
ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ
June 24th, 09:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਨਵੀਨਚੰਦ੍ਰ ਰਾਮਗੁਲਾਮ (Dr. Navinchandra Ramgoolam) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਭਾਰਤ ਅਤੇ ਮਾਰੀਸ਼ਸ ਦਰਮਿਆਨ ਵਿਸ਼ੇਸ਼ ਅਤੇ ਅਦੁੱਤੀ ਸਬੰਧਾਂ ‘ਤੇ ਜ਼ੋਰ ਦਿੰਦੇ ਹੋਏ, ਦੋਵੇਂ ਨੇਤਾਵਾਂ ਨੇ ਦੋਨੋਂ ਦੇਸ਼ਾਂ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਦੁਨੀਆ ਨੇ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਆਤੰਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ
April 24th, 03:29 pm
22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਆਤੰਕਵਾਦੀ ਹਮਲੇ, ਜਿਸ ਵਿੱਚ ਮਾਸੂਮ ਜਾਨਾਂ ਗਈਆਂ, ਨੇ ਵਿਸ਼ਵ ਨੇਤਾਵਾਂ ਤੋਂ ਏਕਤਾ ਦੀ ਇੱਕ ਮਜ਼ਬੂਤ ਲਹਿਰ ਪੈਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ, ਇਹ ਪ੍ਰਣ ਲਿਆ ਕਿ ਭਾਰਤ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧਰਤੀ ਦੇ ਕੋਣੇ-ਕੋਣੇ ਤੱਕ ਪਿੱਛਾ ਕਰੇਗਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦ੍ਰ ਰਾਮਗੁਲਾਮ ਨੇ ਮੌਰੀਸ਼ਸ ਵਿੱਚ ਅਟਲ ਬਿਹਾਰੀ ਵਾਜਪੇਈ ਇੰਸਟੀਟਿਊਟ ਆਫ਼ ਪਬਲਿਕ ਸਰਵਿਸ ਐਂਡ ਇਨੋਵੇਸ਼ਨ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ
March 12th, 03:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦ੍ਰ ਰਾਮਗੁਲਾਮ ਨੇ ਮੌਰੀਸ਼ਸ ਦੇ ਰੇਡੁਇਟ ਵਿੱਚ ਅਟਲ ਬਿਹਾਰੀ ਵਾਜਪੇਈ ਇੰਸਟੀਟਿਊਟ ਆਫ਼ ਪਬਲਿਕ ਸਰਵਿਸ ਐਂਡ ਇਨੋਵੇਸ਼ਨ ਦਾ ਅੱਜ ਸਾਂਝੇ ਤੌਰ ‘ਤੇ ਉਦਘਾਟਨ ਕੀਤਾ। ਭਾਰਤ-ਮੌਰੀਸ਼ਸ ਵਿਕਾਸ ਸਾਂਝੇਦਾਰੀ ਦੇ ਤਹਿਤ ਲਾਗੂਕਰਨ ਇਹ ਇਤਿਹਾਸਕ ਪ੍ਰੋਜੈਕਟ ਮੌਰੀਸ਼ਸ ਵਿੱਚ ਸਮਰੱਥਾ ਨਿਰਮਾਣ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੰਦਾ ਹੈ।ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਦੌਰੇ ਲਈ ਮਾਰੀਸ਼ਸ ਪਹੁੰਚੇ
March 11th, 08:33 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਮਾਰੀਸ਼ਸ ਪਹੁੰਚੇ। ਦੋ ਦਿਨਾਂ ਦੇ ਦੌਰੇ ਦੌਰਾਨ ਉਹ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਉਹ ਮਾਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹਿੱਸਾ ਲੈਣਗੇ ਅਤੇ ਮਾਰੀਸ਼ਸ ਦੀ ਲੀਡਰਸ਼ਿਪ ਅਤੇ ਪਤਵੰਤਿਆਂ ਨਾਲ ਵੀ ਮੁਲਾਕਾਤ ਕਰਨਗੇ।ਪ੍ਰਧਾਨ ਮੰਤਰੀ ਦਾ ਮੌਰੀਸ਼ਸ ਦੀ ਸਰਕਾਰੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
March 10th, 06:18 pm
ਮੇਰੇ ਦੋਸਤ ਪ੍ਰਧਾਨ ਮੰਤਰੀ ਡਾ. ਨਵੀਨਚੰਦ੍ਰ ਰਾਮਗੁਲਾਮ (Dr. Navinchandra Ramgoolam) ਦੇ ਸੱਦੇ ‘ਤੇ, ਮੈਂ ਮੌਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਮੌਰੀਸ਼ਸ ਦੀ ਦੋ ਦਿਨ ਦੀ ਸਰਕਾਰੀ ਯਾਤਰਾ ‘ਤੇ ਜਾ ਰਿਹਾ ਹਾਂ।ਪ੍ਰਧਾਨ ਮੰਤਰੀ ਮੋਦੀ 11-12 ਮਾਰਚ, 2025 ਨੂੰ ਮਾਰੀਸ਼ਸ ਦਾ ਦੌਰਾ ਕਰਨਗੇ
March 07th, 06:17 pm
ਪ੍ਰਧਾਨ ਮੰਤਰੀ ਮੋਦੀ 11-12 ਮਾਰਚ ਨੂੰ ਪ੍ਰਧਾਨ ਮੰਤਰੀ ਡਾ. ਨਵੀਨਚੰਦਰ ਰਾਮਗੁਲਮ ਦੇ ਸੱਦੇ 'ਤੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਮਾਰੀਸ਼ਸ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਮੁੱਖ ਨੇਤਾਵਾਂ ਨਾਲ ਮੁਲਾਕਾਤ ਕਰਨਗੇ, ਭਾਰਤੀ ਮੂਲ ਦੇ ਭਾਈਚਾਰੇ ਨਾਲ ਗੱਲਬਾਤ ਕਰਨਗੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਹ ਦੌਰਾ ਸਾਂਝੇ ਇਤਿਹਾਸ ਅਤੇ ਪ੍ਰਗਤੀ ਵਿੱਚ ਜੜ੍ਹੀ ਮਜ਼ਬੂਤ ਭਾਰਤ-ਮਾਰੀਸ਼ਸ ਸਾਂਝੇਦਾਰੀ ਦੀ ਪੁਸ਼ਟੀ ਕਰਦਾ ਹੈ।