ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ, ਮਾਂ ਕਾਤਯਾਯਨੀ ਦਾ ਆਸ਼ੀਰਵਾਦ ਲਿਆ ਅਤੇ ਭਗਤੀ ਪਾਠ ਸਾਂਝਾ ਕੀਤਾ
March 24th, 08:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਂ ਕਾਤਯਾਯਨੀ ਦਾ ਆਸ਼ੀਰਵਾਦ ਗ੍ਰਹਿਣ ਕੀਤਾ ਅਤੇ ਕਿਹਾ ਕਿ ਮਾਂ ਜਗਦੰਬੇ ਦੀ ਪੂਜਾ ਮਨ ਨੂੰ ਅਸੀਮ ਊਰਜਾ ਅਤੇ ਅੰਦਰੂਨੀ ਸ਼ਕਤੀ ਨਾਲ ਭਰ ਦਿੰਦੀ ਹੈ, ਜਦੋਂ ਕਿ ਉਨ੍ਹਾਂ ਦਾ ਬ੍ਰਹਮ ਪ੍ਰਕਾਸ਼ ਦਿਲ ਨੂੰ ਉੱਚ ਚੇਤਨਾ ਨਾਲ ਪ੍ਰਕਾਸ਼ਮਾਨ ਕਰਦਾ ਹੈ। ਉਨ੍ਹਾਂ ਨੇ ਪ੍ਰਾਰਥਨਾ ਕੀਤੀ ਕਿ ਬ੍ਰਹਮਤਾ ਅਤੇ ਸਾਹਸ ਦੀ ਅਧਿਸ਼ਠਾਤ੍ਰੀ ਦੇਵੀ ਦੀ ਕਿਰਪਾ ਨਾਲ ਉਨ੍ਹਾਂ ਦੇ ਸਾਰੇ ਭਗਤਾਂ ਨੂੰ ਅਪਾਰ ਸ਼ਕਤੀ ਅਤੇ ਆਤਮਵਿਸ਼ਵਾਸ ਪ੍ਰਾਪਤ ਹੋਵੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਂ ਅੰਬੇ ਦੀ ਪੂਜਾ ਦੇ ਬ੍ਰਹਮ ਵਾਤਾਵਰਣ ਅਤੇ ਰੂਹਾਨੀ ਅਨੰਦ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ
March 23rd, 08:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਰਾਤਿਆਂ ਦੇ ਅਧਿਆਤਮਿਕ ਮਹੱਤਵ ’ਤੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਵਿੱਚ ਉਹਨਾਂ ਨੇ ਮਾਂ ਦੁਰਗਾ ਦੀ ਪੂਜਾ ਤੋਂ ਪ੍ਰਾਪਤ ਹੋਣ ਵਾਲੀ ਡੂੰਘੀ ਸ਼ਾਂਤੀ ਅਤੇ ਸ਼ਕਤੀ ਦੇ ਅਨੁਭਵ ਨੂੰ ਉਜਾਗਰ ਕੀਤਾ। ਸ਼੍ਰੀ ਮੋਦੀ ਨੇ ਦੇਵੀ ਨੂੰ ਸਮਰਪਿਤ ਇੱਕ ਭਗਤੀ ਭਜਨ ਵੀ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਅਧਿਆਤਮਕ ਮਹੱਤਵ ਅਤੇ ਮਾਂ ਅੰਬੇ ਪ੍ਰਤੀ ਸ਼ਰਧਾ ਦੇ ਬ੍ਰਹਮ ਮਾਹੌਲ ਦਾ ਵਰਣਨ ਕੀਤਾ
March 20th, 09:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਡੂੰਘੇ ਅਧਿਆਤਮਕ ਮਾਹੌਲ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਹੈ ਕਿ ਮਾਂ ਅੰਬੇ ਦੀ ਭਗਤੀ ਮਨ ਨੂੰ ਅਥਾਹ ਸ਼ਾਂਤੀ ਅਤੇ ਊਰਜਾ ਨਾਲ ਭਰ ਦਿੰਦੀ ਹੈ। ਸ਼੍ਰੀ ਮੋਦੀ ਨੇ ਮਾਂ ਅੰਬੇ ਨੂੰ ਸਮਰਪਿਤ ਇੱਕ ਭਗਤੀ ਭਜਨ ਵੀ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਮੌਕੇ ’ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
March 19th, 09:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਸ਼ੁਭ ਮੌਕੇ ’ਤੇ ਸਾਰਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹੋਏ ਖ਼ੁਸ਼ਹਾਲੀ, ਸਿਹਤ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੀ ਪੂਰਤੀ ਲਈ ਪ੍ਰਾਰਥਨਾ ਕੀਤੀ ਹੈ।ਅਸਾਮ ਦੇ ਗੁਹਾਟੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 13th, 05:30 pm
ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੌਜੂਦ ਸੂਬਾ ਸਰਕਾਰ ਦੇ ਸਾਰੇ ਮੰਤਰੀ, ਜਨਪ੍ਰਤਿਨਿਧੀ, ਦੇਸ਼ ਭਰ ਤੋਂ ਤਕਨਾਲੋਜੀ ਦੇ ਜ਼ਰੀਏ, ਇਸ ਸਮਾਗਮ ਵਿੱਚ ਜੁੜੇ ਸਾਡੇ ਸਾਰੇ ਅੰਨਦਾਤਾ ਸਾਥੀ, ਟੀ-ਗਾਰਡਨ ਵਿੱਚ ਕੰਮ ਕਰਨ ਵਾਲੇ ਮੇਰੇ ਭਾਈ-ਭੈਣ, ਅਤੇ ਮੈਂ ਦੇਖ ਰਿਹਾ ਹਾਂ ਕਿ ਕਾਫ਼ੀ ਸੀਨੀਅਰ ਸਾਡੇ ਸਾਰੇ ਮੁੱਖ ਮੰਤਰੀ ਜੀ ਵੀ ਅੱਜ ਸਾਡੇ ਨਾਲ ਇਸ ਸਮਾਗਮ ਵਿੱਚ ਦੇਸ਼ ਦੇ ਕੋਨੇ-ਕੋਨੇ ਵਿੱਚ ਜੁੜੇ ਹੋਏ ਹਨ, ਮੇਰਾ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ; ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ 18,000 ਕਰੋੜ ਰੁਪਏ ਤੋਂ ਵੱਧ ਦੀ 'ਪੀਐੱਮ ਕਿਸਾਨ ਸਨਮਾਨ ਨਿਧੀ' ਜਾਰੀ ਕੀਤੀ
March 13th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਲਗਭਗ 19,480 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਗੁਹਾਟੀ ਵਿੱਚ ਇਕੱਠ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਭਰ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਿਸਾਨਾਂ, ਨਾਲ ਹੀ ਚਾਹ ਦੇ ਬਾਗਾਂ ਵਿੱਚ ਕੰਮ ਕਰਨ ਵਾਲੇ ਭੈਣ-ਭਰਾਵਾਂ ਦਾ ਵੀ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਨਰਾਤਿਆਂ ਦੀ ਪੂਰਵ ਸੰਧਿਆ 'ਤੇ ਮਾਂ ਕਾਮਾਖਿਆ ਦੀ ਪਵਿੱਤਰ ਧਰਤੀ 'ਤੇ ਮੌਜੂਦ ਹੋਣ ਦਾ ਸੁਭਾਗ ਮਿਲਣ 'ਤੇ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ, ਮਾਂ ਕਾਮਾਖਿਆ ਦੀ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨ ਦਾ ਸੁਭਾਗ ਮੈਨੂੰ ਪ੍ਰਾਪਤ ਹੋਇਆ ਹੈ।ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 16th, 03:00 pm
ਆਂਧਰਾ ਪ੍ਰਦੇਸ਼ ਦੇ ਗਵਰਨਰ ਐੱਸ. ਅਬਦੁਲ ਨਜ਼ੀਰ ਜੀ, ਇੱਥੋਂ ਦੇ ਪ੍ਰਸਿੱਧ ਅਤੇ ਮਿਹਨਤੀ ਮੁੱਖ ਮੰਤਰੀ ਸ਼੍ਰੀ ਚੰਦਰਬਾਬੂ ਨਾਇਡੂ ਜੀ, ਕੇਂਦਰੀ ਮੰਤਰੀ ਕੇ. ਰਾਮਮੋਹਨ ਨਾਇਡੂ ਜੀ, ਚੰਦਰਸ਼ੇਖਰ ਪੇਮਸਾਨੀ ਜੀ, ਭੂਪਤੀ ਰਾਜੂ ਸ਼੍ਰੀਨਿਵਾਸ ਵਰਮਾ ਜੀ, ਉਪ ਮੁੱਖ ਮੰਤਰੀ ਪਵਨ ਕਲਿਆਣ ਜੀ, ਰਾਜ ਸਰਕਾਰ ਵਿੱਚ ਮੰਤਰੀ ਨਾਰਾ ਲੋਕੇਸ਼ ਜੀ, ਹੋਰ ਸਾਰੇ ਮੰਤਰੀਆਂ, ਬੀਜੇਪੀ ਸਟੇਟ ਪ੍ਰੈਜੀਡੈਂਟ ਪੀਵੀਐੱਨ ਮਾਧਵ ਜੀ, ਸਾਰੇ ਸਾਂਸਦ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਸਾਨੂੰ ਆਸ਼ੀਰਵਾਦ ਦੇਣ ਲਈ ਆਏ ਹੋਏ ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ₹13,430 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 16th, 02:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਲਗਭਗ ₹13,430 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਅਹੋਬਿਲਮ ਦੇ ਭਗਵਾਨ ਨਰਸਿਮਹਾ ਸਵਾਮੀ ਅਤੇ ਮਹਾਨੰਦੀ ਦੇ ਸ਼੍ਰੀ ਮਹਾਨੰਦੀਸ਼ਵਰ ਸਵਾਮੀ ਦੀ ਪੂਜਾ ਕੀਤੀ। ਉਨ੍ਹਾਂ ਨੇ ਮੰਤਰਾਲਯਮ ਦੇ ਗੁਰੂ ਸ਼੍ਰੀ ਰਾਘਵੇਂਦਰ ਸਵਾਮੀ ਤੋਂ ਸਾਰਿਆਂ ਦੀ ਭਲਾਈ ਲਈ ਆਸ਼ੀਰਵਾਦ ਵੀ ਮੰਗਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨੌਮੀ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
October 01st, 09:26 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨੌਮੀ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਮਹਾਂ ਅਸ਼ਟਮੀ ’ਤੇ ਸਭ ਨੂੰ ਵਧਾਈਆਂ ਦਿੱਤੀਆਂ
September 30th, 09:11 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਂ ਅਸ਼ਟਮੀ ਦੇ ਪਵਿੱਤਰ ਮੌਕੇ ’ਤੇ ਸਭ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਮੌਕਾ ਹਰ ਕਿਸੇ ਦੀ ਜ਼ਿੰਦਗੀ ਵਿੱਚ ਖ਼ੁਸ਼ੀ, ਸ਼ਾਂਤੀ ਅਤੇ ਤੰਦਰੁਸਤੀ ਬਖ਼ਸ਼ੇ। ਸ਼੍ਰੀ ਮੋਦੀ ਨੇ ਮਾਤਾ ਦੀ ਪ੍ਰਾਰਥਨਾ (ਸਤੁਤੀ) ਦਾ ਪਾਠ ਵੀ ਸਾਂਝਾ ਕੀਤਾ।BJP’s connection with Delhi goes back to the Jana Sangh days and is built on trust and commitment to the city: PM Modi
September 29th, 08:40 pm
Inaugurating the Delhi BJP’s new office, PM Modi said, “On this auspicious occasion of Navratri, Delhi BJP has received its new office today. It is a moment filled with new dreams and fresh resolutions.” He added, “For us, every BJP office is no less than a shrine, no less than a temple. A BJP office is not merely a building. It is a strong link that connects the Party with the grassroots and with people’s aspirations.”PM Modi inaugurates Delhi BJP’s new office at Deendayal Upadhyaya Marg
September 29th, 05:00 pm
Inaugurating the Delhi BJP’s new office, PM Modi said, “On this auspicious occasion of Navratri, Delhi BJP has received its new office today. It is a moment filled with new dreams and fresh resolutions.” He added, “For us, every BJP office is no less than a shrine, no less than a temple. A BJP office is not merely a building. It is a strong link that connects the Party with the grassroots and with people’s aspirations.”ਪ੍ਰਧਾਨ ਮੰਤਰੀ ਨੇ ਦੇਵੀ ਮਾਤਾ ਦੀ ਪੂਜਾ ਕੀਤੀ ਅਤੇ ਸਾਰੇ ਲੋਕਾਂ ਦੀ ਭਲਾਈ ਦੀ ਕਾਮਨਾ ਕੀਤੀ
September 29th, 09:43 am
ਨਰਾਤਿਆਂ ਦੇ ਸ਼ੁਭ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵੀ ਮਾਂ ਦੀ ਪੂਜਾ ਕੀਤੀ ਅਤੇ ਸਾਰੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਉਨ੍ਹਾਂ ਦੇ ਦੈਵੀ ਆਸ਼ੀਰਵਾਦ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਦੇਵੀ ਮਾਂ ਨੂੰ ਪ੍ਰਾਰਥਨਾ ਕੀਤੀ, ਸਾਰਿਆਂ ਦੇ ਲਈ ਸ਼ਕਤੀ ਅਤੇ ਭਲਾਈ ਦੀ ਕਾਮਨਾ ਕੀਤੀ
September 28th, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਵੀ ਮਾਂ ਦੇ ਚਰਣਾਂ ਵਿੱਚ ਤਹਿ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਅਤੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਬ੍ਰਹਮ ਅਸ਼ੀਰਵਾਦ ਦੀ ਕਾਮਨਾ ਕੀਤੀ। ਅਧਿਆਤਮਿਕ ਉਤਸ਼ਾਹ ਅਤੇ ਸਮੂਹਿਕ ਸਦਭਾਵਨਾ ਨਾਲ ਦਿਲੋਂ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਦੀ ਭਲਾਈ, ਬਹਾਦਰੀ ਅਤੇ ਅੰਦਰੂਨੀ ਸ਼ਕਤੀ ਦੇ ਲਈ ਪ੍ਰਾਰਥਨਾ ਕੀਤੀ।ਪ੍ਰਧਾਨ ਮੰਤਰੀ ਨੇ ਨਰਾਤਿਆਂ 'ਤੇ ਪ੍ਰਾਰਥਨਾ ਕੀਤੀ, ਸਾਰਿਆਂ ਲਈ ਸ਼ਕਤੀ ਅਤੇ ਆਤਮ-ਵਿਸ਼ਵਾਸ ਦੀ ਕਾਮਨਾ ਕੀਤੀ
September 27th, 08:42 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਸ਼ੁਭ ਮੌਕੇ 'ਤੇ ਦੇਵੀ ਮਾਤਾ ਨੂੰ ਨਮਨ ਕੀਤਾ ਅਤੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।ਵੀਡੀਓ ਕਾਨਫ਼ਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
September 26th, 11:30 am
ਨਰਾਤਿਆਂ ਦੇ ਇਨ੍ਹਾਂ ਪਵਿੱਤਰ ਦਿਨਾਂ ਵਿੱਚ ਅੱਜ ਮੈਨੂੰ ਬਿਹਾਰ ਦੀ ਮਹਿਲਾ ਸ਼ਕਤੀ ਨਾਲ, ਉਨ੍ਹਾਂ ਦੀਆਂ ਖ਼ੁਸ਼ੀਆਂ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ ਹੈ। ਮੈਂ ਇੱਥੇ ਸਕ੍ਰੀਨ ’ਤੇ ਦੇਖ ਰਿਹਾ ਸੀ, ਲੱਖਾਂ ਮਹਿਲਾਵਾਂ-ਭੈਣਾਂ ਦਿਖ ਰਹੀਆਂ ਹਨ। ਨਰਾਤਿਆਂ ਦੇ ਇਸ ਪਵਿੱਤਰ ਤਿਉਹਾਰ ਦੌਰਾਨ ਤੁਹਾਡੇ ਸਭ ਦੇ ਆਸ਼ੀਰਵਾਦ, ਸਾਡੇ ਸਾਰਿਆਂ ਲਈ ਇੱਕ ਬਹੁਤ ਵੱਡੀ ਤਾਕਤ ਹਨ। ਮੈਂ ਅੱਜ ਤੁਹਾਡਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ ਅਤੇ ਅੱਜ ਤੋਂ 'ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ' ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜਨਾ ਨਾਲ ਹੁਣ ਤੱਕ, ਜਿਵੇਂ ਮੈਨੂੰ ਦੱਸਿਆ ਗਿਆ, 75 ਲੱਖ ਭੈਣਾਂ ਜੁੜ ਚੁੱਕੀਆਂ ਹਨ। ਹੁਣ ਇੱਕੋ ਸਮੇਂ ਇਨ੍ਹਾਂ ਸਾਰੀਆਂ 75 ਲੱਖ ਭੈਣਾਂ ਦੇ ਬੈਂਕ ਖ਼ਾਤਿਆਂ ਵਿੱਚ 10-10 ਹਜ਼ਾਰ ਰੁਪਏ ਭੇਜੇ ਗਏ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਕੀਤੀ
September 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਸ਼ੁਭ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬਿਹਾਰ ਦੀਆਂ ਮਹਿਲਾਵਾਂ ਨਾਲ ਇਸ ਤਿਉਹਾਰ ਵਿੱਚ ਸ਼ਾਮਿਲ ਹੋਣ 'ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਹੋ ਰਹੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ 75 ਲੱਖ ਮਹਿਲਾਵਾਂ ਪਹਿਲਾਂ ਹੀ ਇਸ ਪਹਿਲਕਦਮੀ ਨਾਲ ਜੁੜ ਚੁੱਕੀਆਂ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਇਨ੍ਹਾਂ 75 ਲੱਖ ਮਹਿਲਾਵਾਂ ਵਿੱਚੋਂ ਹਰੇਕ ਦੇ ਬੈਂਕ ਖਾਤਿਆਂ ਵਿੱਚ ਇੱਕੋ ਸਮੇਂ 10,000 ਰੁਪਏ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ।ਪ੍ਰਧਾਨ ਮੰਤਰੀ ਨੇ ਨਰਾਤਿਆਂ 'ਤੇ ਪ੍ਰਾਰਥਨਾ ਕੀਤੀ, ਸਾਰੇ ਨਾਗਰਿਕਾਂ ਲਈ ਖ਼ੁਸ਼ਹਾਲੀ ਅਤੇ ਅਨੰਦ ਦੀ ਕਾਮਨਾ ਕੀਤੀ
September 26th, 10:00 am
ਨਰਾਤਿਆਂ ਦੇ ਸ਼ੁਭ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਭਗਤਾਂ ਦੀ ਭਲਾਈ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਚੌਥੇ ਦਿਨ ਦੇਵੀ ਕੁਸ਼ਮਾਂਡਾ ਦੀ ਪੂਜਾ ਕੀਤੀ
September 25th, 08:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਚੌਥੇ ਦਿਨ ਦੇਵੀ ਕੁਸ਼ਮਾਂਡਾ ਦੀ ਪੂਜਾ ਕੀਤੀ।ਪ੍ਰਧਾਨ ਮੰਤਰੀ ਨੇ ਨਰਾਤਿਆਂ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਪ੍ਰਾਰਥਨਾ ਕੀਤੀ
September 24th, 08:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਰਾਤਿਆਂ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਪ੍ਰਾਰਥਨਾ ਕੀਤੀ।