'ਵਿਕਸਿਤ ਭਾਰਤ' ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
December 28th, 11:30 am
ਸਾਲ ਦੇ ਆਖਰੀ ਮਨ ਕੀ ਬਾਤ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਵਿੱਚ, ਭਾਰਤ ਨੇ ਰਾਸ਼ਟਰੀ ਸੁਰੱਖਿਆ, ਖੇਡਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਗਲੋਬਲ ਪਲੈਟਫਾਰਮਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਦੇਸ਼ 2026 ਵਿੱਚ ਨਵੇਂ ਸੰਕਲਪਾਂ ਨਾਲ ਅੱਗੇ ਵਧਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ, ਕੁਇਜ਼ ਮੁਕਾਬਲਾ, ਸਮਾਰਟ ਇੰਡੀਆ ਹੈਕਾਥੌਨ 2025 ਅਤੇ ਫਿੱਟ ਇੰਡੀਆ ਮੂਵਮੈਂਟ ਵਰਗੀਆਂ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਉਦਯੋਗਿਕ ਸਿਖਲਾਈ ਸੰਸਥਾਨ (ਆਈਟੀਆਈ) ਦੇ ਨਵੀਨੀਕਰਣ ਅਤੇ ਕੌਸ਼ਲ ਮੰਦੀ ਲਈ ਪੰਜ ਰਾਸ਼ਟਰੀ ਉੱਤਮਤਾ ਕੇਂਦਰਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ
May 07th, 02:07 pm
ਭਾਰਤ ਵਿੱਚ ਕਿੱਤਾਮੁਖੀ ਸਿੱਖਿਆ ਨੂੰ ਬਦਲਣ ਵੱਲ ਇੱਕ ਵੱਡੇ ਕਦਮ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਉਦਯੋਗਿਕ ਸਿਖਲਾਈ ਸੰਸਥਾਨ (ਆਈਟੀਆਈ) ਦੇ ਨਵੀਨੀਕਰਣ ਅਤੇ ਕੇਂਦਰੀ ਸਪਾਂਸਰਡ ਸਕੀਮ ਦੇ ਤੌਰ 'ਤੇ ਪੰਜ (5) ਰਾਸ਼ਟਰੀ ਉੱਤਮਤਾ ਕੇਂਦਰਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।