ਪ੍ਰਧਾਨ ਮੰਤਰੀ ਨੇ ਐੱਸਸੀਓ ਸਮਿਟ ਦੇ ਅਵਸਰ ‘ਤੇ ਮਿਆਂਮਾਰ ਦੇ ਰਾਜ ਸੁਰੱਖਿਆ ਅਤੇ ਸ਼ਾਂਤੀ ਕਮਿਸ਼ਨ ਦੇ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ (Sr. Gen. Min Aung Hlaing) ਨਾਲ ਮੁਲਾਕਾਤ ਕੀਤੀ
August 31st, 04:50 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਆਪਣੀ ਪੜੋਸੀ ਪ੍ਰਥਮ, ਐਕਟ ਈਸਟ ਅਤੇ ਹਿੰਦ-ਪ੍ਰਸ਼ਾਂਤ ਨੀਤੀਆਂ ਦੇ ਤਹਿਤ ਮਿਆਂਮਾਰ ਦੇ ਨਾਲ ਆਪਣੇ ਸਬੰਧਾਂ ਨੂੰ ਮਹੱਤਵ ਦਿੰਦਾ ਹੈ। ਦੋਨੋਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਾਝੇਦਾਰੀ, ਰੱਖਿਆ ਅਤੇ ਸੁਰੱਖਿਆ, ਸੀਮਾ ਪ੍ਰਬੰਧਨ ਅਤੇ ਸੀਮਾ ਵਪਾਰ ਸਹਿਤ ਦੁਵੱਲੇ ਸਹਿਯੋਗ ਦੇ ਵਿਭਿੰਨ ਪਹਿਲੂਆਂ ‘ਤੇ ਭਾਵੀ ਦ੍ਰਿਸ਼ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਾਰੀ ਕਨੈਕਟੀਵਿਟੀ ਪ੍ਰੋਜੈਕਟਾਂ ਦੀ ਪ੍ਰਗਤੀ ਦੋਨੋਂ ਦੇਸ਼ਾਂ ਦੇ ਲੋਕਾਂ ਦੇ ਵਿੱਚ ਬਿਹਤਰ ਸੰਪਰਕ ਨੂੰ ਪ੍ਰੇਰਿਤ ਕਰੇਗੀ, ਨਾਲ ਹੀ ਭਾਰਤ ਦੀ ਐਕਟ ਈਸਟ ਨੀਤੀ ਦੇ ਅਨੁਰੂਪ ਖੇਤਰੀ ਸਹਿਯੋਗ ਅਤੇ ਏਕੀਕਰਣ ਨੂੰ ਵੀ ਹੁਲਾਰਾ ਦੇਵੇਗੀ।ਪ੍ਰਧਾਨ ਮੰਤਰੀ ਦਾ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦਾ ਦੌਰਾ (23 - 26 ਜੁਲਾਈ, 2025)
July 20th, 10:49 pm
ਪ੍ਰਧਾਨ ਮੰਤਰੀ ਮੋਦੀ 23 - 26 ਜੁਲਾਈ ਤੱਕ ਯੂਨਾਈਟਿਡ ਕਿੰਗਡਮ ਦਾ ਅਧਿਕਾਰਤ ਦੌਰਾ ਅਤੇ ਮਾਲਦੀਵ ਦਾ ਸਰਕਾਰੀ ਦੌਰਾ ਕਰਨਗੇ। ਉਹ ਪ੍ਰਧਾਨ ਮੰਤਰੀ ਸਟਾਰਮਰ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨਗੇ, ਅਤੇ ਉਹ ਸੀਐੱਸਪੀ ਦੀ ਪ੍ਰਗਤੀ ਦੀ ਵੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਮੋਦੀ 26 ਜੁਲਾਈ ਨੂੰ ਮਾਲਦੀਵ ਦੀ ਸੁਤੰਤਰਤਾ ਦੀ 60ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ 'ਗੈਸਟ ਆਵ੍ ਆਨਰ' ਹੋਣਗੇ। ਉਹ ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨਾਲ ਮੁਲਾਕਾਤ ਕਰਨਗੇ ਅਤੇ ਆਪਸੀ ਹਿਤਾਂ ਦੇ ਮੁੱਦਿਆਂ 'ਤੇ ਚਰਚਾ ਕਰਨਗੇ।ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ
June 24th, 09:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਨਵੀਨਚੰਦ੍ਰ ਰਾਮਗੁਲਾਮ (Dr. Navinchandra Ramgoolam) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਭਾਰਤ ਅਤੇ ਮਾਰੀਸ਼ਸ ਦਰਮਿਆਨ ਵਿਸ਼ੇਸ਼ ਅਤੇ ਅਦੁੱਤੀ ਸਬੰਧਾਂ ‘ਤੇ ਜ਼ੋਰ ਦਿੰਦੇ ਹੋਏ, ਦੋਵੇਂ ਨੇਤਾਵਾਂ ਨੇ ਦੋਨੋਂ ਦੇਸ਼ਾਂ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੁਯੰਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
April 05th, 11:30 am
ਅੱਜ ਰਾਸ਼ਟਰਪਤੀ ਦਿਸਾਨਾਯਕ ਦੁਆਰਾ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ (‘Sri Lanka Mitra Vibhushana’) ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਗੌਰਵ ਦੀ ਬਾਤ ਹੈ। ਇਹ ਸਨਮਾਨ ਕੇਵਲ ਮੇਰਾ ਸਨਮਾਨ ਨਹੀਂ ਹੈ, ਬਲਕਿ ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਅਤੇ ਗਹਿਰੀ ਮਿੱਤਰਤਾ ਦਾ ਸਨਮਾਨ ਹੈ।ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ
April 02nd, 02:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।ਪ੍ਰਧਾਨ ਮੰਤਰੀ ਦਾ ਮੌਰੀਸ਼ਸ ਦੀ ਸਰਕਾਰੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
March 10th, 06:18 pm
ਮੇਰੇ ਦੋਸਤ ਪ੍ਰਧਾਨ ਮੰਤਰੀ ਡਾ. ਨਵੀਨਚੰਦ੍ਰ ਰਾਮਗੁਲਾਮ (Dr. Navinchandra Ramgoolam) ਦੇ ਸੱਦੇ ‘ਤੇ, ਮੈਂ ਮੌਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਮੌਰੀਸ਼ਸ ਦੀ ਦੋ ਦਿਨ ਦੀ ਸਰਕਾਰੀ ਯਾਤਰਾ ‘ਤੇ ਜਾ ਰਿਹਾ ਹਾਂ।ਭਾਰਤ ਅਤੇ ਮਾਲਦੀਵਜ਼ : ਵਿਆਪਕ ਆਰਥਿਕ ਅਤੇ ਸਮੁੰਦਰੀ ਸਾਂਝੇਦਾਰੀ ਸਬੰਧੀ ਵਿਜ਼ਨ
October 07th, 02:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਲਦੀਵਜ਼ ਦੇ ਰਾਸ਼ਟਰਪਤੀ ਡਾ. ਮੋਹੰਮਦ ਮੁਇਜ਼ੂ ਦੀ ਅੱਜ ਮੁਲਾਕਾਤ ਹੋਈ ਅਤੇ ਦੋਨੋਂ ਲੀਡਰਸ ਨੇ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਵਿਆਪਕ ਸਮੀਖਿਆ ਕੀਤੀ, ਅਤੇ ਨਾਲ ਹੀ ਉਨ੍ਹਾਂ ਨੇ ਦੋਵੇਂ ਦੇਸ਼ਾਂ ਦੁਆਰਾ ਆਪਣੇ ਇਤਿਹਾਸਿਕ ਤੌਰ ‘ਤੇ ਗਹਿਰੇ ਅਤੇ ਖਾਸ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੀਤੀ ਗਈ ਤਰੱਕੀ ਦਾ ਜ਼ਿਕਰ ਕੀਤਾ, ਜਿਸ ਨੇ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਦੀ ਬਿਹਤਰੀ ਵਿੱਚ ਵੱਡਾ ਯੋਗਦਾਨ ਦਿੱਤਾ ਹੈ।