
ਰੋਜ਼ਗਾਰ ਮੇਲੇ ਦੇ ਤਹਿਤ 51,000 ਤੋਂ ਵੱਧ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
April 26th, 11:23 am
ਅੱਜ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ 51,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇ ਪੱਤਰ ਦਿੱਤੇ ਗਏ ਹਨ। ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤੁਹਾਡੀ ਨੌਜਵਾਨਾਂ ਦੀ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੋਈ ਹੈ। ਤੁਹਾਡੀ ਜ਼ਿੰਮੇਦਾਰੀ ਦੇਸ਼ ਦੇ ਆਰਥਿਕ ਤੰਤਰ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਵਿੱਚ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੀ ਹੈ, ਤੁਹਾਡੀ ਜ਼ਿੰਮੇਦਾਰੀ ਸ਼੍ਰਮਿਕਾਂ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਉਣ ਦੀ ਹੈ। ਆਪਣੇ ਕੰਮਾਂ ਨੂੰ ਤੁਸੀਂ ਜਿੰਨੀ ਇਮਾਨਦਾਰੀ ਨਾਲ ਪੂਰਾ ਕਰੋਗੇ, ਉਸ ਦਾ ਉੰਨਾ ਹੀ ਸਕਾਰਾਤਮਕ ਪ੍ਰਭਾਵ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਨਜ਼ਰ ਆਵੇਗਾ। ਮੈਨੂੰ ਵਿਸ਼ਵਾਸ ਹੈ, ਤੁਸੀਂ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਓਗੇ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।
ਓਐੱਨਡੀਸੀ ਨੇ ਛੋਟੇ ਕਾਰੋਬਾਰੀਆਂ ਨੂੰ ਸਸ਼ਕਤ ਬਣਾਉਣ ਅਤੇ ਈ-ਕੌਮਰਸ ਵਿੱਚ ਕ੍ਰਾਂਤੀ ਲਿਆਉਣ ਵਿੱਚ ਯੋਗਦਾਨ ਦਿੱਤਾ ਹੈ: ਪ੍ਰਧਾਨ ਮੰਤਰੀ
January 02nd, 10:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੋਟੇ ਕਾਰੋਬਾਰੀਆਂ ਨੂੰ ਸਸ਼ਕਤ ਬਣਾਉਣ ਅਤੇ ਈ-ਕੌਮਰਸ ਵਿੱਚ ਕ੍ਰਾਂਤੀ ਲਿਆਉਣ ਵਿੱਚ ਓਐੱਨਡੀਸੀ ਦੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਅੱਜ ਕਿਹਾ ਕਿ ਇਹ ਵਿਕਾਸ ਅਤੇ ਸਮ੍ਰਿੱਧੀ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ।