From AI breakthroughs to T20 World Cup, PM Modi showcases India's rise in Mann Ki Baat

February 22nd, 11:30 am

In this month’s Mann Ki Baat, PM Modi spoke about his experiences at the India AI Impact Summit held in Delhi. He touched upon many important topics such as Indian-origin cricketers, organ donation, river festivals, digital safety, Pariksha Pe Charcha and more. He highlighted that on 23rd February, 'Rajaji Utsav' will be celebrated at Rashtrapati Bhavan. The PM also paid rich tributes to former Tamil Nadu CM Jayalalithaa ji, noting her deep connection with Nari Shakti.

ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

January 28th, 11:30 am

ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਵ ਮੁਹਿੰਮ ਨੂੰ ਮਿਲੇ ਸ਼ਾਨਦਾਰ ਹੁੰਗਾਰੇ ਦੀ ਸ਼ਲਾਘਾ ਕੀਤੀ

October 16th, 09:22 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਗਦਾਨ ਮੁਹਿੰਮ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਕਿਉਂਕਿ ਆਯੁਸ਼ਮਾਨ ਭਵ ਮੁਹਿੰਮ ਦੇ ਤਹਿਤ 80,000 ਤੋਂ ਅਧਿਕ ਲੋਕਾਂ ਨੇ ਆਪਣੇ ਅੰਗ ਦਾਨ ਕਰਨ ਦਾ ਪ੍ਰਣ ਲਿਆ ਹੈ।

'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ

March 26th, 11:00 am

ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।