ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

February 22nd, 01:30 pm

ਉੱਤਰ ਪ੍ਰਦੇਸ਼ ਦੇ ਹਰਮਨ ਪਿਆਰੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੰਕਜ ਚੌਧਰੀ ਜੀ, ਜਯੰਤ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਵਿੱਚ ਮੇਰੇ ਸਾਥੀ, ਵਿਧਾਇਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਨਮੋ ਭਾਰਤ ਆਰਆਰਟੀਐਸ ਦਾ ਉਦਘਾਟਨ ਕੀਤਾ ਅਤੇ ਦਿੱਲੀ-ਮੇਰਠ ਨਮੋ ਭਾਰਤ ਕੋਰੀਡੋਰ ਰਾਸ਼ਟਰ ਨੂੰ ਸਮਰਪਿਤ ਕੀਤਾ

February 22nd, 01:12 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਰਠ ਵਿੱਚ ਨਮੋ ਭਾਰਤ ਰੈਪਿਡ ਰੇਲ ਅਤੇ ਮੇਰਠ ਮੈਟਰੋ ਮਾਰਗ ਦਾ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਨੂੰ ‘ਵਿਕਸਤ ਉੱਤਰ ਪ੍ਰਦੇਸ਼’ ਅਤੇ ‘ਵਿਕਸਤ ਭਾਰਤ’ ਲਈ ਨਵੀਂ ਊਰਜਾ ਦਾ ਸਰੋਤ ਦੱਸਿਆ। ਇਹ ਭਾਰਤ ਵਿੱਚ ਪਹਿਲੀ ਵਾਰ ਹੈ ਜਦੋਂ ਇੱਕ ਹੀ ਮੰਚ ਤੋਂ ਇੱਕ ਹੀ ਦਿਨ ਰੈਪਿਡ ਰੇਲ ਅਤੇ ਮੈਟਰੋ ਸੇਵਾ ਦੋਵਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਦੀ ਸਵਾਰੀ ਦੌਰਾਨ ਵਿਦਿਆਰਥੀਆਂ ਅਤੇ ਟ੍ਰੇਨ ਲੋਕੋ ਪਾਇਲਟਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ

January 05th, 08:50 pm

जिद है, जिद है एक सूर्य उगाना है, अम्बर से ऊँचा जाना है

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਮੋ ਭਾਰਤ ਟ੍ਰੇਨ ਵਿੱਚ ਵਿਦਿਆਰਥੀਆਂ ਅਤੇ ਲੋਕੋ ਪਾਇਲਟਾਂ ਦੇ ਨਾਲ ਗੱਲਬਾਤ ਕੀਤੀ

January 05th, 08:48 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਦੀ ਯਾਤਰਾ ਕੀਤੀ। ਆਪਣੀ ਯਾਤਰਾ ਦੌਰਾਨ ਉਨ੍ਹਾਂ ਨੇ ਯੁਵਾ ਮਿੱਤਰਾਂ ਨਾਲ ਗਰਮਜੋਸ਼ੀ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਕਈ ਚਿੱਤਰਾਂ ਅਤੇ ਕਲਾਕ੍ਰਿਤੀਆਂ ਦਾ ਤੋਹਫੇ ਦਿੱਤੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

January 05th, 12:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਖੇਤਰੀ ਸੰਪਰਕ ਨੂੰ ਵਧਾਉਣਾ ਅਤੇ ਯਾਤਰਾ ਨੂੰ ਅਸਾਨ ਬਣਾਉਣਾ ਸੁਨਿਸ਼ਚਿਤ ਕਰਨਾ ਹੈ। ਪ੍ਰਧਾਨ ਮੰਤਰੀ ਨੇ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਵਿੱਚ ਯਾਤਰਾ ਵੀ ਕੀਤੀ।

ਪ੍ਰਧਾਨ ਮੰਤਰੀ 5 ਜਨਵਰੀ ਨੂੰ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ ਪ੍ਰੋਜੈਕਟਾਂ ਦਾ ਮੁੱਖ ਉਦੇਸ਼: ਖੇਤਰੀ ਸੰਪਰਕ ਵਧਾਉਣਾ ਅਤੇ ਯਾਤਰਾ ਨੂੰ ਸੁਲਭ ਬਣਾਉਣਾ ਹੈ

January 04th, 05:00 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜਨਵਰੀ ਨੂੰ ਦੁਪਹਿਰ ਕਰੀਬ 12 ਵਜੇ ਕੇ 15 ਮਿੰਟ ‘ਤੇ ਦਿੱਲੀ ਵਿੱਚ 12,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਸਵੇਰੇ ਕਰੀਬ 11 ਵਜ ਕੇ 15 ਮਿੰਟ ‘ਤੇ ਸਾਹਿਬਾਬਾਦ ਆਰਆਰਟੀਐੱਸ ਸਟੇਸ਼ਨ ਤੋਂ ਨਿਊ ਅਸ਼ੋਕ ਨਗਰ ਆਰਆਰਟੀਐੱਸ ਸਟੇਸ਼ਨ ਤੱਕ ਨਮੋ ਭਾਰਤ ਟ੍ਰੇਨ ਵਿੱਚ ਯਾਤਰਾ ਵੀ ਕਰਨਗੇ।