ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਬਰ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਕਤੀ ਨੂੰ ਦਰਸਾਉਂਦਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
May 27th, 08:36 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਿਰੰਤਰ ਯਤਨਾਂ, ਸਬਰ ਅਤੇ ਦ੍ਰਿੜ੍ਹ ਇਰਾਦੇ ਨਾਲ ਵੱਡੇ ਤੋਂ ਵੱਡੇ ਟੀਚਿਆਂ ਨੂੰ ਵੀ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਅੱਜ ਦੇਸ਼ ਦੇ ਲੋਕ ਇਸੇ ਭਾਵਨਾ ਤੋਂ ਪ੍ਰੇਰਿਤ ਹਨ ਅਤੇ ਭਾਰਤ ਨੂੰ ਨਵੀਆਂ ਉਚਾਈਆਂ ’ਤੇ ਲੈ ਕੇ ਜਾ ਰਹੇ ਹਨ।ਪ੍ਰਧਾਨ ਮੰਤਰੀ ਨੇ ਸੋਮਨਾਥ ਮੰਦਿਰ ਦਾ ਦੌਰਾ ਕੀਤਾ
May 11th, 12:28 pm
ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।ਪ੍ਰਭਾਸ ਪਾਟਨ, ਗੁਜਰਾਤ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 10:20 am
ਅੱਜ ਪ੍ਰਭਾਸ ਪਾਟਨ ਦਾ ਪਵਿੱਤਰ ਖੇਤਰ ਇੱਕ ਅਦਭੁੱਤ ਪ੍ਰਭਾ ਨਾਲ ਭਰਿਆ ਹੋਇਆ ਹੈ। ਮਹਾਦੇਵ ਦਾ ਇਹ ਦਰਸ਼ਨ, ਇਹ ਸੁੰਦਰਤਾ, ਧਰਤੀ ਅਤੇ ਅਸਮਾਨ ਤੋਂ ਹੋਈ ਫੁੱਲਾਂ ਦੀ ਵਰਖਾ, ਭਗਵੇ ਝੰਡਿਆਂ ਦੀ ਇਹ ਆਭਾ, ਕਲਾ, ਸੰਗੀਤ ਅਤੇ ਨਾਚ ਦੀਆਂ ਅਦਭੁੱਤ ਪੇਸ਼ਕਾਰੀਆਂ, ਵੇਦਮੰਤਰਾਂ ਦਾ ਉਚਾਰਣ, ਗਰਭ ਗ੍ਰਹਿ ਵਿੱਚ ਹੋ ਰਿਹਾ ਸ਼ਿਵ ਪੰਚਾਕਸ਼ਰੀ ਦਾ ਅਖੰਡ ਪਾਠ ਅਤੇ ਇਸ ਸਭ ਦੇ ਨਾਲ-ਨਾਲ ਸਾਗਰ ਦੀਆਂ ਲਹਿਰਾਂ ਦਾ ਜੈਘੋਸ਼, ਅਜਿਹਾ ਲੱਗ ਰਿਹਾ ਹੈ ਜਿਵੇਂ ਇਹ ਸ੍ਰਿਸ਼ਟੀ ਇੱਕੋ ਵਾਰ ਬੋਲ ਰਹੀ ਹੈ — ਜੈ ਸੋਮਨਾਥ! ਜੈ-ਜੈ ਸੋਮਨਾਥ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਸੋਮਨਾਥ ਮੰਦਿਰ ਦੇ ਪੁਨਰ-ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਆਯੋਜਿਤ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਹਿੱਸਾ ਲਿਆ
May 11th, 10:15 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।ਕੈਬਨਿਟ ਦੀ ਆਰਥਿਕ ਕਾਰਜਕਾਰੀ ਕਮੇਟੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸੂਬਿਆਂ ਦੇ 19 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਵਾਲੇ ਤਿੰਨ ਮਲਟੀ-ਟਰੈਕਿੰਗ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 901 ਕਿਲੋਮੀਟਰ ਦਾ ਵਾਧਾ ਹੋਵੇਗਾ
May 05th, 07:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਆਰਥਿਕ ਕਾਰਜਕਾਰੀ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਲਗਭਗ 23,437 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਤਿੰਨ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਪ੍ਰਧਾਨ ਮੰਤਰੀ ਵੱਲੋਂ ਦੇਸ਼ ਨੂੰ ਸੰਬੋਧਨ ਦਾ ਪੰਜਾਬੀ ਅਨੁਵਾਦ
April 18th, 08:45 pm
ਅੱਜ ਮੈਂ ਬੇਹੱਦ ਅਹਿਮ ਵਿਸ਼ੇ 'ਤੇ, ਖ਼ਾਸ ਕਰ ਕੇ ਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਗੱਲ ਕਰਨ ਲਈ ਆਇਆ ਹਾਂ! ਅੱਜ ਭਾਰਤ ਦਾ ਹਰ ਨਾਗਰਿਕ ਵੇਖ ਰਿਹਾ ਹੈ ਕਿ ਕਿਵੇਂ ਭਾਰਤ ਦੀ ਨਾਰੀ ਸ਼ਕਤੀ ਦੀ ਉਡਾਣ ਰੋਕ ਦਿੱਤੀ ਗਈ ਹੈ। ਉਨ੍ਹਾਂ ਦੇ ਸੁਪਨਿਆਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ ਹੈ। ਸਾਡੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਕਾਮਯਾਬ ਨਹੀਂ ਹੋ ਸਕੇ, 'ਨਾਰੀ ਸ਼ਕਤੀ ਵੰਦਨ ਐਕਟ' ਵਿੱਚ ਸੋਧ ਨਹੀਂ ਹੋ ਸਕੀ! ਅਤੇ ਇਸ ਲਈ ਮੈਂ ਸਾਰੀਆਂ ਮਾਵਾਂ-ਭੈਣਾਂ ਤੋਂ ਖਿਮਾ ਦਾ ਜਾਚਕ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ
April 18th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਜੁੜੇ ਇੱਕ ਬੇਹੱਦ ਅਹਿਮ ਮੁੱਦੇ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਔਰਤਾਂ ਦੀ ਤਰੱਕੀ ਰੁਕਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਬਿਹਤਰੀਨ ਅਤੇ ਇਮਾਨਦਾਰ ਕੋਸ਼ਿਸ਼ਾਂ ਦੇ ਬਾਵਜੂਦ, 'ਨਾਰੀ ਸ਼ਕਤੀ ਵੰਦਨ ਐਕਟ' ਸੋਧ ਪਾਸ ਨਹੀਂ ਹੋ ਸਕੀ, ਜਿਸ ਨਾਲ ਔਰਤਾਂ ਦੇ ਜਾਇਜ਼ ਸੁਪਨੇ ਟੁੱਟ ਗਏ। ਸ਼੍ਰੀ ਮੋਦੀ ਨੇ ਕਿਹਾ, “ਮੈਂ ਦੇਸ਼ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਤੋਂ ਇਸ ਮੰਦਭਾਗੇ ਨਤੀਜੇ ਲਈ ਤਹਿ ਦਿਲੋਂ ਖਿਮਾ ਦਾ ਜਾਚਕ ਹਾਂ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਨੂੰ ਸੰਬੋਧਨ ਕੀਤਾ
April 16th, 03:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਹੱਤਵਪੂਰਨ ਬਿਲ ’ਤੇ ਚਰਚਾ ਸਵੇਰੇ ਜਲਦੀ ਸ਼ੁਰੂ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਕਈ ਸਾਥੀਆਂ ਨੇ ਤੱਥਾਂ ਅਤੇ ਤਰਕ ’ਤੇ ਭਰੋਸਾ ਕਰਦੇ ਹੋਏ ਮਹੱਤਵਪੂਰਨ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ।ਐੱਨਐੱਕਸਟੀ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 12th, 10:47 pm
ਅੱਜ 12 ਮਾਰਚ ਦਾ ਦਿਨ ਬਹੁਤ ਇਤਿਹਾਸਕ ਹੈ। 12 ਮਾਰਚ, 1930 ਨੂੰ ਮਹਾਤਮਾ ਗਾਂਧੀ ਨੇ ਸਾਬਰਮਤੀ ਆਸ਼ਰਮ ਤੋਂ ਦਾਂਡੀ ਯਾਤਰਾ ਸ਼ੁਰੂ ਕੀਤੀ ਸੀ। ਇਹ ਭਾਰਤ ਦੇ ਆਜ਼ਾਦੀ ਅੰਦੋਲਨ ਦਾ ਇੱਕ ਟਰਨਿੰਗ ਪੌਇੰਟ ਸੀ। ਕਿਉਂਕਿ ਇਸ ਯਾਤਰਾ ਨੇ ਦੇਸ਼ ਦੇ ਕੋਨੇ-ਕੋਨੇ ਨੂੰ ਇੱਕ ਟੀਚੇ ਨਾਲ ਜੋੜ ਦਿੱਤਾ ਸੀ ਅਤੇ ਇਹ ਟੀਚਾ ਸੀ- ਭਾਰਤ ਦੀ ਆਜ਼ਾਦੀ। ਅੱਜ ਇਸ ਇਤਿਹਾਸਕ ਯਾਤਰਾ ਦੇ ਲਗਭਗ 100 ਸਾਲਾਂ ਦੇ ਆਸ-ਪਾਸ ਅਸੀਂ ਭਾਰਤੀ ਫਿਰ ਇੱਕ ਨਵੀਂ ਯਾਤਰਾ ‘ਤੇ ਨਿਕਲੇ ਹਾਂ। ਇਹ ਯਾਤਰਾ ਹੈ- ਵਿਕਸਿਤ ਭਾਰਤ ਦੀ ਯਾਤਰਾ। ਸਾਡਾ ਟੀਚਾ ਇੱਕ ਹੈ, ਸਾਡੀ ਮੰਜ਼ਿਲ ਇੱਕ ਹੈ- ਵਿਕਸਿਤ ਭਾਰਤ। ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਅਜਿਹੀਆਂ ਸਮਿਟਾਂ ਵਿੱਚ ਹੋਇਆ ਮੰਥਨ ਅਤੇ ਇਸ ਤੋਂ ਨਿਕਲਿਆ ਅੰਮ੍ਰਿਤ ਵੱਡੀ ਭੂਮਿਕਾ ਨਿਭਾਉਂਦਾ ਹੈ। ਮੈਂ ਤੁਹਾਡੇ ਸਭ ਦਾ ਸ਼ੁਕਰਗੁਜ਼ਾਰ ਹਾਂ ਕਿ ਤੁਸੀਂ ਮੈਨੂੰ ਨੇਕਸਟ ਸਮਿਟ ਲਈ ਸੱਦਾ ਦਿੱਤਾ। ਇੱਥੇ ਦੇਸ਼ ਤੋਂ ਅਤੇ ਦੁਨੀਆ ਤੋਂ ਬਹੁਤ ਸਾਰੇ ਸਾਥੀ ਆਏ ਹਨ, ਕੁਝ ਪੁਰਾਣੇ ਜਾਣਕਾਰ ਵੀ ਹਨ, ਮੈਂ ਤੁਹਾਡੇ ਸਭ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ
March 12th, 08:30 pm
ਪ੍ਰਧਾਨ ਮੰਤਰੀ ਨੇ ਅੱਜ ਆਈਟੀਵੀ ਨੈੱਟਵਰਕ ਦੀ ਐੱਨਐਕਸਟੀ ਸਮਿਟ ਨੂੰ ਸੰਬੋਧਨ ਕੀਤਾ, ਜੋ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਨੂੰ ਚਿੰਨ੍ਹਤ ਕਰਦੀ ਹੈ ਅਤੇ ਭਾਰਤ ਦੀ ਆਜ਼ਾਦੀ ਲਈ ਸੰਘਰਸ਼ ਅਤੇ ਵਿਕਸਿਤ ਰਾਸ਼ਟਰ ਬਣਨ ਦੀ ਮੌਜੂਦਾ ਕੋਸ਼ਿਸ਼ ਦਰਮਿਆਨ ਇੱਕ ਸਮਾਨਤਾ ਬਣਦੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ 1930 ਦੀ ਮਾਰਚ ਨੇ ਦੇਸ਼ ਨੂੰ ਆਜ਼ਾਦੀ ਵੱਲ ਇਕੱਠਾ ਕੀਤਾ ਸੀ, ਓਸੇ ਤਰ੍ਹਾਂ ਮੌਜੂਦਾ “ਵਿਕਸਿਤ ਭਾਰਤ” ਮਿਸ਼ਨ 140 ਕਰੋੜ ਭਾਰਤੀਆਂ ਦਾ ਸਾਂਝਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉਸ ਇਤਿਹਾਸਕ ਯਾਤਰਾ ਤੋਂ ਲਗਭਗ 100 ਸਾਲ ਬਾਅਦ, ਅਸੀਂ ਭਾਰਤੀ ਇੱਕ ਵਾਰ ਫਿਰ ‘ਵਿਕਸਿਤ ਭਾਰਤ’ਲਈ ਨਵੀਂ ਯਾਤਰਾ ’ਤੇ ਨਿਕਲੇ ਹਾਂ।ਪ੍ਰਧਾਨ ਮੰਤਰੀ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਵਧਾਈਆਂ ਦਿੱਤੀਆਂ, ਭਾਰਤ ਦੀ ਤਰੱਕੀ ਵਿੱਚ ਨਾਰੀ ਸ਼ਕਤੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ
March 08th, 10:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਰਾਸ਼ਟਰ ਨੂੰ ਵਧਾਈ ਦਿੱਤੀ ਅਤੇ ਭਾਰਤ ਦੀ ਮਹਿਲਾ ਸ਼ਕਤੀ ਦੀ ਤਾਕਤ, ਦ੍ਰਿੜ੍ਹ ਸੰਕਲਪ ਅਤੇ ਪ੍ਰਾਪਤੀਆਂ ਨੂੰ ਨਮਨ ਕੀਤਾ ।ਗੁਜਰਾਤ ਵਿੱਚ ਮਾਈਕ੍ਰੋਨ ਸੈਮੀਕੰਡਕਟਰ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਫੈਸਿਲਿਟੀ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 02:45 pm
ਗੁਜਰਾਤ ਦੇ ਪ੍ਰਸਿੱਧ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਮਾਈਕ੍ਰੋਨ ਟੈਕਨਾਲੋਜੀ ਦੇ ਸੀਈਓ ਸੰਜੇ ਮੇਹਰੋਤਰਾ ਜੀ, ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ, ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਜੀ, ਹੋਰ ਮਾਣਯੋਗ ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਟੈਕਨਾਲੋਜੀ ਦੀ ਸੈਮੀਕੰਡਕਟਰ ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ (ਏਟੀਐੱਮਪੀ) ਕੇਂਦਰ ਦਾ ਉਦਘਾਟਨ ਕੀਤਾ
February 28th, 02:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਣੰਦ ਵਿੱਚ ਮਾਈਕ੍ਰੋਨ ਏਟੀਐੱਮਪੀ (ਅਸੈਂਬਲੀ, ਟੈਸਟ, ਮਾਰਕਿੰਗ ਅਤੇ ਪੈਕੇਜਿੰਗ) ਕੇਂਦਰ ਦਾ ਉਦਘਾਟਨ ਕੀਤਾ। ਵਣਜ ਉਤਪਾਦਨ ਦੀ ਸ਼ੁਰੂਆਤ ਦਾ ਪ੍ਰਤੀਕ ਇਹ ਇਤਿਹਾਸਕ ਆਯੋਜਨ, ਵਿਸ਼ਵ ਟੈਕਨਾਲੋਜੀ ਅਗਵਾਈ ਵੱਲ ਭਾਰਤ ਦੀ ਯਾਤਰਾ ਵਿੱਚ ਇੱਕ ਅਹਿਮ ਉਪਲਬਧੀ ਹੈ।ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਸੇਵਾ ਸੰਕਲਪ ਪ੍ਰਸਤਾਵ
February 24th, 04:53 pm
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਪ੍ਰਧਾਨਗੀ ਵਿੱਚ, ਨਵੇਂ ਪ੍ਰਧਾਨ ਮੰਤਰੀ ਦਫ਼ਤਰ ‘ਸੇਵਾ ਤੀਰਥ’ ਵਿੱਚ ਕੇਂਦਰੀ ਕੈਬਨਿਟ ਦੀ ਇਤਿਹਾਸਿਕ ਪਹਿਲੀ ਮੀਟਿੰਗ ਆਯੋਜਿਤ ਹੋ ਰਹੀ ਹੈ।Congress wants to push Assam back into instability and infiltration: PM Modi in Guwahati
February 14th, 03:00 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.PM Modi addresses a grand public rally in Guwahati, Assam
February 14th, 02:30 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 23rd, 05:15 pm
ਅੰਡੇਮਾਨ-ਨਿਕੋਬਾਰ ਦੇ ਉਪ ਰਾਜਪਾਲ ਐਡਮਿਰਲ ਡੀ. ਕੇ. ਜੋਸ਼ੀ ਜੀ, ਨੇਤਾਜੀ ਸੁਭਾਸ਼ ਚੰਦਰ ਬੋਸ ਆਈਐੱਨਏ ਟਰੱਸਟ ਦੇ ਚੇਅਰਮੈਨ ਬ੍ਰਿਗੇਡੀਅਰ ਆਰ. ਐੱਸ. ਛਿਕਾਰਾ ਜੀ, ਭਾਰਤੀ ਆਜ਼ਾਦੀ ਅੰਦੋਲਨ ਦੇ ਸਹਿਭਾਗੀ ਅਤੇ ਆਈਐੱਨਏ ਦੇ ਸ਼ਾਸ਼ਵਤ ਪੁਰਸ਼ ਲੈਫਟੀਨੈਂਟ ਆਰ. ਮਾਧਵਨ ਜੀ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 23rd, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ 23 ਜਨਵਰੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਜਨਮ ਵਰ੍ਹੇਗੰਢ ਦੀ ਤਰੀਕ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦੀ ਬਹਾਦਰੀ ਅਤੇ ਹਿੰਮਤ ਸਾਨੂੰ ਪ੍ਰੇਰਿਤ ਕਰਦੀ ਹੈ ਅਤੇ ਉਨ੍ਹਾਂ ਦੇ ਪ੍ਰਤੀ ਸਾਨੂੰ ਸਤਿਕਾਰ ਨਾਲ ਭਰ ਦਿੰਦੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਾਲ ਹੀ ਦੇ ਸਾਲਾਂ ਵਿੱਚ, ਪਰਾਕ੍ਰਮ ਦਿਵਸ ਰਾਸ਼ਟਰ ਦੀ ਭਾਵਨਾ ਨੂੰ ਦਰਸਾਉਣ ਵਾਲਾ ਇੱਕ ਮਹੱਤਵਪੂਰਨ ਤਿਉਹਾਰ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਖ਼ੁਸ਼ਨਸੀਬ ਸੰਯੋਗ ਹੈ ਕਿ ਪਰਾਕ੍ਰਮ ਦਿਵਸ 23 ਜਨਵਰੀ ਨੂੰ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ, 26 ਜਨਵਰੀ ਨੂੰ ਗਣਤੰਤਰ ਦਿਵਸ, 29 ਜਨਵਰੀ ਨੂੰ ਬੀਟਿੰਗ ਰੀਟਰੀਟ ਅਤੇ 30 ਜਨਵਰੀ ਨੂੰ ਸਤਿਕਾਰਯੋਗ ਬਾਪੂ ਦੀ ਬਰਸੀ ਹੈ, ਜੋ ਗਣਤੰਤਰ ਦੇ ਸ਼ਾਨਦਾਰ ਤਿਉਹਾਰ ਨੂੰ ਮਨਾਉਣ ਦੀ ਇੱਕ ਨਵੀਂ ਪਰੰਪਰਾ ਬਣਾ ਰਿਹਾ ਹੈ। ਉਨ੍ਹਾਂ ਨੇ ਪਰਾਕ੍ਰਮ ਦਿਵਸ ’ਤੇ ਸਾਰੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।