ਆਤੰਕਤਵਾਦ ਭਾਰਤ ਦੀ ਭਾਵਨਾ ਨੂੰ ਨਹੀਂ ਤੋੜ ਸਕਦਾ: ਪ੍ਰਧਾਨ ਮੰਤਰੀ ਮੋਦੀ

April 24th, 03:36 pm

ਪਹਿਲਗਾਮ ਆਤੰਕਵਾਦੀ ਹਮਲੇ ਵਿੱਚ ਨਿਰਦੋਸ਼ ਲੋਕਾਂ ਦੀ ਦੁਖਦ ਮੌਤ 'ਤੇ ਭਾਰਤ ਸੋਗ ਵਿੱਚ ਹੈ। ਬਿਹਾਰ ਦੇ ਮਧੁਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਗਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਗਹਿਰਾ ਦੁਖ ਅਤੇ ਗੁੱਸਾ ਵਿਅਕਤ ਕਰਦੇ ਹੋਏ ਸੋਗ ਵਿੱਚ ਡੁੱਬੇ ਦੇਸ਼ ਦੀ ਅਗਵਾਈ ਕੀਤੀ। ਪੀੜਿਤਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ, ਜਿਸ ਵਿੱਚ ਪੂਰਾ ਦੇਸ਼ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਇਕਜੁੱਟਤਾ ਵਿੱਚ ਖੜ੍ਹਾ ਸੀ।

ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 24th, 12:00 pm

ਆਪਣੀ ਗੱਲ ਸ਼ੁਰੂ ਕਰਨ ਤੋਂ ਪਹਿਲਾਂ ਮੈਂ ਆਪ ਸਭ ਨੂੰ ਇੱਕ ਤਾਕੀਦ ਕਰਨਾ ਚਾਹੁੰਦਾ ਹਾਂ, ਤੁਸੀ ਜਿੱਥੇ ਹੋ ਉੱਥੇ, ਆਪਣੇ ਸਥਾਨ ‘ਤੇ ਬੈਠੇ ਰਹਿ ਕਰਕੇ ਹੀ, ਖੜ੍ਹੇ ਹੋਣ ਦੀ ਜ਼ਰੂਰਤ ਨਹੀਂ ਹੈ, ਬੈਠ ਕੇ ਹੀ 22 ਤਾਰੀਖ ਨੂੰ ਜਿਨ੍ਹਾਂ ਪਰਿਵਾਰਜਨਾਂ ਨੂੰ ਅਸੀਂ ਗੁਆਇਆ ਹੈ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਪਲ ਅਸੀਂ ਆਪਣੇ ਸਥਾਨ ‘ਤੇ ਬੈਠ ਕਰਕੇ ਹੀ, ਮੌਨ ਵਰਤ ਕਰਕੇ ਆਪਣੇ-ਆਪਣੇ ਈਸ਼ਟ ਦੇਵ ਨੂੰ ਯਾਦ ਕਰਦੇ ਹੋਏ, ਉਨ੍ਹਾਂ ਸਾਰੀਆਂ ਨੂੰ ਸ਼ਰਧਾਂਜਲੀ ਦੇਵਾਂਗੇ, ਉਸ ਤੋਂ ਬਾਅਦ ਮੈਂ ਅੱਜ ਆਪਣੀ ਗੱਲ ਸ਼ੁਰੂ ਕਰਾਂਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

April 24th, 11:50 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੂੰ 22 ਅਪ੍ਰੈਲ, 2025 ਨੂੰ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਮੌਨ ਰੱਖਣ ਅਤੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਪੂਰਾ ਦੇਸ਼ ਮਿਥਿਲਾ ਅਤੇ ਬਿਹਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਵਿਕਾਸ ਦੇ ਉਦੇਸ਼ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਿਜਲੀ, ਰੇਲਵੇ ਅਤੇ ਇਨਫ੍ਰਾਸਟ੍ਰਕਚਰ ਦੇ ਖੇਤਰ ਵਿੱਚ ਇਹ ਪਹਿਲਾਂ ਬਿਹਾਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੀਆਂ । ਉਨ੍ਹਾਂ ਨੇ ਮਹਾਨ ਕਵੀ ਅਤੇ ਰਾਸ਼ਟਰੀ ਪ੍ਰਤੀਕ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ

April 23rd, 06:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਪ੍ਰੈਲ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਮਧੂਬਨੀ ਜਾਣਗੇ ਅਤੇ ਸਵੇਰੇ ਕਰੀਬ 11:45 ਵਜੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ 'ਤੇ ਆਯੋਜਿਤ ਸਮਾਗਮ ਵਿੱਚ ਹਿੱਸਾ ਲੈਣਗੇ। ਉਹ 13,480 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਇਸ ਮੌਕੇ ‘ਤੇ ਮੌਜੂਦ ਜਨ ਸਮੂਹ ਨੂੰ ਸੰਬੋਧਨ ਵੀ ਕਰਨਗੇ।

ਪ੍ਰਧਾਨ ਮੰਤਰੀ 24 ਅਤੇ 25 ਅਪ੍ਰੈਲ ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ

April 21st, 03:02 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਤੇ 25 ਅਪ੍ਰੈਲ, 2023 ਨੂੰ ਮੱਧ ਪ੍ਰਦੇਸ਼, ਕੇਰਲ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ ਦਾ ਦੌਰਾ ਕਰਨਗੇ।

ਪੰਚਾਇਤੀ ਰਾਜ ਦਿਵਸ 'ਤੇ ਗ੍ਰਾਮ ਸਭਾਵਾਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 24th, 11:31 am

ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਗਿਰੀਰਾਜ ਸਿੰਘ ਜੀ, ਇਸ ਧਰਤੀ ਦੀ ਸੰਤਾਨ ਮੇਰੇ ਸਾਥੀ ਡਾਕਟਰ ਜਿਤੇਂਦਰ ਸਿੰਘ ਜੀ, ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਜੀ, ਸੰਸਦ ਵਿੱਚ ਮੇਰੇ ਸਾਥੀ ਸ਼੍ਰੀ ਜੁਗਲ ਕਿਸ਼ੋਰ ਜੀ, ਜੰਮੂ-ਕਸ਼ਮੀਰ ਸਹਿਤ ਪੂਰੇ ਦੇਸ਼ ਨਾਲ ਜੁੜੇ ਪੰਚਾਇਤੀ ਰਾਜ ਦੇ ਸਾਰੇ ਜਨਪ੍ਰਤੀਨਿਧੀਗਣ, ਭਾਈਓ ਅਤੇ ਭੈਣੋਂ !

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਜੰਮੂ ਤੇ ਕਸ਼ਮੀਰ ਦਾ ਦੌਰਾ ਕੀਤਾ

April 24th, 11:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਜਸ਼ਨ ਵਿੱਚ ਹਿੱਸਾ ਲੈਣ ਲਈ ਜੰਮੂ ਤੇ ਕਸ਼ਮੀਰ ਦਾ ਦੌਰਾ ਕੀਤਾ ਅਤੇ ਦੇਸ਼ ਭਰ ਦੀਆਂ ਸਾਰੀਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸਾਂਬਾ ਜ਼ਿਲ੍ਹੇ ਦੀ ਪੱਲੀ ਪੰਚਾਇਤ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਲਗਭਗ 20,000 ਕਰੋੜ ਰੁਪਏ ਦੀਆਂ ਕਈ ਵਿਕਾਸ ਪਹਿਲਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਅੰਮ੍ਰਿਤ ਸਰੋਵਰ ਦੀ ਪਹਿਲ ਦੀ ਸ਼ੁਰੂਆਤ ਵੀ ਕੀਤੀ। ਇਸ ਮੌਕੇ ’ਤੇ ਜੰਮੂ ਤੇ ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ, ਕੇਂਦਰੀ ਮੰਤਰੀ ਸ਼੍ਰੀ ਗਿਰੀਰਾਜ ਸਿੰਘ, ਡਾ: ਜਿਤੇਂਦਰ ਸਿੰਘ ਅਤੇ ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

April 24th, 09:51 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਭਾਰਤੀ ਲੋਕਤੰਤਰ ਦਾ ਅਧਾਰ-ਥੰਮ੍ਹ ਹਨ।

PM to launch physical distribution of Property Cards under the SVAMITVA Scheme on 11th October

October 09th, 01:31 pm

In a historic move set to transform rural India and empower millions of Indians, PM Narendra Modi will launch the physical distribution of Property Cards under the SVAMITVA Scheme on 11th October. The launch will enable around one lakh property holders to download their Property Cards through the SMS link delivered on their mobile phones.