Prime Minister salutes the brave personnel of the National Disaster Response Force on its Raising Day
January 19th, 09:30 am
Lauding the the courage, dedication and selfless service of the brave personnel of the National Disaster Response Force the Prime Minister Shri Narendra Modi today greeted them on the occasion of its Raising Day.ਨਵੀਂ ਦਿੱਲੀ ਵਿਖੇ ਕ੍ਰਿਸ਼ੀ ਪ੍ਰੋਗਰਾਮ ਵਿੱਚ ਕਿਸਾਨਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
October 12th, 06:45 pm
ਕਿਸਾਨ – ਰਾਮ-ਰਾਮ! ਮੈਂ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਤੋਂ ਹਾਂ। ਮੈਂ ਛੋਲਿਆਂ ਦੀ ਬਿਜਾਈ ਕਰਕੇ ਖੇਤੀ ਸ਼ੁਰੂ ਕੀਤੀ ਸੀ। ਤਾਂ, ਪਹਿਲਾਂ ਥੋੜ੍ਹੀ...ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਤੀਬਾੜੀ ਖੇਤਰ ਵਿੱਚ 35,440 ਕਰੋੜ ਰੁਪਏ ਦੀ ਲਾਗਤ ਵਾਲੀਆਂ ਦੋ ਵੱਡੀਆਂ ਯੋਜਨਾਵਾਂ ਦੀ ਸ਼ੁਰੂਆਤ ਮੌਕੇ ਕ੍ਰਿਸ਼ੀ ਪ੍ਰੋਗਰਾਮ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ
October 12th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤੀ ਖੇਤੀਬਾੜੀ ਖੋਜ ਅਦਾਰਿਆਂ ਵਿੱਚ ਇੱਕ ਕ੍ਰਿਸ਼ੀ ਪ੍ਰੋਗਰਾਮ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ। ਇਹ ਪ੍ਰੋਗਰਾਮ ਕਿਸਾਨਾਂ ਦੀ ਭਲਾਈ, ਖੇਤੀਬਾੜੀ ਵਿੱਚ ਆਤਮ-ਨਿਰਭਰਤਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨੇ ਜਨਤਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕੀਤੀ, ਜਿੱਥੇ ਸ਼੍ਰੀ ਮੋਦੀ ਨੇ ਖੇਤੀਬਾੜੀ ਖੇਤਰ ਵਿੱਚ 35,440 ਕਰੋੜ ਰੁਪਏ ਦੀ ਲਾਗਤ ਵਾਲੀਆਂ ਦੋ ਵੱਡੀਆਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਧਨ ਧਾਨਯ ਕ੍ਰਿਸ਼ੀ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਦੀ ਲਾਗਤ 24,000 ਕਰੋੜ ਰੁਪਏ ਹੈ। ਉਨ੍ਹਾਂ ਨੇ 11,440 ਕਰੋੜ ਰੁਪਏ ਦੀ ਲਾਗਤ ਨਾਲ ਦਾਲ਼ਾਂ ਵਿੱਚ ਆਤਮ-ਨਿਰਭਰਤਾ ਲਈ ਮਿਸ਼ਨ ਦੀ ਵੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ 5,450 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਦੇਸ਼ ਨੂੰ ਸਮਰਪਿਤ ਕੀਤੇ, ਜਦਕਿ ਲਗਭਗ 815 ਕਰੋੜ ਰੁਪਏ ਦੇ ਵਾਧੂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਦਾ ਦੌਰਾ ਕੀਤਾ ਅਤੇ ਉੱਤਰਾਖੰਡ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦੇ ਲਈ ਸਮੀਖਿਆ ਮੀਟਿੰਗ ਕੀਤੀ
September 11th, 06:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11 ਸਤੰਬਰ 2025 ਨੂੰ ਦੇਹਰਾਦੂਨ ਦਾ ਦੌਰਾ ਕੀਤਾ ਅਤੇ ਉੱਤਰਾਖੰਡ ਦੇ ਪ੍ਰਭਾਵਿਤ ਖੇਤਰਾਂ ਵਿੱਚ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਦੇ ਕਾਰਨ ਹੜ੍ਹ ਦੀ ਸਥਿਤੀ ਅਤੇ ਨੁਕਸਾਨ ਦੀ ਸਮੀਖਿਆ ਕੀਤੀ।ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਨਿਰੀਖਣ ਕੀਤਾ
September 09th, 05:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9 ਸਤੰਬਰ 2025 ਨੂੰ ਪੰਜਾਬ ਦਾ ਦੌਰਾ ਕੀਤਾ ਅਤੇ ਹੜ੍ਹ ਦੀ ਸਥਿਤੀ ਅਤੇ ਪੰਜਾਬ ਦੇ ਪ੍ਰਭਾਵਿਤ ਖੇਤਰਾਂ ਵਿੱਚ ਬੱਦਲ ਫਟਣ ਅਤੇ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਨਿਰੀਖਣ ਕੀਤਾ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ
September 09th, 03:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਦੀ ਸਥਿਤੀ ਅਤੇ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦੀ ਸਮੀਖਿਆ ਦੇ ਲਈ 9 ਸਤੰਬਰ 2025 ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕੀਤਾ।