ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

October 29th, 04:09 pm

ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ

October 29th, 04:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ​​ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।