The words of the Gita not only guide individuals but also shape the direction of the nation's policies: PM Modi in Udupi, Karnataka
November 28th, 11:45 am
During his address at the Laksha Kantha Gita Parayana programme at Sri Krishna Matha in Udupi, PM Modi highlighted the special connection between Gujarat and Udupi. He remarked that Jagadguru Shri Madhvacharya, the pioneer of India’s Dvaita philosophy, is a shining light of Vedanta. The PM said that the entire life of Bhagwan Shri Krishna and every chapter of the Gita conveys the message of action, duty and welfare and announced nine resolutions for every citizen to adopt.PM Modi addresses the Laksha Kantha Gita Parayana programme at Sri Krishna Matha in Udupi, Karnataka
November 28th, 11:30 am
During his address at the Laksha Kantha Gita Parayana programme at Sri Krishna Matha in Udupi, PM Modi highlighted the special connection between Gujarat and Udupi. He remarked that Jagadguru Shri Madhvacharya, the pioneer of India’s Dvaita philosophy, is a shining light of Vedanta. The PM said that the entire life of Bhagwan Shri Krishna and every chapter of the Gita conveys the message of action, duty and welfare and announced nine resolutions for every citizen to adopt.ਆਈਸੀਸੀ ਮਹਿਲਾ ਵਿਸ਼ਵ ਕੱਪ ਚੈਂਪੀਅਨਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
November 06th, 10:15 am
ਮਾਣਯੋਗ ਪ੍ਰਧਾਨ ਮੰਤਰੀ ਬਹੁਤ-ਬਹੁਤ ਧੰਨਵਾਦ। ਸਾਨੂੰ ਇੱਥੇ ਆ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਸਿਰਫ਼ ਇੱਕ ਕੈਂਪੇਨ ਬਾਰੇ ਦੱਸਣਾ ਚਾਹਾਂਗਾ, ਜੋ ਇਨ੍ਹਾਂ ਕੁੜੀਆਂ ਨੇ ਕਮਾਲ ਕਰ ਦਿੱਤਾ ਹੈ। ਦੇਸ਼ ਦੀਆਂ ਬੇਟੀਆਂ ਨੇ ਕਮਾਲ ਕਰ ਦਿੱਤਾ ਹੈ। ਪਿਛਲੇ ਦੋ ਸਾਲਾਂ ਤੋਂ ਇਹ ਲੱਗੀਆਂ ਹੋਈਆਂ ਸਨ ਸਰ, ਇਨ੍ਹਾਂ ਨੇ ਬੇਹੱਦ ਮਿਹਨਤ ਕੀਤੀ ਹੈ। ਹਰ ਪ੍ਰੈਕਟਿਸ ਸੈਸ਼ਨ ਓਨੀ ਹੀ ਤੀਬਰਤਾ ਨਾਲ ਖੇਡਿਆ, ਹਰ ਵਾਰ ਗਰਾਊਂਡ ਵਿੱਚ ਓਨੀ ਹੀ ਊਰਜਾ ਨਾਲ ਉੱਤਰੀਆਂ ਅਤੇ ਮੈਂ ਕਹਾਂਗਾ ਕਿ ਇਨ੍ਹਾਂ ਦੀ ਮਿਹਨਤ ਰੰਗ ਲਿਆਈ।ਪ੍ਰਧਾਨ ਮੰਤਰੀ ਨੇ ਆਈਸੀਸੀ ਮਹਿਲਾ ਵਿਸ਼ਵ ਕੱਪ 2025 ਦੀਆਂ ਚੈਂਪੀਅਨਾਂ ਨਾਲ ਗੱਲਬਾਤ ਕੀਤੀ
November 06th, 10:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕੱਲ੍ਹ ਨਵੀਂ ਦਿੱਲੀ ਦੇ 7, ਲੋਕ ਕਲਿਆਣ ਮਾਰਗ ਵਿਖੇ ਆਈਸੀਸੀ ਮਹਿਲਾ ਵਿਸ਼ਵ ਕੱਪ 2025 ਦੀਆਂ ਜੇਤੂ ਖਿਡਾਰਨਾਂ ਨਾਲ ਗੱਲਬਾਤ ਕੀਤੀ। ਭਾਰਤੀ ਟੀਮ ਨੇ ਐਤਵਾਰ 2 ਨਵੰਬਰ, 2025 ਨੂੰ ਫਾਈਨਲ ਵਿੱਚ ਦੱਖਣੀ ਅਫਰੀਕਾ ਵਿਰੁੱਧ ਜਿੱਤ ਹਾਸਲ ਕੀਤੀ ਸੀ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਇਹ ਇੱਕ ਬਹੁਤ ਮਹੱਤਵਪੂਰਨ ਦਿਨ ਹੈ, ਕਿਉਂਕਿ ਇਹ ਦੇਵ ਦੀਵਾਲੀ ਅਤੇ ਗੁਰਪੁਰਬ ਦੋਵਾਂ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਨੇ ਮੌਜੂਦ ਸਾਰਿਆਂ ਨੂੰ ਆਪਣੇ ਵੱਲੋਂ ਵਧਾਈਆਂ ਵੀ ਦਿੱਤੀਆਂ।'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
October 26th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 22nd, 11:36 am
ਹੈਲੀਪੈਡ ਤੋਂ ਇੱਥੋਂ ਇਸ ਮੈਦਾਨ ਤੱਕ ਆਉਣਾ, ਰਸਤੇ ਵਿੱਚ ਇੰਨੇ ਸਾਰੇ ਲੋਕਾਂ ਨਾਲ ਮਿਲਣਾ, ਬੱਚਿਆਂ ਦੇ ਹੱਥਾਂ ਵਿੱਚ ਤਿਰੰਗਾ, ਬੇਟੇ-ਬੇਟੀਆਂ ਦੇ ਹੱਥਾਂ ਵਿੱਚ ਤਿਰੰਗਾ, ਅਰੁਣਾਚਲ ਦਾ ਇਹ ਆਦਰ-ਸਤਿਕਾਰ, ਮਾਣ ਨਾਲ ਭਰ ਦਿੰਦਾ ਹੈ। ਅਤੇ ਇਹ ਸਵਾਗਤ ਇੰਨਾ ਜ਼ਬਰਦਸਤ ਸੀ ਕਿ ਮੈਨੂੰ ਪਹੁੰਚਣ ਵਿੱਚ ਵੀ ਦੇਰੀ ਹੋ ਗਈ, ਅਤੇ ਇਸ ਲਈ ਵੀ ਮੈਂ ਆਪ ਸਭ ਤੋਂ ਮਾਫ਼ੀ ਮੰਗਦਾ ਹਾਂ। ਅਰੁਣਾਚਲ ਦੀ ਇਹ ਧਰਤੀ, ਚੜ੍ਹਦੇ ਸੂਰਜ ਦੀ ਧਰਤੀ ਦੇ ਨਾਲ ਹੀ ਦੇਸ਼ ਭਗਤੀ ਦੇ ਉਫਾਨ ਦੀ ਵੀ ਧਰਤੀ ਹੈ। ਜਿਵੇਂ ਤਿਰੰਗੇ ਦਾ ਪਹਿਲਾ ਰੰਗ ਕੇਸਰੀ ਹੈ, ਓਵੇਂ ਹੀ ਅਰੁਣਾਚਲ ਦਾ ਪਹਿਲਾ ਰੰਗ ਕੇਸਰੀ ਹੈ। ਇੱਥੇ ਦਾ ਹਰ ਵਿਅਕਤੀ ਮਾਣ ਦਾ ਪ੍ਰਤੀਕ ਹੈ, ਸਾਦਗੀ ਦਾ ਪ੍ਰਤੀਕ ਹੈ। ਅਤੇ ਇਸ ਲਈ ਅਰੁਣਾਚਲ ਤਾਂ ਮੈਂ ਕਈ ਵਾਰ ਆਇਆ ਹਾਂ, ਰਾਜਨੀਤੀ ਵਿੱਚ ਸੱਤਾ ਦੇ ਗਲਿਆਰਿਆਂ ਵਿੱਚ ਨਹੀਂ ਸੀ, ਓਦੋਂ ਵੀ ਆਇਆ ਹਾਂ, ਅਤੇ ਇਸ ਲਈ ਇੱਥੇ ਦੀਆਂ ਬਹੁਤ ਸਾਰੀਆਂ ਯਾਦਾਂ ਮੇਰੇ ਨਾਲ ਜੁੜੀਆਂ ਹੋਈਆਂ ਹਨ, ਅਤੇ ਉਸ ਦੀ ਯਾਦ ਵੀ ਮੈਨੂੰ ਬਹੁਤ ਚੰਗੀ ਲਗਦੀ ਹੈ। ਆਪ ਸਭ ਦੇ ਨਾਲ ਬਿਤਾਏ ਹਰ ਪਲ ਮੇਰੇ ਲਈ ਯਾਦਗਾਰ ਹੁੰਦੇ ਹਨ। ਤੁਸੀਂ ਜਿੰਨਾ ਪਿਆਰ ਮੈਨੂੰ ਦਿੰਦੇ ਹੋ, ਮੈਂ ਸਮਝਦਾ ਹਾਂ ਜੀਵਨ ਵਿੱਚ ਇਸ ਤੋਂ ਵੱਡਾ ਕੋਈ ਸੁਭਾਗ ਨਹੀਂ ਹੁੰਦਾ ਹੈ। ਤਵਾਂਗ ਮਠ ਤੋਂ ਲੈ ਕੇ ਨਮਸਾਈ ਦੇ ਸਵਰਣ ਪਗੋਡਾ ਤੱਕ ਅਰੁਣਾਚਲ ਸ਼ਾਂਤੀ ਅਤੇ ਸੱਭਿਆਚਾਰ ਦਾ ਸੰਗਮ ਹੈ। ਮਾਂ ਭਾਰਤੀ ਦਾ ਮਾਣ ਹੈ, ਮੈਂ ਇਸ ਪੂਜਨੀਕ ਧਰਤੀ ਨੂੰ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 22nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ₹5,100 ਕਰੋੜ ਤੋਂ ਵੱਧ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਸਰਬ-ਸ਼ਕਤੀਮਾਨ ਡੋਨਯੀ ਪੋਲੋ ਦੇ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਅਤੇ ਸਾਰਿਆਂ ‘ਤੇ ਕਿਰਪਾ ਦੀ ਪ੍ਰਾਰਥਨਾ ਕੀਤੀ।ਅਸਾਮ ਦੇ ਦਰਾਂਗ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 14th, 11:30 am
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ। ਅਸਾਮ ਦੇ ਲੋਕਪ੍ਰਿਯ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਹੋਰ ਜਨਪ੍ਰਤੀਨਿਧੀ ਅਤੇ ਲਗਾਤਾਰ ਬਾਰਸ਼ ਦੇ ਬਾਵਜੂਦ ਵੀ ਇੰਨੀ ਵੱਡੀ ਗਿਣਤਾ ਵਿੱਚ ਆਪ ਸਾਰੇ ਅਸ਼ੀਰਵਾਦ ਦੇਣ ਆਏ, ਅਜਿਹੇ ਮੇਰੇ ਪਿਆਰੇ ਭਾਈਓ-ਭੈਣੋਂ, ਨਮਸਕਾਰ (नॉमोश्कार)।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 14th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਦਰਾਂਗ ਵਿੱਚ ਲਗਭਗ 6,500 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦਰਾਂਗ ਦੇ ਲੋਕਾਂ ਅਤੇ ਅਸਾਮ ਦੇ ਸਾਰੇ ਨਾਗਰਿਕਾਂ ਨੂੰ ਅਸਾਮ ਦੀ ਵਿਕਾਸ ਯਾਤਰਾ ਦੇ ਇਸ ਇਤਿਹਾਸਕ ਦਿਨ 'ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ।ਅਸਾਮ ਦੇ ਗੁਵਾਹਾਟੀ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਯੰਤੀ ਮਨਾਉਣ ਵਾਲੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 13th, 08:57 pm
ਮੈਂ ਕਹਾਂਗਾ ਭੂਪੇਨ ਦਾ! ਤੁਸੀਂ ਕਹੋ ਅਮਰ ਰਹੇ! ਅਮਰ ਰਹੇ! ਭੂਪੇਨ ਦਾ, ਅਮਰ ਰਹੇ! ਅਮਰ ਰਹੇ! ਭੂਪੇਨ ਦਾ, ਰਹੇ! ਅਮਰ ਰਹੇ! ਭੂਪੇਨ ਦਾ, ਅਮਰ ਰਹੇ! ਅਮਰ ਰਹੇ! ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰਿਆ ਜੀ, ਇੱਥੋਂ ਦੇ ਲੋਕਪ੍ਰਿਅ ਮੁੱਖ ਮੰਤਰੀ ਹਿੰਮਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਯੁਵਾ ਮੁੱਖ ਮੰਤਰੀ ਪੇਮਾ ਖਾਂਡੂ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਮੰਚ ‘ਤੇ ਮੌਜੂਦ ਭੂਪੇਨ ਹਜ਼ਾਰਿਕਾ ਜੀ ਦੇ ਭਾਈ ਸ਼੍ਰੀ ਸਮਰ ਹਜ਼ਾਰਿਕਾ ਜੀ, ਭੂਪੇਨ ਹਜ਼ਾਰਿਕਾ ਜੀ ਦੀ ਭੈਣ ਸ਼੍ਰੀਮਤੀ ਕਵਿਤਾ ਬਰੁਆ ਜੀ, ਭੂਪੇਨ ਦਾ ਦੇ ਪੁੱਤਰ ਸ਼੍ਰੀ ਤੇਜ਼ ਹਜ਼ਾਰਿਕਾ ਜੀ, ਤੇਜ਼ ਨੂੰ ਮੈਂ ਕਹਾਂਗਾ, ਕੇਮ ਛੋ! ਮੌਜੂਦ ਹੋਰ ਮਹਾਨੁਭਾਵ ਅਤੇ ਅਸਾਮ ਦੇ ਮੇਰੇ ਭਰਾਵੋਂ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਵਾਹਾਟੀ , ਅਸਾਮ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੇ 100ਵੇਂ ਜਨਮ ਸ਼ਤਾਬਦੀ ਵਰ੍ਹੇ ਸਮਾਰੋਹ ਨੂੰ ਸੰਬੋਧਨ ਕੀਤਾ
September 13th, 05:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਾਟੀ ਵਿੱਚ ਭਾਰਤ ਰਤਨ ਡਾ. ਭੂਪੇਨ ਹਜ਼ਾਰਿਕਾ ਦੀ 100ਵੀਂ ਜਨਮ ਵਰ੍ਹੇਗੰਢ ਦੇ ਮੌਕੇ ‘ਤੇ ਆਯੋਜਿਤ ਇੱਕ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਸ਼ਾਨਦਾਰ ਦਿਨ ਹੈ ਅਤੇ ਇਹ ਪਲ ਸੱਚਮੁੱਚ ਹੀ ਅਨਮੋਲ ਹੈ। ਉਨ੍ਹਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਜੋ ਪੇਸ਼ਕਾਰੀਆਂ ਨੂੰ ਦੇਖਿਆ, ਜੋ ਉਤਸ਼ਾਹ ਅਤੇ ਜੋ ਤਾਲਮੇਲ ਉਨ੍ਹਾਂ ਨੇ ਮਹਿਸੂਸ ਕੀਤਾ, ਉਹ ਬਹੁਤ ਹੀ ਭਾਵੁਕ ਕਰਨ ਵਾਲਾ ਸੀ। ਉਨ੍ਹਾਂ ਨੇ ਭੂਪੇਨ ਦਾ ਦੇ ਸੰਗੀਤ ਦੀ ਲੈਅ ਦਾ ਜ਼ਿਕਰ ਕੀਤਾ ਜੋ ਪੂਰੇ ਸਮਾਗਮ ਦੌਰਾਨ ਗੂੰਜਦੀ ਰਹੀ।ਮਣੀਪੁਰ ਦੇ ਚੁਰਾਚਾਂਦਪੁਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 13th, 12:45 pm
ਮਣੀਪੁਰ ਦੀ ਇਹ ਧਰਤੀ ਹੌਂਸਲਿਆਂ ਅਤੇ ਅਤੇ ਹਿੰਮਤ ਦੀ ਧਰਤੀ ਹੈ, ਇਹ ਹਿਲਸ ਕੁਦਰਤ ਦਾ ਅਨਮੋਲ ਤੋਹਫਾ ਹੈ, ਅਤੇ ਨਾਲ ਹੀ ਇਹ ਹਿਲਸ ਤੁਹਾਡੇ ਸਾਰੇ ਲੋਕਾਂ ਦੀ ਲਗਾਤਾਰ ਮਿਹਨਤ ਦਾ ਵੀ ਪ੍ਰਤੀਕ ਹੈ। ਮੈਂ ਮਣੀਪੁਰ ਦੇ ਲੋਕਾਂ ਦੇ ਜਜ਼ਬੇ ਦੇ ਸੈਲੂਟ ਕਰਦਾ ਹਾਂ। ਇੰਨੇ ਭਾਰੇ ਮੀਂਹ ਵਿੱਚ ਵੀ ਤੁਸੀ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਆਏ, ਮੈਂ ਤੁਹਾਡੇ ਇਸ ਪਿਆਰ ਲਈ ਤੁਹਾਡਾ ਆਭਾਰ ਵਿਅਕਤ ਕਰਦਾ ਹਾਂ। ਭਾਰੀ ਬਾਰਿਸ਼ ਦੇ ਕਾਰਨ ਮੇਰਾ ਹੈਲੀਕੌਪਟਰ ਨਹੀਂ ਆ ਪਾਇਆ, ਤਾਂ ਮੈਂ ਸੜਕ ਮਾਰਗ ਤੋਂ ਆਉਣਾ ਤੈਅ ਕੀਤਾ। ਅਤੇ ਅੱਜ ਮੈਂ ਸੜਕ 'ਤੇ ਜੋ ਦ੍ਰਿਸ਼ ਦੇਖੇ, ਤਾਂ ਮੇਰਾ ਮਨ ਕਹਿੰਦਾ ਹੈ ਕਿ ਪਰਮਾਤਮਾ ਨੇ ਚੰਗਾ ਕੀਤਾ ਕਿ ਮੇਰਾ ਹੇਲੀਕੌਪਟਰ ਅੱਜ ਨਹੀਂ ਚਲਿਆ। ਅਤੇ ਮੈਂ ਰੋਡ ਤੋਂ ਆਇਆ, ਅਤੇ ਜੋ ਰਾਹ ਭਰ ਤਿਰੰਗਾ ਹੱਥ ਵਿੱਚ ਲੈ ਕੇ ਬੱਚਿਆ-ਬਜ਼ੁਰਗਾਂ ਸਭ ਨੇ ਜੋ ਪਿਆਰ ਦਿੱਤਾ, ਜੋ ਅਪਣਾਪਣ ਦਿੱਤਾ, ਮੇਰੇ ਜੀਵਨ ਵਿਚ ਮੈਂ ਇਸ ਪਲ ਨੂੰ ਕਦੇ ਨਹੀਂ ਭੁੱਲ ਸਕਦਾ, ਮੈਂ ਮਣੀਪੁਰ ਵਾਸੀਆਂ ਦਾ ਸਰ ਝੁਕਾਕਰ ਕੇ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਚੁਰਾਚਾਂਦਪੁਰ ਵਿੱਚ 7,300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
September 13th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਚੁਰਾਚਾਂਦਪੁਰ ਵਿੱਚ 7,300 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਦੀ ਭੂਮੀ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਭੂਮੀ ਹੈ ਅਤੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮਣੀਪੁਰ ਦੀਆਂ ਪਹਾੜੀਆਂ ਕੁਦਰਤ ਦਾ ਇੱਕ ਅਮੁੱਲ ਉਪਹਾਰ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਪਹਾੜੀਆਂ ਲੋਕਾਂ ਦੀ ਨਿਰੰਤਰ ਸਖਤ ਮਿਹਨਤ ਦਾ ਪ੍ਰਤੀਕ ਹਨ। ਮਣੀਪੁਰ ਦੇ ਲੋਕਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ, ਸ਼੍ਰੀ ਮੋਦੀ ਨੇ ਇੰਨੀ ਵੱਡੀ ਸੰਖਿਆ ਵਿੱਚ ਆਉਣ ਦੇ ਲਈ ਲੋਕਾਂ ਦਾ ਆਭਾਰ ਵਿਅਕਤ ਕੀਤਾ ਅਤੇ ਉਨ੍ਹਾਂ ਦੇ ਪਿਆਰ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਮਿਜ਼ੋਰਮ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 13th, 10:30 am
ਮਿਜ਼ੋਰਮ ਦੇ ਰਾਜਪਾਲ ਵੀ.ਕੇ. ਸਿੰਘ ਜੀ, ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਮਿਜ਼ੋਰਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਹੋਰ ਚੁਣੇ ਹੋਏ ਨੁਮਾਇੰਦੇ, ਮਿਜ਼ੋਰਮ ਦੀ ਸ਼ਾਨਦਾਰ ਜਨਤਾ ਨੂੰ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਆਈਜ਼ੋਲ ਵਿੱਚ 9,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 13th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਜ਼ੋਰਮ ਦੇ ਆਈਜ਼ੋਲ ਵਿੱਚ 9000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਹ ਪ੍ਰੋਜੈਕਟ ਰੇਲਵੇ, ਰੋਡ, ਊਰਜਾ, ਖੇਡਾਂ ਸਮੇਤ ਕਈ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੁਪਰੀਮ ਭਗਵਾਨ ਪਥੀਅਨ ਨੂੰ ਨਮਨ ਕੀਤਾ, ਜੋ ਨੀਲੇ ਪਹਾੜਾਂ ਦੀ ਸੁੰਦਰ ਧਰਤੀ ਦੀ ਨਿਗਰਾਨੀ ਕਰਦੇ ਹਨ। ਅਫ਼ਸੋਸ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਹ ਮਿਜ਼ੋਰਮ ਦੇ ਲੇਂਗਪੁਈ ਹਵਾਈ ਅੱਡੇ 'ਤੇ ਮੌਜੂਦ ਸਨ ਅਤੇ ਖਰਾਬ ਮੌਸਮ ਕਾਰਨ ਆਈਜ਼ੋਲ ਵਿੱਚ ਲੋਕਾਂ ਨਾਲ ਸ਼ਾਮਲ ਨਹੀਂ ਹੋ ਸਕੇ। ਹਾਲਾਤਾਂ ਦੇ ਬਾਵਜੂਦ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਉਹ ਇਸ ਮਾਧਿਅਮ ਰਾਹੀਂ ਵੀ ਲੋਕਾਂ ਦੇ ਪਿਆਰ ਅਤੇ ਸਨੇਹ ਨੂੰ ਮਹਿਸੂਸ ਕਰ ਸਕਦੇ ਹਨ।ਪ੍ਰਧਾਨ ਮੰਤਰੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪੱਛਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ
September 12th, 02:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਤੋਂ 15 ਸਤੰਬਰ ਤੱਕ ਮਿਜ਼ੋਰਮ, ਮਣੀਪੁਰ, ਅਸਮ, ਪਛੱਮ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ।ਸਿੱਕਿਮ@50 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 29th, 10:00 am
ਸਿੱਕਿਮ ਦੇ ਰਾਜਪਾਲ ਸ਼੍ਰੀ ਓਮ ਪ੍ਰਕਾਸ਼ ਮਾਥੁਰ ਜੀ, ਰਾਜ ਦੇ ਲੋਕਪ੍ਰਿਯ ਮੁੱਖ ਮੰਤਰੀ, ਮੇਰੇ ਮਿੱਤਰ ਪ੍ਰੇਮ ਸਿੰਘ ਤਮਾਂਗ ਜੀ, ਸੰਸਦ ਵਿੱਚ ਮੇਰੇ ਸਾਥੀ ਦੋਰਜੀ ਸ਼ੇਰਿੰਗ ਲੇਪਚਾ ਜੀ, ਡਾ. ਇੰਦਰਾ ਹਾਂਗ ਸੁੱਬਾ ਜੀ, ਉਪਸਥਿਤ ਹੋਰ ਜਨਪ੍ਰਤੀਨਿਧੀਗਣ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਸਿੱਕਿਮ@50’ ਸਮਾਰੋਹ ਨੂੰ ਸੰਬੋਧਨ ਕੀਤਾ
May 29th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਿੱਕਿਮ ਦੀ ਰਾਜਧਾਨੀ ਗੰਗਟੋਕ ਵਿੱਚ ‘ਸਿੱਕਿਮ@50’ ਪ੍ਰੋਗਰਾਮ ਨੂੰ ਸਬੰਧੋਨ ਕੀਤਾ। ਪ੍ਰੋਗਰਾਮ ਦਾ ਵਿਸ਼ਾ ਸੀ ‘ਪ੍ਰਗਤੀ ਦੇ ਨਾਲ ਉਦੇਸ਼ ਜੁੜਿਆ ਹੋਵੇ ਤਾਂ ਪ੍ਰਕਿਰਤੀ ਵਿਕਾਸ ਦਾ ਦੁਆਰ ਖੋਲ੍ਹ ਦਿੰਦੀ ਹੈ’। ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਸਿੱਕਿਮ ਨਿਵਾਸੀਆਂ ਨੂੰ ਸਿੱਕਿਮ ਰਾਜ ਬਣਨ ਦੀ 50ਵੀਂ ਵਰ੍ਹੇਗੰਢ ਦੇ ਇਸ ਵਿਸ਼ੇਸ਼ ਦਿਨ ‘ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਲੋਕਾਂ ਦੇ ਜ਼ੋਸ਼, ਊਰਜਾ ਅਤੇ ਉਤਸ਼ਾਹ ਨੂੰ ਵਿਅਕਤੀਗਤ ਤੌਰ ‘ਤੇ ਦੇਖਣਾ ਚਾਹੁੰਦੇ ਸਨ, ਲੇਕਿਨ ਖਰਾਬ ਮੌਸਮ ਦੇ ਕਾਰਨ ਉਹ ਉਪਸਥਿਤ ਨਹੀਂ ਹੋ ਸਕੇ। ਉਨ੍ਹਾਂ ਨੇ ਨਿਕਟ ਭਵਿੱਖ ਵਿੱਚ ਸਿੱਕਿਮ ਆਉਣ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਅਤੇ ਸਮਾਰੋਹਾਂ ਵਿੱਚ ਸ਼ਾਮਲ ਹੋਣ ਦਾ ਵਾਅਦਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਪਿਛਲੇ 50 ਵਰ੍ਹਿਆਂ ਦੀਆਂ ਉਪਲਬਧੀਆਂ ਦਾ ਜਸ਼ਨ ਮਨਾਉਣ ਦਾ ਦਿਨ ਹੈ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰੋਗਰਾਮ ਨੂੰ ਯਾਦਗਾਰ ਬਣਾਉਣ ਦੇ ਲਈ ਸਿੱਕਿਮ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇੱਕ ਵਾਰ ਫਿਰ ਸਿੱਕਿਮ ਨਿਵਾਸੀਆਂ ਨੂੰ ਉਨ੍ਹਾਂ ਦੇ ਰਾਜ ਬਣਨ ਦੇ ਗੋਲਡਨ ਜੁਬਲੀ ਸਮਾਰੋਹ ‘ਤੇ ਵਧਾਈਆਂ ਦਿੱਤੀਆਂ।ਮਨ ਕੀ ਬਾਤ ਦੇ 122ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (25.05.2025)
May 25th, 11:30 am
ਸਾਥੀਓ, ‘ਅਪ੍ਰੇਸ਼ਨ ਸਿੰਦੂਰ’ ਸਿਰਫ਼ ਇੱਕ ਫ਼ੌਜੀ ਮਿਸ਼ਨ ਨਹੀਂ ਹੈ, ਇਹ ਸਾਡੇ ਸੰਕਲਪ, ਹੌਸਲੇ ਅਤੇ ਬਦਲਦੇ ਭਾਰਤ ਦੀ ਤਸਵੀਰ ਹੈ ਅਤੇ ਇਸ ਤਸਵੀਰ ਨੂੰ ਪੂਰੇ ਦੇਸ਼ ਨੂੰ ਦੇਸ਼ ਭਗਤੀ ਦੇ ਭਾਵਾਂ ਨਾਲ ਭਰ ਦਿੱਤਾ ਹੈ, ਤਿਰੰਗੇ ਵਿੱਚ ਰੰਗ ਦਿੱਤਾ ਹੈ। ਤੁਸੀਂ ਦੇਖਿਆ ਹੋਵੇਗਾ ਦੇਸ਼ ਦੇ ਕਈ ਸ਼ਹਿਰਾਂ ਵਿੱਚ, ਪਿੰਡਾਂ ਵਿੱਚ, ਛੋਟੇ-ਛੋਟੇ ਕਸਬਿਆਂ ਵਿੱਚ ਤਿਰੰਗਾ ਯਾਤਰਾਵਾਂ ਕੱਢੀਆਂ ਗਈਆਂ, ਹਜ਼ਾਰਾਂ ਲੋਕ ਹੱਥਾਂ ’ਚ ਤਿਰੰਗਾ ਲੈ ਕੇ ਦੇਸ਼ ਦੀ ਸੈਨਾ, ਉਸ ਦੇ ਪ੍ਰਤੀ ਨਮਨ ਕਰਦੇ ਹੋਏ, ਵਧਾਈ ਦਿੰਦੇ ਹੋਏ ਨਿਕਲ ਪਏ। ਕਿੰਨੇ ਹੀ ਸ਼ਹਿਰਾਂ ਵਿੱਚ Civil Defence Volunteer ਬਣਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਇਕੱਠੇ ਹੋ ਗਏ ਅਤੇ ਅਸੀਂ ਦੇਖਿਆ ਕਿ ਚੰਡੀਗੜ੍ਹ ਦੇ ਵੀਡੀਓ ਤਾਂ ਕਾਫੀ ਵਾਇਰਲ ਹੋਏ ਸਨ। ਸੋਸ਼ਲ ਮੀਡੀਆ ’ਤੇ ਕਵਿਤਾਵਾਂ ਲਿਖੀਆਂ ਜਾ ਰਹੀਆਂ ਸਨ, ਸੰਕਲਪ ਗੀਤ ਗਾਏ ਜਾ ਰਹੇ ਸਨ, ਛੋਟੇ-ਛੋਟੇ ਬੱਚੇ ਪੇਂਟਿੰਗ ਬਣਾ ਰਹੇ ਸਨ, ਜਿਨ੍ਹਾਂ ਵਿੱਚ ਵੱਡੇ ਸੰਦੇਸ਼ ਲੁਕੇ ਸਨ। ਮੈਂ ਅਜੇ 3 ਦਿਨ ਪਹਿਲਾਂ ਬੀਕਾਨੇਰ ਗਿਆ ਸੀ, ਉੱਥੇ ਬੱਚਿਆਂ ਨੇ ਮੈਨੂੰ ਅਜਿਹੀ ਹੀ ਇੱਕ ਪੇਂਟਿੰਗ ਭੇਂਟ ਕੀਤੀ ਸੀ। ‘ਅਪ੍ਰੇਸ਼ਨ ਸਿੰਦੂਰ’ ਨੇ ਦੇਸ਼ ਦੇ ਲੋਕਾਂ ਨੂੰ ਇੰਨਾ ਪ੍ਰਭਾਵਿਤ ਕੀਤਾ ਹੈ ਕਿ ਕਈ ਪਰਿਵਾਰਾਂ ਨੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਿਆ। ਬਿਹਾਰ ਦੇ ਕਟਿਹਾਰ ਵਿੱਚ, ਯੂ. ਪੀ. ਦੇ ਕੁਸ਼ੀਨਗਰ ਵਿੱਚ ਅਤੇ ਹੋਰ ਵੀ ਕਈ ਸ਼ਹਿਰਾਂ ਵਿੱਚ ਉਸ ਦੌਰਾਨ ਜਨਮ ਲੈਣ ਵਾਲੇ ਬੱਚਿਆਂ ਦਾ ਨਾਮ ‘ਸਿੰਦੂਰ’ ਰੱਖਿਆ ਗਿਆ ਹੈ।ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!