ਤਾਮਿਲਨਾਡੂ ਦੇ ਮਦੁਰਾਈ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 01st, 03:30 pm
ਮੈਂ ਪਵਿੱਤਰ ਅਤੇ ਇਤਿਹਾਸਕ ਸ਼ਹਿਰ ਮਦੁਰਾਈ ਵਿੱਚ ਆ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਮੈਂ ਮੀਨਾਕਸ਼ੀ ਅੰਮਨ ਅਤੇ ਭਗਵਾਨ ਸੁੰਦਰੇਸ਼ਵਰ ਨੂੰ ਨਮਨ ਕਰਦਾ ਹਾਂ। ਅੱਜ ਦਾ ਪ੍ਰੋਗਰਾਮ ਤਾਮਿਲਨਾਡੂ ਦੀ ਵਿਕਾਸ ਯਾਤਰਾ ਵਿੱਚ ਇੱਕ ਮਾਣਮੱਤੇ ਅਧਿਆਏ ਦਾ ਪ੍ਰਤੀਕ ਹੈ। ਅਸੀਂ ਚਾਰ ਹਜ਼ਾਰ ਚਾਰ ਸੌ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਹੈ। ਇਹ ਪ੍ਰੋਜੈਕਟ ਸੰਪਰਕ ਵਿੱਚ ਸੁਧਾਰ ਲਿਆਉਣਗੇ, ਅਰਥਚਾਰੇ ਨੂੰ ਹੁਲਾਰਾ ਦੇਣਗੇ, ਰੁਜ਼ਗਾਰ ਪੈਦਾ ਕਰਨਗੇ ਅਤੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦੇਣਗੇ। ਇਸ ਨਾਲ ਕਿਸਾਨਾਂ ਨੂੰ ਬਾਜ਼ਾਰਾਂ ਤੱਕ ਪਹੁੰਚਣ ਲਈ ਬਿਹਤਰ ਸੜਕਾਂ ਦੀ ਸਹੂਲਤ ਮਿਲੇਗੀ ਅਤੇ ਤੀਰਥ ਯਾਤਰੀਆਂ ਤੇ ਸੈਲਾਨੀਆਂ ਨੂੰ ਯਾਤਰਾ ਕਰਨ ਵਿੱਚ ਆਸਾਨੀ ਹੋਵੇਗੀ। ਨਾਲ ਹੀ ਕਾਰੋਬਾਰਾਂ ਲਈ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦਾ ਨਿਰਮਾਣ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਦੁਰਾਈ ਵਿੱਚ 4,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ
March 01st, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਮਦੁਰਾਈ ਵਿੱਚ 4,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਮਦੁਰਾਈ ਦੀ ਪਾਵਨ ਧਰਤੀ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਤਮਿਲਨਾਡੂ ਦੀ ਵਿਕਾਸ ਯਾਤਰਾ ਵਿੱਚ ਇੱਕ ਗੌਰਵਮਈ ਅਧਿਆਏ ਵਜੋਂ ਦਰਜ ਹੋ ਗਿਆ ਹੈ। ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਰਾਜ ਵਿੱਚ ਸੰਪਰਕ ਦਾ ਕਾਇਆ-ਕਲਪ ਕਰਨਾ, ਅਰਥਚਾਰੇ ਨੂੰ ਗਤੀ ਦੇਣਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਆਪਕ ਮੌਕੇ ਪੈਦਾ ਕਰਦੇ ਹੋਏ ਲੱਖਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਤਰੀਨ ਬੁਨਿਆਦੀ ਢਾਂਚੇ ਦਾ ਨਿਰਮਾਣ ਮੂਲ ਰੂਪ ਵਿੱਚ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਦਾ ਮਾਧਿਅਮ ਹੈ। ਸ਼੍ਰੀ ਮੋਦੀ ਨੇ ਕਿਹਾ ਕਿ, ਇਨ੍ਹਾਂ ਵਿਕਾਸ ਕਾਰਜਾਂ ਦਾ ਅਰਥ ਹੈ—ਕਿਸਾਨਾਂ ਲਈ ਬਾਜ਼ਾਰਾਂ ਤੱਕ ਪਹੁੰਚਣ ਲਈ ਬਿਹਤਰ ਸੜਕਾਂ, ਤੀਰਥ ਯਾਤਰੀਆਂ ਅਤੇ ਸੈਲਾਨੀਆਂ ਲਈ ਆਸਾਨ ਯਾਤਰਾ ਅਤੇ ਕਾਰੋਬਾਰਾਂ ਲਈ ਤੇਜ਼ ਆਵਾਜਾਈ ਦੀ ਸਹੂਲਤ।ਕੇਂਦਰੀ ਕੈਬਨਿਟ ਨੇ ਤਮਿਲ ਨਾਡੂ ਵਿੱਚ 1853 ਕਰੋੜ ਰੁਪਏ ਦੀ ਲਾਗਤ ਨਾਲ 4-ਲੇਨ ਪਰਮਕੁਡੀ-ਰਾਮਨਾਥਪੁਰਮ ਸੈਕਸ਼ਨ (ਐੱਨਐੱਚ-87) ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ
July 01st, 03:13 pm
ਵਰਤਮਾਨ ਵਿੱਚ, ਮਦੁਰੈ, ਪਰਮਕੁਡੀ, ਰਾਮਨਾਥਪੁਰਮ, ਮੰਡਪਮ, ਰਾਮੇਸ਼ਵਰਮ ਅਤੇ ਧਨੁਸ਼ਕੋਡੀ (Madurai, Paramakudi, Ramanathapuram, Mandapam, Rameshwaram, and Dhanushkodi) ਦੇ ਦਰਮਿਆਨ ਸੰਪਰਕ ਮੌਜੂਦਾ 2-ਲੇਨ ਰਾਸ਼ਟਰੀ ਰਾਜਮਾਰਗ 87 (ਐੱਨਐੱਚ-87) ਅਤੇ ਸਬੰਧਿਤ ਸਟੇਟ ਹਾਈਵੇਜ਼ ‘ਤੇ ਨਿਰਭਰ ਹੈ, ਜੋ ਖਾਸ ਕਰਕੇ ਸੰਘਣੀ ਅਬਾਦੀ ਵਾਲੇ ਇਲਾਕਿਆਂ ਅਤੇ ਕੌਰੀਡੋਰ (ਗਲਿਆਰੇ) ਦੇ ਨਾਲ ਪ੍ਰਮੁੱਖ ਸ਼ਹਿਰਾਂ ਵਿੱਚ ਟ੍ਰੈਫਿਕ ਦੀ ਅਧਿਕਤਾ ਕਾਰਨ ਕਾਫ਼ੀ ਭੀੜਭਾੜ ਦਾ ਸਾਹਮਣਾ ਕਰਦੇ ਹਨ। ਇਨ੍ਹਾਂ ਚੁਣੌਤੀਆਂ ਦਾ ਸਮਾਧਾਨ ਕਰਨ ਦੇ ਲਈ, ਪ੍ਰੋਜੈਕਟ ਪਰਮਕੁਡੀ ਤੋਂ ਰਾਮਨਾਥਪੁਰਮ ਤੱਕ ਐੱਨਐੱਚ-87 ਦੇ ਲਗਭਗ 46.7 ਕਿਲੋਮੀਟਰ ਹਿੱਸੇ ਨੂੰ 4-ਲੇਨ ਕਨਫਿਗ੍ਰੇਸ਼ਨ ਵਿੱਚ ਅਪਗ੍ਰੇਡ ਕਰੇਗੀ। ਇਸ ਨਾਲ ਮੌਜੂਦਾ ਕੌਰੀਡੋਰ (ਗਲਿਆਰੇ) ਵਿੱਚ ਭੀੜਭਾੜ ਘੱਟ ਹੋਵੇਗੀ, ਸੁਰੱਖਿਆ ਵਿੱਚ ਸੁਧਾਰ ਹੋਵੇਗਾ ਅਤੇ ਪਰਮਕੁਡੀ, ਸਥਿਰਾਕੁਡੀ, ਅਚੁੰਦਨਵਯਾਲ ਅਤੇ ਰਾਮਨਾਥਪੁਰਮ (Paramakudi, Sathirakudi, Achundanvayal and Ramanathapuram) ਜਿਹੇ ਤੇਜ਼ੀ ਨਾਲ ਵਧਦੇ ਸ਼ਹਿਰਾਂ ਦੀਆਂ ਮੋਬਿਲਿਟੀ ਜ਼ਰੂਰਤਾਂ ਪੂਰੀਆਂ ਹੋਣਗੀਆਂ।