ਪ੍ਰਧਾਨ ਮੰਤਰੀ 4 ਅਕਤੂਬਰ ਨੂੰ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ।
October 03rd, 03:54 pm
ਨੌਜਵਾਨਾਂ ਦੇ ਵਿਕਾਸ ਲਈ ਇੱਕ ਇਤਿਹਾਸਕ ਪਹਿਲਕਦਮੀ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਸਵੇਰੇ 11 ਵਜੇ 62,000 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਨੌਜਵਾਨ-ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਕਰਨਗੇ, ਜਿਸ ਨਾਲ ਦੇਸ਼ ਭਰ ਵਿੱਚ ਸਿੱਖਿਆ, ਹੁਨਰ ਅਤੇ ਉੱਦਮਤਾ ਨੂੰ ਇੱਕ ਫ਼ੈਸਲਾਕੁੰਨ ਹੁਲਾਰਾ ਮਿਲੇਗਾ। ਇਸ ਪ੍ਰੋਗਰਾਮ ਵਿੱਚ ਕੌਸ਼ਲ ਦੀਕਸ਼ਾਂਤ ਸਮਾਰੋਹ ਵੀ ਹੋਵੇਗਾ, ਜੋ ਕਿ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਰਾਸ਼ਟਰੀ ਹੁਨਰ ਕਨਵੋਕੇਸ਼ਨ ਦਾ ਚੌਥਾ ਸੰਸਕਰਣ ਹੈ, ਜਿਸ ਵਿੱਚ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਅਧੀਨ ਉਦਯੋਗਿਕ ਸਿਖਲਾਈ ਅਦਾਰਿਆਂ ਦੇ 46 ਆਲ ਇੰਡੀਆ ਟੌਪਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਕੈਬਨਿਟ ਨੇ ਦੇਸ਼ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ 28 ਨਵੇਂ ਨਵੋਦਯ ਵਿਦਿਆਲਯ ਸਥਾਪਿਤ ਕਰਨ ਦੀ ਮਨਜ਼ੂਰੀ ਦਿੱਤੀ, ਜਿੱਥੇ ਇਹ ਨਹੀਂ ਹਨ
December 06th, 08:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਨਵੋਦਯ ਵਿਦਿਆਲਯ ਯੋਜਨਾ (ਕੇਂਦਰੀ ਖੇਤਰ ਦੀ ਯੋਜਨਾ) ਦੇ ਤਹਿਤ ਦੇਸ਼ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ 28 ਨਵੋਦਯ ਵਿਦਿਆਲਯ (ਐੱਨਵੀ) ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿੱਥੇ ਇਹ ਨਹੀਂ ਹਨ। ਇਨ੍ਹਾਂ 28 ਨਵੋਦਯ ਵਿਦਿਆਲਯਾਂ ਦੀ ਸੂਚੀ ਨੱਥੀ ਹੈ।