Cabinet approves continuation of the PM-KISAN Scheme from 2026-27 to 2030-31 with a Financial Outlay of Rs.3.15 lakh crore
July 31st, 04:13 pm
The Union Cabinet, chaired by PM Modi, has approved the continuation of the PM-KISAN Scheme with an outlay of ₹3.15 lakh crore for 2026–31. The scheme will continue providing direct income support to eligible farmers, strengthening agricultural investment and rural prosperity.PM chairs 11th Governing Council Meeting of NITI Aayog
June 11th, 08:09 pm
While addressing the 11th Governing Council Meeting of NITI Aayog, PM Modi called for collective efforts by States and the Centre to achieve Viksit Bharat@2047. He also highlighted the importance of youth empowerment, women-led development, AI-driven growth, MSMEs, defence manufacturing and inclusive human development across the country.ਕੈਬਨਿਟ ਨੇ ਦਿੱਲੀ-ਐੱਨਸੀਆਰ ਖੇਤਰ ਵਿੱਚ ਪੁਰਾਣੇ ਟਰੱਕਾਂ ਅਤੇ ਬੱਸਾਂ ਨੂੰ ਬਦਲਣ ਲਈ ਐੱਨਸੀਆਰਪੀਬੀ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ
June 03rd, 03:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਦਿੱਲੀ-ਐੱਨਸੀਆਰ ਖੇਤਰ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਅਤੇ ਸਵੱਛ ਆਵਾਜਾਈ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਇਤਿਹਾਸਿਕ ਦੋ-ਵਰ੍ਹਿਆ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਯੋਜਨਾ ਦਾ ਫੰਡਿੰਗ ਰਿਹਾਇਸ਼ੀ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਅਧੀਨ ਰਾਸ਼ਟਰੀ ਰਾਜਧਾਨੀ ਖੇਤਰ ਯੋਜਨਾ ਬੋਰਡ (ਐੱਨਸੀਆਰਪੀਬੀ) ਦੁਆਰਾ ਕੀਤੀ ਜਾਵੇਗਾ ਅਤੇ ਇਸ ਦਾ ਲਾਗੂਕਰਨ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੁਆਰਾ ਕੀਤਾ ਜਾਵੇਗਾ। ਇਹ ਯੋਜਨਾ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਭਾਗੀਦਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਨਾਲ ਲਾਗੂ ਕੀਤੀ ਜਾਵੇਗੀ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਸਿੱਟਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਨੀਦਰਲੈਂਡ ਦੌਰਾ
May 17th, 02:47 am
ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਆਰ. ਬਾਲਾਸੁਬ੍ਰਾਮਨੀਅਮ ਜੀ ਅਤੇ ਡਾ. ਜੋਰਮ ਅਨਿਆ ਜੀ ਨੂੰ ਨੀਤੀ ਆਯੋਗ ਦੇ ਪੂਰਨ-ਕਾਲੀਨ ਮੈਂਬਰਾਂ ਵਜੋਂ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ
May 02nd, 09:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਆਰ. ਬਾਲਾਸੁਬ੍ਰਾਮਨੀਅਮ ਜੀ ਅਤੇ ਡਾ. ਜੋਰਮ ਅਨਿਆ ਜੀ ਨੂੰ ਨੀਤੀ ਆਯੋਗ ਦੇ ਪੂਰਨ-ਕਾਲੀਨ ਮੈਂਬਰਾਂ ਵਜੋਂ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ ।ਪ੍ਰਧਾਨ ਮੰਤਰੀ ਨੇ ਪ੍ਰੋ. ਗੋਬਰਧਨ ਦਾਸ ਨੂੰ ਉਨ੍ਹਾਂ ਦੀ ਨਿਯੁਕਤੀ ’ਤੇ ਵਧਾਈ ਦਿੱਤੀ
April 25th, 10:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋ. ਗੋਬਰਧਨ ਦਾਸ ਨੂੰ ਨੀਤੀ ਆਯੋਗ ਦੇ ਮੈਂਬਰ ਵਜੋਂ ਨਿਯੁਕਤੀ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰੋ. ਦਾਸ ਦੀ ਯਾਤਰਾ, ਜੋ ਅਣਥੱਕ ਸਮਰਪਣ ਅਤੇ ਨਿਮਰਤਾ ਨਾਲ ਭਰਪੂਰ ਹੈ, ਅਸਲ ’ਚ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਜਨਤਕ ਸਿਹਤ, ਵਿਗਿਆਨ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਪ੍ਰੋ. ਦਾਸ ਦੇ ਬਹੁਮੁੱਲੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ।ਪ੍ਰਧਾਨ ਮੰਤਰੀ ਨੇ ਨੀਤੀ ਆਯੋਗ ਦੇ ਪੁਨਰਗਠਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ
April 25th, 10:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਤੀ ਆਯੋਗ ਦੇ ਪੁਨਰਗਠਨ ’ਤੇ ਤਹਿ ਦਿਲੋਂ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਹਨ। ਉਹਨਾਂ ਨੇ ਕਿਹਾ ਕਿ ਨੀਤੀ ਆਯੋਗ ਭਾਰਤ ਦੇ ਨੀਤੀ ਨਿਰਮਾਣ ਢਾਂਚੇ ਵਿੱਚ ਇੱਕ ਮਹੱਤਵਪੂਰਨ ਥੰਮ੍ਹ ਵਜੋਂ ਉੱਭਰਿਆ ਹੈ, ਜੋ ਸਹਿਕਾਰੀ ਸੰਘਵਾਦ ਨੂੰ ਉਤਸ਼ਾਹਿਤ ਕਰਨ, ਮੁੱਖ ਸੁਧਾਰਾਂ ਨੂੰ ਅੱਗੇ ਵਧਾਉਣ ਅਤੇ ਨਾਗਰਿਕਾਂ ਦੇ 'ਜੀਵਨ ਨੂੰ ਸੁਖਾਲਾ' ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਨੀਤੀ ਆਯੋਗ ਵੱਖ-ਵੱਖ ਖੇਤਰਾਂ ਵਿੱਚ ਨਵੀਨਤਾ ਅਤੇ ਲੰਬੇ ਸਮੇਂ ਦੀ ਰਣਨੀਤਕ ਸੋਚ ਲਈ ਇੱਕ ਗਤੀਸ਼ੀਲ ਪਲੇਟਫਾਰਮ ਵਜੋਂ ਕੰਮ ਕਰਦਾ ਹੈ।ਸ਼੍ਰੀ ਅਸ਼ੋਕ ਕੁਮਾਰ ਲਾਹਿਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 25th, 10:43 pm
ਸ਼੍ਰੀ ਅਸ਼ੋਕ ਕੁਮਾਰ ਲਾਹਿਰੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਨੀਤੀ ਆਯੋਗ ਦੇ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਉਨ੍ਹਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਥਸ਼ਾਸਤਰ ਅਤੇ ਲੋਕ ਨੀਤੀ ਦੇ ਖੇਤਰ ਵਿੱਚ ਸ਼੍ਰੀ ਲਾਹਿਰੀ ਦਾ ਭਰਪੂਰ ਤਜਰਬਾ ਭਾਰਤ ਦੀ ਸੁਧਾਰ ਯਾਤਰਾ ਨੂੰ ਮਹੱਤਵਪੂਰਨ ਰੂਪ ਵਿੱਚ ਮਜ਼ਬੂਤ ਕਰੇਗਾ ਅਤੇ ਦੇਸ਼ ਦੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਵੇਗਾ।ਕੇਂਦਰੀ ਕੈਬਨਿਟ ਨੇ ਜਲਵਾਯੂ ਪਰਿਵਰਤਨ ‘ਤੇ ਯੂਨਾਈਟਿਡ ਨੇਸ਼ਨਜ਼ ਫ੍ਰੇਮਵਰਕ ਕਨਵੈਂਸ਼ਨ ਨੂੰ ਸੂਚਿਤ ਕੀਤੇ ਜਾਣ ਵਾਲੇ ਭਾਰਤ ਦੇ ਰਾਸ਼ਟਰੀ ਪੱਧਰ ‘ਤੇ ਨਿਰਧਾਰਿਤ ਯੋਗਦਾਨ (2031-2035) ਨੂੰ ਮਨਜ਼ੂਰੀ ਦਿੱਤੀ
March 25th, 05:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਭਾਰਤ ਦੀ ਕਾਰਵਾਈ ਨੂੰ ਮਜ਼ਬੂਤੀ ਦੇਣ ਦੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, 2031 ਤੋਂ 2035 ਦੀ ਮਿਆਦ ਲਈ ਭਾਰਤ ਦੇ ਰਾਸ਼ਟਰੀ ਪੱਧਰ ‘ਤੇ ਨਿਰਧਾਰਿਤ ਯੋਗਦਾਨ (ਐੱਨਡੀਸੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜਲਵਾਯੂ ਪਰਿਵਰਤਨ ‘ਤੇ ਯੂਨਾਈਟਿਡ ਨੇਸ਼ਨਜ਼ ਫ੍ਰੇਮਵਰਕ ਕਨਵੈਂਸ਼ਨ (ਯੂਐੱਨਐੱਫਸੀਸੀਸੀ) ਅਤੇ ਇਸ ਦੇ ਪੈਰਿਸ ਸਮਝੌਤੇ ਦੇ ਤਹਿਤ ਦੇਸ਼ ਦੀਆਂ ਇੱਛਾਵਾਂ ਨੂੰ ਹੁਲਾਰਾ ਅਤੇ ਇਸ ਦੇ ਨਾਲ ਹੀ ਟਿਕਾਊ ਵਿਕਾਸ ਅਤੇ ਜਲਵਾਯੂ ਨਿਆਂ ਦੇ ਪ੍ਰਤੀ ਇਸ ਦੀ ਵਚਨਬੱਧਤਾ ਨੂੰ ਵੀ ਬਲ ਮਿਲੇਗਾ।ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।ਈਟੀ ਨਾਓ ਗਲੋਬਲ ਬਿਜ਼ਨਸ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 13th, 08:30 pm
ਤੁਹਾਡਾ ਸਭ ਦਾ ਇਸ ਗਲੋਬਲ ਬਿਜ਼ਨਸ ਸਮਿਟ ਵਿੱਚ, ਤੁਹਾਡਾ ਸਭ ਦਾ ਮੈਂ ਸਵਾਗਤ ਕਰਦਾ ਹਾਂ। ਅਸੀਂ ਇੱਥੇ ਰੁਕਾਵਟ ਦਾ ਦਹਾਕਾ, ਬਦਲਾਅ ਦੀ ਇੱਕ ਸਦੀ ਇਸ ਵਿਸ਼ੇ ’ਤੇ ਚਰਚਾ ਕਰ ਰਹੇ ਹਾਂ। ਵਿਨੀਤ ਜੀ ਦੇ ਭਾਸ਼ਣ ਨੂੰ ਸੁਣਨ ਤੋਂ ਬਾਅਦ ਮੈਨੂੰ ਲੱਗਦਾ ਹੈ ਕਿ ਮੇਰਾ ਕੰਮ ਬਹੁਤ ਸੌਖਾ ਹੋ ਗਿਆ ਹੈ। ਪਰ ਇੱਕ ਛੋਟੀ ਜਿਹੀ ਬੇਨਤੀ ਕਰਾਂ, ਇੰਨਾ ਸਾਰਾ ਤੁਹਾਨੂੰ ਪਤਾ ਹੈ, ਤਾਂ ਕਦੇ ਈਟੀ ਵਿੱਚ ਤਾਂ ਦਿਖਣਾ ਚਾਹੀਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ
February 13th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਈਟੀ ਨਾਓ ਗਲੋਬਲ ਬਿਜ਼ਨਸ ਸੰਮੇਲਨ 2026 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਆਲਮੀ ਕਾਰੋਬਾਰੀ ਸੰਮੇਲਨ ਵਿੱਚ ਮੌਜੂਦ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ 'ਔਕੜਾਂ ਦਾ ਦਹਾਕਾ, ਬਦਲਾਅ ਦੀ ਸਦੀ' ਵਿਸ਼ੇ 'ਤੇ ਟਿੱਪਣੀ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ 21ਵੀਂ ਸਦੀ ਦੇ ਪਿਛਲੇ ਦਹਾਕੇ ਵਿੱਚ ਬੇਮਿਸਾਲ ਔਕੜਾਂ ਆਈਆਂ, ਜਿਨ੍ਹਾਂ ਵਿੱਚ ਆਲਮੀ ਮਹਾਮਾਰੀ, ਵੱਖ-ਵੱਖ ਖੇਤਰਾਂ ਵਿੱਚ ਤਣਾਅ ਅਤੇ ਜੰਗ ਅਤੇ ਸਪਲਾਈ ਲੜੀ ਦਾ ਟੁੱਟਣਾ ਸ਼ਾਮਲ ਹਨ, ਜਿਨ੍ਹਾਂ ਨੇ ਆਲਮੀ ਸੰਤੁਲਨ ਨੂੰ ਹਿਲਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸੰਕਟ ਇੱਕ ਰਾਸ਼ਟਰ ਦੀ ਅਸਲ ਤਾਕਤ ਨੂੰ ਪ੍ਰਗਟ ਕਰਦੇ ਹਨ ਅਤੇ ਉਨ੍ਹਾਂ ਮਾਣ ਪ੍ਰਗਟ ਕੀਤਾ ਕਿ ਇਨ੍ਹਾਂ ਔਕੜਾਂ ਦੇ ਬਾਵਜੂਦ, ਭਾਰਤ ਦਾ ਦਹਾਕਾ ਸ਼ਾਨਦਾਰ ਤਰੱਕੀ, ਸ਼ਾਨਦਾਰ ਸਪੁਰਦਗੀ ਅਤੇ ਲੋਕਤੰਤਰ ਦੀ ਮਜ਼ਬੂਤੀ ਨਾਲ ਚਿੰਨ੍ਹਤ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਯਾਦ ਕੀਤਾ ਕਿ ਜਦੋਂ ਆਖਰੀ ਦਹਾਕਾ ਸ਼ੁਰੂ ਹੋਇਆ ਸੀ, ਭਾਰਤ ਗਿਆਰ੍ਹਵੀਂ ਸਭ ਤੋਂ ਵੱਡੀ ਅਰਥਵਿਵਸਥਾ ਸੀ ਅਤੇ ਉਥਲ-ਪੁਥਲ ਵਿਚਾਲੇ ਗਿਰਾਵਟ ਦਾ ਡਰ ਸੀ, ਪਰ ਅੱਜ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ-ਵਿਵਸਥਾ ਬਣਨ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਭਾਰਤ ਬਦਲਾਅ ਦੀ ਸਦੀ ਦੀ ਇੱਕ ਪ੍ਰਮੁੱਖ ਬੁਨਿਆਦ ਹੋਵੇਗਾ, ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਭਾਰਤ ਵਰਤਮਾਨ ਵਿੱਚ ਆਲਮੀ ਵਿਕਾਸ ਵਿੱਚ 16 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾ ਰਿਹਾ ਹੈ ਅਤੇ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਯੋਗਦਾਨ ਸਾਲ ਦਰ ਸਾਲ ਵਧਦਾ ਰਹੇਗਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਭਾਰਤ ਆਲਮੀ ਵਿਕਾਸ ਨੂੰ ਅੱਗੇ ਵਧਾਏਗਾ ਅਤੇ ਆਲਮੀ ਅਰਥ-ਵਿਵਸਥਾ ਦੇ ਨਵੇਂ ਇੰਜਣ ਵਜੋਂ ਉਭਰੇਗਾ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਤੀ ਆਯੋਗ ਵਿੱਚ ਉੱਘੇ ਅਰਥ-ਸ਼ਾਸਤਰੀਆਂ ਨਾਲ ਮੁਲਾਕਾਤ ਕੀਤੀ
December 30th, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਨੀਤੀ ਆਯੋਗ ਵਿੱਚ ਉੱਘੇ ਅਰਥ-ਸ਼ਾਸਤਰੀਆਂ ਅਤੇ ਮਾਹਿਰਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ। ਗੱਲਬਾਤ ਦਾ ਵਿਸ਼ਾ 'ਆਤਮ-ਨਿਰਭਰਤਾ ਅਤੇ ਢਾਂਚਾਗਤ ਤਬਦੀਲੀ: ਵਿਕਸਿਤ ਭਾਰਤ ਦਾ ਏਜੰਡਾ' ਸੀ।ਭਾਰਤ-ਬ੍ਰਿਟੇਨ ਸਾਂਝਾ ਬਿਆਨ
October 09th, 03:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਐੱਮਪੀ 08-09 ਅਕਤੂਬਰ 2025 ਤੱਕ ਭਾਰਤ ਦੇ ਅਧਿਕਾਰਤ ਦੌਰੇ 'ਤੇ ਆਏ। ਪ੍ਰਧਾਨ ਮੰਤਰੀ ਸ਼੍ਰੀ ਸਟਾਰਮਰ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਵੀ ਆਇਆ ਜਿਸ ਵਿੱਚ ਵਪਾਰ ਅਤੇ ਵਣਜ ਦੇ ਰਾਜ ਸਕੱਤਰ ਅਤੇ ਬੋਰਡ ਆਫ਼ ਟ੍ਰੇਡ ਦੇ ਪ੍ਰਧਾਨ ਪੀਟਰ ਕਾਇਲ ਐੱਮਪੀ, ਸਕਾਟਲੈਂਡ ਦੇ ਰਾਜ ਸਕੱਤਰ ਡਗਲਸ ਅਲੈਗਜ਼ੈਂਡਰ ਐੱਮਪੀ, ਨਿਵੇਸ਼ ਮੰਤਰੀ ਸ਼੍ਰੀ ਜੇਸਨ ਸਟਾਕਵੁੱਡ ਅਤੇ 125 ਸੀਈਓ, ਉੱਦਮੀ, ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਅਤੇ ਸੱਭਿਆਚਾਰ ਨਾਲ ਜੁੜੇ ਪ੍ਰਮੁੱਖ ਵਿਅਕਤੀ ਸ਼ਾਮਲ ਸਨ।ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਕੈਬਨਿਟ ਨੇ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ (Prime Minister Dhan-Dhaanya Krishi Yojana) ਨੂੰ ਮਨਜ਼ੂਰੀ ਦਿੱਤੀ
July 16th, 02:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ 6 ਵਰ੍ਹਿਆਂ ਦੀ ਅਵਧੀ ਦੇ ਲਈ “ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ” (“Prime Minister Dhan-Dhaanya Krishi Yojana”) ਨੂੰ ਮਨਜ਼ੂਰੀ ਦੇ ਦਿੱਤੀ। ਇਹ ਯੋਜਨਾ 2025-26 ਤੋਂ 100 ਜ਼ਿਲ੍ਹਿਆਂ ਵਿੱਚ ਲਾਗੂ ਹੋਵੇਗੀ। ਨੀਤੀ ਆਯੋਗ ਦੇ ਖ਼ਾਹਿਸ਼ੀ ਜ਼ਿਲ੍ਹਾ ਪ੍ਰੋਗਰਾਮ (NITI Aayog’s Aspirational District Programme) ਤੋਂ ਪ੍ਰੇਰਿਤ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ (Prime Minister Dhan-Dhaanya Krishi Yojana), ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ‘ਤੇ ਕੇਂਦ੍ਰਿਤ ਪਹਿਲੀ ਵਿਸ਼ਿਸ਼ਟ ਯੋਜਨਾ ਹੈ।