ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ

March 14th, 02:15 pm

ਰਾਜਪਾਲ ਸ਼੍ਰੀ ਆਰ.ਐਨ. ਰਵੀ ਜੀ, ਕੇਂਦਰ ਵਿੱਚ ਮੇਰੇ ਸਹਿਯੋਗੀ ਸ਼ਾਂਤਨੂ ਠਾਕੁਰ ਜੀ, ਸ਼੍ਰੀ ਸੁਕਾਂਤਾ ਮਜੂਮਦਾਰ ਜੀ, ਪੱਛਮੀ ਬੰਗਾਲ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਸ਼ੁਭੇਂਦੂ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਸ਼ਾਮਿਕ ਭੱਟਾਚਾਰੀਆ ਜੀ, ਹੋਰ ਜਨ ਪ੍ਰਤੀਨਿਧੀ, ਭੈਣੋ ਅਤੇ ਭਰਾਵੋ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ₹18,700 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

March 14th, 02:00 pm

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਮੌਕੇ ਸੜਕਾਂ, ਰੇਲਵੇ ਅਤੇ ਬੰਦਰਗਾਹ ਦੇ ਬੁਨਿਆਦੀ ਢਾਂਚੇ ਨਾਲ ਸਬੰਧਿਤ ₹18,000 ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਪੱਛਮੀ ਬੰਗਾਲ ਅਤੇ ਪੂਰਬੀ ਭਾਰਤ ਨੂੰ ਨਵੀਂ ਗਤੀ ਪ੍ਰਦਾਨ ਕਰਨਗੇ, ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਗੇ ਅਤੇ ਲੱਖਾਂ ਲੋਕਾਂ ਨੂੰ ਨਵੇਂ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਆਸਾਨ ਬਣਾਉਣਗੇ। ਪ੍ਰਧਾਨ ਮੰਤਰੀ ਨੇ ਕੁਝ ਮੁੱਖ ਪ੍ਰੋਜੈਕਟਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਖੜਗਪੁਰ-ਮੋਰਗ੍ਰਾਮ ਐਕਸਪ੍ਰੈਸਵੇਅ ਦੇ ਪੂਰਾ ਹੋਣ ਨਾਲ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਆਰਥਿਕ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਨੇ ਦੁਬਰਾਜਪੁਰ ਬਾਈਪਾਸ ਅਤੇ ਕਾਂਗਸਾਬਤੀ ਅਤੇ ਸ਼ਿਲਾਬਤੀ ਦਰਿਆਵਾਂ 'ਤੇ ਬਣ ਰਹੇ ਪ੍ਰਮੁੱਖ ਪੁਲਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨਾਲ ਸੰਪਰਕ ਹੋਰ ਬਿਹਤਰ ਹੋਵੇਗਾ। ਸ਼੍ਰੀ ਮੋਦੀ ਨੇ ਕਿਹਾ, ਮੈਂ ਪੱਛਮੀ ਬੰਗਾਲ ਅਤੇ ਪੂਰੇ ਪੂਰਬੀ ਭਾਰਤ ਦੇ ਲੋਕਾਂ ਨੂੰ ਇਨ੍ਹਾਂ ਪਰਿਵਰਤਨਸ਼ੀਲ ਪ੍ਰੋਜੈਕਟਾਂ ਲਈ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ 16-17 ਜਨਵਰੀ ਨੂੰ ਆਂਧਰਾ ਪ੍ਰਦੇਸ਼ ਅਤੇ ਕੇਰਲ ਦਾ ਦੌਰਾ ਕਰਨਗੇ

January 14th, 09:36 pm

ਪ੍ਰਧਾਨ ਮੰਤਰੀ 16 ਜਨਵਰੀ ਨੂੰ ਦੁਪਹਿਰ ਕਰੀਬ 3:30 ਵਜੇ ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪਲਾਸਮੁਦ੍ਰਮ ਪਹੁੰਚਣਗੇ ਅਤੇ ਨੈਸ਼ਨਲ ਅਕੈਡਮੀ ਆਵ੍ ਕਸਟਮਜ਼, , ਇਨਡਰੈਕਟਸ ਟੈਕਸ ਅਤੇ ਨਾਰਕੋਟਿਕਸ ਐਕਾਡਮੀ (ਐੱਨਏਸੀਆਈਐੱਨ) ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੰਡੀਅਨ ਰੈਵੇਨਿਊ ਸਰਵਿਸਿਜ਼ (ਕਸਟਮ ਅਤੇ ਅਸਿੱਧੇ ਟੈਕਸ) ਦੇ 74ਵੇਂ ਅਤੇ 75ਵੇਂ ਬੈਚ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ-ਨਾਲ ਰਾਇਲ ਸਿਵਲ ਸਰਵਿਸ ਆਵ੍ ਭੂਟਾਨ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕਰਨਗੇ।