ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ
October 31st, 06:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰੋਹਿਣੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਬੋਲਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਹੁਣੇ ਸੁਣੇ ਗਏ ਮੰਤਰਾਂ ਦੀ ਊਰਜਾ ਹਾਲੇ ਵੀ ਹਰ ਕੋਈ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਜਦੋਂ ਵੀ ਉਹ ਇਸ ਸਮੂਹ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਬ੍ਰਹਮ ਅਤੇ ਅਸਧਾਰਨ ਭਾਵਨਾ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਨੇ ਇਸ ਭਾਵਨਾ ਦਾ ਸਿਹਰਾ ਸਵਾਮੀ ਦਯਾਨੰਦ ਜੀ ਦੇ ਆਸ਼ੀਰਵਾਦ ਨੂੰ ਦਿੱਤਾ। ਪ੍ਰਧਾਨ ਮੰਤਰੀ ਨੇ ਸਵਾਮੀ ਦਯਾਨੰਦ ਜੀ ਦੇ ਆਦਰਸ਼ਾਂ ਪ੍ਰਤੀ ਆਪਣੀ ਡੂੰਘੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਮੌਜੂਦ ਸਾਰੇ ਵਿਚਾਰਕਾਂ ਨਾਲ ਆਪਣੇ ਦਹਾਕਿਆਂ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਉਨ੍ਹਾਂ ਦੇ ਵਿੱਚ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਉਨ੍ਹਾਂ ਨੂੰ ਮਿਲਦੇ ਹਨ ਅਤੇ ਗੱਲਬਾਤ ਕਰਦੇ ਹਨ ਤਾਂ ਉਹ ਇੱਕ ਖ਼ਾਸ ਊਰਜਾ ਅਤੇ ਵਿਲੱਖਣ ਪ੍ਰੇਰਨਾ ਨਾਲ ਭਰ ਜਾਂਦੇ ਹਨ।ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 07:00 pm
ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ (Kartavya Bhavan) ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ
August 06th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ-3 (Kartavya Bhavan-3) ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਕ੍ਰਾਂਤੀ ਦਾ ਅਗਸਤ ਮਹੀਨਾ 15 ਅਗਸਤ ਤੋਂ ਪਹਿਲੇ ਇੱਕ ਹੋਰ ਇਤਿਹਾਸਕ ਮਹੱਤਵਪੂਰਨ ਉਪਲਬਧੀ ਲੈ ਕੇ ਆਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਇੱਕ ਤੋਂ ਬਾਅਦ ਇੱਕ ਆਧੁਨਿਕ ਭਾਰਤ ਦੇ ਨਿਰਮਾਣ ਨਾਲ ਜੁੜੀਆਂ ਪ੍ਰਮੁੱਖ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਨਵੀਂ ਦਿੱਲੀ ਦਾ ਉਲੇਖ ਕਰਦੇ ਹੋਏ, ਹਾਲ ਦੇ ਇਨਫ੍ਰਾਸਟ੍ਰਕਚਰਲ ਲੈਂਡਮਾਰਕਸ: ਕਰਤਵਯ ਪਥ, ਨਵੇਂ ਸੰਸਦ ਭਵਨ, ਨਵੇਂ ਰੱਖਿਆ ਦਫ਼ਤਰ ਕੰਪਲੈਕਸ, ਭਾਰਤ ਮੰਡਪਮ, ਯਸ਼ੋਭੂਮੀ, ਸ਼ਹੀਦਾਂ ਨੂੰ ਸਮਰਪਿਤ ਰਾਸ਼ਟਰੀ ਯੁੱਧ ਸਮਾਰਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪ੍ਰਤਿਮਾ ਅਤੇ ਹੁਣ ਕਰਤਵਯ ਭਵਨ ਨੂੰ ਸੂਚੀਬੱਧ ਕੀਤਾ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਕੇਵਲ ਨਵੀਆਂ ਇਮਾਰਤਾਂ ਜਾਂ ਨਿਯਮਿਤ ਬੁਨਿਆਦੀ ਢਾਂਚੇ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ (Amrit Kaal) ਵਿੱਚ, ਵਿਕਸਿਤ ਭਾਰਤ ਨੂੰ ਆਕਾਰ ਦੇਣ ਵਾਲੀਆਂ ਨੀਤੀਆਂ ਇਨ੍ਹਾਂ ਹੀ ਢਾਂਚਿਆਂ ਵਿੱਚ ਤਿਆਰ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ, ਰਾਸ਼ਟਰ ਦੀ ਦਿਸ਼ਾ ਇਨ੍ਹਾਂ ਸੰਸਥਾਨਾਂ ਤੋਂ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਕਰਤਵਯ ਭਵਨ ਦੇ ਉਦਘਾਟਨ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀ ਅਤੇ ਇਸ ਦੇ ਨਿਰਮਾਣ ਵਿੱਚ ਲਗੇ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (Shramjeevis) ਦਾ ਵੀ ਆਭਾਰ ਵਿਅਕਤ ਕੀਤਾ।