The HPV vaccination campaign, launched from Ajmer, marks a significant step towards empowering the nation’s Nari Shakti: PM Modi in Rajasthan
February 28th, 12:00 pm
At a public gathering in Ajmer, PM Modi expressed satisfaction that the “double-engine government” in Rajasthan has completed two years of rapid progress. He launched projects worth approximately ₹17,000 crore and handed over appointment letters to youth. The PM also launched the nationwide HPV vaccination campaign, describing it as a pivotal step toward empowering India’s ‘Nari Shakti’ (women power) and ensuring the health of mothers and daughters.PM Modi launches Nationwide HPV Vaccination Campaign and Development Projects Worth ₹17,000 Crore in Ajmer, Rajasthan
February 28th, 11:30 am
At a public gathering in Ajmer, PM Modi expressed satisfaction that the “double-engine government” in Rajasthan has completed two years of rapid progress. He launched projects worth approximately ₹17,000 crore and handed over appointment letters to youth. The PM also launched the nationwide HPV vaccination campaign, describing it as a pivotal step toward empowering India’s ‘Nari Shakti’ (women power) and ensuring the health of mothers and daughters.India's Digital Public Infrastructure has today become a subject of global discussion: PM Modi at the Rising Bharat Summit
February 27th, 08:30 pm
PM Modi addressed the Rising Bharat Summit, centering his remarks on the theme of Strength Within. Highlighting India's journey over the last 11 years, the PM spoke extensively on reclaiming national potential, economic self-reliance, and the roadmap for a developed India by 2047. He noted that in previous industrial revolutions, India and the Global South were merely followers, while in the era of AI, India is a partner in decisions and is shaping them.PM Modi addresses Network18 Rising Bharat Summit
February 27th, 08:00 pm
PM Modi addressed the Rising Bharat Summit, centering his remarks on the theme of Strength Within. Highlighting India's journey over the last 11 years, the PM spoke extensively on reclaiming national potential, economic self-reliance, and the roadmap for a developed India by 2047. He noted that in previous industrial revolutions, India and the Global South were merely followers, while in the era of AI, India is a partner in decisions and is shaping them.Congress wants to push Assam back into instability and infiltration: PM Modi in Guwahati
February 14th, 03:00 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.PM Modi addresses a grand public rally in Guwahati, Assam
February 14th, 02:30 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।'ਪ੍ਰੀਕਸ਼ਾ ਪੇ ਚਰਚਾ 2026' ਦੇ ਦੂਜੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ
February 09th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪ੍ਰੀਕਸ਼ਾ ਪੇ ਚਰਚਾ (ਪੀਪੀਸੀ) 2026 ਦੇ 9ਵੇਂ ਐਡੀਸ਼ਨ ਦੇ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ ਦੇ ਦੂਜੇ ਐਪੀਸੋਡ ਵਿੱਚ ਉਨ੍ਹਾਂ ਨੇ ਕੋਇੰਬਟੂਰ, ਰਾਏਪੁਰ, ਦੇਵਮੋਗਰਾ ਅਤੇ ਗੁਹਾਟੀ ਦੇ ਵਿਦਿਆਰਥੀਆਂ ਨਾਲ ਗੈਰ-ਰਸਮੀ ਗੱਲਬਾਤ ਕੀਤੀ। ਪ੍ਰੀਕਸ਼ਾ ਪੇ ਚਰਚਾ ਦੇ ਇਸ ਵਿਸ਼ੇਸ਼ ਐਡੀਸ਼ਨ ਵਿੱਚ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਾਰ ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਕੋਇੰਬਟੂਰ ਐਡੀਸ਼ਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ ਅਤੇ ਉਤਸੁਕਤਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਵਣਕਮ ਕਹਿ ਕੇ ਸਵਾਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨਾਲ ਹਲਕੀ-ਫੁਲਕੀ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਉਨ੍ਹਾਂ ਨੂੰ ਆਪਣੀਆਂ ਅੱਖਾਂ ’ਤੇ ਵਿਸ਼ਵਾਸ ਨਹੀਂ ਹੋਇਆ। ਉਹ ਇੱਕ ਸ਼ਾਨਦਾਰ ਆਗਮਨ ਦੀ ਉਮੀਦ ਕਰ ਰਹੇ ਸਨ, ਪਰ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਨੇ ਬਹੁਤ ਹੀ ਸਾਦੇ, ਨਿਮਰ ਅਤੇ ਸਹਿਜ ਪਾਇਆ। ਇੱਕ ਵਿਦਿਆਰਥੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਨਾਲ ਉਨ੍ਹਾਂ ਨੂੰ ਰੁਮਾਂਚਿਤ ਮਹਿਸੂਸ ਹੋਇਆ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 04:00 pm
ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 23rd, 05:15 pm
ਅੰਡੇਮਾਨ-ਨਿਕੋਬਾਰ ਦੇ ਉਪ ਰਾਜਪਾਲ ਐਡਮਿਰਲ ਡੀ. ਕੇ. ਜੋਸ਼ੀ ਜੀ, ਨੇਤਾਜੀ ਸੁਭਾਸ਼ ਚੰਦਰ ਬੋਸ ਆਈਐੱਨਏ ਟਰੱਸਟ ਦੇ ਚੇਅਰਮੈਨ ਬ੍ਰਿਗੇਡੀਅਰ ਆਰ. ਐੱਸ. ਛਿਕਾਰਾ ਜੀ, ਭਾਰਤੀ ਆਜ਼ਾਦੀ ਅੰਦੋਲਨ ਦੇ ਸਹਿਭਾਗੀ ਅਤੇ ਆਈਐੱਨਏ ਦੇ ਸ਼ਾਸ਼ਵਤ ਪੁਰਸ਼ ਲੈਫਟੀਨੈਂਟ ਆਰ. ਮਾਧਵਨ ਜੀ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 23rd, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਪਰਾਕ੍ਰਮ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ 23 ਜਨਵਰੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਸ਼ਾਨਦਾਰ ਜਨਮ ਵਰ੍ਹੇਗੰਢ ਦੀ ਤਰੀਕ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦੀ ਬਹਾਦਰੀ ਅਤੇ ਹਿੰਮਤ ਸਾਨੂੰ ਪ੍ਰੇਰਿਤ ਕਰਦੀ ਹੈ ਅਤੇ ਉਨ੍ਹਾਂ ਦੇ ਪ੍ਰਤੀ ਸਾਨੂੰ ਸਤਿਕਾਰ ਨਾਲ ਭਰ ਦਿੰਦੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਾਲ ਹੀ ਦੇ ਸਾਲਾਂ ਵਿੱਚ, ਪਰਾਕ੍ਰਮ ਦਿਵਸ ਰਾਸ਼ਟਰ ਦੀ ਭਾਵਨਾ ਨੂੰ ਦਰਸਾਉਣ ਵਾਲਾ ਇੱਕ ਮਹੱਤਵਪੂਰਨ ਤਿਉਹਾਰ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਖ਼ੁਸ਼ਨਸੀਬ ਸੰਯੋਗ ਹੈ ਕਿ ਪਰਾਕ੍ਰਮ ਦਿਵਸ 23 ਜਨਵਰੀ ਨੂੰ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ, 26 ਜਨਵਰੀ ਨੂੰ ਗਣਤੰਤਰ ਦਿਵਸ, 29 ਜਨਵਰੀ ਨੂੰ ਬੀਟਿੰਗ ਰੀਟਰੀਟ ਅਤੇ 30 ਜਨਵਰੀ ਨੂੰ ਸਤਿਕਾਰਯੋਗ ਬਾਪੂ ਦੀ ਬਰਸੀ ਹੈ, ਜੋ ਗਣਤੰਤਰ ਦੇ ਸ਼ਾਨਦਾਰ ਤਿਉਹਾਰ ਨੂੰ ਮਨਾਉਣ ਦੀ ਇੱਕ ਨਵੀਂ ਪਰੰਪਰਾ ਬਣਾ ਰਿਹਾ ਹੈ। ਉਨ੍ਹਾਂ ਨੇ ਪਰਾਕ੍ਰਮ ਦਿਵਸ ’ਤੇ ਸਾਰੇ ਨਾਗਰਿਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਮੋਦੀ ਅਤੇ ਜਰਮਨ ਚਾਂਸਲਰ ਫ੍ਰੈਡਰਿਕ ਮਰਜ਼ ਨੇ ਅਹਿਮਦਾਬਾਦ ਵਿੱਚ ਇੰਟਰਨੈਸ਼ਨਲ ਕਾਇਟ ਫੈਸਟੀਵਲ ਦਾ ਦੌਰਾ ਕੀਤਾ
January 12th, 02:42 pm
ਪ੍ਰਧਾਨ ਮੰਤਰੀ ਮੋਦੀ ਅਤੇ ਜਰਮਨ ਚਾਂਸਲਰ ਫ੍ਰੈਡਰਿਕ ਮਰਜ਼ ਨੇ ਅਹਿਮਦਾਬਾਦ ਦੇ ਸਾਬਰਮਤੀ ਰਿਵਰਫ੍ਰੰਟ 'ਤੇ ਆਯੋਜਿਤ ਰੰਗੀਨ ਅਤੇ ਜੀਵੰਤ ਇੰਟਰਨੈਸ਼ਨਲ ਕਾਇਟ ਫੈਸਟੀਵਲ ਵਿੱਚ ਹਿੱਸਾ ਲਿਆ। ਪ੍ਰਦਰਸ਼ਿਤ ਪਤੰਗਾਂ ਵਿੱਚ ਅਪ੍ਰੇਸ਼ਨ ਸਿੰਦੂਰ, ਭਗਵਾਨ ਹਨੂਮਾਨ, ਤਿਰੰਗਾ ਅਤੇ ਹੋਰ ਬਹੁਤ ਕੁਝ ਦਰਸਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਚਾਂਸਲਰ ਮਰਜ਼ ਦੁਆਰਾ ਪਤੰਗ ਉਡਾਉਣ ਦੀ ਕੋਸ਼ਿਸ਼ ਕਰਨ 'ਤੇ ਆਪਣੀ ਖੁਸ਼ੀ ਪ੍ਰਗਟ ਕੀਤੀ।'ਵਿਕਸਿਤ ਭਾਰਤ' ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
December 28th, 11:30 am
ਸਾਲ ਦੇ ਆਖਰੀ ਮਨ ਕੀ ਬਾਤ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਵਿੱਚ, ਭਾਰਤ ਨੇ ਰਾਸ਼ਟਰੀ ਸੁਰੱਖਿਆ, ਖੇਡਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਗਲੋਬਲ ਪਲੈਟਫਾਰਮਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਦੇਸ਼ 2026 ਵਿੱਚ ਨਵੇਂ ਸੰਕਲਪਾਂ ਨਾਲ ਅੱਗੇ ਵਧਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ, ਕੁਇਜ਼ ਮੁਕਾਬਲਾ, ਸਮਾਰਟ ਇੰਡੀਆ ਹੈਕਾਥੌਨ 2025 ਅਤੇ ਫਿੱਟ ਇੰਡੀਆ ਮੂਵਮੈਂਟ ਵਰਗੀਆਂ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 25th, 06:16 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਲੋਕ-ਪ੍ਰਸਿੱਧ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਅਤੇ ਲਖਨਊ ਦੇ ਸਾਂਸਦ, ਰੱਖਿਆ ਮੰਤਰੀ ਰਾਜਨਾਥ ਸਿੰਘ ਜੀ, ਯੂਪੀ ਭਾਜਪਾ ਦੇ ਪ੍ਰਧਾਨ ਅਤੇ ਕੇਂਦਰ ਵਿੱਚ ਮੰਤਰੀ ਪ੍ਰੀਸ਼ਦ ਦੇ ਮੇਰੇ ਸਾਥੀ ਸ਼੍ਰੀਮਾਨ ਪੰਕਜ ਚੌਧਰੀ ਜੀ, ਸੂਬਾ ਸਰਕਾਰ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਬ੍ਰਜੇਸ਼ ਪਾਠਕ ਜੀ, ਮੌਜੂਦ ਹੋਰ ਮੰਤਰੀ, ਲੋਕਾਂ ਦੇ ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ
December 25th, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੇ ਜੀਵਨ ਅਤੇ ਆਦਰਸ਼ਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਰ ਪ੍ਰੇਰਨਾ ਸਥਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪਈ ਦੀ 101ਵੀਂ ਜਯੰਤੀ 'ਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਲਖਨਊ ਦੀ ਧਰਤੀ ਇੱਕ ਨਵੀਂ ਪ੍ਰੇਰਨਾ ਦਾ ਗਵਾਹ ਬਣ ਰਹੀ ਹੈ। ਉਨ੍ਹਾਂ ਨੇ ਦੇਸ਼ ਅਤੇ ਪੂਰੀ ਦੁਨੀਆ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਵਿੱਚ ਲੱਖਾਂ ਈਸਾਈ ਪਰਿਵਾਰ ਵੀ ਅੱਜ ਇਸ ਤਿਉਹਾਰ ਨੂੰ ਮਨਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕ੍ਰਿਸਮਸ ਦਾ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀਆਂ ਲਿਆਵੇ, ਇਹ ਸਾਡੀ ਸਭ ਦੀ ਇੱਛਾ ਹੈ।ਉਡੁਪੀ, ਕਰਨਾਟਕ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 28th, 11:45 am
ਮੈਂ ਆਪਣੀ ਗੱਲ ਸ਼ੁਰੂ ਕਰਾਂ ਉਸ ਤੋਂ ਪਹਿਲਾਂ, ਇੱਥੇ ਕੁਝ ਬੱਚੇ ਤਸਵੀਰਾਂ ਬਣਾ ਕੇ ਲਿਆਏ ਹਨ, ਕਿਰਪਾ ਕਰਕੇ ਐੱਸਪੀਜੀ ਦੇ ਲੋਕ ਅਤੇ ਸਥਾਨਕ ਪੁਲਿਸ ਦੇ ਲੋਕ ਮਦਦ ਕਰੋ, ਉਨ੍ਹਾਂ ਨੂੰ ਕਲੈਕਟ ਕਰ ਲਓ। ਜੇਕਰ ਤੁਸੀਂ ਉਸਦੇ ਪਿੱਛੇ ਆਪਣਾ ਪਤਾ ਲਿਖਿਆ ਹੋਵੇਗਾ, ਤਾਂ ਮੈਂ ਤੁਹਾਨੂੰ ਜ਼ਰੂਰ ਇੱਕ ਧੰਨਵਾਦ ਪੱਤਰ ਭੇਜਾਂਗਾ। ਜਿਸ ਦੇ ਕੋਲ ਕੁਝ ਨਾ ਕੁਝ ਹੈ, ਦੇ ਦਿਉ, ਉਹ ਕਲੈਕਟ ਕਰ ਲੈਣਗੇ ਅਤੇ ਤੁਸੀਂ ਫਿਰ ਸ਼ਾਂਤੀ ਨਾਲ ਬੈਠ ਜਾਓ। ਇਹ ਬੱਚੇ ਇੰਨੀ ਮਿਹਨਤ ਕਰਦੇ ਹਨ ਅਤੇ ਕਦੇ-ਕਦੇ ਮੈਂ ਉਨ੍ਹਾਂ ਨਾਲ ਬੇਇਨਸਾਫ਼ੀ ਕਰ ਦਿੰਦਾ ਹਾਂ ਤਾਂ ਮੈਨੂੰ ਦੁੱਖ ਹੁੰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿੱਚ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ ਨੂੰ ਸੰਬੋਧਨ ਕੀਤਾ
November 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਉਡੁਪੀ ਵਿੱਚ ਸ਼੍ਰੀ ਕ੍ਰਿਸ਼ਨ ਮੱਠ ਵਿਖੇ ਲਕਸ਼ ਕੰਠ ਗੀਤਾ ਪਾਰਾਇਣ ਪ੍ਰੋਗਰਾਮ (ਇੱਕ ਲੱਖ ਲੋਕਾਂ ਵੱਲੋਂ ਸ਼੍ਰੀਮਦ ਭਗਵਤ ਗੀਤਾ ਦਾ ਸਮੂਹਿਕ ਪਾਠ) ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਬ੍ਰਹਮ ਦਰਸ਼ਨ, ਸ਼੍ਰੀਮਦ ਭਗਵਤ ਗੀਤਾ ਦੇ ਮੰਤਰਾਂ ਦਾ ਅਧਿਆਤਮਿਕ ਅਨੁਭਵ ਅਤੇ ਇੰਨੇ ਸਾਰੇ ਸਤਿਕਾਰਯੋਗ ਸੰਤਾਂ ਅਤੇ ਗੁਰੂਆਂ ਦੀ ਸੰਗਤ ਪ੍ਰਾਪਤ ਕਰਨਾ ਉਨ੍ਹਾਂ ਲਈ ਬਹੁਤ ਸੁਭਾਗ ਦੀ ਗੱਲ ਸੀ। ਉਨ੍ਹਾਂ ਨੇ ਕਿਹਾ ਕਿ ਇਹ ਅਣਗਿਣਤ ਅਸ਼ੀਰਵਾਦ ਦੇ ਬਰਾਬਰ ਹੈ।