ਪ੍ਰਧਾਨ ਮੰਤਰੀ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ
February 01st, 07:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਦੇ ਵਿਸ਼ੇਸ਼ ਮੌਕੇ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਹਾਲ ਹੀ ਵਿੱਚ ਸਮਾਜ ਪ੍ਰਤੀ ਉਨ੍ਹਾਂ ਦੀ ਪ੍ਰੇਰਨਾਦਾਇਕ ਸੇਵਾ ਦੇ ਸਨਮਾਨ ਵਜੋਂ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ।