ਪੱਛਮੀ ਬੰਗਾਲ ਦੇ ਮਾਲਦਾ ਤੋਂ ਵੱਖ-ਵੱਖ ਰੇਲ ਅਤੇ ਸੜਕ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਸੰਖੇਪ ਵੇਰਵਾ
January 17th, 02:00 pm
ਪੱਛਮੀ ਬੰਗਾਲ ਦੇ ਰਾਜਪਾਲ ਸੀ ਵੀ ਆਨੰਦ ਬੋਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਸ਼ਾਂਤਨੂ ਠਾਕੁਰ ਜੀ, ਸੁਕਾਂਤਾ ਮਜੂਮਦਾਰ ਜੀ, ਪੱਛਮੀ ਬੰਗਾਲ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੁ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਾਥੀ ਸ਼ੌਮਿਕ ਭੱਟਾਚਾਰੀਆ ਜੀ, ਖਗੇਨ ਮੁਰਮੂ ਜੀ, ਕਾਰਤਿਕ ਚੰਦਰਪਾਲ ਜੀ, ਹੋਰ ਜਨ-ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਮਾਲਦਾ ਵਿਖੇ ₹3,250 ਕਰੋੜ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 17th, 01:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਮਾਲਦਾ ਵਿਖੇ ₹3,250 ਕਰੋੜ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸਦਾ ਮੰਤਵ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਖੇਤਰ ਵਿੱਚ ਸੰਪਰਕ ਨੂੰ ਮਜ਼ਬੂਤ ਕਰਨਾ ਅਤੇ ਵਿਕਾਸ ਨੂੰ ਤੇਜ਼ ਕਰਨਾ ਹੈ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਅੱਜ ਮਾਲਦਾ ਤੋਂ ਪੱਛਮੀ ਬੰਗਾਲ ਦੀ ਤਰੱਕੀ ਨੂੰ ਤੇਜ਼ ਕਰਨ ਦੀ ਮੁਹਿੰਮ ਨੂੰ ਹੋਰ ਗਤੀ ਮਿਲੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੱਛਮੀ ਬੰਗਾਲ ਦੇ ਵਿਕਾਸ ਨਾਲ ਸਬੰਧਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਜ਼ਿਕਰ ਕਰਦੇ ਹੋਏ ਕਿ ਇਹ ਪ੍ਰੋਜੈਕਟ ਲੋਕਾਂ ਲਈ ਯਾਤਰਾ ਨੂੰ ਆਸਾਨ ਬਣਾਉਣਗੇ ਅਤੇ ਵਪਾਰ ਅਤੇ ਵਣਜ ਨੂੰ ਵੀ ਸੁਖਾਲ਼ਾ ਬਣਾਉਣਗੇ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਲਈ ਨਵੀਆਂ ਰੇਲ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਥੇ ਸਥਾਪਤ ਨਵੀਆਂ ਰੇਲ ਰੱਖ-ਰਖਾਅ ਸਹੂਲਤਾਂ ਬੰਗਾਲ ਦੇ ਨੌਜਵਾਨਾਂ ਲਈ ਨਵੇਂ ਮੌਕੇ ਪ੍ਰਦਾਨ ਕਰਨਗੀਆਂ।ਪ੍ਰਧਾਨ ਮੰਤਰੀ 17-18 ਜਨਵਰੀ ਨੂੰ ਪੱਛਮੀ ਬੰਗਾਲ ਦਾ ਦੌਰਾ ਕਰਨਗੇ
January 16th, 01:55 pm
17 ਜਨਵਰੀ ਨੂੰ ਦੁਪਹਿਰ ਲਗਭਗ 12:45 ਵਜੇ ਪ੍ਰਧਾਨ ਮੰਤਰੀ ਮਾਲਦਾ ਜਾਣਗੇ ਅਤੇ ਹਾਵੜਾ ਅਤੇ ਗੁਹਾਟੀ (ਕਾਮਾਖਿਆ) ਦਰਮਿਆਨ ਮਾਲਦਾ ਟਾਊਨ ਰੇਲਵੇ ਸਟੇਸ਼ਨ 'ਤੇ ਭਾਰਤ ਦੀ ਪਹਿਲੀ ਵੰਦੇ ਭਾਰਤ ਸਲੀਪਰ ਰੇਲ ਨੂੰ ਹਰੀ ਝੰਡੀ ਦਿਖਾਉਣਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 1:45 ਵਜੇ, ਪ੍ਰਧਾਨ ਮੰਤਰੀ ਮਾਲਦਾ ਵਿਖੇ ਇੱਕ ਜਨਤਕ ਸਮਾਗਮ ਵਿੱਚ ₹3,250 ਕਰੋੜ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਅਸਾਮ ਦੇ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
December 20th, 03:20 pm
ਮੈਂ ਆਪਣਾ ਭਾਸ਼ਣ ਸ਼ੁਰੂ ਕਰਾਂ ਉਸ ਤੋਂ ਪਹਿਲਾਂ ਮੈਂ ਤੁਹਾਨੂੰ ਸਾਰਿਆਂ ਨੂੰ ਇੱਕ ਬੇਨਤੀ ਕਰਦਾ ਹਾਂ, ਕਿ ਅੱਜ ਜਿੱਤ ਦਾ ਜੋ ਦਿਨ ਹੈ, ਇੱਕ ਤਰ੍ਹਾਂ ਨਾਲ ਵਿਕਾਸ ਦੇ ਜਸ਼ਨ ਦਾ ਦਿਨ ਹੈ ਅਤੇ ਇਹ ਸਿਰਫ਼ ਅਸਾਮ ਨਹੀਂ, ਪੂਰੇ ਉੱਤਰ-ਪੂਰਬ ਦੇ ਵਿਕਾਸ ਦਾ ਜਸ਼ਨ ਹੈ, ਅਤੇ ਇਸ ਲਈ ਮੇਰੀ ਤੁਹਾਨੂੰ ਬੇਨਤੀ ਹੈ ਕਿ ਆਪਣਾ ਮੋਬਾਇਲ ਫੋਨ ਕੱਢੋ, ਉਸ ’ਤੇ ਫਲੈਸ਼ ਲਾਈਟ ਚਾਲੂ ਕਰੋ ਅਤੇ ਸਾਰੇ ਦੇ ਸਾਰੇ ਇਸ ਵਿਕਾਸ ਦੇ ਜਸ਼ਨ ਵਿੱਚ ਭਾਗੀਦਾਰ ਬਣੋ। ਹਰ ਇੱਕ ਦੇ ਮੋਬਾਈਲ ਫੋਨ ਦੀ ਲਾਈਟ ਚੱਲਣੀ ਚਾਹੀਦੀ ਹੈ, ਦੇਖੋ ਤਾੜੀਆਂ ਦੀ ਗੂੰਜ ਨਾਲ ਪੂਰਾ ਦੇਸ਼ ਦੇਖੇਗਾ, ਕਿ ਅਸਾਮ ਵਿਕਾਸ ਦਾ ਜਸ਼ਨ ਮਨਾ ਰਿਹਾ ਹੈ। ਜਦੋਂ ਵਿਕਾਸ ਦਾ ਚਾਨਣ ਪਹੁੰਚਦਾ ਹੈ, ਤਾਂ ਜ਼ਿੰਦਗੀ ਦੀ ਹਰ ਰਾਹ ਨਵੀਆਂ ਉਚਾਈਆਂ ਨੂੰ ਛੂਹਣ ਲੱਗ ਜਾਂਦੀ ਹੈ। ਬਹੁਤ-ਬਹੁਤ ਧੰਨਵਾਦ ਸਭ ਦਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ
December 20th, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਹਾਟੀ ਵਿੱਚ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ। ਅਸਾਮ ਦੀ ਸੰਪਰਕ ਵਿਵਸਥਾ, ਆਰਥਿਕ ਵਿਸਥਾਰ ਅਤੇ ਵਿਸ਼ਵ-ਵਿਆਪੀ ਭਾਗੀਦਾਰੀ ਵਿੱਚ ਇਹ ਇੱਕ ਅਹਿਮ ਪ੍ਰਾਪਤੀ ਹੈ। ਇਸ ਮੌਕੇ 'ਤੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਅਸਾਮ ਅਤੇ ਉੱਤਰ-ਪੂਰਬ ਦੇ ਵਿਕਾਸ ਅਤੇ ਤਰੱਕੀ ਦਾ ਤਿਉਹਾਰ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਦੋਂ ਤਰੱਕੀ ਦਾ ਚਾਨਣ ਲੋਕਾਂ ਤੱਕ ਪਹੁੰਚਦਾ ਹੈ, ਤਾਂ ਜੀਵਨ ਦੇ ਹਰ ਰਾਹ ’ਤੇ ਨਵੀਆਂ ਉਚਾਈਆਂ ਨੂੰ ਛੂਹਣ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੀ ਧਰਤੀ ਨਾਲ ਉਨ੍ਹਾਂ ਦਾ ਡੂੰਘਾ ਲਗਾਅ, ਇੱਥੋਂ ਦੇ ਲੋਕਾਂ ਦਾ ਪਿਆਰ ਅਤੇ ਸਨੇਹ ਅਤੇ ਖ਼ਾਸ ਕਰਕੇ ਅਸਾਮ ਅਤੇ ਉੱਤਰ-ਪੂਰਬ ਦੀਆਂ ਮਾਵਾਂ ਅਤੇ ਭੈਣਾਂ ਦਾ ਪਿਆਰ ਅਤੇ ਅਪਣੱਤ ਉਨ੍ਹਾਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਹੈ ਅਤੇ ਇਸ ਖੇਤਰ ਦੇ ਵਿਕਾਸ ਲਈ ਸਮੂਹਿਕ ਸੰਕਲਪ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਅਸਾਮ ਦੇ ਵਿਕਾਸ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ। ਭਾਰਤ ਰਤਨ ਭੂਪੇਨ ਹਜ਼ਾਰਿਕਾ ਦੇ ਸ਼ਬਦਾਂ ਦਾ ਹਵਾਲਾ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸਦਾ ਅਰਥ ਹੈ ਕਿ ਤਾਕਤਵਰ ਬ੍ਰਹਮਪੁੱਤਰ ਨਦੀ ਦੇ ਕੰਢੇ ਚਮਕਣਗੇ, ਹਨੇਰੇ ਦੀ ਹਰ ਕੰਧ ਟੁੱਟ ਜਾਵੇਗੀ ਅਤੇ ਇਹ ਯਕੀਨੀ ਤੌਰ 'ਤੇ ਹੋ ਸਕੇਗਾ ਕਿਉਂਕਿ ਇਹ ਰਾਸ਼ਟਰ ਦਾ ਸੰਕਲਪ ਅਤੇ ਦ੍ਰਿੜ੍ਹ ਵਚਨਬੱਧਤਾ ਹੈ।ਕੇਂਦਰੀ ਕੈਬਨਿਟ ਨੇ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 574 ਕਿਲੋਮੀਟਰ ਦਾ ਵਾਧਾ ਕਰਦੇ ਹੋਏ ਮਹਾਰਾਸ਼ਟਰ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਓਡੀਸ਼ਾ ਅਤੇ ਝਾਰਖੰਡ ਰਾਜਾਂ ਦੇ 13 ਜ਼ਿਲ੍ਹਿਆਂ ਨੂੰ ਕਵਰ ਕਰਨ ਵਾਲੇ ਚਾਰ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ
July 31st, 03:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਕੁੱਲ 11,169 ਕਰੋੜ ਰੁਪਏ (ਲਗਭਗ) ਲਾਗਤ ਵਾਲੇ ਚਾਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:ਸਿਲੀਗੁੜੀ ਵਿੱਚ ‘ਵਿਕਸਿਤ ਭਾਰਤ ਵਿਕਸਿਤ ਪੱਛਮ ਬੰਗਾਲ’ (‘Viksit Bharat Viksit West Bengal’) ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 04:10 pm
ਪ੍ਰਾਕ੍ਰਿਤਿਕ ਸੁੰਦਰਤਾ ਅਤੇ ਚਾਹ ਦੇ ਲਈ ਪ੍ਰਸਿੱਧ ਨੌਰਥ ਬੰਗਾਲ ਦੀ ਇਸ ਧਰਤੀ ‘ਤੇ ਆਉਣਾ, ਮੇਰੇ ਲਈ ਬਹੁਤ ਸੁਖਦ ਹੈ। ਅੱਜ ਇੱਥੇ ਹਜ਼ਾਰਾਂ ਕਰੋੜ ਰੁਪਏ ਦੀਆਂ ਵਿਕਾਸ ਪਰਿਯੋਜਨਾਵਾਂ ਦਾ ਲੋਕਅਰਪਣ ਹੋਇਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਵਿਕਸਿਤ ਬੰਗਾਲ ਦੀ ਤਰਫ਼ ਇੱਕ ਹੋਰ ਅਹਿਮ ਕਦਮ ਹੈ। ਮੈਂ ਇਨ੍ਹਾਂ ਵਿਕਾਸ ਕਾਰਜਾਂ ਦੇ ਲਈ ਬੰਗਾਲ ਦੇ ਲੋਕਾਂ ਨੂੰ, ਨੌਰਥ ਬੰਗਾਲ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਸਿਲੀਗੁੜੀ ਵਿੱਚ ‘ਵਿਕਸਿਤ ਭਾਰਤ ਵਿਕਸਿਤ ਪੱਛਮ ਬੰਗਾਲ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 09th, 03:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਸਿਲੀਗੁੜੀ ਵਿੱਚ ‘ਵਿਕਸਿਤ ਭਾਰਤ ਵਿਕਸਿਤ ਪੱਛਮ ਬੰਗਾਲ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਪੱਛਮ ਬੰਗਾਲ ਵਿੱਚ 4500 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਰੋਡ ਸੈਕਟਰ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ।ਪ੍ਰਧਾਨ ਮੰਤਰੀ 29 ਮਈ ਨੂੰ ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਅਸਾਮ ਤੋਂ ਝੰਡੀ ਦਿਖਾ ਕੇ ਰਵਾਨਾ ਕਰਨਗੇ
May 28th, 05:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਮਈ ਨੂੰ ਦੁਪਹਿਰ 12 ਵਜੇ ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਝੰਡੀ ਦਿਖਾ ਕੇ ਰਵਾਨਾ ਕਰਨਗੇ ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹਾਵੜਾ ਤੋਂ ਨਿਊ ਜਲਪਾਈਗੁੜੀ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਅਤੇ ਕੋਲਕਾਤਾ ਮੈਟਰੋ ਦੀ ਪਰਪਲ ਲਾਈਨ ਦੇ ਜੋਕਾ-ਤਾਰਾਤਲਾ ਸਟ੍ਰੈੱਚ ਦੇ ਉਦਘਾਟਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 30th, 11:50 am
ਅੱਜ ਮੈਨੂੰ ਆਪ ਸਭ ਦੇ ਰੂਬਰੂ ਆਉਣਾ ਸੀ, ਲੇਕਿਨ ਮੇਰੇ ਨਿਜੀ ਕਾਰਨਾਂ ਦੇ ਕਾਰਨ ਮੈਂ ਆਪ ਸਭ ਦੇ ਦਰਮਿਆਨ ਨਹੀਂ ਆ ਪਾਇਆ ਹਾਂ, ਇਸ ਦੇ ਲਈ ਮੈਂ ਤੁਹਾਡੇ ਤੋਂ, ਬੰਗਾਲ ਤੋਂ ਖਿਮਾ ਚਾਹੁੰਦਾ ਹਾਂ। ਬੰਗਾਲ ਦੀ ਪੁਣਯ ਧਰਤੀ ਨੂੰ, ਕੋਲਕਾਤਾ ਦੀ ਇਤਿਹਾਸਿਕ ਧਰਤੀ ਨੂੰ ਅੱਜ ਮੇਰੇ ਲਈ ਨਮਨ ਕਰਨ ਦਾ ਅਵਸਰ ਹੈ। ਬੰਗਾਲ ਦੇ ਕਣ-ਕਣ ਵਿੱਚ ਆਜ਼ਾਦੀ ਦੇ ਅੰਦੋਲਨ ਦਾ ਇਤਿਹਾਸ ਸਮਾਹਿਤ ਹੈ। ਜਿਸ ਧਰਤੀ ਤੋਂ ਵੰਦੇ ਮਾਤਰਮ ਦਾ ਜੈਘੋਸ਼ ਹੋਇਆ, ਉੱਥੇ ਹੁਣੇ ਵੰਦੇ ਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾਈ ਗਈ। ਅੱਜ 30 ਦਸੰਬਰ ਦੀ ਤਾਰੀਖ ਦਾ ਵੀ ਇਤਿਹਾਸ ਵਿੱਚ ਆਪਣਾ ਬਹੁਤ ਮਹੱਤਵ ਹੈ। 30 ਦਸੰਬਰ, 1943, ਉਸ ਦਿਨ ਹੀ ਨੇਤਾਜੀ ਸੁਭਾਸ਼ ਨੇ ਅੰਡਮਾਨ ਵਿੱਚ ਤਿਰੰਗਾ ਫਹਿਰਾ ਕੇ ਭਾਰਤ ਦੀ ਆਜ਼ਾਦੀ ਦਾ ਬਿਗੁਲ ਵਜਾਇਆ ਸੀ।PM flags off Vande Bharat Express connecting Howrah to New Jalpaiguri via video conferencing
December 30th, 11:25 am
PM Modi flagged off the Vande Bharat Express, connecting Howrah to New Jalpaiguri as well as inaugurated other metro and railway projects in West Bengal via video conferencing. The PM linked reforms and development of Indian Railways with the development of the country. He said that the central government was making record investments in the modern railway infrastructure.ਪ੍ਰਧਾਨ ਮੰਤਰੀ 30 ਦਸੰਬਰ ਨੂੰ ਪੱਛਮ ਬੰਗਾਲ ਦਾ ਦੌਰਾ ਕਰਨਗੇ
December 29th, 12:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਦਸੰਬਰ, 2022 ਨੂੰ ਪੱਛਮ ਬੰਗਾਲ ਦਾ ਦੌਰਾ ਕਰਨਗੇ। ਸਵੇਰੇ 11 ਵੱਜ ਕੇ 15 ਮਿੰਟ ‘ਤੇ ਪ੍ਰਧਾਨ ਮੰਤਰੀ ਹਾਵੜਾ ਰੇਲਵੇ ਸਟੇਸ਼ਨ 'ਤੇ ਪਹੁੰਚਣਗੇ, ਜਿੱਥੇ ਉਹ ਹਾਵੜਾ ਤੋਂ ਨਿਊ ਜਲਪਾਈਗੁੜੀ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਕੋਲਕਾਤਾ ਮੈਟਰੋ ਦੀ ਪਰਪਲ ਲਾਈਨ ਦੇ ਜੋਕਾ-ਤਾਰਾਤਲਾ ਹਿੱਸੇ ਦਾ ਉਦਘਾਟਨ ਵੀ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਦੁਪਹਿਰ 12 ਵਜੇ, ਪ੍ਰਧਾਨ ਮੰਤਰੀ ਆਈਐੱਨਐੱਸ ਨੇਤਾਜੀ ਸੁਭਾਸ ਪਹੁੰਚਣਗੇ, ਨੇਤਾਜੀ ਸੁਭਾਸ ਦੀ ਪ੍ਰਤਿਮਾ 'ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਡਾ. ਸਿਆਮਾ ਪ੍ਰਸਾਦ ਮੁਖਰਜੀ - ਨੈਸ਼ਨਲ ਇੰਸਟੀਟਿਊਟ ਆਵ੍ ਵਾਟਰ ਐਂਡ ਸੈਨੀਟੇਸ਼ਨ (ਡੀਐੱਸਪੀਐੱਮ - ਐੱਨਆਈਡਬਲਿਊਏਐੱਸ) ਦਾ ਉਦਘਾਟਨ ਕਰਨਗੇ। ਉਹ ਸਵੱਛ ਗੰਗਾ ਲਈ ਰਾਸ਼ਟਰੀ ਮਿਸ਼ਨ ਦੇ ਤਹਿਤ ਪੱਛਮ ਬੰਗਾਲ ਲਈ ਕਈ ਸੀਵਰੇਜ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਦੁਪਹਿਰ ਕਰੀਬ 12 ਵੱਜ ਕੇ 25 ਮਿੰਟ ‘ਤੇ ਪ੍ਰਧਾਨ ਮੰਤਰੀ ਨੈਸ਼ਨਲ ਗੰਗਾ ਕੌਂਸਲ ਦੀ ਦੂਸਰੀ ਬੈਠਕ ਦੀ ਪ੍ਰਧਾਨਗੀ ਕਰਨਗੇ।