ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 04:00 pm
ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।ਪਹਿਲੀ ਵੋਟ ਤੋਂ ਲੈ ਕੇ ਸਟਾਰਟਅੱਪ ਇੰਡੀਆ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੇ ਨੌਜਵਾਨਾਂ ਦਾ ਜਸ਼ਨ ਮਨਾਇਆ
January 25th, 11:30 am
ਇਸ ਸਾਲ ਰਾਸ਼ਟਰੀ ਵੋਟਰ ਦਿਵਸ 'ਤੇ ਪਹਿਲੀ ਮਨ ਕੀ ਬਾਤ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਵੋਟ ਪਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹਰ ਵਿਅਕਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਟਾਰਟਅੱਪ, ਪਾਣੀ ਸੰਭਾਲ਼, ਗੁਣਵੱਤਾ, ਸੱਭਿਆਚਾਰ ਅਤੇ ਤਿਉਹਾਰਾਂ ਅਤੇ ਸਵੱਛਤਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਅਗਲੇ ਮਹੀਨੇ ਹੋਣ ਵਾਲੇ ਇੰਡੀਆ ਏਆਈ ਇਮਪੈਕਟ ਸਮਿਟ 'ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਦੁਨੀਆ ਭਰ ਦੇ ਐਕਸਪਰਟ ਹਿੱਸਾ ਲੈਣਗੇ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵੋਟਰ ਦਿਵਸ 'ਤੇ ਨਾਗਰਿਕਾਂ ਨੂੰ ਵਧਾਈ ਦਿੱਤੀ
January 25th, 10:24 am
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਿਨ ਰਾਸ਼ਟਰ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਨੂੰ ਹੋਰ ਗੂੜ੍ਹਾ ਕਰਨ ਦਾ ਮੌਕਾ ਹੈ। ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਨਾਲ ਜੁੜੇ ਉਨ੍ਹਾਂ ਸਾਰੇ ਲੋਕਾਂ ਦੀ ਤਾਰੀਫ਼ ਕੀਤੀ, ਜਿਨ੍ਹਾਂ ਨੇ ਭਾਰਤ ਦੀਆਂ ਲੋਕਤੰਤਰੀ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਯਤਨ ਕੀਤੇ ਹਨ।ਰੋਜ਼ਗਾਰ ਮੇਲੇ ਤਹਿਤ ਨਿਯੁਕਤੀ ਪੱਤਰ ਵੰਡਣ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 24th, 11:30 am
ਸਾਲ 2026 ਦੀ ਸ਼ੁਰੂਆਤ ਤੁਹਾਡੇ ਜੀਵਨ ਵਿੱਚ ਨਵੀਂਆਂ ਖ਼ੁਸ਼ੀਆਂ ਦੀ ਸ਼ੁਰੂਆਤ ਕਰ ਰਹੀ ਹੈ। ਇਸ ਦੇ ਨਾਲ ਹੀ, ਜਦੋਂ ਬਸੰਤ ਪੰਚਮੀ ਕੱਲ੍ਹ ਹੀ ਲੰਘੀ ਹੈ, ਤਾਂ ਤੁਹਾਡੇ ਜੀਵਨ ਵਿੱਚ ਵੀ ਇਸ ਨਵੀਂ ਬਸੰਤ ਦੀ ਸ਼ੁਰੂਆਤ ਹੋ ਰਹੀ ਹੈ। ਇਹ ਸਮਾਂ ਤੁਹਾਨੂੰ ਸੰਵਿਧਾਨ ਪ੍ਰਤੀ ਆਪਣੇ ਫ਼ਰਜ਼ਾਂ ਨਾਲ ਵੀ ਜੋੜ ਰਿਹਾ ਹੈ। ਸੰਜੋਗ ਨਾਲ ਇਸ ਸਮੇਂ ਦੇਸ਼ ਵਿੱਚ ਗਣਤੰਤਰ ਦਾ ਮਹਾਉਤਸਵ ਚੱਲ ਰਿਹਾ ਹੈ। ਕੱਲ੍ਹ 23 ਜਨਵਰੀ ਨੂੰ ਅਸੀਂ ਨੇਤਾਜੀ ਸੁਭਾਸ਼ ਦੀ ਜਯੰਤੀ ‘ਤੇ ਪਰਾਕ੍ਰਮ ਦਿਵਸ ਮਨਾਇਆ, ਅਤੇ ਹੁਣ ਕੱਲ੍ਹ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਹੈ, ਫਿਰ ਉਸ ਤੋਂ ਬਾਅਦ 26 ਜਨਵਰੀ ਨੂੰ ਗਣਤੰਤਰ ਦਿਵਸ ਹੈ। ਅੱਜ ਦਾ ਦਿਨ ਵੀ ਵਿਸ਼ੇਸ਼ ਹੈ। ਅੱਜ ਦੇ ਹੀ ਦਿਨ ਸਾਡੇ ਸੰਵਿਧਾਨ ਨੇ ‘ਜਨ ਗਣ ਮਨ’ ਨੂੰ ਰਾਸ਼ਟਰੀ ਗਾਣ ਅਤੇ ‘ਵੰਦੇ ਮਾਤਰਮ’ ਨੂੰ ਰਾਸ਼ਟਰੀ ਗੀਤ ਦੇ ਰੂਪ ਵਿੱਚ ਅਪਣਾਇਆ ਸੀ। ਅੱਜ ਦੇ ਇਸ ਮਹੱਤਵਪੂਰਨ ਦਿਨ, ਦੇਸ਼ ਦੇ 61 ਹਜ਼ਾਰ ਤੋਂ ਵੱਧ ਨੌਜਵਾਨ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਰਹੇ ਹਨ। ਅੱਜ ਤੁਹਾਨੂੰ ਸਭ ਨੂੰ ਸਰਕਾਰੀ ਸੇਵਾਵਾਂ ਦੇ ਨਿਯੁਕਤੀ ਪੱਤਰ ਮਿਲ ਰਹੇ ਹਨ, ਇਹ ਇੱਕ ਤਰ੍ਹਾਂ ਨਾਲ ਦੇਸ਼ ਨਿਰਮਾਣ ਦਾ ਸੱਦਾ ਪੱਤਰ ਹੈ। ਇਹ ਵਿਕਸਿਤ ਭਾਰਤ ਦੇ ਨਿਰਮਾਣ ਨੂੰ ਰਫ਼ਤਾਰ ਦੇਣ ਦਾ ਸੰਕਲਪ ਪੱਤਰ ਹੈ। ਤੁਹਾਡੇ ਵਿੱਚ ਬਹੁਤ ਸਾਰੇ ਸਾਥੀ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਗੇ, ਸਾਡੀ ਸਿੱਖਿਆ ਅਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਗੇ, ਕਈ ਸਾਥੀ ਵਿੱਤੀ ਸੇਵਾਵਾਂ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤੀ ਦੇਣਗੇ, ਤਾਂ ਕਈ ਨੌਜਵਾਨ ਸਾਡੀਆਂ ਸਰਕਾਰੀ ਕੰਪਨੀਆਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੈਂ ਤੁਹਾਨੂੰ ਸਭ ਨੌਜਵਾਨਾਂ ਨੂੰ ਤਹਿ ਦਿਲੋਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
January 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਕਿਹਾ ਕਿ ਸਾਲ 2026 ਦੀ ਸ਼ੁਰੂਆਤ ਲੋਕਾਂ ਦੇ ਜੀਵਨ ਵਿੱਚ ਨਵੀਆਂ ਖੁਸ਼ੀਆਂ ਲੈ ਕੇ ਹੋਈ ਹੈ ਅਤੇ ਨਾਲ ਹੀ ਨਾਗਰਿਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਫਰਜ਼ਾਂ ਨਾਲ ਵੀ ਜੋੜਿਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸਮਾਂ ਗਣਤੰਤਰ ਦਿਵਸ ਦੇ ਸ਼ਾਨਦਾਰ ਜਸ਼ਨ ਨਾਲ ਮੇਲ ਖਾਂਦਾ ਹੈ। ਸ਼੍ਰੀ ਮੋਦੀ ਨੇ ਯਾਦ ਦਿਵਾਇਆ ਕਿ 23 ਜਨਵਰੀ ਨੂੰ ਰਾਸ਼ਟਰ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਪਰਾਕ੍ਰਮ ਦਿਵਸ ਮਨਾਇਆ ਸੀ ਅਤੇ ਕੱਲ੍ਹ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਅਤੇ ਉਸ ਤੋਂ ਬਾਅਦ ਗਣਤੰਤਰ ਦਿਵਸ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਦਾ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ ਇਸੇ ਦਿਨ ਸੰਵਿਧਾਨ ਨੇ 'ਜਨ ਗਣ ਮਨ' ਨੂੰ ਰਾਸ਼ਟਰੀ ਗੀਤ (ਨੈਸ਼ਨਲ ਐਂਥਮ) ਅਤੇ 'ਵੰਦੇ ਮਾਤਰਮ' ਨੂੰ ਰਾਸ਼ਟਰੀ ਗੀਤ ਵਜੋਂ ਅਪਣਾਇਆ ਸੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਮਹੱਤਵਪੂਰਨ ਦਿਨ 'ਤੇ 61 ਹਜ਼ਾਰ ਤੋਂ ਵੱਧ ਨੌਜਵਾਨ ਸਰਕਾਰੀ ਸੇਵਾਵਾਂ ਲਈ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਆਪਣੇ ਜੀਵਨ ਦਾ ਨਵਾਂ ਅਧਿਆਏ ਸ਼ੁਰੂ ਕਰ ਰਹੇ ਹਨ। ਸ਼੍ਰੀ ਮੋਦੀ ਨੇ ਇਨ੍ਹਾਂ ਨਿਯੁਕਤੀ ਪੱਤਰਾਂ ਨੂੰ ਰਾਸ਼ਟਰ ਨਿਰਮਾਣ ਦਾ ਸੱਦਾ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦਾ ਸੰਕਲਪ ਦੱਸਿਆ। ਉਨ੍ਹਾਂ ਕਿਹਾ ਕਿ ਅਨੇਕਾਂ ਨੌਜਵਾਨ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨਗੇ, ਸਿੱਖਿਆ ਅਤੇ ਸਿਹਤ ਸੇਵਾ ਵਿਵਸਥਾ ਨੂੰ ਤਾਕਤਵਰ ਬਣਾਉਣਗੇ, ਵਿੱਤੀ ਸੇਵਾਵਾਂ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨਗੇ ਅਤੇ ਜਨਤਕ ਖੇਤਰ ਦੇ ਉੱਦਮਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪ੍ਰਧਾਨ ਮੰਤਰੀ ਨੇ ਸਾਰੇ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਦਿੱਲੀ ਵਿੱਚ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਰੈਲੀ (NCC Rally) ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸੰਜੈ ਸੇਠ ਜੀ, ਸੀਡੀਐੱਸ- ਜਨਰਲ ਅਨਿਲ ਚੌਹਾਨ ਜੀ, ਤਿੰਨੋਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ ਸ਼੍ਰੀ, ਡੀਜੀ ਐੱਨਸੀਸੀ, ਹੋਰ ਮਹਿਮਾਨ ਅਤੇ NCC ਦੇ ਮੇਰੇ ਪਿਆਰੇ ਸਾਥੀਓ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਸ਼ਿਕ ਐੱਨਸੀਸੀ ਪੀਐੱਮ ਰੈਲੀ (NCC PM Rally) ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਵਾਰਸ਼ਿਕ ਰਾਸ਼ਟਰੀ ਕੈਡਿਟ ਕੋਰ (ਐੱਨਸੀਸੀ-NCC) ਪੀਐੱਮ ਰੈਲੀ (PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਅਵਲੋਕਨ ਕੀਤਾ ਅਤੇ ਬਿਹਤਰੀਨ ਕੈਡਿਟ ਪੁਰਸਕਾਰ (Best Cadet Awards) ਪ੍ਰਦਾਨ ਕੀਤੇ। ਐੱਨਸੀਸੀ ਦਿਵਸ (NCC Day) ਦੇ ਅਵਸਰ ‘ਤੇ ਉਪਸਥਿਤ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 18 ਮਿੱਤਰ ਦੇਸ਼ਾਂ ਦੇ ਲਗਭਗ 150 ਕੈਡਿਟ ਇੱਥੇ ਉਪਸਥਿਤ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਮੇਰਾ ਯੁਵਾ ਭਾਰਤ (ਮਾਈ ਭਾਰਤ) ਪੋਰਟਲ (Mera Yuva Bharat (MY Bharat) portal) ਦੇ ਜ਼ਰੀਏ ਵਰਚੁਅਲੀ ਜੁੜਨ ਵਾਲੇ ਦੇਸ਼ ਭਰ ਦੇ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ।ਰਾਸ਼ਟਰੀ ਮਤਦਾਤਾ ਦਿਵਸ ਸਾਡੇ ਜੀਵੰਤ ਲੋਕਤੰਤਰ ਦਾ ਉਤਸਵ ਮਨਾਉਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਦੇ ਆਪਣੇ ਅਧਿਕਾਰ ਦਾ ਪ੍ਰਯੋਗ ਕਰਨ ਦੇ ਲਈ ਸਸ਼ਕਤ ਬਣਾਉਣ ਬਾਰੇ ਹੈ: ਪ੍ਰਧਾਨ ਮੰਤਰੀ
January 25th, 08:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਰਾਸ਼ਟਰੀ ਮਤਦਾਤਾ ਦਿਵਸ ਸਾਡੇ ਜੀਵੰਤ ਲੋਕਤੰਤਰ ਦਾ ਉਤਸਵ ਮਨਾਉਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਦੇ ਆਪਣੇ ਅਧਿਕਾਰ ਦਾ ਪ੍ਰਯੋਗ ਕਰਨ ਦੇ ਲਈ ਸਸ਼ਕਤ ਬਣਾਉਣ ਬਾਰੇ ਹੈ।ਮਨ ਕੀ ਬਾਤ: ‘ਮੇਰਾ ਪਹਲਾ ਵੋਟ – ਦੇਸ਼ ਕੇ ਲੀਏ’…ਪ੍ਰਧਾਨ ਮੰਤਰੀ ਮੋਦੀ ਨੇ ਫਸਟ ਟਾਇਮ ਵੋਟਰਸ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਤਾਕੀਦ ਕੀਤੀ
February 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਦੇ 110ਵੇਂ ਐਪੀਸੋਡ ਵਿੱਚ ਤੁਹਾਡਾ ਸਵਾਗਤ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਤੁਹਾਡੇ ਢੇਰਾਂ ਸੁਝਾਓ, ਇਨਪੁਟ ਅਤੇ ਕਮੈਂਟ ਮਿਲੇ ਹਨ ਅਤੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਇਹ ਚੁਣੌਤੀ ਹੈ ਕਿ ਐਪੀਸੋਡ ਵਿੱਚ ਕਿਹੜੇ-ਕਿਹੜੇ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਜਾਵੇ, ਮੈਨੂੰ ਸਕਾਰਾਤਮਕਤਾ ਨਾਲ ਭਰੇ ਇਕ ਤੋਂ ਵੱਧ ਕੇ ਇਕ ਇਨਪੁਟ ਮਿਲੇ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਦੇਸ਼ਵਾਸੀਆਂ ਦਾ ਜ਼ਿਕਰ ਹੈ ਜੋ ਦੂਸਰਿਆਂ ਦੇ ਲਈ ਉਮੀਦ ਦੀ ਕਿਰਨ ਬਣ ਕੇ ਉਨ੍ਹਾਂ ਦੇ ਜੀਵਨ ਵਿੱਚ ਬਿਹਤਰੀ ਲਿਆਉਣ ਵਿੱਚ ਜੁਟੇ ਹੋਏ ਹਨ।ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।The next 25 years are crucial to transform India into a 'Viksit Bharat': PM Modi
January 25th, 12:00 pm
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”PM Modi’s address at the Nav Matdata Sammelan
January 25th, 11:23 am
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”ਪ੍ਰਧਾਨ ਮੰਤਰੀ ਨੇ ਨੈਸ਼ਨਲ ਵੋਟਰਸ ਡੇ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
January 25th, 09:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਵੋਟਰਸ ਡੇ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਨੈਸ਼ਨਲ ਵੋਟਰਸ ਡੇਅ ਦੇ ਅਵਸਰ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
January 25th, 11:49 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਵੋਟਰਸ ਡੇਅ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।PM appreciates Election Commission on National Voters Day
January 25th, 01:17 pm
The Prime Minister Shri Narendra Modi has appreciated the Election Commission on National Voters Day today.PM greets people on National Voters Day
January 25th, 11:01 am
The Prime Minister Shri Narendra Modi has greeted people on National Voters Day today.Upcoming Lok Sabha elections are an opportunity for first time voters to take responsibility of the nation on their shoulders: PM
January 27th, 11:30 am
During the year’s first ‘Mann Ki Baat’, PM Modi touched upon several vital issues from Swachh Bharat to space technology, from first time voters to the important role played by the Election Commission, from Khelo India to the teachings of Sant Ravidas. The PM spoke at length about Netaji Subhas Chandra Bose and the recently inaugurated museum at Delhi’s Red Fort as a tribute to the martyrs. Remembering the noble thoughts of Dr. Sree Sree Sree Sivakumara Swamigalu, the PM said that his thoughts will continue to inspire the generations to come.PM greets people on National Voters Day
January 25th, 12:49 pm
The Prime Minister, Shri Narendra Modi has greeted people on National Voters Day.PM urges all eligible voters on the occasion of National Voters’ Day to register themselves and use their right to vote
January 25th, 10:56 am
The Prime Minister, Shri Narendra Modi has urged all eligible voters on the occasion of National Voters’ Day to register themselves and use their right to vote to strengthen the democracy.