼ ਭਰ ਵਿੱਚ ਇਕੱਠੇ ਹੋਏ ਮੇਰੇ ਕਿਸਾਨ ਭਰਾਵਾਂ-ਭੈਣਾਂ ਤੋਂ ਵੀ ਮੁਆਫੀ ਮੰਗਦਾ ਹਾਂ। ਮੈਨੂੰ ਆਉਣ ਵਿੱਚ ਕਰੀਬ-ਕਰੀਬ ਇੱਕ ਘੰਟਾ ਦੇਰੀ ਹੋ ਗਈ, ਕਿਉਂਕਿ ਅੱਜ ਪੁੱਟਾਪਰਥੀ ਵਿੱਚ ਸੱਤਿਆ ਸਾਈਂ ਬਾਬਾ ਦੇ ਪ੍ਰੋਗਰਾਮ ਵਿੱਚ ਸੀ, ਪਰ ਉੱਥੇ ਪ੍ਰੋਗਰਾਮ ਥੋੜ੍ਹਾ ਲੰਮਾ ਚੱਲ ਗਿਆ, ਤਾਂ ਮੈਨੂੰ ਆਉਣ ਵਿੱਚ ਦੇਰੀ ਹੋਈ। ਤੁਹਾਨੂੰ ਸਭ ਨੂੰ ਅਤੇ ਦੇਸ਼ ਭਰ ਵਿੱਚ ਬੈਠੇ ਸਾਨੂੰ ਦੇਖ ਰਹੇ ਵੱਡੀ ਗਿਣਤੀ ਲੋਕਾਂ ਨੂੰ ਜੋ ਅਸੁਵਿਧਾ ਹੋਈ, ਉਸ ਲਈ ਮੈਂ ਤੁਹਾਡੇ ਕੋਲੋਂ ਮੁਆਫੀ ਮੰਗਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਨੂੰ ਸੰਬੋਧਨ ਕੀਤਾ
November 19th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ 2025 ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕੋਇੰਬਟੂਰ ਦੀ ਪਵਿੱਤਰ ਧਰਤੀ 'ਤੇ ਮਰੂਧਮਲਾਈ ਦੇ ਭਗਵਾਨ ਮੁਰੂਗਨ ਨੂੰ ਨਮਨ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਨੇ ਕੋਇੰਬਟੂਰ ਨੂੰ ਸਭਿਆਚਾਰ, ਦਇਆ ਅਤੇ ਸਿਰਜਣਾਤਮਕਤਾ ਦੀ ਧਰਤੀ ਦੱਸਿਆ ਅਤੇ ਇਸ ਨੂੰ ਦੱਖਣੀ ਭਾਰਤ ਵਿੱਚ ਉੱਦਮਤਾ ਦੇ ਇੱਕ ਪਾਵਰ-ਹਾਊਸ ਵਜੋਂ ਸਵੀਕਾਰ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦਾ ਕੱਪੜਾ ਸੈਕਟਰ ਦੇਸ਼ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਇੰਬਟੂਰ ਨੇ ਹੁਣ ਹੋਰ ਨਾਂ ਕਮਾਇਆ ਹੈ, ਕਿਉਂਕਿ ਇਸ ਦੇ ਸਾਬਕਾ ਸੰਸਦ ਮੈਂਬਰ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਹੁਣ ਉਪ ਰਾਸ਼ਟਰਪਤੀ ਵਜੋਂ ਦੇਸ਼ ਦੀ ਅਗਵਾਈ ਕਰ ਰਹੇ ਹਨ। ਇਹ ਦੱਸਦੇ ਹੋਏ ਕਿ ਕੁਦਰਤੀ ਖੇਤੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ, ਸ਼੍ਰੀ ਮੋਦੀ ਨੇ ਤਾਮਿਲਨਾਡੂ ਦੇ ਸਾਰੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਦੱਖਣੀ ਭਾਰਤ ਕੁਦਰਤੀ ਖੇਤੀ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਕਿਸਾਨਾਂ, ਖੇਤੀਬਾੜੀ ਵਿਗਿਆਨੀਆਂ, ਉਦਯੋਗ ਭਾਈਵਾਲਾਂ, ਸਟਾਰਟਅੱਪ ਉੱਦਮਾਂ ਅਤੇ ਨਵੀਨਤਾ ਨੇਤਾਵਾਂ ਦੀ ਮੌਜੂਦਗੀ ਦਾ ਸਵਾਗਤ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ 11 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਭਾਰਤੀ ਖੇਤੀ ਖੋਜ ਅਦਾਰਿਆਂ ਵਿੱਚ ਵਿਸ਼ੇਸ਼ ਖੇਤੀ ਪ੍ਰੋਗਰਾਮ ’ਚ ਹਿੱਸਾ ਲੈਣਗੇ
October 10th, 06:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 11 ਅਕਤੂਬਰ, 2025 ਨੂੰ ਸਵੇਰੇ 10:30 ਵਜੇ ਨਵੀਂ ਦਿੱਲੀ ਸਥਿਤ ਭਾਰਤੀ ਖੇਤੀ ਖੋਜ ਅਦਾਰਿਆਂ ਵਿੱਚ ਵਿਸ਼ੇਸ਼ ਖੇਤੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਸ਼੍ਰੀ ਮੋਦੀ ਇੱਕ ਜਨਤਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਨਗੇ।ਕੁਦਰਤੀ ਖੇਤੀ 'ਤੇ ਰਾਸ਼ਟਰੀ ਮਿਸ਼ਨ ਦੀ ਸ਼ੁਰੂਆਤ
November 25th, 08:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਤਹਿਤ ਸੁਤੰਤਰ ਤੌਰ ‘ਤੇ ਕਾਰਜ ਕਰਨ ਵਾਲੀ ਇੱਕ ਸੈਂਟਰਲੀ ਸਪਾਂਸਰਡ ਸਕੀਮ ਦੇ ਰੂਪ ਵਿੱਚ ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ (ਐੱਨਐੱਮਐੱਨਐੱਫ- NMNF) ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।