From Panchayat to Parliament, PM Modi outlines roadmap for women’s leadership at Nari Shakti Vandan Sammelan
April 13th, 11:15 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.Today, BJP stands for good governance and last-mile delivery: PM Modi
April 06th, 12:30 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.PM Modi addresses Party Karyakartas on BJP Sthapana Diwas
April 06th, 12:00 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 27th, 08:30 pm
ਤੁਸੀਂ ਸਾਰੇ ਰਾਈਜ਼ਿੰਗ ਭਾਰਤ ਦੀ ਚਰਚਾ ਕਰ ਰਹੇ ਹੋ। ਅਤੇ ਇਸ ਵਿੱਚ ਅੰਦਰੂਨੀ ਤਾਕਤ ’ਤੇ ਤੁਹਾਡਾ ਜ਼ੋਰ ਹੈ, ਯਾਨੀ ਸਧਾਰਨ ਸ਼ਬਦਾਂ ਵਿੱਚ ਕਹਾਂ, ਤਾਂ ਦੇਸ਼ ਦੀ ਆਪਣੀ ਖ਼ੁਦ ਦੀ ਸਮਰੱਥਾ ’ਤੇ ਤੁਹਾਡਾ ਫੋਕਸ ਹੈ। ਅਤੇ ਸਾਡੇ ਇੱਥੇ ਤਾਂ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਤਤ ਤਵਮ ਅਸਿ! ਯਾਨੀ ਜਿਸ ਬ੍ਰਹਮ ਦੀ ਖੋਜ ਵਿੱਚ ਅਸੀਂ ਨਿਕਲੇ ਹਾਂ, ਉਹ ਅਸੀਂ ਹੀ ਹਾਂ, ਉਹ ਸਾਡੇ ਅੰਦਰ ਹੀ ਹੈ। ਜੋ ਤਾਕਤ ਸਾਡੇ ਅੰਦਰ ਹੈ ਉਸਨੂੰ ਅਸੀਂ ਪਹਿਚਾਨਣਾ ਹੈ। ਬੀਤੇ 11 ਸਾਲਾਂ ਵਿੱਚ ਭਾਰਤ ਨੇ ਆਪਣੀ ਉਹੀ ਤਾਕਤ ਪਹਿਚਾਣੀ ਹੈ ਅਤੇ ਇਸ ਤਾਕਤ ਨੂੰ ਸਸ਼ਕਤ ਕਰਨ ਲਈ ਅੱਜ ਦੇਸ਼ ਲਗਾਤਾਰ ਯਤਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ 18 ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ
February 27th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਈਜ਼ਿੰਗ ਭਾਰਤ ਸਮਿਟ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ “ਅੰਦਰੂਨੀ ਤਾਕਤ (ਆਪਣੀ ਤਾਕਤ)” ਦੇ ਵਿਸ਼ੇ 'ਤੇ ਕੇਂਦ੍ਰਿਤ ਵਿਚਾਰ ਰੱਖੇ। ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮਰੱਥਾ ਨੂੰ ਮੁੜ ਪ੍ਰਾਪਤ ਕਰਨ, ਆਰਥਿਕ ਸਵੈ-ਨਿਰਭਰਤਾ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਤੈਅ ਕੀਤੇ ਗਏ ਰੋਡਮੈਪ ’ਤੇ ਵਿਸਤਾਰ ਨਾਲ ਚਰਚਾ ਕੀਤੀ।ਰਾਸ਼ਟਰਮੰਡਲ ਦੇਸ਼ਾਂ ਦੇ ਲੋਕਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੇ 28ਵੇਂ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 15th, 11:00 am
ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ, ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਜੀ, ਅੰਤਰ-ਸੰਸਦੀ ਯੂਨੀਅਨ ਦੇ ਪ੍ਰਧਾਨ ਤੁਲੀਆ ਐਕਸਨ ਜੀ, ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸਟੋਫਰ ਕਲੀਲਾ ਜੀ, ਰਾਸ਼ਟਰਮੰਡਲ ਦੇਸ਼ਾਂ ਤੋਂ ਆਏ ਸਪੀਕਰਜ਼, ਪ੍ਰੀਜ਼ਾਈਡਿੰਗ ਅਫ਼ਸਰਜ਼, ਹੋਰ ਡੈਲੀਗੇਟ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ ਦਾ ਉਦਘਾਟਨ ਕੀਤਾ
January 15th, 10:32 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਲੋਕ ਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ (ਸੀਐੱਸਪੀਓਸੀ) ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਵਿੱਚ ਸਪੀਕਰ ਦੀ ਭੂਮਿਕਾ ਅਨੋਖੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਬੋਲਣ ਦਾ ਬਹੁਤਾ ਮੌਕਾ ਨਹੀਂ ਮਿਲਦਾ, ਪਰ ਉਨ੍ਹਾਂ ਦੀ ਜ਼ਿੰਮੇਵਾਰੀ ਦੂਜਿਆਂ ਦੀ ਗੱਲ ਸੁਣਨ ਅਤੇ ਇਹ ਯਕੀਨੀ ਬਣਾਉਣ ਵਿੱਚ ਹੈ ਕਿ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਬਰ ਸਪੀਕਰਾਂ ਦਾ ਸਭ ਤੋਂ ਆਮ ਗੁਣ ਹੈ, ਜੋ ਸ਼ੋਰ ਮਚਾਉਣ ਵਾਲੇ ਅਤੇ ਬਹੁਤ ਉਤਸ਼ਾਹੀ ਸੰਸਦ ਮੈਂਬਰਾਂ ਨੂੰ ਵੀ ਮੁਸਕਰਾਉਂਦੇ ਹੋਏ ਸੰਭਾਲ ਲੈਂਦੇ ਹਨ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 12:00 pm
ਆਪਣੀ ਗੱਲ ਸ਼ੁਰੂ ਕਰਨ ਤੋਂ ਪਹਿਲਾਂ ਮੈਂ ਆਪ ਸਭ ਨੂੰ ਇੱਕ ਤਾਕੀਦ ਕਰਨਾ ਚਾਹੁੰਦਾ ਹਾਂ, ਤੁਸੀ ਜਿੱਥੇ ਹੋ ਉੱਥੇ, ਆਪਣੇ ਸਥਾਨ ‘ਤੇ ਬੈਠੇ ਰਹਿ ਕਰਕੇ ਹੀ, ਖੜ੍ਹੇ ਹੋਣ ਦੀ ਜ਼ਰੂਰਤ ਨਹੀਂ ਹੈ, ਬੈਠ ਕੇ ਹੀ 22 ਤਾਰੀਖ ਨੂੰ ਜਿਨ੍ਹਾਂ ਪਰਿਵਾਰਜਨਾਂ ਨੂੰ ਅਸੀਂ ਗੁਆਇਆ ਹੈ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਪਲ ਅਸੀਂ ਆਪਣੇ ਸਥਾਨ ‘ਤੇ ਬੈਠ ਕਰਕੇ ਹੀ, ਮੌਨ ਵਰਤ ਕਰਕੇ ਆਪਣੇ-ਆਪਣੇ ਈਸ਼ਟ ਦੇਵ ਨੂੰ ਯਾਦ ਕਰਦੇ ਹੋਏ, ਉਨ੍ਹਾਂ ਸਾਰੀਆਂ ਨੂੰ ਸ਼ਰਧਾਂਜਲੀ ਦੇਵਾਂਗੇ, ਉਸ ਤੋਂ ਬਾਅਦ ਮੈਂ ਅੱਜ ਆਪਣੀ ਗੱਲ ਸ਼ੁਰੂ ਕਰਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ
April 24th, 11:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੂੰ 22 ਅਪ੍ਰੈਲ, 2025 ਨੂੰ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਮੌਨ ਰੱਖਣ ਅਤੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਪੂਰਾ ਦੇਸ਼ ਮਿਥਿਲਾ ਅਤੇ ਬਿਹਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਵਿਕਾਸ ਦੇ ਉਦੇਸ਼ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਿਜਲੀ, ਰੇਲਵੇ ਅਤੇ ਇਨਫ੍ਰਾਸਟ੍ਰਕਚਰ ਦੇ ਖੇਤਰ ਵਿੱਚ ਇਹ ਪਹਿਲਾਂ ਬਿਹਾਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੀਆਂ । ਉਨ੍ਹਾਂ ਨੇ ਮਹਾਨ ਕਵੀ ਅਤੇ ਰਾਸ਼ਟਰੀ ਪ੍ਰਤੀਕ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਨਵਕਾਰ ਮਹਾਮੰਤਰ ਦਿਵਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 09th, 08:15 am
ਮਨ ਸ਼ਾਂਤ ਹੈ, ਮਨ ਸਥਿਰ ਹੈ, ਸਿਰਫ਼ ਸ਼ਾਂਤੀ, ਇੱਕ ਅਦਭੁਤ ਅਨੁਭੂਤੀ ਹੈ, ਸ਼ਬਦਾਂ ਤੋਂ ਪਰੇ, ਸੋਚ ਤੋਂ ਭੀ ਪਰੇ, ਨਵਕਾਰ ਮਹਾਮੰਤਰ ਹੁਣ ਭੀ ਮਨ ਮਸਤਿਸ਼ਕ ਵਿੱਚ ਗੂੰਜ ਰਿਹਾ ਹੈ। ਨਮੋ ਅਰਿਹੰਤਾਣਂ॥ ਨਮੋ ਸਿੱਧਾਣੰ॥ ਨਮੋ ਆਯਰਿਯਾਣੰ ॥ ਨਮੋ ਉਵਜਝਾਯਾਣੰ ॥ ਨਮੋ ਲੋਏ ਸੱਵਸਾਹੂਣੰ॥ (नमो अरिहंताणं॥ नमो सिद्धाणं॥ नमो आयरियाणं॥ नमो उवज्झायाणं॥ नमो लोए सव्वसाहूणं॥) ਇੱਕ ਸਵਰ, ਇੱਕ ਪ੍ਰਵਾਹ, ਇੱਕ ਊਰਜਾ, ਨਾ ਕੋਈ ਉਤਰਾਅ, ਨਾ ਕੋਈ ਚੜਾਅ, ਬਸ ਸਥਿਰਤਾ, ਬਸ ਸਮਭਾਵ। ਇੱਕ ਐਸੀ ਚੇਤਨਾ, ਇੱਕ ਜੈਸੀ ਲੈ, ਇੱਕ ਜੈਸਾ ਪ੍ਰਕਾਸ਼ ਅੰਦਰ ਹੀ ਅੰਦਰ। ਮੈਂ ਨਵਕਾਰ ਮਹਾਮੰਤਰ ਦੀ ਇਸ ਅਧਿਆਤਮਿਕ ਸ਼ਕਤੀ ਨੂੰ ਹੁਣ ਭੀ ਆਪਣੇ ਅੰਦਰ ਅਨੁਭਵ ਕਰ ਰਿਹਾ ਹਾਂ। ਕੁਝ ਵਰ੍ਹੇ ਪਹਿਲੇ ਮੈਂ ਬੰਗਲੁਰੂ ਵਿੱਚ ਐਸੇ ਹੀ ਇੱਕ ਸਾਮੂਹਿਕ ਮੰਤਰਉਚਾਰ ਦਾ ਸਾਖੀ ਬਣਿਆ ਸੀ, ਅੱਜ ਉਹੀ ਅਨੁਭੂਤੀ ਹੋਈ ਅਤੇ ਉਤਨੀ ਹੀ ਗਹਿਰਾਈ ਵਿੱਚ। ਇਸ ਵਾਰ ਦੇਸ਼ ਵਿਦੇਸ਼ ਵਿੱਚ ਇਕੱਠਿਆਂ, ਇੱਕ ਹੀ ਚੇਤਨਾ ਨਾਲ ਜੁੜੇ ਲੱਖਾਂ ਕਰੋੜਾ ਪੁਣਯ ਆਤਮਾਵਾਂ, ਇਕੱਠਿਆਂ ਬੋਲੇ ਗਏ ਸ਼ਬਦ, ਇਕੱਠਿਆਂ ਜਾਗੀ ਊਰਜਾ, ਇਹ ਵਾਕਈ ਅਭੁਤਪੂਰਵ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵਕਾਰ ਮਹਾਮੰਤਰ ਦਿਵਸ (Navkar Mahamantra Divas) ਦਾ ਉਦਘਾਟਨ ਕੀਤਾ
April 09th, 07:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿੱਖੇ ਨਵਕਾਰ ਮਹਾਮੰਤਰ ਦਿਵਸ (Navkar Mahamantra Divas) ਦਾ ਉਦਘਾਟਨ ਕੀਤਾ ਅਤੇ ਇਸ ਕਾਰਜਕ੍ਰਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਵਕਾਰ ਮੰਤਰ(Navkar Mantra) ਦੇ ਗਹਿਨ ਅਧਿਆਤਮਿਕ ਅਨੁਭਵ ਸਾਂਝੇ ਕਰਦੇ ਹੋਏ ਮਨ ਵਿੱਚ ਸ਼ਾਂਤੀ ਅਤੇ ਸਥਿਰਤਾ ਲਿਆਉਣ ਦੀ ਇਸ ਸਮਰੱਥਾ ‘ਤੇ ਚਰਚਾ ਕੀਤ। ਉਨ੍ਹਾਂ ਨੇ ਸ਼ਾਂਤੀ ਦੀ ਅਦੁੱਤੀ ਭਾਵਨਾ ਦਾ ਉਲੇਖ ਕਰਦੇ ਹੋਏ ਕਿਹਾ ਕਿ ਇਹ ਸ਼ਬਦਾਂ ਅਤੇ ਵਿਚਾਰਾਂ ਤੋਂ ਪਰੇ ਹੈ ਅਤੇ ਮਨ ਤੇ ਚੇਤਨਾ ਦੇ ਅੰਦਰ ਗਹਿਰਾਈ ਨਾਲ ਗੂੰਜਦੀ ਹੈ। ਸ਼੍ਰੀ ਮੋਦੀ ਨੇ ਨਵਕਾਰ ਮੰਤਰ (Navkar Mantra) ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਇਸ ਦੇ ਪਵਿੱਤਰ ਛੰਦਾਂ (sacred verses) ਦਾ ਪਾਠ ਕਰਦੇ ਹੋਏ ਮੰਤਰ ਨੂੰ ਊਰਜਾ ਦਾ ਏਕੀਕ੍ਰਿਤ ਪ੍ਰਵਾਹ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਸਥਿਰਤਾ, ਸਮਭਾਵ ਅਤੇ ਚੇਤਨਾ ਤੇ ਅੰਦਰੂਨੀ ਪ੍ਰਕਾਸ਼ ਦੀ ਸੁਮੇਲ ਵਾਲੀ ਤਾਲ (ਲੈ) ਦਾ ਪ੍ਰਤੀਕ ਹੈ। ਆਪਣੇ ਵਿਅਕਤੀਗਤ ਅਨੁਭਵ ‘ਤੇ ਵਿਚਾਰ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਵੇਂ ਉਹ ਆਪਣੇ ਅੰਦਰ ਨਵਕਾਰ ਮੰਤਰ (Navkar Mantra) ਦੀ ਅਧਿਆਤਮਿਕ ਸ਼ਕਤੀ ਨੂੰ ਮਹਿਸੂਸ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਕਈ ਵਰ੍ਹਿਆਂ ਪਹਿਲੇ ਬੰਗਲੁਰੂ ਵਿੱਚ ਇਸ ਤਰ੍ਹਾਂ ਦੇ ਸਮੂਹਿਕ ਜਾਪ ਸਮਾਗਮ ਦੀ ਯਾਦ ਨੂੰ ਸਾਂਝਾ ਕੀਤਾ ਜਿਸ ਨੇ ਉਨ੍ਹਾਂ ਦੇ ਜੀਵਨ ‘ਤੇ ਇੱਕ ਅਮਿਟ ਛਾਪ ਛੱਡੀ। ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਵਿਦੇਸ਼ ਵਿੱਚ ਲੱਖਾਂ ਨੇਕ ਆਤਮਾਵਾਂ ਦੇ ਇੱਕ ਏਕੀਕ੍ਰਿਤ ਚੇਤਨਾ ਵਿੱਚ ਇਕੱਠਿਆਂ ਆਉਣ ਦੇ ਅਦੁੱਤੀ ਅਨੁਭਵ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਸਮੂਹਿਕ ਊਰਜਾ ਅਤੇ ਸਿੰਕ੍ਰੋਨਾਇਜ਼ਡ ਸ਼ਬਦਾਂ ‘ਤੇ ਚਰਚਾ ਕਰਦੇ ਹੋਏ ਕਿਹਾ ਕਿ ਇਹ ਵਾਸਤਵ ਵਿੱਚ ਅਸਾਧਾਰਣ ਅਤੇ ਅਭੂਤਪੂਰਵ ਹੈ।ਮਾਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 06:07 am
ਜਦੋਂ 10 ਵਰ੍ਹੇ ਪਹਿਲਾਂ ਅੱਜ ਦੀ ਹੀ ਮਿਤੀ ਨੂੰ ਮੈਂ ਮਾਰੀਸ਼ਸ ਆਇਆ ਸੀ....ਉਸ ਸਾਲ ਤਦ ਹੋਲੀ ਇੱਕ ਹਫ਼ਤੇ ਪਹਿਲਾਂ ਹੀ ਬੀਤੀ ਸੀ....ਤਦ ਮੈਂ ਭਾਰਤ ਤੋਂ ਫਗੁਆ ਦੀ ਉਮੰਗ ਆਪਣੇ ਨਾਲ ਲਿਆਇਆ ਸੀ..... ਹੁਣ ਇਸ ਵਾਰ ਮਾਰੀਸ਼ਸ ਤੋਂ ਹੋਲੀ ਦੇ ਰੰਗ ਆਪਣੇ ਨਾਲ ਲੈ ਕੇ ਭਾਰਤ ਜਾਵਾਂਗਾ....ਇੱਕ ਦਿਨ ਬਾਅਦ ਹੀ ਉੱਥੇ ਵੀ ਹੋਲੀ ਹੈ....14 ਤਾਰੀਖ ਨੂੰ ਹਰ ਤਰਫ਼ ਰੰਗ ਹੀ ਰੰਗ ਹੋਵੇਗਾ.........ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
March 11th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।ਲੋਕ ਸਭਾ ਦੇ ਸਪੀਕਰ ਦੀ ਚੋਣ ਦੇ ਬਾਅਦ 18ਵੀਂ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 26th, 11:30 am
ਇਹ ਸਦਨ ਦਾ ਸੁਭਾਗ ਹੈ ਕਿ ਆਪ ਦੂਸਰੀ ਵਾਰ ਇਸ ਆਸਣ ‘ਤੇ ਬਿਰਾਜਮਾਨ ਹੋ ਰਹੇ ਹੋ। ਤੁਹਾਨੂੰ ਅਤੇ ਇਸ ਪੂਰੇ ਸਦਨ ਨੂੰ ਮੇਰੀ ਤਰਫ਼ੋਂ ਮੈਂ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਲੋਕ ਸਭਾ ਸਪੀਕਰ ਦੀ ਚੋਣ ਦੇ ਬਾਅਦ ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕੀਤਾ
June 26th, 11:26 am
ਸ਼੍ਰੀ ਓਮ ਬਿਰਲਾ ਨੂੰ ਸਦਨ ਦਾ ਸਪੀਕਰ ਚੁਣੇ ਜਾਣ ਦੇ ਬਾਅਦ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਨੂੰ ਸੰਬੋਧਨ ਕੀਤਾ।17ਵੀਂ ਲੋਕ ਸਭਾ ਦੀ ਆਖਰੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 04:59 pm
ਅੱਜ ਦਾ ਇਹ ਦਿਵਸ ਲੋਕਤੰਤਰ ਦੀ ਇੱਕ ਮਹਾਨ ਪਰੰਪਰਾ ਦਾ ਮਹੱਤਵਪਰੂਨ ਦਿਵਸ ਹੈ। 17ਵੀਂ ਲੋਕ ਸਭਾ ਨੇ 5 ਵਰ੍ਹੇ ਦੇਸ਼ ਸੇਵਾ ਵਿੱਚ ਜਿਸ ਪ੍ਰਕਾਰ ਨਾਲ ਅਨੇਕ ਵਿਵਿਧ ਮਹੱਤਵਪੂਰਨ ਨਿਰਣੇ ਕੀਤੇ। ਅਨੇਕ ਚੁਣੌਤੀਆਂ ਨੂੰ ਸਭ ਨੇ ਆਪਣੀ ਸਮਰੱਥਾ ਨਾਲ ਦੇਸ਼ ਨੂੰ ਉਚਿਤ ਦਿਸ਼ਾ ਦੇਣ ਦਾ ਪ੍ਰਯਾਸ, ਇੱਕ ਪ੍ਰਕਾਰ ਨਾਲ ਇਹ ਅੱਜ ਦਾ ਦਿਵਸ ਸਾਡੀ ਸਭ ਦੀ ਉਨ੍ਹਾਂ ਪੰਜ ਵਰ੍ਹਿਆਂ ਦੀ ਵਿਚਾਰਕ ਯਾਤਰਾ ਦਾ,ਰਾਸ਼ਟਰ ਨੂੰ ਸਮਰਪਿਤ ਉਸ ਸਮੇਂ ਦਾ, ਦੇਸ਼ ਨੂੰ ਫਿਰ ਤੋਂ ਇੱਕ ਵਾਰ ਆਪਣੇ ਸੰਕਲਪਾਂ ਨੂੰ ਰਾਸ਼ਟਰ ਦੇ ਚਰਨਾਂ ਵਿੱਚ ਸਮਰਪਿਤ ਕਰਨ ਦਾ ਇਹ ਅਵਸਰ ਹੈ। ਇਹ ਪੰਜ ਵਰ੍ਹੇ ਦੇਸ਼ ਵਿੱਚ ਰਿਫਾਰਮ, ਪਰਫਾਰਮ ਐਂਡ ਟ੍ਰਾਂਸਫਾਰਮ, ਇਹ ਬਹੁਤ rare ਹੁੰਦਾ ਹੈ, ਕਿ ਰਿਫਾਰਮ ਭੀ ਹੋਵੇ, ਪਰਫਾਰਮ ਭੀ ਹੋਵੇ ਅਤੇ ਟ੍ਰਾਂਸਫਾਰਮ ਹੁੰਦਾ ਆਪਣੀਆਂ ਅੱਖਾਂ ਦੇ ਸਾਹਮਣੇ ਦੇਖ ਪਾਉਂਦੇ ਹੋਈਏ, ਇੱਕ ਨਵਾਂ ਵਿਸ਼ਵਾਸ ਭਰਦਾ ਹੋਵੇ। ਇਹ ਆਪਣੇ ਆਪ ਵਿੱਚ 17ਵੀਂ (ਸਤ੍ਹਾਰਵੀਂ) ਲੋਕ ਸਭਾ ਤੋਂ ਅੱਜ ਦੇਸ਼ ਅਨੁਭਵ ਕਰ ਰਿਹਾ ਹੈ। ਅਤੇ ਮੈਨੂੰ ਪੱਕਾ ਵਿਸ਼ਵਾਸ ਹੈ ਕਿ ਦੇਸ਼ 17ਵੀਂ (ਸਤ੍ਹਾਰਵੀਂ) ਲੋਕ ਸਭਾ ਨੂੰ ਜ਼ਰੂਰ ਅਸ਼ੀਰਵਾਦ ਦਿੰਦਾ ਰਹੇਗਾ। ਇਨ੍ਹਾਂ ਸਾਰੀਆਂ ਪ੍ਰਕਿਰਿਆਵਾਂ ਵਿੱਚ ਸਦਨ ਦੇ ਸਾਰੇ ਮਾਣਯੋਗ ਮੈਂਬਰਾਂ ਦਾ ਬਹੁਤ ਮਹੱਤਵਪੂਰਨ ਰੋਲ ਰਿਹਾ ਹੈ, ਮਹੱਤਵਪੂਰਨ ਭੂਮਿਕਾ ਰਹੀ ਹੈ। ਅਤੇ ਇਹ ਸਮਾਂ ਹੈ ਕਿ ਮੈਂ ਸਾਰੇ ਮਾਣਯੋਗ ਸਾਂਸਦਾਂ ਦਾ ਇਸ ਗਰੁੱਪ ਦੇ ਨੇਤਾ ਦੇ ਨਾਤੇ ਭੀ ਅਤੇ ਆਪ ਸਭ ਨੂੰ ਇੱਕ ਸਾਥੀ ਦੇ ਨਾਤੇ ਭੀ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 17ਵੀਂ ਲੋਕ ਸਭਾ ਦੀ ਆਖਰੀ ਬੈਠਕ ਨੂੰ ਸੰਬੋਧਨ ਕੀਤਾ
February 10th, 04:54 pm
ਸਦਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਅਵਸਰ ਭਾਰਤ ਦੇ ਲੋਕਤੰਤਰ ਦੇ ਲਈ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮਹੱਤਵਪੂਰਨ ਨਿਰਣੇ ਲੈਣ ਅਤੇ ਦੇਸ਼ ਨੂੰ ਦਿਸ਼ਾ ਦੇਣ ਵਿੱਚ 17ਵੀਂ ਲੋਕ ਸਭਾ ਦੇ ਸਾਰੇ ਮੈਂਬਰਾਂ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਰਾਸ਼ਟਰ ਨੂੰ ਆਪਣੀ ਵਿਚਾਰਕ ਯਾਤਰਾ ਅਤੇ ਉਸ ਦੀ ਬਿਹਤਰੀ ਦੇ ਲਈ ਸਮਾਂ ਸਮਰਪਿਤ ਕਰਨ ਦਾ ਵਿਸ਼ੇਸ਼ ਅਵਸਰ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸੁਧਾਰ, ਪ੍ਰਦਰਸ਼ਨ ਅਤੇ ਪਰਿਵਰਤਨ (Reform, Perform and Transform) ਪਿਛਲੇ 5 ਵਰ੍ਹਿਆਂ ਤੋਂ ਮੰਤਰ (mantra) ਰਿਹਾ ਹੈ” ਅਤੇ ਇਸ ਨੂੰ ਅੱਜ ਪੂਰਾ ਦੇਸ਼ ਅਨੁਭਵ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਾਰਤ ਦੇ ਲੋਕ 17ਵੀਂ ਲੋਕ ਸਭਾ ਨੂੰ ਉਸ ਦੇ ਪ੍ਰਯਾਸਾਂ ਦੇ ਲਈ ਅਸ਼ੀਰਵਾਦ ਦੇਣਾ ਜਾਰੀ ਰੱਖਾਂਗੇ। ਸ਼੍ਰੀ ਮੋਦੀ ਨੇ ਸਦਨ ਦੇ ਸਾਰੇ ਮੈਂਬਰਾਂ ਦੇ ਯੋਗਦਾਨ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਦੇ ਪ੍ਰਤੀ ਅਤੇ ਵਿਸ਼ੇਸ਼ ਕਰਕੇ ਸਦਨ ਦੇ ਲੋਕ ਸਭਾ ਦੇ ਸਪੀਕਰ ਦੇ ਪ੍ਰਤੀ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਲੋਕ ਸਭਾ ਸਪੀਕਰ ਦਾ ਧੰਨਵਾਦ ਕੀਤਾ ਅਤੇ ਸਦਨ ਨੂੰ ਹਮੇਸ਼ਾ ਮੁਸਕਰਾਉਂਦੇ ਹੋਏ, ਸੰਤੁਲਿਤ ਅਤੇ ਨਿਰਪੱਖ ਤਰੀਕੇ ਨਾਲ ਚਲਾਉਣ ਦੇ ਲਈ ਉਨ੍ਹਾਂ ਦੀ ਸਰਾਹਨਾ ਕੀਤੀ।