ਮਹਾਰਾਸ਼ਟਰ ਦੇ ਮੁੰਬਈ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 03:44 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਮਦਾਸ ਅਠਾਵਲੇ ਜੀ, ਕੇ.ਆਰ. ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਮਹਾਰਾਸ਼ਟਰ ਸਰਕਾਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, ਹੋਰ ਮੰਤਰੀ ਸਾਹਿਬਾਨ, ਭਾਰਤ ਵਿੱਚ ਜਾਪਾਨ ਦੇ ਰਾਜਦੂਤ ਕੇਈਚੀ ਓਨੋ ਜੀ, ਹੋਰ ਸਤਿਕਾਰਯੋਗ ਸੱਜਣੋ, ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ, ਮੁੰਬਈ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਸਮਰਪਿਤ ਕੀਤਾ
October 08th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਲੋਕ ਅਰਪਣ ਕੀਤਾ। ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਸ਼੍ਰੀ ਮੋਦੀ ਨੇ ਸਾਰੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਮਨਾਏ ਗਏ ਵਿਜੈਦਸ਼ਮੀ ਅਤੇ ਕੋਜਾਗਰੀ ਪੂਰਨਿਮਾ ਦੇ ਤਿਉਹਾਰਾਂ ਦਾ ਜ਼ਿਕਰ ਕੀਤਾ ਅਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।Manipur is the crown jewel adorning the crest of Mother India: PM Modi in Imphal
September 13th, 02:45 pm
At the inauguration of projects worth over ₹1,200 crore in Imphal, PM Modi said a new phase of infrastructure growth has begun in Manipur. He noted that women empowerment is a key pillar of India’s development and Atmanirbhar Bharat, a spirit visible in the state. The PM affirmed his government’s commitment to peace and stability, stressing that return to a normal life is the top priority. He urged Manipur to stay firmly on the path of peace and progress.PM Modi inaugurates multiple development projects worth over Rs 1,200 crore at Imphal, Manipur
September 13th, 02:30 pm
At the inauguration of projects worth over ₹1,200 crore in Imphal, PM Modi said a new phase of infrastructure growth has begun in Manipur. He noted that women empowerment is a key pillar of India’s development and Atmanirbhar Bharat, a spirit visible in the state. The PM affirmed his government’s commitment to peace and stability, stressing that return to a normal life is the top priority. He urged Manipur to stay firmly on the path of peace and progress.ਪ੍ਰਧਾਨ ਮੰਤਰੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਦਰਮਿਆਨ ਟੈਲੀਫੋਨ ‘ਤੇ ਹੋਈ ਗੱਲਬਾਤ ‘ਤੇ ਵਿਦੇਸ਼ ਸਕੱਤਰ ਸ਼੍ਰੀ ਵਿਕ੍ਰਮ ਮਿਸਰੀ ਦਾ ਬਿਆਨ
June 18th, 12:32 pm
ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟ੍ਰੰਪ ਦੀ ਮੁਲਾਕਾਤ G7 summit ਦੀ sidelines ‘ਤੇ ਹੋਣੀ ਤੈਅ ਸੀ। ਰਾਸ਼ਟਰਪਤੀ ਟ੍ਰੰਪ ਨੂੰ ਜਲਦੀ ਵਾਪਸ ਅਮਰੀਕਾ ਪਰਤਣਾ ਪਿਆ, ਜਿਸ ਦੇ ਕਾਰਨ ਇਹ ਮੁਲਾਕਾਤ ਨਹੀਂ ਹੋ ਗਈ।ਆਦਮਪੁਰ ਏਅਰ ਬੇਸ ‘ਤੇ ਬਹਾਦਰ ਹਵਾਈ ਸੈਨਾ ਦੇ ਯੋਧਿਆਂ ਅਤੇ ਸੈਨਿਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
May 13th, 03:45 pm
ਇਸ ਨਾਅਰੇ ਦੀ ਤਾਕਤ ਹੁਣੇ-ਹੁਣੇ ਦੁਨੀਆ ਨੇ ਦੇਖੀ ਹੈ। ਭਾਰਤ ਮਾਤਾ ਕੀ ਜੈ, ਇਹ ਸਿਰਫ ਨਾਅਰਾ ਨਹੀਂ ਹੈ, ਇਹ ਦੇਸ਼ ਦੇ ਹਰ ਉਸ ਸੈਨਿਕ ਦੀ ਸਹੁੰ ਹੈ, ਜੋ ਮਾਂ ਭਾਰਤੀ ਦੀ ਮਾਣ-ਮਰਿਆਦਾ ਦੇ ਲਈ ਜਾਨ ਦੀ ਬਾਜ਼ੀ ਲਗਾ ਦਿੰਦਾ ਹੈ। ਇਹ ਦੇਸ਼ ਦੇ ਹਰ ਉਸ ਨਾਗਰਿਕ ਦੀ ਆਵਾਜ਼ ਹੈ, ਜੋ ਦੇਸ਼ ਦੇ ਲਈ ਜਿਉਣਾ ਚਾਹੁੰਦਾ ਹੈ, ਕੁਝ ਕਰ ਗੁਜ਼ਰਣਾ ਚਾਹੁੰਦਾ ਹੈ। ਭਾਰਤ ਮਾਤਾ ਕੀ ਜੈ, ਮੈਦਾਨ ਵਿੱਚ ਵੀ ਗੂੰਜਦੀ ਹੈ ਅਤੇ ਮਿਸ਼ਨ ਵਿੱਚ ਵੀ। ਜਦੋਂ ਭਾਰਤ ਦੇ ਸੈਨਿਕ ਮਾਂ ਭਾਰਤੀ ਦੀ ਜੈ ਬੋਲਦੇ ਹਨ, ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ। ਜਦੋਂ ਸਾਡੇ ਡ੍ਰੋਨਸ, ਦੁਸ਼ਮਣ ਦੇ ਕਿਲੇ ਦੀਆਂ ਦੀਵਾਰਾਂ ਨੂੰ ਢਾਹ ਦਿੰਦੇ ਹਨ, ਜਦੋਂ ਸਾਡੀਆਂ ਮਿਜ਼ਾਈਲਾਂ ਸਨਸਨਾਉਂਦੀਆਂ ਹੋਈਆਂ ਨਿਸ਼ਾਨੇ ‘ਤੇ ਪਹੁੰਚਦੀਆਂ ਹਨ, ਤਾਂ ਦੁਸ਼ਮਣ ਨੂੰ ਸੁਣਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਰਾਤ ਦੇ ਹਨੇਰੇ ਵਿੱਚ ਵੀ, ਜਦੋਂ ਅਸੀਂ ਸੂਰਜ ਉਗਾ ਦਿੰਦੇ ਹਾਂ, ਤਾਂ ਦੁਸ਼ਮਣ ਨੂੰ ਦਿਖਾਈ ਦਿੰਦਾ ਹੈ- ਭਾਰਤ ਮਾਤਾ ਕੀ ਜੈ! ਜਦੋਂ ਸਾਡੀਆਂ ਫੌਜਾਂ, ਨਿਊਕਲੀਅਰ ਬਲੈਕਮੇਲ ਦੀ ਧਮਕੀ ਦੀ ਹਵਾ ਕੱਢ ਦਿੰਦੀਆਂ ਹਨ, ਤਾਂ ਅਸਮਾਨ ਤੋਂ ਪਾਤਾਲ ਤੱਕ ਇੱਕ ਹੀ ਗੱਲ ਗੂੰਜਦੀ ਹੈ- ਭਾਰਤ ਮਾਤਾ ਕੀ ਜੈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਦਮਪੁਰ ਏਅਰ ਫੋਰਸ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਗੱਲਬਾਤ ਕੀਤੀ
May 13th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਦਮਪੁਰ ਵਿਖੇ ਹਵਾਈ ਸੈਨਾ ਸਟੇਸ਼ਨ 'ਤੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਨੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਦੀ ਸ਼ਕਤੀ ਨੂੰ ਉਜਾਗਰ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਨੇ ਹੁਣੇ ਇਸਦੀ ਸ਼ਕਤੀ ਦੇਖੀ ਹੈ। ਪ੍ਰਧਾਨ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਨਾਅਰਾ ਨਹੀਂ ਹੈ, ਬਲਕਿ ਹਰ ਉਸ ਸਿਪਾਹੀ ਦੁਆਰਾ ਚੁੱਕੀ ਗਈ ਸਹੁੰ ਹੈ ਜੋ ਭਾਰਤ ਮਾਤਾ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਜੋਖਮ ਵਿੱਚ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਨਾਅਰਾ ਹਰ ਉਸ ਨਾਗਰਿਕ ਦੀ ਆਵਾਜ਼ ਹੈ ਜੋ ਦੇਸ਼ ਲਈ ਜੀਣਾ ਚਾਹੁੰਦਾ ਹੈ ਅਤੇ ਸਾਰਥਕ ਯੋਗਦਾਨ ਪਾਉਣਾ ਚਾਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਭਾਰਤ ਮਾਤਾ ਕੀ ਜੈ' ਦਾ ਨਾਅਰਾ ਜੰਗ ਦੇ ਮੈਦਾਨ ਅਤੇ ਮਹੱਤਵਪੂਰਨ ਮਿਸ਼ਨਾਂ ਦੋਵਾਂ ਵਿੱਚ ਗੂੰਜਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਸੈਨਿਕ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਲਗਾਉਂਦੇ ਹਨ, ਤਾਂ ਦੁਸ਼ਮਣ ਰੀੜ੍ਹ ਤੋਂ ਕੰਬ ਜਾਂਦਾ ਹੈ। ਉਨ੍ਹਾਂ ਭਾਰਤ ਦੀ ਸੈਨਿਕ ਸ਼ਕਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਦੋਂ ਭਾਰਤੀ ਡਰੋਨ ਦੁਸ਼ਮਣ ਦੀ ਕਿਲ੍ਹਾਬੰਦੀ ਨੂੰ ਢਾਹ ਦਿੰਦੇ ਹਨ ਅਤੇ ਜਦੋਂ ਮਿਜ਼ਾਈਲਾਂ ਸਟੀਕਤਾ ਨਾਲ ਹਮਲਾ ਕਰਦੀਆਂ ਹਨ, ਤਾਂ ਦੁਸ਼ਮਣ ਨੂੰ ਸਿਰਫ਼ ਇੱਕ ਵਾਕ ਸੁਣਾਈ ਦਿੰਦਾ ਹੈ - 'ਭਾਰਤ ਮਾਤਾ ਕੀ ਜੈ'। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਤ ਦੇ ਹਨੇਰੇ ਵਿੱਚ ਵੀ, ਭਾਰਤ ਕੋਲ ਅਸਮਾਨ ਨੂੰ ਰੌਸ਼ਨ ਕਰਨ ਦੀ ਸਮਰੱਥਾ ਹੈ, ਜਿਸ ਨਾਲ ਦੁਸ਼ਮਣ ਨੂੰ ਦੇਸ਼ ਦੀ ਅਥਾਹ ਹਿੰਮਤ ਦੇਖਣ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਭਾਰਤ ਦੀਆਂ ਸੈਨਾਵਾਂ ਪ੍ਰਮਾਣੂ ਬਲੈਕਮੇਲ ਦੀਆਂ ਧਮਕੀਆਂ ਨੂੰ ਖਤਮ ਨਸ਼ਟ ਕਰਦੀ ਹੈ, ਤਾਂ ਅਸਮਾਨ ਅਤੇ ਧਰਤੀ 'ਤੇ ਸਿਰਫ਼ ਇੱਕ ਹੀ ਸੰਦੇਸ਼ ਗੂੰਜਦਾ ਹੈ - 'ਭਾਰਤ ਮਾਤਾ ਕੀ ਜੈ'।ਪ੍ਰਧਾਨ ਮੰਤਰੀ ਦਾ ਰਾਸ਼ਟਰ ਦੇ ਨਾਮ ਸੰਬੋਧਨ ਦਾ ਮੂਲ ਪਾਠ
May 12th, 08:48 pm
ਅਸੀਂ ਸਾਰਿਆਂ ਨੇ ਬੀਤੇ ਦਿਨਾਂ ਵਿੱਚ ਦੇਸ਼ ਦੀ ਸਮਰੱਥਾ ਅਤੇ ਉਸ ਦਾ ਸੰਜਮ ਦੋਵੇਂ ਦੇਖੇ ਹਨ। ਮੈਂ ਸਭ ਤੋਂ ਪਹਿਲਾਂ ਭਾਰਤ ਦੀ ਪਰਾਕ੍ਰਮੀ ਸੈਨਾਵਾਂ ਨੂੰ, ਹਥਿਆਰਬੰਦ ਬਲਾਂ ਨੂੰ, ਸਾਡੀਆਂ ਖੁਫੀਆਂ ਏਜੰਸੀਆਂ ਨੂੰ, ਸਾਡੇ ਵਿਗਿਆਨੀਆਂ ਨੂੰ, ਹਰ ਭਾਰਤਵਾਸੀ ਵੱਲੋਂ ਸੈਲਿਊਟ ਕਰਦਾ ਹਾਂ। ਸਾਡੇ ਵੀਰ ਸੈਨਿਕਾਂ ਨੇ ‘ਓਪ੍ਰੇਸ਼ਨ ਸਿੰਦੂਰ’ ਦੇ ਟੀਚਿਆਂ ਦੀ ਪ੍ਰਾਪਤੀ ਲਈ ਅਸੀਮ ਸ਼ੌਰਯ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਵੀਰਤਾ ਨੂੰ, ਉਨ੍ਹਾਂ ਦੇ ਸਾਹਸ ਨੂੰ, ਉਨ੍ਹਾਂ ਦੇ ਪਰਾਕ੍ਰਮ ਨੂੰ, ਅੱਜ ਸਮਰਪਿਤ ਕਰਦਾ ਹਾਂ- ਸਾਡੇ ਦੇਸ਼ ਦੀ ਹਰ ਮਾਤਾ ਨੂੰ, ਦੇਸ਼ ਦੀ ਹਰ ਭੈਣ ਨੂੰ, ਅਤੇ ਦੇਸ਼ ਦੀ ਹਰ ਬੇਟੀ ਨੂੰ, ਇਹ ਪਰਾਕ੍ਰਮ ਸਮਰਪਿਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ
May 12th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ, ਉਨ੍ਹਾਂ ਟਿੱਪਣੀ ਕੀਤੀ ਕਿ ਰਾਸ਼ਟਰ ਨੇ ਹਾਲ ਹੀ ਦੇ ਦਿਨਾਂ ਵਿੱਚ ਭਾਰਤ ਦੀ ਤਾਕਤ ਅਤੇ ਸੰਜਮ ਦੋਵਾਂ ਨੂੰ ਦੇਖਿਆ ਹੈ। ਉਨ੍ਹਾਂ ਨੇ ਹਰੇਕ ਭਾਰਤੀ ਨਾਗਰਿਕ ਵੱਲੋਂ ਦੇਸ਼ ਦੀਆਂ ਸ਼ਕਤੀਸ਼ਾਲੀ ਹਥਿਆਰਬੰਦ ਫੌਜਾਂ, ਖੁਫੀਆ ਏਜੰਸੀਆਂ ਅਤੇ ਵਿਗਿਆਨੀਆਂ ਨੂੰ ਸਲਾਮ ਕੀਤਾ। ਪ੍ਰਧਾਨ ਮੰਤਰੀ ਨੇ ਆਪ੍ਰੇਸ਼ਨ ਸਿੰਦੂਰ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਭਾਰਤ ਦੇ ਬਹਾਦਰ ਸੈਨਿਕਾਂ ਦੁਆਰਾ ਦਿਖਾਏ ਗਏ ਅਟੁੱਟ ਸਾਹਸ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਦੀ ਬਹਾਦਰੀ, ਲਚਕੀਲੇਪਣ ਅਤੇ ਅਦੁੱਤੀ ਭਾਵਨਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਇਸ ਬੇਮਿਸਾਲ ਬਹਾਦਰੀ ਨੂੰ ਦੇਸ਼ ਦੀ ਹਰ ਮਾਂ, ਭੈਣ ਅਤੇ ਬੇਟੀ ਨੂੰ ਸਮਰਪਿਤ ਕੀਤਾ।ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਸ਼ਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
March 05th, 10:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ।Congress shielded terrorism for vote bank: PM Modi in Ballari, Karnataka
May 05th, 07:38 pm
During the public meeting in Ballari, He also discussed the issue of terrorist conspiracies in Kerala and expressed concern over the destruction they can cause to society. He referred to a film called ‘The Kerala Story’ which is based on such conspiracies. PM Modi said, “'The Kerala Story' shows the ugly truth of terrorism and exposes terrorists' design. Congress is opposing the film made on terrorism and standing with terror tendencies. Congress has shielded terrorism for the vote bank.”PM Modi campaigns in Karnataka’s Ballari and Tumakuru
May 05th, 02:00 pm
Amidst the ongoing election campaigning in Karnataka, PM Modi's rally spree continued as he addressed two mega public meetings today in Ballari and Tumakuru. In his first rally in Ballari, PM Modi said, “BJP's Sankalpa Patra contains a roadmap to make Karnataka the top state in the country but the Congress manifesto consists of numerous false promises and is a collection of appeasement measures.”We are against war, but peace is not possible without strength: PM Modi in Kargil
October 24th, 02:52 pm
Keeping in with his tradition of spending Diwali with armed forces, the PM Modi spent this Diwali with the forces in Kargil. Addressing the brave jawans, the Prime Minister said that the reverence for the soil of Kargil always draws him towards the brave sons and daughters of the armed forces.PM celebrates Diwali with Armed Forces in Kargil
October 24th, 11:37 am
Keeping in with his tradition of spending Diwali with armed forces, the PM Modi spent this Diwali with the forces in Kargil. Addressing the brave jawans, the Prime Minister said that the reverence for the soil of Kargil always draws him towards the brave sons and daughters of the armed forces.ਪ੍ਰਧਾਨ ਮੰਤਰੀ ਨੇ ਆਈਸੀਸੀ ਟੀ-20 ਮੈਚ ਵਿੱਚ ਜਿੱਤ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
October 23rd, 11:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਆਈਸੀਸੀ ਟੀ20 ਮੈਚ ਵਿੱਚ ਪਾਕਿਸਤਾਨ ਦੇ ਖ਼ਿਲਾਫ਼ ਸਖ਼ਤ ਸੰਘਰਸ਼ ਵਿੱਚ ਇੱਕ ਸ਼ਾਨਦਾਰ ਜਿੱਤ ਹਾਸਲ ਕਰਨ ‘ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਪਾਕਿਸਤਾਨ ਵਿੱਚ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
August 29th, 08:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਾਕਿਸਤਾਨ ਵਿੱਚ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।