ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਡੀ.ਕੇ. ਸ਼ਿਵਕੁਮਾਰ ਜੀ ਨੂੰ ਵਧਾਈ ਦਿੱਤੀ
June 03rd, 06:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਡੀ.ਕੇ. ਸ਼ਿਵਕੁਮਾਰ ਜੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।ਪ੍ਰਧਾਨ ਮੰਤਰੀ ਨੇ ਸ਼੍ਰੀ ਵੀਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ
May 18th, 02:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵੀ ਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।Prime Minister extends best wishes to newly inducted Ministers in West Bengal Government
May 09th, 02:06 pm
Following the BJP’s historic victory in West Bengal, PM Modi congratulated Shri Suvendu Adhikari on taking oath as Chief Minister and praised his close connect with the people and their aspirations. He also extended his best wishes to Shri Dilip Ghosh, Smt. Agnimitra Paul, Shri Ashok Kirtania, Shri Kshudiram Tudu and Shri Nisith Pramanik, on taking oath as Ministers, expressing confidence in their contribution to the state’s development journey.ਪ੍ਰਧਾਨ ਮੰਤਰੀ ਨੇ ਬਿਹਾਰ ਸਰਕਾਰ ਵਿੱਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਧਾਈਆਂ ਦਿੱਤੀਆਂ
May 07th, 07:09 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਰਾਜ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਬਿਹਾਰ ਨੂੰ ਖ਼ੁਸ਼ਹਾਲੀ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਵੇਗੀ। ਉਨ੍ਹਾਂ ਨੇ ਸਾਰਿਆਂ ਨੂੰ ਇੱਕ ਸਸ਼ਕਤ ਬਿਹਾਰ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ
February 04th, 11:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਯੁਮਨਾਮ ਖੇਮਚੰਦ ਸਿੰਘ ਜੀ ਨੂੰ ਮਣੀਪੁਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2026 ਦੇ ਸਮਾਪਤੀ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 12th, 06:45 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਸਾਰੇ ਸੰਸਦ ਮੈਂਬਰ, ਵਿਕਸਿਤ ਭਾਰਤ ਯੰਗ ਲੀਡਰਜ਼ ਚੈਲੇਂਜ ਦੇ ਜੇਤੂ, ਹੋਰ ਪਤਵੰਤੇ ਅਤੇ ਦੇਸ਼ ਭਰ ਤੋਂ ਇੱਥੇ ਆਏ ਮੇਰੇ ਸਾਰੇ ਨੌਜਵਾਨ ਸਾਥੀ, ਵਿਦੇਸ਼ਾਂ ਤੋਂ ਜੋ ਨੌਜਵਾਨ ਆਏ ਹਨ, ਉਨ੍ਹਾਂ ਨੂੰ ਵੀ ਇੱਥੇ ਇੱਕ ਨਵਾਂ ਤਜਰਬਾ ਮਿਲਿਆ ਹੋਵੇਗਾ। ਕੀ ਤੁਸੀਂ ਲੋਕ ਥੱਕ ਨਹੀਂ ਗਏ? ਦੋ ਦਿਨਾਂ ਤੋਂ ਇਹੀ ਕਰ ਰਹੇ ਹੋ, ਤਾਂ ਹੁਣ ਕੀ-ਕੀ ਸੁਣ ਕੇ ਥੱਕ ਨਹੀਂ ਜਾਓਂਗੇ? ਵੈਸੇ ਤਾਂ ਪਿਛਲੀ ਸੀਟ 'ਤੇ ਮੈਂ ਜਿੰਨਾਂ ਕਹਿਣਾ ਸੀ, ਕਹਿ ਦਿੱਤਾ ਸੀ। ਜਦੋਂ ਮੈਂ ਪਹਿਲੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਮੈਂ ਸਮਝਦਾ ਹਾਂ ਓਦੋਂ ਤੁਹਾਡੇ ਵਿੱਚੋਂ ਬਹੁਤ ਸਾਰੇ ਨੌਜਵਾਨ ਅਜਿਹੇ ਹੋਣਗੇ, ਜਿਨ੍ਹਾਂ ਦਾ ਜਨਮ ਵੀ ਨਹੀਂ ਹੋਇਆ ਹੋਵੇਗਾ। ਅਤੇ ਜਦੋਂ ਮੈਂ 2014 ਵਿੱਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਤਾਂ ਤੁਹਾਡੇ ਵਿੱਚੋਂ ਜ਼ਿਆਦਾਤਰ ਨੂੰ ਬੱਚੇ ਕਿਹਾ ਜਾਂਦਾ ਹੋਵੇਗਾ। ਪਰ ਪਹਿਲਾਂ ਮੁੱਖ ਮੰਤਰੀ ਵਜੋਂ ਅਤੇ ਹੁਣ ਪ੍ਰਧਾਨ ਮੰਤਰੀ ਵਜੋਂ, ਮੈਨੂੰ ਹਮੇਸ਼ਾ ਨੌਜਵਾਨ ਪੀੜ੍ਹੀ ’ਤੇ ਬਹੁਤ ਜ਼ਿਆਦਾ ਭਰੋਸਾ ਰਿਹਾ ਹੈ। ਤੁਹਾਡੀ ਤਾਕਤ, ਤੁਹਾਡੀ ਪ੍ਰਤਿਭਾ, ਮੈਂ ਹਮੇਸ਼ਾ ਤੁਹਾਡੀ ਊਰਜਾ ਤੋਂ, ਖ਼ੁਦ ਵੀ ਊਰਜਾ ਪਾਉਂਦਾ ਰਿਹਾ ਹਾਂ। ਅਤੇ ਅੱਜ ਦੇਖੋ, ਅੱਜ ਤੁਸੀਂ ਸਾਰਿਆਂ ਨੇ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਸੰਭਾਲੀ ਹੋਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਨੂੰ ਸੰਬੋਧਨ ਕੀਤਾ
January 12th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਨੇ ਪਹਿਲੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਅੱਜ ਦੇ ਬਹੁਤ ਸਾਰੇ ਨੌਜਵਾਨ ਨਾਗਰਿਕ ਪੈਦਾ ਵੀ ਨਹੀਂ ਹੋਏ ਸਨ ਅਤੇ ਜਦੋਂ ਉਨ੍ਹਾਂ ਨੇ 2014 ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ, ਤਾਂ ਉਨ੍ਹਾਂ ਵਿੱਚੋਂ ਜ਼ਿਆਦਾਤਰ ਓਦੋਂ ਵੀ ਬੱਚੇ ਸਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ, ਨੌਜਵਾਨ ਪੀੜ੍ਹੀ ’ਤੇ ਉਨ੍ਹਾਂ ਦਾ ਵਿਸ਼ਵਾਸ ਅਟੱਲ ਅਤੇ ਅਟੁੱਟ ਬਣਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, ਮੈਂ ਹਮੇਸ਼ਾ ਤੁਹਾਡੀ ਸਮਰੱਥਾ, ਤੁਹਾਡੀ ਪ੍ਰਤਿਭਾ, ਤੁਹਾਡੀ ਊਰਜਾ ਤੋਂ ਪ੍ਰੇਰਨਾ ਲਈ ਹੈ। ਅਤੇ ਅੱਜ ਦੇਖੋ, ਤੁਹਾਡੇ ਸਾਰਿਆਂ ਦੇ ਹੱਥਾਂ ਵਿੱਚ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਹੈ।ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨੇ ਸ਼ਿਰਕਤ ਕੀਤੀ
November 24th, 11:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਨਵੇਂ ਮੁੱਖ ਮੰਤਰੀ, ਉਪ ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਵਧਾਈਆਂ ਦਿੱਤੀਆਂ
November 20th, 01:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਿਤੀਸ਼ ਕੁਮਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਨਿਤੀਸ਼ ਕੁਮਾਰ ਇੱਕ ਤਜਰਬੇਕਾਰ ਪ੍ਰਸ਼ਾਸਕ ਹਨ ਅਤੇ ਕਈ ਵਰ੍ਹਿਆਂ ਤੋਂ ਚੰਗੇ ਸ਼ਾਸਨ ਦਾ ਉਨ੍ਹਾਂ ਦਾ ਟਰੈਕ ਰਿਕਾਰਡ ਰਿਹਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ
September 12th, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਧਾਕ੍ਰਿਸ਼ਨਨ ਨੂੰ ਜਨਤਾ ਦੀ ਸੇਵਾ ਦੇ ਲਈ ਸਮਰਪਿਤ ਇੱਕ ਸਫਲ ਉਪਰਾਸ਼ਟਰਪਤੀ ਕਾਰਜਕਾਲ ਲਈ, ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਦੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ
May 14th, 02:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਦੇ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਸ਼੍ਰੀ ਪਰਵੇਸ਼ ਸਾਹਿਬ ਸਿੰਘ, ਸ਼੍ਰੀ ਆਸ਼ੀਸ਼ ਸੂਦ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਰਵਿੰਦਰ ਇੰਦਰਾਜ ਸਿੰਘ, ਸ਼੍ਰੀ ਕਪਿਲ ਮਿਸ਼ਰਾ ਅਤੇ ਸ਼੍ਰੀ ਪੰਕਜ ਕੁਮਾਰ ਸਿਘ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈ ਦਿੱਤੀ
February 20th, 01:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪਰਵੇਸ਼ ਸਾਹਿਬ ਸਿੰਘ, ਸ਼੍ਰੀ ਆਸ਼ੀਸ਼ ਸੂਦ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਰਵਿੰਦਰ ਇੰਦਰਾਜ ਸਿੰਘ, ਸ਼੍ਰੀ ਕਪਿਲ ਮਿਸ਼ਰਾ ਅਤੇ ਸ਼੍ਰੀ ਪੰਕਜ ਕੁਮਾਰ ਸਿਘ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
February 20th, 01:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ।ਪ੍ਰਧਾਨ ਮੰਤਰੀ ਨੇ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
December 05th, 08:45 pm
ਪ੍ਰਧਾਨ ਮੰਤਰੀ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਹੇਮੰਤ ਸੋਰੇਨ ਨੂੰ ਵਧਾਈਆਂ ਦਿੱਤੀਆਂ
November 28th, 07:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਹੇਮੰਤ ਸੋਰੇਨ ਨੂੰ ਵਧਾਈਆਂ ਦਿੱਤੀਆਂ।PM Modi conveys best wishes to Justice Sanjiv Khanna on taking oath as Chief Justice of Supreme Court of India
November 11th, 01:34 pm
The Prime Minister, Shri Narendra Modi has conveyed his best wishes to Justice Sanjiv Khanna on taking oath as Chief Justice of Supreme Court of India.ਪ੍ਰਧਾਨ ਮੰਤਰੀ ਨੇ ਸ਼੍ਰੀ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
October 17th, 03:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ
October 16th, 01:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਅੱਜ ਸ਼੍ਰੀ ਉਮਰ ਅਬਦੁੱਲਾ ਨੂੰ ਵਧਾਈਆਂ ਦਿੱਤੀਆਂ।18ਵੀਂ ਲੋਕ ਸਭਾ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਬਿਆਨ ਦਾ ਮੂਲ-ਪਾਠ
June 24th, 11:44 am
ਸੰਸਦੀ ਲੋਕਤੰਤਰ ਵਿੱਚ ਅੱਜ ਦਾ ਦਿਵਸ ਗੌਰਵਮਈ ਹੈ, ਇਹ ਵੈਭਵ ਦਾ ਦਿਨ ਹੈ। ਆਜ਼ਾਦੀ ਦੇ ਬਾਅਦ ਪਹਿਲੀ ਵਾਰ ਸਾਡੀ ਆਪਣੀ ਨਵੀਂ ਸੰਸਦ ਵਿੱਚ ਇਹ ਸਹੁੰ ਚੁੱਕ (ਸ਼ਪਥ) ਸਮਾਰੋਹ ਹੋ ਰਿਹਾ ਹੈ। ਹੁਣ ਤੱਕ ਇਹ ਪ੍ਰਕਿਰਿਆ ਪੁਰਾਣੇ ਸਦਨ ਵਿੱਚ ਹੋਇਆ ਕਰਦੀ ਸੀ। ਅੱਜ ਦੇ ਇਸ ਮਹੱਤਵਪੂਰਨ ਦਿਵਸ ‘ਤੇ ਮੈਂ ਸਾਰੇ ਨਵੇਂ ਚੁਣੇ ਗਏ ਸਾਂਸਦਾਂ ਦਾ ਹਿਰਦੇ ਤੋਂ ਸੁਆਗਤ ਕਰਦਾ ਹਾਂ, ਸਭ ਦਾ ਅਭਿਨੰਦਨ ਕਰਦਾ ਹਾਂ ਅਤੇ ਸਭ ਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ
June 24th, 11:30 am
ਪ੍ਰਧਾਨ ਮੰਤਰੀ ਨੇ ਆਪਣੇ ਬਿਆਨ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸੰਸਦੀ ਲੋਕਤੰਤਰ ਦੇ ਲਈ ਗੌਰਵ ਦਾ ਦਿਨ ਹੈ, ਗਰਵ (ਮਾਣ) ਕਰਨ ਦਾ ਦਿਨ ਹੈ ਕਿਉਂਕਿ ਸੁਤੰਤਰਤਾ ਪ੍ਰਾਪਤੀ ਦੇ ਬਾਅਦ ਪਹਿਲੀ ਵਾਰ ਸ਼ਪਥ ਗ੍ਰਹਿਣ (ਸਹੁੰ ਚੁੱਕ) ਸਮਾਰੋਹ ਨਵੀਂ ਸੰਸਦ ਵਿੱਚ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਇਸ ਮਹੱਤਵਪੂਰਨ ਦਿਨ ‘ਤੇ ਮੈਂ ਸਾਰੇ ਨਵੇਂ ਚੁਣੇ ਗਏ ਸਾਂਸਦਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ ਅਤੇ ਸਭ ਨੂੰ ਵਧਾਈ ਦਿੰਦਾ ਹਾਂ।”