Prime Minister chairs DGP/IGP Conference in Raipur
November 29th, 08:25 pm
Prime Minister Shri Narendra Modi chaired the first day of the Conference of Directors General and Inspectors General of Police in Raipur today. He remarked that the conference witnessed extensive deliberations on different aspects of India’s security system.ਦਿੱਲੀ ਵਿੱਚ ਲਾਲ ਕਿਲ੍ਹੇ ਕੋਲ ਵਿਸਫੋਟ ਦੇ ਸਬੰਧ ਵਿੱਚ ਕੈਬਨਿਟ ਨੇ ਪ੍ਰਸਤਾਵ ਪਾਸ ਕੀਤਾ
November 12th, 08:17 pm
ਕੇਂਦਰੀ ਕੈਬਨਿਟ ਨੇ, 10 ਨਵੰਬਰ 2025 ਦੀ ਸ਼ਾਮ ਦਿੱਲੀ ਵਿੱਚ ਲਾਲ ਕਿਲ੍ਹੇ ਕੋਲ ਕਾਰ ਵਿਸਫੋਟ ਅੱਤਵਾਦੀ ਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਡੂੰਘਾ ਦੁੱਖ ਵਿਅਕਤ ਕੀਤਾ ਹੈ। ਕੈਬਨਿਟ ਨੇ ਮ੍ਰਿਤਕ ਲੋਕਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭੂਟਾਨ ਦੇ ਸਰਕਾਰੀ ਦੌਰੇ 'ਤੇ ਸੰਯੁਕਤ ਪ੍ਰੈੱਸ ਰਿਲੀਜ਼
November 12th, 10:00 am
ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ 11 ਨਵੰਬਰ, 2025 ਨੂੰ ਚਾਂਗਲਿਮਥਾਂਗ ਵਿਖੇ ਮਹਾਮਹਿਮ ਚੌਥੇ ਡਰੁਕ ਗਿਆਲਪੋਸ ਦੇ 70ਵੇਂ ਜਨਮ ਦਿਨ ਮੌਕੇ ’ਤੇ ਭੂਟਾਨ ਦੇ ਲੋਕਾਂ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਧਾਨ ਮੰਤਰੀ ਮੋਦੀ ਨੇ ਥਿੰਫੂ ਵਿੱਚ ਚੱਲ ਰਹੇ ਗਲੋਬਲ ਸ਼ਾਂਤੀ ਪ੍ਰਾਰਥਨਾ ਉਤਸਵ ਵਿੱਚ ਵੀ ਹਿੱਸਾ ਲਿਆ। ਭੂਟਾਨ ਦੇ ਰਾਜਾ ਨੇ ਤਿਉਹਾਰ ਦੌਰਾਨ ਜਨਤਕ ਪੂਜਾ ਲਈ ਥਿੰਫੂ ਵਿੱਚ ਭਾਰਤ ਤੋਂ ਭਗਵਾਨ ਬੁੱਧ ਦੇ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਮੌਜੂਦਗੀ ਦੀ ਸ਼ਲਾਘਾ ਕੀਤੀ।Mahagathbandhan is a bundle of lies: PM Modi in Arrah, Bihar
November 02nd, 02:00 pm
Massive crowd attended PM Modi’s public rally in Arrah, Bihar, today. Addressing the gathering, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.PM Modi addresses large public gatherings in Arrah and Nawada, Bihar
November 02nd, 01:45 pm
Massive crowd attended PM Modi’s rallies in Arrah and Nawada, Bihar, today. Addressing the gathering in Arrah, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
October 31st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਜਹਾਜ਼ ਨਿਰਮਾਣ, ਸਮੁੰਦਰੀ ਖੇਤਰ ਵਿੱਚ ਵਿੱਤਪੋਸ਼ਣ ਅਤੇ ਘਰੇਲੂ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਵਿਆਪਕ ਚਹੁੰਮੁਖੀ ਪਹਿਲ
September 24th, 03:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਸਮੁੰਦਰੀ ਖੇਤਰ ਦੀ ਰਣਨੀਤਕ ਅਤੇ ਆਰਥਿਕ ਮਹੱਤਤਾ ਨੂੰ ਪਛਾਣਦੇ ਹੋਏ, ਕੇਂਦਰੀ ਮੰਤਰੀ ਮੰਡਲ ਨੇ ਅੱਜ ਭਾਰਤ ਦੇ ਜਹਾਜ਼ ਨਿਰਮਾਣ ਅਤੇ ਸਮੁੰਦਰੀ ਈਕੋਸਿਸਟਮ ਨੂੰ ਮੁੜ ਸੁਰਜੀਤ ਕਰਨ ਲਈ 69,725 ਕਰੋੜ ਰੁਪਏ ਦੇ ਇੱਕ ਵਿਆਪਕ ਪੈਕੇਜ ਨੂੰ ਮਨਜ਼ੂਰੀ ਦਿੱਤੀ। ਇਹ ਪੈਕੇਜ ਘਰੇਲੂ ਸਮਰੱਥਾ ਨੂੰ ਮਜ਼ਬੂਤ ਕਰਨ, ਲੰਬੇ ਸਮੇਂ ਦੇ ਵਿੱਤ ਵਿੱਚ ਸੁਧਾਰ ਕਰਨ, ਗ੍ਰੀਨਫੀਲਡ ਅਤੇ ਬ੍ਰਾਊਨਫੀਲਡ ਸ਼ਿਪਯਾਰਡ ਵਿਕਾਸ ਨੂੰ ਉਤਸ਼ਾਹਿਤ ਕਰਨ, ਤਕਨੀਕੀ ਸਮਰੱਥਾਵਾਂ ਅਤੇ ਕੌਸ਼ਲ ਨੂੰ ਵਧਾਉਣ ਦੇ ਨਾਲ-ਨਾਲ ਇੱਕ ਮਜ਼ਬੂਤ ਸਮੁੰਦਰੀ ਬੁਨਿਆਦੀ ਢਾਂਚਾ ਬਣਾਉਣ ਲਈ ਕਾਨੂੰਨੀ, ਟੈਕਸੇਸ਼ਨ ਅਤੇ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਲਈ ਡਿਜ਼ਾਈਨ ਕੀਤਾ ਗਿਆ ਇੱਕ ਚਹੁੰਮੁਖੀ ਪਹਿਲ ਨੂੰ ਪੇਸ਼ ਕਰਦਾ ਹੈ।ਗੁਜਰਾਤ ਦੇ ਭਾਵਨਗਰ ਵਿੱਚ "ਸਮੁੰਦਰ ਸੇ ਸਮ੍ਰਿੱਧੀ" ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 20th, 11:00 am
ਸਾਡੇ ਭਾਵਨਗਰ ਨੇ ਧੂਮ ਮਚਾ ਦਿੱਤੀ ਹੈ, ਹਾਂ ਹੁਣ ਕਰੰਟ ਆਇਆ। ਮੈਂ ਇੱਥੇ ਦੇਖ ਸਕਦਾ ਹਾਂ ਕਿ ਪੰਡਾਲ ਦੇ ਬਾਹਰ ਲੋਕਾਂ ਦਾ ਸਮੁੰਦਰ ਦਿਖਾਈ ਦੇ ਰਿਹਾ ਹੈ। ਏਨੀ ਵੱਡੀ ਗਿਣਤੀ ਵਿੱਚ ਤੁਸੀਂ ਸਾਰੇ ਆਸ਼ੀਰਵਾਦ ਦੇਣ ਲਈ ਆਏ, ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਾਵਨਗਰ ਵਿੱਚ ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕੀਤਾ, 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
September 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭਾਵਨਗਰ ਵਿੱਚ 34,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ‘ਸਮੁੰਦਰ ਸੇ ਸਮ੍ਰਿੱਧੀ’ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਸਵਾਗਤ ਕੀਤਾ। 17 ਸਤੰਬਰ ਨੂੰ ਉਨ੍ਹਾਂ ਨੂੰ ਭੇਜੀਆਂ ਗਈਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਉਨ੍ਹਾਂ ਨੂੰ ਮਿਲਣ ਵਾਲਾ ਪਿਆਰ ਤਾਕਤ ਦਾ ਇੱਕ ਵੱਡਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰ ਵਿਸ਼ਵਕਰਮਾ ਜਯੰਤੀ ਤੋਂ ਗਾਂਧੀ ਜਯੰਤੀ ਤੱਕ, ਯਾਨੀ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 2-3 ਦਿਨਾਂ ਵਿੱਚ ਗੁਜਰਾਤ ਵਿੱਚ ਕਈ ਸੇਵਾ-ਮੁਖੀ ਗਤੀਵਿਧੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੈਂਕੜੇ ਥਾਵਾਂ 'ਤੇ ਖੂਨਦਾਨ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਇੱਕ ਲੱਖ ਵਿਅਕਤੀਆਂ ਨੇ ਖੂਨਦਾਨ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਸ਼ਹਿਰਾਂ ਵਿੱਚ ਸਫਾਈ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਸ ਵਿੱਚ ਲੱਖਾਂ ਨਾਗਰਿਕ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸ਼੍ਰੀ ਮੋਦੀ ਨੇ ਦੱਸਿਆ ਕਿ ਸੂਬੇ ਭਰ ਵਿੱਚ 30,000 ਤੋਂ ਵੱਧ ਸਿਹਤ ਕੈਂਪ ਲਗਾਏ ਗਏ ਹਨ, ਜਿਸ ਵਿੱਚ ਜਨਤਾ ਅਤੇ ਖ਼ਾਸਕਰ ਔਰਤਾਂ ਨੂੰ ਡਾਕਟਰੀ ਜਾਂਚ ਅਤੇ ਇਲਾਜ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਸੇਵਾ ਗਤੀਵਿਧੀਆਂ ਵਿੱਚ ਸ਼ਾਮਲ ਹਰੇਕ ਵਿਅਕਤੀ ਦਾ ਧੰਨਵਾਦ ਕੀਤਾ।ਅਸਾਮ ਦੇ ਦਰਾਂਗ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 14th, 11:30 am
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ। ਅਸਾਮ ਦੇ ਲੋਕਪ੍ਰਿਯ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਹੋਰ ਜਨਪ੍ਰਤੀਨਿਧੀ ਅਤੇ ਲਗਾਤਾਰ ਬਾਰਸ਼ ਦੇ ਬਾਵਜੂਦ ਵੀ ਇੰਨੀ ਵੱਡੀ ਗਿਣਤਾ ਵਿੱਚ ਆਪ ਸਾਰੇ ਅਸ਼ੀਰਵਾਦ ਦੇਣ ਆਏ, ਅਜਿਹੇ ਮੇਰੇ ਪਿਆਰੇ ਭਾਈਓ-ਭੈਣੋਂ, ਨਮਸਕਾਰ (नॉमोश्कार)।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 14th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦਰਾਂਗ ਦੇ ਲੋਕਾਂ ਅਤੇ ਅਸਾਮ ਦੇ ਸਾਰੇ ਨਾਗਰਿਕਾਂ ਨੂੰ ਅਸਾਮ ਦੀ ਵਿਕਾਸ ਯਾਤਰਾ ਦੇ ਇਸ ਇਤਿਹਾਸਕ ਦਿਨ 'ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ।ਤਿਯਾਨਜਿਨ ਵਿਖੇ 25ਵੇਂ SCO ਸਮਿਟ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
September 01st, 10:14 am
SCO ਦੇ ਪੱਚੀਵੇਂ (25ਵੇਂ) ਸਮਿਟ ਵਿੱਚ ਹਿੱਸਾ ਲੈਂਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ। ਸਾਡੇ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਚਾਰੀ ਸਤਿਕਾਰ ਦੇ ਲਈ ਮੈਂ ਰਾਸ਼ਟਰਪਤੀ ਸ਼ੀ (Xi) ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਚੀਨ ਦੇ ਤਿਯਾਨਜਿਨ ਵਿੱਚ 25ਵੇਂ ਐੱਸਸੀਓ ਸੰਮੇਲਨ ਵਿੱਚ ਹਿੱਸਾ ਲਿਆ
September 01st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 31 ਅਗਸਤ ਤੋਂ 1 ਸਤੰਬਰ 2025 ਤੱਕ ਚੀਨ ਦੇ ਤਿਯਾਨਜਿਨ ਵਿੱਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ (ਐੱਸੀਸਓ) ਦੇ ਰਾਸ਼ਟਰ ਮੁਖੀਆਂ ਦੀ ਪ੍ਰੀਸ਼ਦ ਦੀ 25ਵੀਂ ਮੀਟਿੰਗ ਵਿੱਚ ਹਿੱਸਾ ਲਿਆ। ਸਮਿਟ ਵਿੱਚ ਐੱਸਸੀਓ ਵਿਕਾਸ ਰਣਨੀਤੀ, ਗਲੋਬਲ ਸ਼ਾਸਨ ਵਿੱਚ ਸੁਧਾਰ, ਅੱਤਵਾਦ-ਵਿਰੋਧੀ, ਸ਼ਾਂਤੀ ਅਤੇ ਸੁਰੱਖਿਆ, ਆਰਥਕਿ ਅਤੇ ਵਿੱਤੀ ਸਹਿਯੋਗ ਅਤੇ ਟਿਕਾਊ ਵਿਕਾਸ ‘ਤੇ ਉਪਯੋਗੀ ਚਰਚਾ ਹੋਈ।ਤਿਆਨਜਿਨ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਨਾਲ ਦੁਵੱਲੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 11:06 am
ਸਾਡੇ ਗਰਮਜੋਸ਼ੀ ਭਰੇ ਸੁਆਗਤ ਲਈ ਮੈਂ ਤੁਹਾਡਾ ਦਿਲ ਤੋਂ ਆਭਾਰ ਵਿਅਕਤ ਕਰਦਾ ਹਾਂ। ਪਿਛਲੇ ਵਰ੍ਹੇ ਕਜਾਨ ਵਿੱਚ ਸਾਡੀ ਬਹੁਤ ਹੀ ਸਾਰਥਕ ਚਰਚਾ ਹੋਈ ਸੀ। ਸਾਡੇ ਸਬੰਧਾਂ ਨੂੰ ਇੱਕ ਸਕਾਰਾਤਮਕ ਦਿਸ਼ਾ ਮਿਲੀ। ਸੀਮਾ ‘ਤੇ disengagement ਦੇ ਬਾਅਦ ਸ਼ਾਂਤੀ ਅਤੇ ਸਥਿਰਤਾ ਦਾ ਮਾਹੌਲ ਬਣਿਆ ਹੋਇਆ ਹੈ। ਸਾਡੇ ਸਪੈਸ਼ਲ Representatives ਦਰਮਿਆਨ ਬਾਰਡਰ ਮੈਨੇਜਮੈਂਟ ਦੇ ਸਬੰਧ ਵਿੱਚ ਸਹਿਮਤੀ ਬਣੀ ਹੈ। ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਤੋਂ ਸ਼ੁਰੂ ਹੋਈ ਹੈ। ਦੋਵਾਂ ਦੇਸ਼ਾਂ ਦਰਮਿਆਨ ਡਾਇਰੈਕਟ ਫਲਾਈਟ ਵੀ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਸਾਡੇ ਸਹਿਯੋਗ ਨਾਲ ਦੋਵਾਂ ਦੇਸ਼ਾਂ ਦੇ 2.8 ਬਿਲੀਅਨ ਲੋਕਾਂ ਦੇ ਹਿਤ ਜੁੜੇ ਹੋਏ ਹਨ। ਇਸ ਨਾਲ ਪੂਰੀ ਮਨੁੱਖਤਾ ਦੀ ਭਲਾਈ ਦਾ ਰਾਹ ਵੀ ਪੱਧਰਾ ਹੋਵੇਗਾ। ਆਪਸੀ ਵਿਸ਼ਵਾਸ, ਸਨਮਾਨ ਅਤੇ ਸੰਵੇਦਨਸ਼ੀਲਤਾ ਦੇ ਅਧਾਰ ‘ਤੇ ਅਸੀਂ ਆਪਣੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਪ੍ਰਤੀਬੱਧ ਹਾਂ।ਭਾਰਤ-ਫਿਜੀ ਸਾਂਝਾ ਬਿਆਨ: ਵੇਅਲੋਮਨੀ ਦੋਸਤੀ ਦੀ ਭਾਵਨਾ ਵਿੱਚ ਭਾਈਵਾਲੀ
August 25th, 01:52 pm
ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫਿਜੀ ਗਣਰਾਜ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਸਿਤਿਵੇਨੀ ਰਾਬੁਕਾ ਨੇ 24 ਤੋਂ 26 ਅਗਸਤ 2025 ਤੱਕ ਭਾਰਤ ਗਣਰਾਜ ਦਾ ਅਧਿਕਾਰਤ ਦੌਰਾ ਕੀਤਾ। ਸ਼੍ਰੀ ਰਾਬੁਕਾ ਦਾ ਪ੍ਰਧਾਨ ਮੰਤਰੀ ਵਜੋਂ ਭਾਰਤ ਦਾ ਇਹ ਪਹਿਲਾ ਦੌਰਾ ਹੈ। ਸ਼੍ਰੀ ਰਾਬੁਕਾ ਦੇ ਨਾਲ ਉਨ੍ਹਾਂ ਦੀ ਪਤਨੀ; ਸਿਹਤ ਅਤੇ ਮੈਡੀਕਲ ਸੇਵਾਵਾਂ ਮੰਤਰੀ ਸ਼੍ਰੀ ਐਂਟੋਨੀਓ ਲਾਲਾਬਾਲਾਵੁ ਅਤੇ ਫਿਜੀ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਆਇਆ ਹੈ।ਫਿਜ਼ੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਮੂਲ-ਪਾਠ
August 25th, 12:30 pm
ਭਾਰਤ ਅਤੇ ਫਿਜ਼ੀ ਦਰਮਿਆਨ ਆਤਮੀਯਤਾ ਦਾ ਗਹਿਰਾ ਨਾਤਾ ਹੈ। ਉਨਸਵੀਂ ਸਦੀ ਵਿੱਚ, ਭਾਰਤ ਤੋਂ ਗਏ ਸੱਠ ਹਜ਼ਾਰ ਤੋਂ ਵੱਧ ਗਿਰਮਿਟਿਆ ਭਾਈ-ਭੈਣਾਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਫਿਜ਼ੀ ਦੀ ਸਮ੍ਰਿੱਧੀ ਵਿੱਚ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਫਿਜ਼ੀ ਦੀ ਸਮਾਜਿਕ ਅਤੇ ਸੱਭਿਆਚਾਰਕ ਵਿਭਿੰਨਤਾ ਵਿੱਚ ਨਵੇਂ ਰੰਗ ਭਰੇ ਹਨ। ਫਿਜ਼ੀ ਦੀ ਏਕਤਾ ਅਤੇ ਅਖੰਡਤਾ ਨੂੰ ਨਿਰਤੰਰ ਮਜ਼ਬੂਤੀ ਪ੍ਰਦਾਨ ਕੀਤੀ ਹੈ।79ਵੇਂ ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 03:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲੇ ਦੀ ਫ਼ਸੀਲ ਤੋਂ 79ਵੇਂ ਸੁਤੰਤਰਤਾ ਦਿਵਸ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਦਾ ਰਾਸ਼ਟਰ ਨੂੰ ਸੰਬੋਧਨ ਲਾਲ ਕਿਲੇ ਤੋਂ ਸਭ ਤੋਂ ਲੰਬਾ ਅਤੇ ਸਭ ਤੋਂ ਨਿਰਣਾਇਕ ਭਾਸ਼ਣ ਸੀ, ਜੋ 103 ਮਿੰਟ ਚਲਿਆ, ਜਿਸ ਵਿੱਚ 2047 ਤੱਕ ਵਿਕਸਿਤ ਭਾਰਤ ਲਈ ਇੱਕ ਸਾਹਸਿਕ ਰੋਡਮੈਪ ਤਿਆਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦਾ ਸੰਬੋਧਨ ਆਤਮਨਿਰਭਰਤਾ, ਇਨੋਵੇਸ਼ਨ ਅਤੇ ਨਾਗਰਿਕ ਸਸ਼ਕਤੀਕਰਣ 'ਤੇ ਕੇਂਦ੍ਰਿਤ ਸੀ, ਜਿਸ ਵਿੱਚ ਦੂਸਰਿਆਂ 'ਤੇ ਇੱਕ ਨਿਰਭਰ ਰਾਸ਼ਟਰ ਦੇ ਆਲਮੀ ਰੂਪ ਤੋਂ ਇੱਕ ਆਤਮ-ਵਿਸ਼ਵਾਸੀ, ਤਕਨੀਕੀ ਤੌਰ 'ਤੇ ਉੱਨਤ ਅਤੇ ਆਰਥਿਕ ਤੌਰ 'ਤੇ ਲਚੀਲੇ ਦੇਸ਼ ਬਣਨ ਦੀ ਭਾਰਤ ਦੀ ਯਾਤਰਾ 'ਤੇ ਪ੍ਰਕਾਸ਼ ਪਾਇਆ ਗਿਆ।79ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਆਜ਼ਾਦੀ ਦਾ ਇਹ ਮਹਾਪੁਰਬ 140 ਕਰੋੜ ਸੰਕਲਪਾਂ ਦਾ ਪੁਰਬ ਹੈ। ਆਜ਼ਾਦੀ ਦਾ ਇਹ ਪੁਰਬ ਸਮੂਹਿਕ ਸਿੱਧੀਆਂ ਦਾ, ਗੌਰਵ ਦਾ ਪਲ ਹੈ ਅਤੇ ਹਿਰਦਾ ਉਮੰਗ ਨਾਲ ਭਰਿਆ ਹੋਇਆ ਹੈ। ਦੇਸ਼ ਏਕਤਾ ਦੀ ਭਾਵਨਾ ਨੂੰ ਨਿਰੰਤਰ ਮਜ਼ਬੂਤੀ ਦੇ ਰਿਹਾ ਹੈ। 140 ਕਰੋੜ ਦੇਸ਼ਵਾਸੀ ਅੱਜ ਤਿਰੰਗੇ ਦੇ ਰੰਗ ਵਿੱਚ ਰੰਗੇ ਹੋਏ ਹਨ। ਹਰ ਘਰ ਤਿਰੰਗਾ, ਭਾਰਤ ਦੇ ਹਰ ਕੋਣੇ ਤੋਂ, ਚਾਹੇ ਰੇਗਿਸਤਾਨ ਹੋਵੇ, ਜਾਂ ਹਿਮਾਲਿਆ ਦੀਆਂ ਚੋਟੀਆਂ, ਸਮੁੰਦਰ ਦੇ ਤਟ ਹੋਣ ਜਾਂ ਸੰਘਣੀ ਅਬਾਦੀ ਵਾਲੇ ਖੇਤਰ, ਹਰ ਤਰਫ਼ ਤੋਂ ਇੱਕ ਹੀ ਗੂੰਜ ਹੈ, ਇੱਕ ਹੀ ਜੈਕਾਰਾ ਹੈ, ਸਾਡੇ ਪ੍ਰਾਣ ਤੋਂ ਵੀ ਪਿਆਰੀ ਮਾਤਭੂਮੀ ਦਾ ਜੈਗਾਨ ਹੈ।